2 Chronicles 20 (IRVP)
1 ਇਸ ਤੋਂ ਬਾਅਦ ਇਹ ਹੋਇਆ ਕਿ ਮੋਆਬੀ ਅਤੇ ਅੰਮੋਨੀ ਅਤੇ ਉਨ੍ਹਾਂ ਨਾਲ ਕਈ ਹੋਰ ਅੰਮੋਨੀਆਂ ਤੋਂ ਛੁੱਟ ਯਹੋਸ਼ਾਫ਼ਾਤ ਦੇ ਨਾਲ ਲੜਨ ਲਈ ਆਏ 2 ਤਾਂ ਕਈਆਂ ਨੇ ਆ ਕੇ ਯਹੋਸ਼ਾਫ਼ਾਤ ਨੂੰ ਖ਼ਬਰ ਦਿੱਤੀ ਕਿ ਸਮੁੰਦਰ ਦੇ ਪਾਰ ਅਰਾਮ ਵੱਲੋਂ ਇੱਕ ਵੱਡਾ ਭਾਰੀ ਦਲ ਤੇਰੇ ਟਾਕਰੇ ਲਈ ਆ ਰਿਹਾ ਹੈ ਅਤੇ ਵੇਖ, ਉਹ ਹਸਸੋਨ ਤਾਮਾਰ ਵਿੱਚ ਹਨ ਜੋ ਏਨ-ਗਦੀ ਹੈ 3 ਤਾਂ ਯਹੋਸ਼ਾਫ਼ਾਤ ਨੇ ਭੈਅ ਖਾ ਕੇ ਯਹੋਵਾਹ ਅੱਗੇ ਬੇਨਤੀ ਕੀਤੀ ਤੇ ਵਰਤ ਲਈ ਸਾਰੇ ਯਹੂਦਾਹ ਵਿੱਚ ਡੌਂਡੀ ਪਿਟਵਾਈ 4 ਅਤੇ ਯਹੂਦਾਹ ਯਹੋਵਾਹ ਦੇ ਪਾਸੋਂ ਸਹਾਇਤਾ ਮੰਗਣ ਲਈ ਇਕੱਠੇ ਹੋਏ ਨਾਲੇ ਯਹੂਦਾਹ ਦੇ ਸਾਰੇ ਸ਼ਹਿਰਾਂ ਤੋਂ ਯਹੋਵਾਹ ਦੀ ਸਹਾਇਤਾ ਲਈ ਆਏ 5 ਅਤੇ ਯਹੋਸ਼ਾਫ਼ਾਤ ਯਹੂਦਾਹ ਅਤੇ ਯਰੂਸ਼ਲਮ ਦੀ ਸਭਾ ਦੇ ਵਿੱਚ ਨਵੇਂ ਵੇਹੜੇ ਦੇ ਅੱਗੇ ਯਹੋਵਾਹ ਦੇ ਭਵਨ ਵਿੱਚ ਖੜ੍ਹਾ ਸੀ 6 ਉਸ ਆਖਿਆ, ਹੇ ਯਹੋਵਾਹ ਸਾਡੇ ਪੁਰਖਿਆਂ ਦੇ ਪਰਮੇਸ਼ੁਰ, ਕੀ ਤੂੰ ਅਕਾਸ਼ ਦੇ ਉੱਤੇ ਪਰਮੇਸ਼ੁਰ ਨਹੀਂ? ਅਤੇ ਕੀ ਤੂੰ ਹੀ ਸਾਰੀਆਂ ਕੌਮਾਂ ਦੇ ਰਾਜਾਂ ਉੱਤੇ ਰਾਜ ਨਹੀਂ ਕਰਦਾ? ਤੇਰੇ ਹੱਥ ਵਿੱਚ ਐਨੀ ਸ਼ਕਤੀ ਹੈ ਕਿ ਕੋਈ ਤੇਰਾ ਟਾਕਰਾ ਕਰ ਨਹੀਂ ਸਕਦਾ 7 ਹੇ ਸਾਡੇ ਪਰਮੇਸ਼ੁਰ, ਕੀ ਤੂੰ ਹੀ ਇਸ ਧਰਤੀ ਦੇ ਵਸਨੀਕਾਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗੋਂ ਕੱਢ ਕੇ ਆਪਣੇ ਮਿੱਤਰ ਅਬਰਾਹਾਮ ਦੀ ਅੰਸ ਨੂੰ ਸਦਾ ਲਈ ਨਹੀਂ ਦੇ ਦਿੱਤਾ? 