2 Chronicles 18 (IRVP)
1 ਯਹੋਸ਼ਾਫ਼ਾਤ ਦਾ ਧਨ ਅਤੇ ਇੱਜ਼ਤ ਬਹੁਤ ਸੀ ਅਤੇ ਉਸ ਨੇ ਅਹਾਬ ਦੇ ਨਾਲ ਰਿਸ਼ਤਾ ਜੋੜਿਆ 2 ਅਤੇ ਕੁਝ ਸਾਲਾਂ ਤੋਂ ਮਗਰੋਂ ਉਹ ਅਹਾਬ ਦੇ ਕੋਲ ਸਾਮਰਿਯਾ ਨੂੰ ਗਿਆ ਅਤੇ ਅਹਾਬ ਨੇ ਉਸ ਦੇ ਤੇ ਉਸ ਦੇ ਸਾਥੀਆਂ ਲਈ ਭੇਡਾਂ ਬੱਕਰੇ ਤੇ ਬਹੁਤ ਸਾਰੇ ਢਗੇ ਕੱਟੇ ਅਤੇ ਉਹ ਨੂੰ ਆਪਣੇ ਨਾਲ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਲਈ ਪਰੇਰਿਆ 3 ਤਾਂ ਇਸਰਾਏਲ ਦੇ ਪਾਤਸ਼ਾਹ ਅਹਾਬ ਨੇ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਨੂੰ ਆਖਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਨੂੰ ਚੱਲੇਂਗਾ? ਉਸ ਨੇ ਉਹ ਨੂੰ ਆਖਿਆ, ਜੇਹਾ ਤੂੰ ਤੇਹਾ ਮੈਂ, ਜਿਹੇ ਤੇਰੇ ਲੋਕ ਤਿਹੇ ਮੇਰੇ ਲੋਕ। ਅਸੀਂ ਲੜਾਈ ਵਿੱਚ ਤੇਰੇ ਨਾਲ ਹੋਵਾਂਗੇ 4 ਇਸ ਤੋਂ ਬਾਅਦ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਪਹਿਲਾਂ ਜ਼ਰਾ ਯਹੋਵਾਹ ਦੇ ਬਚਨ ਦੀ ਤਾਂ ਪੁੱਛ ਕਰੀਂ 5 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਲੱਗਭੱਗ ਚਾਰ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਅਸੀਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰੀਏ ਜਾਂ ਜਾਣ ਦੇਈਏ? ਉਨ੍ਹਾਂ ਨੇ ਆਖਿਆ, ਚੜ੍ਹ ਜਾਓ ਕਿਉਂ ਜੋ ਪਰਮੇਸ਼ੁਰ ਉਹ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ 6 ਤਾਂ ਯਹੋਸ਼ਾਫ਼ਾਤ ਨੇ ਆਖਿਆ, ਇਨ੍ਹਾਂ ਤੋਂ ਬਿਨ੍ਹਾਂ ਯਹੋਵਾਹ ਦਾ ਕੋਈ ਹੋਰ ਨਬੀ ਵੀ ਹੈ ਤਾਂ ਜੋ ਅਸੀਂ ਉਹ ਦੇ ਕੋਲੋਂ ਵੀ ਪੁੱਛੀਏ? 7 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਸ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਪਰ ਮੈਨੂੰ ਉਸ ਤੋਂ ਕਿੜ ਹੈ ਕਿਉਂ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ। ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਯਹੋਸ਼ਾਫ਼ਾਤ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ 8 ਤਦ ਇਸਰਾਏਲ ਦੇ ਪਾਤਸ਼ਾਹ ਨੇ ਇੱਕ ਖੁਸਰੇ ਨੂੰ ਬੁਲਾ ਕੇ ਆਖਿਆ, ਯਿਮਲਾਹ ਦੇ ਪੁੱਤਰ ਮੀਕਾਯਾਹ ਨੂੰ ਛੇਤੀ ਲੈ ਆ 9 ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਆਪੋ ਆਪਣੀਆਂ ਰਾਜ ਗੱਦੀਆਂ ਉੱਤੇ ਪਾਤਸ਼ਾਹੀ ਬਸਤਰ ਪਹਿਨੇ ਹੋਏ ਇੱਕ ਪਿੜ ਵਿੱਚ ਜੋ ਸਾਮਰਿਯਾ ਦੇ ਫਾਟਕ ਅੱਗੇ ਸੀ ਬੈਠੇ ਹੋਏ ਸਨ ਅਤੇ ਸਾਰੇ ਨਬੀ ਉਨ੍ਹਾਂ ਦੇ ਅੱਗੇ ਅਗੰਮ ਵਾਚ ਰਹੇ ਸਨ 10 ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਆਪਣੇ ਲਈ ਲੋਹੇ ਦੇ ਸਿੰਗ ਬਣਾਏ ਅਤੇ ਆਖਿਆ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਜਦ ਤੱਕ ਉਹ ਮੁੱਕ ਨਾ ਜਾਣ, ਧੱਸੀ ਜਾਓਗੇ! 11 ਅਤੇ ਸਾਰੇ ਨਬੀ ਇਸ ਤਰ੍ਹਾਂ ਅਗੰਮ ਵਾਚ ਰਹੇ ਸਨ ਕਿ ਰਾਮੋਥ ਗਿਲਆਦ ਉੱਤੇ ਚੜ੍ਹ ਜਾਓ ਅਤੇ ਫਤਹ ਪਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਕਰ ਦੇਵੇਗਾ। 12 ਉਹ ਹਲਕਾਰਾ ਜੋ ਮੀਕਾਯਾਹ ਨੂੰ ਸੱਦਣ ਗਿਆ ਸੀ ਉਹ ਨੂੰ ਬੋਲਿਆ, ਜ਼ਰਾ ਵੇਖੀਂ ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀਆਂ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਨ੍ਹਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਤੂੰ ਭਲਿਆਈ ਬੋਲੀਂ। 13 ਅੱਗੋਂ ਮੀਕਾਯਾਹ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜੋ ਕੁਝ ਮੇਰਾ ਪਰਮੇਸ਼ੁਰ ਫ਼ਰਮਾਏਗਾ ਮੈਂ ਉਹੋ ਹੀ ਬੋਲਾਂਗਾ 14 ਸੋ ਉਹ ਪਾਤਸ਼ਾਹ ਕੋਲ ਆਇਆ, ਤਾਂ ਪਾਤਸ਼ਾਹ ਨੇ ਉਸ ਨੂੰ ਆਖਿਆ, ਹੇ ਮੀਕਾਯਾਹ, ਭਲਾ, ਅਸੀਂ ਰਾਮੋਥ ਗਿਲਆਦ ਉੱਤੇ ਚੜ੍ਹਾਈ ਕਰਨ ਜਾਈਏ ਜਾਂ ਰੁਕੇ ਰਹੀਏ? ਤਾਂ ਉਸ ਨੇ ਆਖਿਆ, ਚੜ੍ਹ ਜਾਓ ਅਤੇ ਫ਼ਤਹ ਪਾਓ ਅਤੇ ਉਹ ਤੁਹਾਡੇ ਹੱਥ ਵਿੱਚ ਦਿੱਤੇ ਜਾਣਗੇ 15 ਤਾਂ ਪਾਤਸ਼ਾਹ ਨੇ ਉਹ ਨੂੰ ਆਖਿਆ, ਮੈਂ ਤੈਨੂੰ ਕਿੰਨੀ ਕੁ ਵਾਰ ਸਹੁੰ ਚੁਕਾਵਾਂ ਕਿ ਤੂੰ ਮੈਨੂੰ ਯਹੋਵਾਹ ਦੇ ਨਾਮ ਉੱਤੇ ਸਚਿਆਈ ਤੋਂ ਬਿਨ੍ਹਾਂ ਕੁਝ ਹੋਰ ਨਾ ਦੱਸੀਂ? 16 ਤਦ ਉਸ ਨੇ ਆਖਿਆ, ਮੈਂ ਸਾਰੇ ਇਸਰਾਏਲ ਨੂੰ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਅਯਾਲੀ ਨਹੀਂ ਪਹਾੜਾਂ ਉੱਤੇ ਖਿੰਡ ਜਾਣਾ ਦੇਖਿਆ ਅਤੇ ਯਹੋਵਾਹ ਨੇ ਫ਼ਰਮਾਇਆ ਕਿ ਇਨ੍ਹਾਂ ਦਾ ਮਾਲਕ ਨਹੀਂ, ਉਨ੍ਹਾਂ ਦਾ ਹਰ ਮਨੁੱਖ ਆਪਣੇ ਘਰ ਨੂੰ ਸੁਲਾਹ ਵਿੱਚ ਜਾਵੇ 17 ਇਸ ਤੋਂ ਬਾਅਦ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਭਲਾ, ਮੈਂ ਤੈਨੂੰ ਨਹੀਂ ਆਖਿਆ ਸੀ ਕਿ ਉਹ ਮੇਰੀ ਭਲਿਆਈ ਨਹੀਂ ਸਗੋਂ ਬੁਰਿਆਈ ਵਾਚੇਗਾ? 18 ਉਸ ਨੇ ਫੇਰ ਆਖਿਆ, ਇਸ ਲਈ ਤੁਸੀਂ ਯਹੋਵਾਹ ਦਾ ਬਚਨ ਸੁਣੋ! ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਉੱਤੇ ਬੈਠਿਆਂ ਦੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਹ ਦੇ ਸੱਜੇ ਅਤੇ ਖੱਬੇ ਖੜ੍ਹੀ ਸੀ 19 ਤਾਂ ਯਹੋਵਾਹ ਨੇ ਆਖਿਆ, ਇਸਰਾਏਲ ਦੇ ਰਾਜਾ ਅਹਾਬ ਨੂੰ ਕੌਣ ਭਰਮਾਵੇਗਾ ਜੋ ਉਹ ਚੜ੍ਹ ਕੇ ਰਾਮੋਥ ਗਿਲਆਦ ਕੋਲ ਡਿੱਗ ਮਰੇ? ਤਾਂ ਇੱਕ ਇਸ ਤਰ੍ਹਾਂ ਬੋਲਿਆ ਅਤੇ ਇੱਕ ਉਸ ਤਰ੍ਹਾਂ ਬੋਲਿਆ 20 ਤਦ ਇੱਕ ਆਤਮਾ ਨਿੱਕਲ ਕੇ ਯਹੋਵਾਹ ਦੇ ਅੱਗੇ ਜਾ ਖੜ੍ਹਾ ਹੋਇਆ ਅਤੇ ਆਖਿਆ, ਮੈਂ ਉਸ ਨੂੰ ਭਰਮਾਵਾਂਗਾ। ਤਾਂ ਯਹੋਵਾਹ ਨੇ ਪੁੱਛਿਆ, ਕਿਸ ਤਰ੍ਹਾਂ? 21 ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ ਤਦ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ, ਜਾ ਅਤੇ ਇਸ ਤਰ੍ਹਾਂ ਕਰ। 22 ਹੁਣ ਵੇਖੋ, ਯਹੋਵਾਹ ਨੇ ਤੁਹਾਡੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਇੱਕ ਝੂਠਾ ਆਤਮਾ ਪਾ ਦਿੱਤਾ ਹੈ, ਪਰ ਯਹੋਵਾਹ ਤੁਹਾਡੇ ਲਈ ਬੁਰਿਆਈ ਬੋਲਿਆ ਹੈ! 23 ਤਾਂ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਨੇੜੇ ਆਣ ਕੇ ਮੀਕਾਯਾਹ ਦੀ ਗੱਲ੍ਹ ਉੱਤੇ ਮਾਰਿਆ ਅਤੇ ਆਖਿਆ, ਯਹੋਵਾਹ ਦਾ ਆਤਮਾ ਕਿਸ ਰਾਹ ਥਾਣੀ ਮੇਰੇ ਕੋਲੋਂ ਦੀ ਲੰਘਿਆ ਜੋ ਤੈਨੂੰ ਬੋਲੇ? 24 ਪਰ ਮੀਕਾਯਾਹ ਨੇ ਆਖਿਆ, ਵੇਖ, ਤੂੰ ਉਸ ਦਿਨ ਜਦ ਤੂੰ ਅੰਦਰਲੀ ਕੋਠੜੀ ਵਿੱਚ ਲੁੱਕਣ ਨੂੰ ਵੜੇਂਗਾ ਤਦ ਤੂੰ ਵੇਖੇਂਗਾ! 25 ਤਦ ਇਸਰਾਏਲ ਦੇ ਪਾਤਸ਼ਾਹ ਨੇ ਆਖਿਆ, ਮੀਕਾਯਾਹ ਨੂੰ ਫੜ੍ਹ ਕੇ ਸ਼ਹਿਰ ਦੇ ਸਰਦਾਰ ਆਮੋਨ ਕੋਲ ਅਤੇ ਪਾਤਸ਼ਾਹ ਦੇ ਪੁੱਤਰ ਯੋਆਸ਼ ਕੋਲ ਮੋੜ ਲੈ ਜਾ l 26 ਅਤੇ ਆਖ ਕਿ ਪਾਤਸ਼ਾਹ ਇਹ ਫ਼ਰਮਾਉਂਦਾ ਹੈ ਕਿ ਮੇਰੇ ਸੁੱਖ-ਸਾਂਦ ਨਾਲ ਆਉਣ ਤੋੜੀ ਇਸ ਨੂੰ ਕੈਦ ਵਿੱਚ ਰੱਖੋ ਅਤੇ ਉਹ ਨੂੰ ਤੰਗੀ ਦੀ ਰੋਟੀ ਅਤੇ ਤੰਗੀ ਦਾ ਪਾਣੀ ਦਿਓ! 27 ਪਰ ਮੀਕਾਯਾਹ ਨੇ ਆਖਿਆ, ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਹੋਵਾਹ ਮੇਰੇ ਰਾਹੀਂ ਨਹੀਂ ਬੋਲਿਆ, ਨਾਲੇ ਉਹ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ!। 28 ਤਾਂ ਇਸਰਾਏਲ ਦਾ ਪਾਤਸ਼ਾਹ ਅਤੇ ਯਹੂਦਾਹ ਦਾ ਪਾਤਸ਼ਾਹ ਯਹੋਸ਼ਾਫ਼ਾਤ ਰਾਮੋਥ ਗਿਲਆਦ ਨੂੰ ਚੜ੍ਹੇ 29 ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫ਼ਾਤ ਨੂੰ ਆਖਿਆ, ਮੈਂ ਆਪਣਾ ਭੇਸ ਵਟਾਕੇ ਲੜਾਈ ਵਿੱਚ ਜਾਂਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾਕੇ ਲੜਾਈ ਵਿੱਚ ਗਿਆ 30 ਪਰ ਅਰਾਮ ਦੇ ਰਾਜੇ ਨੇ ਰਥਾਂ ਦੇ ਸਰਦਾਰਾਂ ਨੂੰ ਜੋ ਉਹ ਦੇ ਨਾਲ ਸਨ ਹੁਕਮ ਦਿੱਤਾ ਕਿ ਇਸਰਾਏਲ ਦੇ ਪਾਤਸ਼ਾਹ ਤੋਂ ਛੁੱਟ ਹੋਰ ਕਿਸੇ ਛੋਟੇ ਵੱਡੇ ਨਾਲ ਨਾ ਲੜਿਓ 31 ਜਦ ਰਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਤ ਨੂੰ ਦੇਖਿਆ ਤਾਂ ਉਨ੍ਹਾਂ ਨੇ ਆਖਿਆ, ਇਸਰਾਏਲ ਦਾ ਰਾਜਾ ਜ਼ਰੂਰ ਇਹੋ ਹੀ ਹੋਵੇਗਾ ਅਤੇ ਉਹ ਉਸ ਦੇ ਨਾਲ ਲੜਨ ਨੂੰ ਮੁੜੇ ਪਰ ਯਹੋਸ਼ਾਫ਼ਾਤ ਚਿੱਲਾਇਆ ਅਤੇ ਯਹੋਵਾਹ ਨੇ ਉਹ ਦੀ ਮਦਦ ਕੀਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਸ ਤੋਂ ਹਟਾਇਆ 32 ਅਤੇ ਇਸ ਤਰ੍ਹਾਂ ਹੋਇਆ ਕਿ ਜਦ ਰੱਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਇਹ ਇਸਰਾਏਲ ਦਾ ਪਾਤਸ਼ਾਹ ਨਹੀਂ ਹੈ ਤਾਂ ਉਹ ਉਸ ਦਾ ਪਿੱਛਾ ਕਰਨ ਤੋਂ ਹਟ ਗਏ 33 ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਪਾਤਸ਼ਾਹ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ 34 ਅਤੇ ਲੜਾਈ ਉਸ ਦਿਨ ਵੱਧ ਗਈ ਪਰ ਤਾਂ ਵੀ ਇਸਰਾਏਲ ਦਾ ਪਾਤਸ਼ਾਹ ਅਰਾਮੀਆਂ ਦੇ ਸਾਹਮਣੇ ਰਥ ਉੱਤੇ ਥੰਮਿਆ ਰਿਹਾ ਅਤੇ ਸੂਰਜ ਦੇ ਡੁੱਬਣ ਦੇ ਸਮੇਂ ਉਹ ਮਰ ਗਿਆ।
In Other Versions
2 Chronicles 18 in the ANTPNG2D
2 Chronicles 18 in the BNTABOOT
2 Chronicles 18 in the BOATCB2
2 Chronicles 18 in the BOGWICC
2 Chronicles 18 in the BOHNTLTAL
2 Chronicles 18 in the BOILNTAP
2 Chronicles 18 in the BOKHWOG
2 Chronicles 18 in the KBT1ETNIK
2 Chronicles 18 in the TBIAOTANT