1 Corinthians 10 (IRVP)
1 ਹੇ ਭਰਾਵੋ, ਮੈਂ ਨਹੀਂ ਚਾਹੁੰਦਾ ਜੋ ਤੁਸੀਂ ਇਸ ਤੋਂ ਅਣਜਾਣ ਰਹੋ ਕਿ ਸਾਡੇ ਪਿਉ-ਦਾਦੇ ਬੱਦਲ ਦੇ ਹੇਠ ਸਨ ਅਤੇ ਉਹ ਸਾਰੇ ਸਮੁੰਦਰ ਦੇ ਵਿੱਚੋਂ ਦੀ ਲੰਘ ਗਏ। 2 ਅਤੇ ਸਭਨਾਂ ਨੂੰ ਉਸ ਬੱਦਲ ਅਤੇ ਉਸ ਸਮੁੰਦਰ ਵਿੱਚ ਮੂਸਾ ਦਾ ਬਪਤਿਸਮਾ ਮਿਲਿਆ। 3 ਸਭਨਾਂ ਨੇ ਇੱਕੋ ਆਤਮਿਕ ਭੋਜਨ ਖਾਧਾ। 4 ਅਤੇ ਸਭਨਾਂ ਨੇ ਇੱਕੋ ਆਤਮਿਕ ਜਲ ਪੀਤਾ ਕਿਉਂ ਜੋ ਉਹਨਾਂ ਨੇ ਉਸ ਆਤਮਿਕ ਚੱਟਾਨ ਤੋਂ ਜਲ ਪੀਤਾ, ਜਿਹੜਾ ਉਹਨਾਂ ਦੇ ਮਗਰ-ਮਗਰ ਚੱਲਦਾ ਸੀ ਅਤੇ ਉਹ ਚੱਟਾਨ ਮਸੀਹ ਸੀ। 5 ਪਰੰਤੂ ਪਰਮੇਸ਼ੁਰ ਉਹਨਾਂ ਵਿੱਚੋਂ ਬਹੁਤਿਆਂ ਨਾਲ ਖੁਸ਼ ਨਹੀਂ ਸੀ, ਇਸ ਲਈ ਉਹ ਉਜਾੜ ਵਿੱਚ ਹੀ ਮਰ ਗਏ। 6 ਅਤੇ ਇਹ ਗੱਲਾਂ ਸਾਡੇ ਲਈ ਨਸੀਹਤ ਬਣੀਆਂ ਕਿ ਅਸੀਂ ਮਾੜੀਆਂ ਗੱਲਾਂ ਦੀਆਂ ਕਾਮਨਾਂ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀਆਂ ਸਨ। 7 ਅਤੇ ਤੁਸੀਂ ਮੂਰਤੀ ਪੂਜਕ ਨਾ ਹੋਵੇ ਜਿਵੇਂ ਉਹਨਾਂ ਵਿੱਚੋਂ ਕਈ ਬਣ ਗਏ ਸਨ। ਜਿਸ ਪ੍ਰਕਾਰ ਲਿਖਿਆ ਹੋਇਆ ਹੈ “ਜੋ ਉਹ ਲੋਕ ਖਾਣ-ਪੀਣ ਨੂੰ ਬੈਠੇ ਅਤੇ ਹੱਸਣ ਖੇਡਣ ਨੂੰ ਉੱਠੇ।” 8 ਅਤੇ ਅਸੀਂ ਹਰਾਮਕਾਰੀ ਨਾ ਕਰੀਏ ਜਿਵੇਂ ਉਹਨਾਂ ਨੇ ਕੀਤੀ ਅਤੇ ਇੱਕੋ ਦਿਨ ਵਿੱਚ ਤੇਈ ਹਜ਼ਾਰ ਮਰ ਗਏ। 9 ਅਤੇ ਅਸੀਂ ਪ੍ਰਭੂ ਨੂੰ ਨਾ ਪਰਤਾਈਏ ਜਿਵੇਂ ਉਹਨਾਂ ਨੇ ਪਰਤਾਇਆ ਸੀ ਅਤੇ ਸੱਪਾਂ ਤੋਂ ਨਾਸ ਹੋਏ। 10 ਅਤੇ ਤੁਸੀਂ ਬੁੜ-ਬੁੜ ਵੀ ਨਾ ਕਰੋ ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਬੁੜ-ਬੁੜ ਕੀਤੀ ਅਤੇ ਮੌਤ ਦੇ ਦੂਤ ਦੁਆਰਾ ਨਸ਼ਟ ਕੀਤੇ ਗਏ। 11 ਇਹ ਗੱਲਾਂ ਉਹਨਾਂ ਉੱਤੇ ਨਸੀਹਤ ਦੇ ਲਈ ਵਾਪਰੀਆਂ ਅਤੇ ਸਾਨੂੰ ਮੱਤ ਦੇਣ ਲਈ ਲਿਖੀਆਂ ਹੋਈਆਂ ਹਨ, ਅਸੀਂ ਸੰਸਾਰ ਦੇ ਅੰਤ ਵਿੱਚ ਰਹਿ ਰਹੇ ਹਾਂ। 12 ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ। 13 ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ। 14 ਇਸ ਕਰਕੇ ਮੇਰੇ ਪਿਆਰਿਓ, ਤੁਸੀਂ ਮੂਰਤੀ ਪੂਜਾ ਤੋਂ ਦੂਰ ਰਹੋ। 