2 Chronicles 13 (IRVP)
1 ਯਾਰਾਬੁਆਮ ਪਾਤਸ਼ਾਹ ਦੇ ਰਾਜ ਦੇ ਅਠਾਰਵੇਂ ਸਾਲ ਤੋਂ ਅਬਿਯਾਹ ਯਹੂਦਾਹ ਉੱਤੇ ਰਾਜ ਕਰਨ ਲੱਗਾ 2 ਉਸ ਨੇ ਯਰੂਸ਼ਲਮ ਵਿੱਚ ਤਿੰਨ ਸਾਲ ਰਾਜ ਕੀਤਾ। ਉਸ ਦੀ ਮਾਤਾ ਦਾ ਨਾਮ ਮੀਕਾਯਾਹ ਸੀ, ਜੋ ਉਰੀਏਲ ਗਬਈ ਦੀ ਧੀ ਸੀ ਅਤੇ ਅਬਿਯਾਹ ਦੇ ਵਿੱਚ ਅਤੇ ਯਾਰਾਬੁਆਮ ਦੇ ਵਿੱਚ ਲੜਾਈ ਹੋਈ 3 ਅਤੇ ਅਬਿਯਾਹ ਜੰਗੀ ਸੂਰਮਿਆਂ ਦੀ ਫ਼ੌਜ ਜੋ ਚਾਰ ਲੱਖ ਚੁਣੇ ਹੋਏ ਮਨੁੱਖ ਸਨ ਲੈ ਕੇ ਲੜਾਈ ਵਿੱਚ ਗਿਆ ਅਤੇ ਯਾਰਾਬੁਆਮ ਉਹ ਦੇ ਟਾਕਰੇ ਵਿੱਚ ਪਾਲਾਂ ਬੰਨ੍ਹ ਕੇ ਅੱਠ ਲੱਖ ਚੁਣੇ ਹੋਏ ਸੂਰਮਿਆਂ ਦੀ ਫ਼ੌਜ ਨਾਲ ਲੜਾਈ ਲਈ ਆਇਆ 4 ਅਬਿਯਾਹ ਸਮਾਰਯਿਮ ਦੇ ਪਰਬਤ ਉੱਤੇ ਜੋ ਇਫ਼ਰਾਈਮ ਦੇ ਪਰਬਤ ਵਿੱਚ ਹੈ ਖੜ੍ਹਾ ਹੋਇਆ ਅਤੇ ਆਖਣ ਲੱਗਾ ਕਿ ਹੇ ਯਾਰਾਬੁਆਮ ਅਤੇ ਸਾਰੇ ਇਸਰਾਏਲ, ਮੇਰੀ ਸੁਣੋ! 5 ਕੀ ਤਹਾਨੂੰ ਪਤਾ ਨਹੀਂ ਕਿ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਸਰਾਏਲ ਉੱਤੇ ਰਾਜ ਦਾਊਦ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਹੀ ਲੂਣ ਦੇ ਨੇਮ ਨਾਲ ਸਦਾ ਲਈ ਦੇ ਦਿੱਤਾ ਹੈ? 6 ਤਾਂ ਵੀ ਨਬਾਟ ਦਾ ਪੁੱਤਰ ਯਾਰਾਬੁਆਮ ਜੋ ਦਾਊਦ ਦੇ ਪੁੱਤਰ ਸੁਲੇਮਾਨ ਦਾ ਸੇਵਾਦਾਰ ਸੀ ਉੱਠ ਕੇ ਆਪਣੇ ਮਾਲਕ ਤੋਂ ਆਕੀ ਹੋ ਗਿਆ 7 ਅਤੇ ਉਸ ਦੇ ਕੋਲ ਲਫੰਗੇ ਤੇ ਸ਼ੈਤਾਨ ਵੰਸ਼ੀ ਇਕੱਠੇ ਹੋ ਗਏ ਜਿਨ੍ਹਾਂ ਨੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਵਿਰੁੱਧ ਜ਼ੋਰ ਫੜ ਲਿਆ ਜਦ ਕਿ ਰਹਬੁਆਮ ਨਰਮ ਦਿਲ ਅਤੇ ਮੁੰਡਾ ਹੀ ਸੀ ਅਤੇ ਉਨ੍ਹਾਂ ਦੇ ਟਾਕਰੇ ਲਈ ਆਪਣੇ ਆਪ ਵਿੱਚ ਤਕੜਾ ਨਹੀਂ ਸੀ 8 ਹੁਣ ਤੁਹਾਡਾ ਖਿਆਲ ਹੈ ਕਿ ਤੁਸੀਂ ਯਹੋਵਾਹ ਦੀ ਪਾਤਸ਼ਾਹੀ ਦਾ ਜੋ ਦਾਊਦ ਦੀ ਅੰਸ ਦੇ ਹੱਥ ਵਿੱਚ ਹੈ ਆਪਣੇ ਜ਼ੋਰ ਨਾਲ ਟਾਕਰਾ ਕਰੋ ਅਤੇ ਤੁਸੀਂ ਬਹੁਤ ਵੱਡਾ ਦਲ ਹੋ ਅਤੇ ਤੁਹਾਡੇ ਨਾਲ ਉਹ ਸੁਨਹਿਰੇ ਵੱਛੇ ਹਨ ਜਿਨ੍ਹਾਂ ਨੂੰ ਯਾਰਾਬੁਆਮ ਨੇ ਦੇਵਤਿਆਂ ਲਈ ਬਣਾਇਆ ਸੀ! 