1 Corinthians 15 (IRVP)
1 ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ਖਬਰੀ ਯਾਦ ਦਿਲਾਉਂਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ, ਜਿਸ ਨੂੰ ਤੁਸੀਂ ਕਬੂਲ ਵੀ ਕੀਤਾ ਅਤੇ ਜਿਸ ਨੂੰ ਤੁਸੀਂ ਮਜ਼ਬੂਤੀ ਨਾਲ ਫੜੀ ਵੀ ਰੱਖਿਆ ਹੈ। 2 ਅਤੇ ਜਿਸ ਦੇ ਰਾਹੀਂ ਤੁਸੀਂ ਬਚਾਏ ਵੀ ਜਾਂਦੇ ਹੋ, ਜੇ ਤੁਸੀਂ ਉਸ ਖੁਸ਼ਖਬਰੀ ਦੇ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜ੍ਹੀ ਰੱਖੋ, ਨਹੀਂ ਤਾਂ ਤੁਹਾਡਾ ਵਿਸ਼ਵਾਸ ਵਿਅਰਥ ਗਿਆ। 3 ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ ਸੌਂਪ ਦਿੱਤੀ ਜਿਹੜੀ ਮੈਨੂੰ ਪ੍ਰਾਪਤ ਹੋਈ ਜੋ ਮਸੀਹ ਪਵਿੱਤਰ ਗ੍ਰੰਥਾਂ ਦੇ ਅਨੁਸਾਰ ਸਾਡੇ ਪਾਪਾਂ ਦੇ ਕਾਰਨ ਮਰਿਆ। 4 ਅਤੇ ਉਹ ਦਫ਼ਨਾਇਆ ਗਿਆ ਅਤੇ ਪਵਿੱਤਰ ਗ੍ਰੰਥ ਦੇ ਅਨੁਸਾਰ ਤੀਜੇ ਦਿਨ ਜੀ ਉੱਠਿਆ। 5 ਅਤੇ ਇਹ ਜੋ ਕੈਫ਼ਾ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ ਦਰਸ਼ਣ ਦਿੱਤਾ। 6 ਅਤੇ ਮਗਰੋਂ ਪੰਜ ਸੌ ਜ਼ਿਆਦਾ ਭਰਾਵਾਂ ਨੂੰ ਇੱਕੋ ਵਾਰੀ ਦਰਸ਼ਣ ਦਿੱਤਾ ਅਤੇ ਉਹਨਾਂ ਵਿੱਚੋਂ ਬਹੁਤੇ ਅਜੇ ਜਿਉਂਦੇ ਹਨ ਪਰ ਕਈ ਸੌ ਗਏ। 7 ਪਿੱਛੋਂ ਯਾਕੂਬ ਨੂੰ ਦਰਸ਼ਣ ਦਿੱਤਾ ਅਤੇ ਫੇਰ ਸਭਨਾਂ ਰਸੂਲਾਂ ਨੂੰ। 8 ਅਤੇ ਸਭ ਦੇ ਪਿੱਛੋਂ ਮੈਨੂੰ ਵੀ ਦਰਸ਼ਣ ਦਿੱਤਾ ਜਿਵੇਂ ਇੱਕ ਅਧੂਰੇ ਜੰਮੇ ਨੂੰ। 9 ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ, ਰਸੂਲ ਸਦਾਉਣ ਦੇ ਯੋਗ ਨਹੀਂ ਕਿਉਂ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ ਸੀ। 10 ਪਰ ਮੈਂ ਜੋ ਕੁਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ। 11 ਭਾਵੇਂ ਅਸੀਂ ਤੁਹਾਨੂੰ ਪ੍ਰਚਾਰ ਕੀਤਾ ਜਾਂ ਦੂਸਰੇ ਰਸੂਲਾਂ ਨੇ ਬਚਨ ਸੁਣਾਇਆ ਪਰ ਤੁਸੀਂ ਵਿਸ਼ਵਾਸ ਕੀਤੀ। 12 ਹੁਣ ਜੇ ਮਸੀਹ ਦਾ ਇਹ ਪ੍ਰਚਾਰ ਕਰਦੇ ਹਾਂ ਕਿ ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਤਾਂ ਕਈ ਤੁਹਾਡੇ ਵਿੱਚੋਂ ਕਿਵੇਂ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ। 