15 ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਤੁਹਾਡੇ ਨਾਲ ਬੋਲਦਾ ਹਾਂ। ਜੋ ਮੈਂ ਆਖਦਾ ਹਾਂ ਸੋ ਤੁਸੀਂ ਉਹ ਦੀ ਜਾਂਚ ਕਰੋ। 16 ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ? 17 ਰੋਟੀ ਇੱਕੋ ਹੈ ਇਸ ਲਈ ਅਸੀਂ ਜੋ ਬਹੁਤੇ ਹਾਂ ਸੋ ਮਿਲ ਕੇ ਇੱਕ ਸਰੀਰ ਹਾਂ ਕਿਉਂ ਅਸੀਂ ਸਾਰੇ ਇੱਕ ਰੋਟੀ ਵਿੱਚ ਸਾਂਝੀ ਹਾਂ। 18 ਤੁਸੀਂ ਉਹਨਾਂ ਵੱਲ ਧਿਆਨ ਕਰੋ ਜਿਹੜੇ ਸਰੀਰ ਦੇ ਸਬੰਧ ਕਰਕੇ ਇਸਰਾਏਲੀ ਹਨ। ਜੋ ਚੜ੍ਹਾਵੇ ਦੇ ਖਾਣ ਵਾਲੇ ਹਨ ਕੀ ਉਹ ਜਗਵੇਦੀ ਵਿੱਚ ਸਾਂਝ ਨਹੀਂ ਰੱਖਦੇ? 19 ਸੋ ਮੈਂ ਕੀ ਆਖਦਾ ਹਾਂ? ਕੀ ਮੂਰਤੀ ਦਾ ਚੜ੍ਹਾਵਾ ਕੁਝ ਹੈ? ਅਥਵਾ ਮੂਰਤੀ ਕੁਝ ਹੈ? 20 ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ! 21 ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ। 22 ਅਥਵਾ ਕੀ ਅਸੀਂ ਪ੍ਰਭੂ ਦਾ ਕ੍ਰੋਧ ਭੜਕਾਉਂਦੇ ਹਾਂ? ਕੀ ਅਸੀਂ ਉਸ ਨਾਲੋਂ ਜਿਆਦਾ ਬਲਵਾਨ ਹਾਂ?। 23 ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਉੱਚਿਤ ਹਨ ਪਰ ਸਭ ਗੁਣਕਾਰ ਨਹੀਂ। 24 ਕੋਈ ਆਪਣੇ ਹੀ ਨਹੀਂ, ਸਗੋਂ ਦੂਜੇ ਦੇ ਭਲੇ ਲਈ ਜਤਨ ਕਰੋ। 25 ਜੋ ਕੁਝ ਕਸਾਈਆਂ ਦੀ ਹੱਟੀ ਵਿੱਚ ਵਿਕਦਾ ਹੈ, ਸੋ ਖਾਓ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁੱਛੋ। 26 ਕਿਉਂ ਜੋ ਧਰਤੀ ਅਤੇ ਉਸ ਦੀ ਭਰਪੂਰੀ ਪ੍ਰਭੂ ਦੀ ਹੈ। 27 ਜੇ ਅਵਿਸ਼ਵਾਸੀਆਂ ਵਿੱਚੋਂ ਕੋਈ ਤੁਹਾਨੂੰ ਘਰ ਸੱਦਾ ਦੇਵੇ ਅਤੇ ਤੁਹਾਡਾ ਮਨ ਜਾਣ ਨੂੰ ਕਰੇ ਤਾਂ ਜੋ ਕੁਝ ਤੁਹਾਡੇ ਅੱਗੇ ਰੱਖਿਆ ਜਾਵੇ ਖਾ ਲਵੋ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁਛੋ। 28 ਪਰ ਜੇ ਕੋਈ ਤੁਹਾਨੂੰ ਆਖੇ ਕਿ ਇਹ ਚੜ੍ਹਾਵੇ ਕਰਕੇ ਚੜਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਵਿਵੇਕ ਦੇ ਕਾਰਨ ਨਾ ਖਾਓ। 29 ਵਿਵੇਕ ਜੋ ਮੈਂ ਕਹਿੰਦਾ ਹਾਂ ਸੋ ਤੇਰਾ ਨਹੀਂ ਸਗੋਂ ਦੂਜੇ ਦਾ ਇਸ ਲਈ ਜੋ ਮੇਰੀ ਅਜ਼ਾਦੀ ਦੂਜੇ ਦੇ ਵਿਵੇਕ ਤੋਂ ਕਿਉਂ ਜਾਂਚੀ ਜਾਂਦੀ ਹੈ? 