9 ਕਿ ਤੁਸੀਂ ਹਾਰੂਨ ਦੇ ਪੁੱਤਰਾਂ ਅਤੇ ਲੇਵੀਆਂ ਨੂੰ ਜੋ ਯਹੋਵਾਹ ਦੇ ਦੂਜੇ ਜਾਜਕ ਸਨ ਨਹੀਂ ਕੱਢ ਦਿੱਤਾ ਅਤੇ ਦੂਜੇ ਦੇਸਾਂ ਦੀਆਂ ਕੌਮਾਂ ਨੇ ਢੰਗ ਉੱਤੇ ਆਪਣੇ ਜਾਜਕ ਨਿਯੁਕਤ ਨਹੀਂ ਕੀਤੇ ਐਉਂ ਭਾਈ ਜਿਹੜਾ ਕੋਈ ਇੱਕ ਵੱਛਾ ਤੇ ਸੱਤ ਮੇਂਢੇ ਲੈ ਕੇ ਆਪਣੇ ਆਪ ਨੂੰ ਥਾਪਣ ਆਵੇ ਉਹ ਉਨ੍ਹਾਂ ਦਾ ਜੋ ਦੇਵਤੇ ਵੀ ਨਹੀਂ ਹਨ ਜਾਜਕ ਬਣ ਸਕੋ? 10 ਪਰੰਤੂ ਸਾਡਾ ਇਹ ਹਾਲ ਹੈ ਕਿ ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਅਸੀਂ ਉਸ ਨੂੰ ਨਹੀਂ ਛੱਡਿਆ ਅਤੇ ਸਾਡੇ ਕੋਲ ਹਾਰੂਨ ਦੇ ਪੁੱਤਰ ਜਾਜਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ ਅਤੇ ਲੇਵੀ ਆਪੋ ਆਪਣੇ ਕੰਮ ਵਿੱਚ ਲੱਗੇ ਰਹਿੰਦੇ ਹਨ 11 ਐਉਂ ਹਰ ਰੋਜ਼ ਸਵੇਰੇ ਤੇ ਸ਼ਾਮਾਂ ਨੂੰ ਯਹੋਵਾਹ ਦੇ ਅੱਗੇ ਹੋਮ ਬਲੀਆਂ ਚੜ੍ਹਾਉਂਦੇ ਅਤੇ ਸੁਗੰਧੀ ਧੂਪ ਧੁਖਾਉਂਦੇ ਹਨ ਅਤੇ ਪਵਿੱਤਰ ਮੇਜ਼ ਉੱਤੇ ਚੜਾਵੇ ਦੀਆਂ ਰੋਟੀਆਂ ਰੱਖਦੇ ਹਨ ਅਤੇ ਸੁਨਹਿਲੇ ਸ਼ਮਾਦਾਨ ਅਤੇ ਉਸ ਦੇ ਚਿਰਾਗਾਂ ਨੂੰ ਹਰ ਸ਼ਾਮ ਨੂੰ ਬਾਲਦੇ ਹਨ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਨੂੰ ਮੰਨਦੇ ਹਾਂ ਪਰ ਤੁਸੀਂ ਤਾਂ ਉਹ ਨੂੰ ਛੱਡ ਦਿੱਤਾ ਹੈ 12 ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ। ਹੇ ਇਸਰਾਏਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫ਼ਲ ਨਹੀਂ ਹੋਵੋਗੇ! 13 ਪਰ ਯਾਰਾਬੁਆਮ ਨੇ ਉਹਨਾਂ ਦੇ ਪਿੱਛੇ ਘਾਤ ਵਿੱਚ ਫੌਜ ਬਿਠਾ ਦਿੱਤੀ ਸੋ ਉਹ ਯਹੂਦਾਹ ਦੇ ਸਾਹਮਣੇ ਰਹੇ ਅਤੇ ਘਾਤੀ ਉਹਨਾਂ ਦੇ ਪਿੱਛੇ ਸਨ। 