13 ਪਰ ਜੇ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਤਾਂ ਮਸੀਹ ਵੀ ਨਹੀਂ ਜੀ ਉੱਠਿਆ। 14 ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਸਾਡਾ ਪ੍ਰਚਾਰ ਵਿਅਰਥ ਹੈ ਅਤੇ ਤੁਹਾਡੀ ਵਿਸ਼ਵਾਸ ਬੇਕਾਰ ਹੈ। 15 ਨਾਲੇ ਅਸੀਂ ਵੀ ਪਰਮੇਸ਼ੁਰ ਦੇ ਝੂਠੇ ਗਵਾਹ ਠਹਿਰੇ ਕਿਉਂ ਜੋ ਅਸੀਂ ਪਰਮੇਸ਼ੁਰ ਦੀ ਸਾਖੀ ਦਿੱਤੀ ਜੋ ਉਹ ਨੇ ਮਸੀਹ ਨੂੰ ਜ਼ਿੰਦਾ ਕੀਤਾ, ਜਿਸ ਨੂੰ ਉਸ ਨੇ ਨਹੀਂ ਜ਼ਿੰਦਾ ਕੀਤਾ ਤਾਂ ਫਿਰ ਮੁਰਦੇ ਨਹੀਂ ਜੀ ਉੱਠਦੇ। 16 ਕਿਉਂਕਿ ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਮਸੀਹ ਨਹੀਂ ਜੀ ਉੱਠਿਆ ਹੈ। 17 ਅਤੇ ਜੇ ਮਸੀਹ ਨਹੀਂ ਜੀ ਉੱਠਿਆ ਤਾਂ ਤੁਹਾਡੀ ਵਿਸ਼ਵਾਸ ਵਿਅਰਥ ਹੈ। ਤੁਸੀਂ ਅਜੇ ਆਪਣੇ ਪਾਪਾਂ ਵਿੱਚ ਹੋ। 18 ਤਦ ਜਿਹੜੇ ਮਸੀਹ ਵਿੱਚ ਹੋ ਕੇ ਸੌਂ ਗਏ ਹਨ ਉਹ ਵੀ ਨਾਸ ਹੋਏ। 19 ਜੇ ਕੇਵਲ ਇਸੇ ਜੀਵਨ ਵਿੱਚ ਅਸੀਂ ਮਸੀਹ ਉੱਤੇ ਆਸ ਰੱਖੀ ਹੋਈ ਹੈ ਤਾਂ ਅਸੀਂ ਸਭਨਾਂ ਮਨੁੱਖਾਂ ਨਾਲੋਂ ਤਰਸ ਯੋਗ ਹਾਂ। 20 ਪਰ ਹੁਣ ਮਸੀਹ ਤਾਂ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਸੁੱਤਿਆਂ ਹੋਇਆਂ ਦਾ ਪਹਿਲਾ ਫਲ ਹੈ! 21 ਜਾਂ ਮਨੁੱਖ ਦੇ ਰਾਹੀਂ ਮੌਤ ਹੋਈ ਤਾਂ ਮਨੁੱਖ ਹੀ ਦੇ ਰਾਹੀਂ ਮੁਰਦਿਆਂ ਦਾ ਜੀ ਉੱਠਣਾ ਵੀ ਹੋਇਆ। 22 ਜਿਸ ਤਰ੍ਹਾਂ ਆਦਮ ਵਿੱਚ ਸੱਭੇ ਮਰਦੇ ਹਨ ਉਸੇ ਤਰ੍ਹਾਂ ਮਸੀਹ ਵਿੱਚ ਸੱਭੇ ਜਿਉਂਦੇ ਹੋ ਜਾਣਗੇ। 23 ਪਰ ਹਰੇਕ ਆਪੋ-ਆਪਣੀ ਵਾਰੀ ਸਿਰ। ਪਹਿਲਾ ਫਲ ਮਸੀਹ, ਫਿਰ ਜਿਹੜੇ ਮਸੀਹ ਦੇ ਹਨ ਉਹ ਦੇ ਆਉਣ ਦੇ ਵੇਲੇ। 24 ਉਹ ਦੇ ਮਗਰੋਂ ਅੰਤ ਹੈ। ਤਦ ਉਹ ਰਾਜ ਨੂੰ ਪਰਮੇਸ਼ੁਰ ਅਤੇ ਪਿਤਾ ਦੇ ਹੱਥ ਸੌਂਪ ਦੇਵੇਗਾ, ਜਦ ਉਹ ਨੇ ਹਰੇਕ ਹਕੂਮਤ ਅਤੇ ਹਰੇਕ ਇਖ਼ਤਿਆਰ ਅਤੇ ਸਮਰੱਥਾ ਨੂੰ ਨਾਸ ਕਰ ਦਿੱਤਾ ਹੋਵੇਗਾ। 25 ਕਿਉਂਕਿ ਜਿੰਨਾਂ ਚਿਰ ਉਹ ਸਾਰੇ ਵੈਰੀਆਂ ਨੂੰ ਆਪਣੇ ਪੈਰਾਂ ਹੇਠਾਂ ਨਾ ਕਰ ਲਵੇ ਉਨੀਂ ਦੇਰ ਉਸ ਨੇ ਰਾਜ ਕਰਨਾ ਹੈ। 