30 ਜੇ ਮੈਂ ਧੰਨਵਾਦ ਕਰ ਕੇ ਭੋਜਨ ਖਾਂਦਾ ਹਾਂ ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ? 31 ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ। 32 ਤੁਸੀਂ ਨਾ ਯਹੂਦੀਆਂ, ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੋਕਰ ਦੇ ਕਾਰਨ ਬਣੋ। 33 ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਹੁਤਿਆਂ ਦੇ ਭਲੇ ਲਈ ਜਤਨ ਕਰਦਾ ਹਾਂ, ਜੋ ਉਹ ਬਚਾਏ ਜਾਣ ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ।
In Other Versions
1 Corinthians 10 in the ANGEFD
1 Corinthians 10 in the ANTPNG2D
1 Corinthians 10 in the BNTABOOT
1 Corinthians 10 in the BOATCB
1 Corinthians 10 in the BOATCB2
1 Corinthians 10 in the BOGWICC
1 Corinthians 10 in the BOHLNT
1 Corinthians 10 in the BOHNTLTAL
1 Corinthians 10 in the BOILNTAP
1 Corinthians 10 in the BOITCV
1 Corinthians 10 in the BOKCV2
1 Corinthians 10 in the BOKHWOG
1 Corinthians 10 in the BOKSSV
1 Corinthians 10 in the BOLCB2
1 Corinthians 10 in the BONUT2
1 Corinthians 10 in the BOPLNT
1 Corinthians 10 in the BOTLNT
1 Corinthians 10 in the KBT1ETNIK
1 Corinthians 10 in the SBIBS2
1 Corinthians 10 in the SBIIS2
1 Corinthians 10 in the SBIIS3
1 Corinthians 10 in the SBIKS2
1 Corinthians 10 in the SBITS2
1 Corinthians 10 in the SBITS3
1 Corinthians 10 in the SBITS4
1 Corinthians 10 in the TBIAOTANT
1 Corinthians 10 in the TBT1E2