14 ਜਦ ਯਹੂਦਾਹ ਨੇ ਵੇਖਿਆ ਤਾਂ ਕੀ ਵੇਖਿਆ ਕਿ ਲੜਾਈ ਉਹਨਾਂ ਦੇ ਅੱਗੇ ਪਿੱਛੇ ਦੋਹੀਂ ਪਾਸੀਂ ਹੈ! ਤਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਅਤੇ ਜਾਜਕਾਂ ਨੇ ਨਰਸਿੰਗੇ ਫੂਕੇ 15 ਅਤੇ ਯਹੂਦਾਹ ਦੇ ਲੋਕਾਂ ਨੇ ਲਲਕਾਰਿਆ ਅਤੇ ਜਦ ਉਹਨਾਂ ਨੇ ਲਲਕਾਰਿਆ ਤਦ ਐਉਂ ਹੋਇਆ ਕਿ ਪਰਮੇਸ਼ੁਰ ਨੇ ਯਾਰਾਬੁਆਮ ਨੂੰ ਅਤੇ ਸਾਰੇ ਇਸਰਾਏਲ ਨੂੰ ਅਬਿਯਾਹ ਅਤੇ ਯਹੂਦਾਹ ਦੇ ਸਾਹਮਣੇ ਮਾਰ ਦਿੱਤਾ 16 ਅਤੇ ਇਸਰਾਏਲੀ ਯਹੂਦਾਹ ਦੇ ਅੱਗੋਂ ਭੱਜ ਗਏ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹਨਾਂ ਦੇ ਹੱਥ ਵਿੱਚ ਦੇ ਦਿੱਤਾ 17 ਤਾਂ ਅਬਿਯਾਹ ਅਤੇ ਉਸ ਦੇ ਲੋਕਾਂ ਨੂੰ ਉਨ੍ਹਾਂ ਨੇ ਵੱਡੀ ਮਾਰ ਨਾਲ ਮਾਰਿਆ ਸੋ ਇਸਰਾਏਲ ਦੇ ਪੰਜ ਲੱਖ ਚੁਣੇ ਹੋਏ ਮਨੁੱਖ ਮਰ ਗਏ। 18 ਐਉਂ ਇਸਰਾਏਲੀ ਉਸ ਵੇਲੇ ਅਧੀਨ ਹੋਏ ਅਤੇ ਯਹੂਦੀ ਉਨ੍ਹਾਂ ਤੋਂ ਜਿੱਤ ਗਏ ਇਸ ਲਈ ਜੋ ਉਹਨਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ 19 ਅਤੇ ਅਬਿਯਾਹ ਨੇ ਯਾਰਾਬੁਆਮ ਦਾ ਪਿੱਛਾ ਕੀਤਾ ਅਤੇ ਇਨ੍ਹਾਂ ਸ਼ਹਿਰਾਂ ਨੂੰ ਉਸ ਪਾਸੋਂ ਖੋਹ ਲਿਆ ਅਰਥਾਤ ਬੈਤਏਲ ਅਤੇ ਉਸ ਦੇ ਪਿੰਡ, ਯਸ਼ਾਨਾਹ ਅਤੇ ਉਸ ਦੇ ਪਿੰਡ, ਅਫਰੋਨ ਅਤੇ ਉਸ ਦੇ ਪਿੰਡ 20 ਅਬਿਯਾਹ ਦੇ ਦਿਨਾਂ ਵਿੱਚ ਯਾਰਾਬੁਆਮ ਨੇ ਫੇਰ ਜ਼ੋਰ ਨਾ ਫੜਿਆ ਅਤੇ ਯਹੋਵਾਹ ਨੇ ਉਸ ਨੂੰ ਮਾਰਿਆ ਸੋ ਉਹ ਮਰ ਗਿਆ 21 ਪਰੰਤੂ ਅਬਿਯਾਹ ਤਕੜਾ ਹੋ ਗਿਆ ਅਤੇ ਉਸ ਨੇ ਚੌਦਾਂ ਇਸਤਰੀਆਂ ਕੀਤੀਆਂ ਅਤੇ ਉਨ੍ਹਾਂ ਵਿੱਚੋਂ ਬਾਈ ਪੁੱਤਰ ਅਤੇ ਸੋਲ਼ਾਂ ਧੀਆਂ ਜੰਮੀਆਂ 22 ਅਤੇ ਅਬਿਯਾਹ ਦੇ ਬਾਕੀ ਕੰਮ ਅਤੇ ਉਸ ਦਾ ਚਾਲ-ਚਲਣ ਅਤੇ ਉਸ ਦੀਆਂ ਕਹਾਉਤਾਂ ਇੱਦੋ ਨਬੀ ਦੀ ਕਥਾ ਵਿੱਚ ਲਿਖੀਆਂ ਹਨ।
In Other Versions
2 Chronicles 13 in the ANTPNG2D
2 Chronicles 13 in the BNTABOOT
2 Chronicles 13 in the BOATCB2
2 Chronicles 13 in the BOGWICC
2 Chronicles 13 in the BOHNTLTAL
2 Chronicles 13 in the BOILNTAP
2 Chronicles 13 in the BOKHWOG
2 Chronicles 13 in the KBT1ETNIK
2 Chronicles 13 in the TBIAOTANT