26 ਆਖਰੀ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ। 27 “ਉਸ ਨੇ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ”। ਪਰ ਜਾਂ ਉਹ ਕਹਿੰਦਾ ਹੈ ਜੋ ਸਭ ਕੁਝ ਹੇਠ ਕੀਤਾ ਗਿਆ ਹੈ ਤਾਂ ਪ੍ਰਗਟ ਹੈ ਕਿ ਜਿਸ ਨੇ ਸਭ ਕੁਝ ਮਸੀਹ ਦੇ ਹੇਠ ਕਰ ਦਿੱਤਾ ਉਹ ਆਪ ਹੇਠ ਹੋਣ ਤੋਂ ਰਹਿਤ ਹੈ। 28 ਅਤੇ ਜਾਂ ਸਭ ਕੁਝ ਉਹ ਦੇ ਅਧੀਨ ਕੀਤਾ ਗਿਆ ਹੋਵੇਗਾ ਤਾਂ ਪ੍ਰਭੂ ਆਪ ਵੀ ਉਸ ਦੇ ਅਧੀਨ ਹੋਵੇਗਾ ਜਿਸ ਨੇ ਸਭ ਕੁਝ ਉਹ ਦੇ ਅਧੀਨ ਕਰ ਦਿੱਤਾ ਜੋ ਪਰਮੇਸ਼ੁਰ ਸਭਨਾਂ ਵਿੱਚ ਸਭ ਕੁਝ ਹੋਵੇ। 29 ਨਹੀਂ ਤਾਂ ਜਿਹੜੇ ਮੁਰਦਿਆਂ ਦੇ ਲਈ ਬਪਤਿਸਮਾ ਲੈਂਦੇ ਹਨ, ਉਹ ਕੀ ਕਰਨਗੇ? ਜੇ ਮੁਰਦੇ ਮੂਲੋਂ ਜੀ ਨਹੀਂ ਉੱਠਦੇ ਤਾਂ ਉਨ੍ਹਾਂ ਦੇ ਲਈ ਉਹ ਕਿਉਂ ਬਪਤਿਸਮਾ ਲੈਂਦੇ ਹਨ? 30 ਅਸੀਂ ਵੀ ਹਰ ਘੜੀ ਦੁੱਖ ਵਿੱਚ ਕਿਉਂ ਪਏ ਰਹਿੰਦੇ ਹਾਂ? 31 ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ। 32 ਜੇ ਆਦਮੀ ਦੀ ਤਰ੍ਹਾਂ ਮੈਂ ਅਫ਼ਸੁਸ ਵਿੱਚ ਬੁਰਿਆਰਾਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਓ ਅਸੀਂ ਖਾਈਏ ਪੀਵੀਏ ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ 33 ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ। 34 ਤੁਸੀਂ ਧਾਰਮਿਕਤਾ ਲਈ ਸਮਝ ਰੱਖੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ। 35 ਪਰ ਕੋਈ ਆਖੇ ਕਿ ਮੁਰਦੇ ਕਿਵੇਂ ਜੀ ਉੱਠਦੇ ਅਤੇ ਕਿਹੋ ਜਿਹੇ ਸਰੀਰ ਨਾਲ ਆਉਂਦੇ ਹਨ? 36 ਨਦਾਨਾਂ, ਜੋ ਕੁਝ ਤੂੰ ਬੀਜਦਾ ਹੈਂ ਜੇਕਰ ਉਹ ਨਾ ਮਰੇ ਤਾਂ ਜੰਮੇਗਾ ਨਹੀਂ। 37 ਅਤੇ ਜਿਹੜਾ ਤੂੰ ਬੀਜਦਾ ਹੈ ਤੂੰ ਉਹ ਰੂਪ ਨਹੀਂ ਬੀਜਦਾ ਜੋ ਹੋਵੇਗਾ ਪਰ ਨਿਰਾ ਇੱਕ ਦਾਣਾ ਭਾਵੇਂ ਕਣਕ ਦਾ ਭਾਵੇਂ ਹੋਰ ਕਿਸੇ ਦਾ। 38 ਪਰੰਤੂ ਪਰਮੇਸ਼ੁਰ ਜਿਵੇਂ ਉਹ ਨੂੰ ਭਾਇਆ ਉਹ ਉਸ ਨੂੰ ਰੂਪ ਦਿੰਦਾ ਹੈ ਅਤੇ ਹਰ ਪ੍ਰਕਾਰ ਦੇ ਬੀਜ ਨੂੰ ਆਪੋ ਆਪਣਾ ਰੂਪ 39 ਸਭ ਮਾਸ ਇੱਕੋ ਜਿਹਾ ਮਾਸ ਨਹੀਂ ਸਗੋਂ ਮਨੁੱਖਾਂ ਦਾ ਹੋਰ ਹੈ ਅਤੇ ਪਸ਼ੂਆਂ ਦਾ ਮਾਸ ਹੋਰ ਅਤੇ ਪੰਛੀਆਂ ਦਾ ਮਾਸ ਹੋਰ ਅਤੇ ਮੱਛੀਆਂ ਦਾ ਹੋਰ। 40 ਸਵਰਗੀ ਸਰੀਰ ਵੀ ਹਨ ਅਤੇ ਜ਼ਮੀਨੀ ਸਰੀਰ ਵੀ ਪਰ ਸਵਰਗੀ ਪ੍ਰਤਾਪ ਹੋਰ ਹੈ ਅਤੇ ਜ਼ਮੀਨੀ ਦਾ ਹੋਰ ਹੈ। 41 ਸੂਰਜ ਦਾ ਪ੍ਰਤਾਪ ਹੈ ਅਤੇ ਚੰਦਰਮਾ ਦਾ ਹੋਰ ਹੈ ਅਤੇ ਤਾਰਿਆਂ ਦਾ ਪ੍ਰਤਾਪ ਹੋਰ ਕਿਉਂ ਜੋ ਪ੍ਰਤਾਪ ਕਰਕੇ ਇੱਕ ਤਾਰਾ ਦੂਏ ਤਾਰੇ ਤੋਂ ਭਿੰਨ ਹੈ। 42 ਇਸੇ ਤਰ੍ਹਾਂ ਮੁਰਦਿਆਂ ਦਾ ਜੀ ਉੱਠਣਾ ਵੀ ਹੈ। ਉਹ ਨਾਸਵਾਨ ਬੀਜਿਆ ਜਾਂਦਾ ਹੈ ਪਰ ਅਵਿਨਾਸ਼ੀ ਉੱਠਦਾ ਹੈ। 43 ਉਹ ਬੇਪਤ ਬੀਜਿਆ ਜਾਂਦਾ ਹੈ ਪਰੰਤੂ ਮਹਿਮਾ ਵਿੱਚ ਜੀ ਉੱਠਦਾ ਹੈ। ਉਹ ਨਿਰਬਲ ਬੀਜਿਆ ਜਾਂਦਾ ਹੈ ਪਰ ਸਮਰੱਥਾ ਨਾਲ ਜੀ ਉੱਠਦਾ ਹੈ। 44 ਉਹ ਪ੍ਰਾਣਕ ਸਰੀਰ ਹੋ ਕੇ ਬੀਜਿਆ ਜਾਂਦਾ ਹੈ ਪਰ ਉਹ ਆਤਮਿਕ ਸਰੀਰ ਹੋ ਕੇ ਜੋ ਉੱਠਦਾ ਹੈ। ਜੇ ਪ੍ਰਾਣਕ ਸਰੀਰ ਹੈ ਤਾਂ ਆਤਮਿਕ ਸਰੀਰ ਵੀ ਹੈ। 45 ਇਉਂ ਲਿਖਿਆ ਹੋਇਆ ਵੀ ਹੈ ਜੋ ਪਹਿਲਾ ਮਨੁੱਖ ਆਦਮ ਜੀਉਂਦਾ ਪ੍ਰਾਣੀ ਹੋਇਆ, ਬਾਅਦ ਵਾਲਾ ਆਦਮ ਜੀਵਨ ਦਾਤਾ ਆਤਮਾ ਹੋਇਆ। 46 ਪਰ ਪਹਿਲਾ ਉਹ ਨਹੀਂ ਜਿਹੜਾ ਆਤਮਿਕ ਹੈ ਸਗੋਂ ਉਹ ਜਿਹੜਾ ਪ੍ਰਾਣਕ ਹੈ, ਫੇਰ ਇਹ ਦੇ ਮਗਰੋਂ ਉਹ ਜਿਹੜਾ ਆਤਮਿਕ ਹੈ। 47 ਪਹਿਲਾ ਮਨੁੱਖ ਮਿੱਟੀ ਦਾ ਬਣਿਆ। ਦੂਜਾ ਮਨੁੱਖ ਸਵਰਗ ਤੋਂ ਹੈ। 48 ਜਿਵੇਂ ਉਹ ਮਿੱਟੀ ਦਾ ਸੀ ਤਿਵੇਂ ਉਹ ਵੀ ਜਿਹੜੇ ਮਿੱਟੀ ਦੇ ਹਨ ਅਤੇ ਜਿਵੇਂ ਉਹ ਸਵਰਗ ਦਾ ਹੈ ਤਿਵੇਂ ਉਹ ਵੀ ਜਿਹੜੇ ਸਵਰਗ ਦੇ ਹਨ। 49 ਅਤੇ ਜਿਸ ਤਰ੍ਹਾਂ ਅਸੀਂ ਮਿੱਟੀ ਵਾਲੇ ਦਾ ਸਰੂਪ ਧਾਰਿਆ ਹੈ ਇਸੇ ਤਰ੍ਹਾਂ ਸਵਰਗ ਵਾਲੇ ਦਾ ਵੀ ਸਰੂਪ ਧਾਰਾਂਗੇ। 50 ਹੁਣ ਹੇ ਭਰਾਵੋ, ਮੈਂ ਇਹ ਆਖਦਾ ਹਾਂ ਜੋ ਮਾਸ ਅਤੇ ਲਹੂ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋ ਸਕਦੇ, ਨਾ ਵਿਨਾਸ਼ ਅਵਿਨਾਸ਼ ਦਾ ਅਧਿਕਾਰੀ ਹੁੰਦਾ ਹੈ। 51 ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ। 52 ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ। 53 ਕਿਉਂ ਜੋ ਜ਼ਰੂਰ ਹੈ ਕਿ ਨਾਸਵਾਨ ਅਵਿਨਾਸ਼ ਨੂੰ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ। 54 ਪਰ ਜਾਂ ਇਹ ਨਾਸਵਾਨ ਅਵਿਨਾਸ਼ ਨੂੰ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇਗਾ ਤਾਂ ਉਹ ਗੱਲ ਜਿਹੜੀ ਲਿਖੀ ਹੋਈ ਹੈ ਪੂਰੀ ਹੋ ਜਾਵੇਗੀ, ਮੌਤ ਫਤਹ ਦੀ ਬੁਰਕੀ ਹੋ ਗਈ। 55 ਹੇ ਮੌਤ, ਤੇਰੀ ਫਤਹ ਕਿੱਥੇ ਹੈ? ਹੇ ਮੌਤ, ਤੇਰਾ ਡੰਗ ਕਿੱਥੇ ਹੈ?। 56 ਮੌਤ ਦਾ ਡੰਗ ਪਾਪ ਹੈ ਅਤੇ ਪਾਪ ਦਾ ਜ਼ੋਰ ਬਿਵਸਥਾ ਹੈ। 57 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਸਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਫਤਹ ਬਖ਼ਸ਼ਦਾ ਹੈ! 58 ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।
In Other Versions
1 Corinthians 15 in the ANGEFD
1 Corinthians 15 in the ANTPNG2D
1 Corinthians 15 in the BNTABOOT
1 Corinthians 15 in the BOATCB
1 Corinthians 15 in the BOATCB2
1 Corinthians 15 in the BOGWICC
1 Corinthians 15 in the BOHLNT
1 Corinthians 15 in the BOHNTLTAL
1 Corinthians 15 in the BOILNTAP
1 Corinthians 15 in the BOITCV
1 Corinthians 15 in the BOKCV2
1 Corinthians 15 in the BOKHWOG
1 Corinthians 15 in the BOKSSV
1 Corinthians 15 in the BOLCB2
1 Corinthians 15 in the BONUT2
1 Corinthians 15 in the BOPLNT
1 Corinthians 15 in the BOTLNT
1 Corinthians 15 in the KBT1ETNIK
1 Corinthians 15 in the SBIBS2
1 Corinthians 15 in the SBIIS2
1 Corinthians 15 in the SBIIS3
1 Corinthians 15 in the SBIKS2
1 Corinthians 15 in the SBITS2
1 Corinthians 15 in the SBITS3
1 Corinthians 15 in the SBITS4
1 Corinthians 15 in the TBIAOTANT
1 Corinthians 15 in the TBT1E2