8 ਸੋ ਉਹ ਇਸ ਵਿੱਚ ਵੱਸਦੇ ਹਨ ਅਤੇ ਉਨ੍ਹਾਂ ਨੇ ਤੇਰੇ ਨਾਮ ਲਈ ਇੱਕ ਪਵਿੱਤਰ ਸਥਾਨ ਐਉਂ ਆਖ ਕੇ ਬਣਾਇਆ ਹੈ 9 ਕਿ ਜਦ ਕੋਈ ਬਦੀ ਸਾਡੇ ਉੱਤੇ ਆ ਪਵੇ ਜਿਵੇਂ ਤਲਵਾਰ ਜਾਂ ਨਿਆਂ ਜਾਂ ਬਵਾ ਜਾਂ ਕਾਲ ਅਤੇ ਜੇ ਅਸੀਂ ਇਸ ਭਵਨ ਦੇ ਅੱਗੇ ਤੇਰੇ ਹਜ਼ੂਰ ਖੜੇ ਹੋਈਏ ਕਿਉਂ ਜੋ ਤੇਰਾ ਨਾਮ ਇਸ ਭਵਨ ਵਿੱਚ ਹੈ ਅਤੇ ਆਪਣੀ ਔਕੜ ਦੇ ਸਮੇਂ ਤੇਰੇ ਅੱਗੇ ਬੇਨਤੀ ਕਰੀਏ ਤਾਂ ਤੂੰ ਸੁਣ ਲਵੇਂ ਅਤੇ ਬਚਾ ਦੇਵੇਂ 10 ਹੁਣ ਤੂੰ ਵੇਖ ਕਿ ਅੰਮੋਨੀ ਅਤੇ ਮੋਆਬੀ ਅਤੇ ਸੇਈਰ ਪਰਬਤ ਦੇ ਲੋਕ ਜਿਨ੍ਹਾਂ ਤੋਂ ਤੂੰ ਇਸਰਾਏਲ ਨੂੰ ਜਦ ਉਹ ਮਿਸਰ ਤੋਂ ਨਿੱਕਲ ਕੇ ਆ ਰਹੇ ਸਨ ਹੱਲਾ ਨਾ ਕਰਨ ਦਿੱਤਾ ਸਗੋਂ ਉਹ ਉਨ੍ਹਾਂ ਵੱਲੋਂ ਮੁੜ ਗਏ ਅਤੇ ਉਨ੍ਹਾਂ ਦਾ ਨਾਸ ਨਾ ਕੀਤਾ 11 ਵੇਖ, ਉਹ ਸਾਨੂੰ ਕਿਹੋ ਜਿਹਾ ਬਦਲਾ ਦਿੰਦੇ ਹਨ ਕਿ ਸਾਨੂੰ ਉਸ ਦੇਸ ਵਿੱਚੋਂ ਜਿਹੜਾ ਤੂੰ ਸਾਨੂੰ ਮਿਲਖ਼ ਵਿੱਚ ਦਿੱਤਾ ਸੀ ਕੱਢਣ ਲਈ ਆ ਰਹੇ ਹਨ! 12 ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁਝ ਤਾਕਤ ਨਹੀਂ ਅਤੇ ਨਾ ਅਸੀਂ ਇਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ 13 ਤਾਂ ਸਾਰੇ ਯਹੂਦੀ ਯਹੋਵਾਹ ਦੇ ਅੱਗੇ ਬੱਚਿਆਂ, ਔਰਤਾਂ ਅਤੇ ਪੁੱਤਰਾਂ ਦੇ ਸਮੇਤ ਖੜ੍ਹੇ ਰਹੇ। 14 ਤਦ ਸਭਾ ਵਿੱਚੋਂ ਯਹਜ਼ੀਏਲ ਲੇਵੀ ਉੱਤੇ ਜੋ ਆਸਾਫ਼ ਦੀ ਵੰਸ਼ ਵਿੱਚੋਂ ਸੀ ਅਤੇ ਜ਼ਕਰਯਾਹ ਦਾ ਪੁੱਤਰ ਤੇ ਬਨਾਯਾਹ ਦਾ ਪੋਤਾ ਤੇ ਯਈਏਲ ਦਾ ਪੜੋਤਾ ਤੇ ਮੱਤਨਯਾਹ ਦਾ ਪੜਪੋਤਾ ਸੀ ਯਹੋਵਾਹ ਦਾ ਆਤਮਾ ਉਤਰਿਆ 15 ਅਤੇ ਉਸ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਅਤੇ ਹੇ ਪਾਤਸ਼ਾਹ ਯਹੋਸ਼ਾਫ਼ਾਤ, ਤੁਸੀਂ ਸਾਰੇ ਸੁਣੋ! ਯਹੋਵਾਹ ਤੁਹਾਨੂੰ ਐਉਂ ਆਖਦਾ ਹੈ ਕਿ ਤੁਸੀਂ ਇਸ ਵੱਡੇ ਦਲ ਦੇ ਕਾਰਨ ਨਾ ਡਰੋ, ਨਾ ਘਬਰਾਓ! ਕਿਉਂ ਜੋ ਇਹ ਲੜਾਈ ਤੁਹਾਡੀ ਨਹੀਂ ਸਗੋਂ ਪਰਮੇਸ਼ੁਰ ਦੀ ਹੈ 16 ਤੁਸੀਂ ਕੱਲ ਉਨ੍ਹਾਂ ਦਾ ਟਾਕਰਾ ਕਰਨ ਲਈ ਹੇਠਾਂ ਜਾਣਾ। ਵੇਖੋ, ਉਹ ਸੀਸ ਦੀ ਚੜ੍ਹਾਈ ਵੱਲੋਂ ਆ ਰਹੇ ਹਨ ਅਤੇ ਤੁਸੀਂ ਉਨ੍ਹਾਂ ਨੂੰ ਯਰੂਏਲ ਦੀ ਉਜਾੜ ਦੇ ਸਾਹਮਣੇ ਵਾਦੀ ਦੇ ਸਿਰੇ ਉੱਤੇ ਪਾਓਗੇ 17 ਤੁਹਾਨੂੰ ਇਸ ਥਾਂ ਲੜਨਾ ਨਹੀਂ ਪਵੇਂਗਾ, ਹੇ ਯਹੂਦਾਹ ਅਤੇ ਯਰੂਸ਼ਲਮ, ਤੁਸੀਂ ਪਾਲ ਬੰਨ ਕੇ ਚੁੱਪ-ਚਾਪ ਖੜ੍ਹੇ ਰਹਿਣਾ ਅਤੇ ਯਹੋਵਾਹ ਦਾ ਬਚਾਓ ਜਿਹੜਾ ਤੁਹਾਡੇ ਲਈ ਹੈ ਵੇਖਣਾ! ਨਾ ਡਰੋ, ਨਾ ਘਬਰਾਓ। ਕੱਲ ਉਨ੍ਹਾਂ ਦੇ ਟਾਕਰੇ ਲਈ ਚੱਲਣਾ ਕਿਉਂ ਜੋ ਯਹੋਵਾਹ ਤੁਹਾਡੇ ਅੰਗ-ਸੰਗ ਹੈ 18 ਤਾਂ ਯਹੋਸ਼ਾਫ਼ਾਤ ਸਿਰ ਨਿਵਾ ਕੇ ਧਰਤੀ ਉੱਤੇ ਝੁਕਿਆ ਅਤੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਵਸਨੀਕਾਂ ਨੇ ਯਹੋਵਾਹ ਦੇ ਅੱਗੇ ਡਿੱਗ ਕੇ ਉਹ ਨੂੰ ਮੱਥਾ ਟੇਕਿਆ 19 ਅਤੇ ਕਹਾਥੀਆਂ ਤੇ ਕਾਰਾਹੀਆਂ ਦੇ ਲੇਵੀ ਖੜੇ ਹੋ ਕੇ ਵੱਡੀ ਉੱਚੀ ਅਵਾਜ਼ ਨਾਲ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੇ 20 ਅਤੇ ਉਹ ਸਵੇਰੇ ਹੀ ਉੱਠ ਕੇ ਤਕੋਆਹ ਦੀ ਉਜਾੜ ਵਿੱਚ ਚੱਲੇ ਗਏ ਅਤੇ ਉਨ੍ਹਾਂ ਦੇ ਜਾਣ ਲੱਗਿਆ ਯਹੋਸ਼ਾਫ਼ਾਤ ਨੇ ਖੜ੍ਹੇ ਹੋ ਕੇ ਆਖਿਆ, ਹੇ ਯਹੂਦਾਹ ਤੇ ਯਰੂਸ਼ਲਮ ਦੇ ਵਸਨੀਕੋ ਸੁਣੋ! ਆਪਣੇ ਪਰਮੇਸ਼ੁਰ ਯਹੋਵਾਹ ਦੇ ਉੱਤੇ ਭਰੋਸਾ ਰੱਖੋ ਤਾਂ ਤੁਸੀਂ ਕਾਇਮ ਰਹੋਗੇ। ਉਸ ਦੇ ਨਬੀਆਂ ਉੱਤੇ ਵਿਸ਼ਵਾਸ ਕਰੋ ਤਾਂ ਤੁਸੀਂ ਸਫ਼ਲ ਹੋਵੋਗੇ 21 ਜਦ ਉਸ ਨੇ ਆਪਣੀ ਪਰਜਾ ਨਾਲ ਸਲਾਹ ਕਰ ਲਈ ਤਾਂ ਉਨ੍ਹਾਂ ਯਹੋਵਾਹ ਲਈ ਗਵੱਈਯਾਂ ਨੂੰ ਨਿਯੁਕਤ ਕੀਤਾ ਜਿਹੜੇ ਸੈਨਾਂ ਦੇ ਅੱਗੇ-ਅੱਗੇ ਚੱਲ ਕੇ ਪਵਿੱਤਰ ਬਸਤਰਾਂ ਵਿੱਚ ਉਸਤਤ ਕਰਨ ਅਤੇ ਆਖਣ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੀ ਦਯਾ ਜੋ ਸਦਾ ਦੀ ਹੈ 22 ਜਦ ਉਹ ਗਾਉਣ ਅਤੇ ਉਸਤਤ ਕਰਨ ਲੱਗੇ ਤਾਂ ਯਹੋਵਾਹ ਨੇ ਅੰਮੋਨੀਆਂ ਅਤੇ ਮੋਆਬੀਆਂ ਅਤੇ ਸੇਈਰ ਪਰਬਤ ਦੇ ਵਸਨੀਕਾਂ ਉੱਤੇ ਜਿਹੜੇ ਯਹੂਦਾਹ ਉੱਤੇ ਚੜ੍ਹੇ ਆਉਂਦੇ ਸਨ ਛਹਿ ਵਾਲਿਆਂ ਨੂੰ ਬਿਠਾ ਦਿੱਤਾ ਸੋ ਉਹ ਮਾਰੇ ਗਏ। 23 ਕਿਉਂ ਜੋ ਅੰਮੋਨੀ ਅਤੇ ਮੋਆਬੀ ਸੇਈਰ ਦੇ ਵਸਨੀਕਾਂ ਦੇ ਵਿਰੋਧ ਵਿੱਚ ਖੜ੍ਹੇ ਹੋ ਗਏ, ਤਾਂ ਜੋ ਉਨ੍ਹਾਂ ਨੂੰ ਕਤਲ ਕਰ ਕੇ ਮੇਟ ਦੇਣ ਅਤੇ ਜਦ ਉਹ ਸੇਈਰ ਦੇ ਵਸਨੀਕਾਂ ਨੂੰ ਮੁਕਾ ਚੁੱਕੇ ਤਾਂ ਉਹ ਆਪਸ ਵਿੱਚ ਇੱਕ ਦੂਜੇ ਨੂੰ ਵੱਢਣ ਲੱਗ ਪਏ 24 ਅਤੇ ਜਦ ਯਹੂਦਾਹ ਨੇ ਉਜਾੜ ਦੇ ਬੁਰਜ ਉੱਤੇ ਪੁੱਜ ਕੇ ਉਸ ਵੱਡੇ ਦਲ ਨੂੰ ਦੇਖਿਆ ਤਾਂ ਵੇਖੋ, ਉਨ੍ਹਾਂ ਦੀਆਂ ਲੋਥਾਂ ਧਰਤੀ ਉੱਤੇ ਪਈਆਂ ਸਨ ਅਤੇ ਕੋਈ ਨਾ ਬਚਿਆ! 25 ਜਦ ਯਹੋਸ਼ਾਫ਼ਾਤ ਅਤੇ ਉਸ ਦੇ ਲੋਕ ਉਨ੍ਹਾਂ ਦਾ ਮਾਲ ਲੁੱਟਣ ਲਈ ਆਏ ਤਾਂ ਉਨ੍ਹਾਂ ਨੂੰ ਲੋਥਾਂ ਉੱਤੋਂ ਐਨਾ ਮਾਲ ਧਨ ਅਤੇ ਬਹੁਮੁੱਲੀਆਂ ਵਸਤਾਂ ਮਿਲੀਆਂ ਕਿ ਉਨ੍ਹਾਂ ਤੋਂ ਚੁੱਕ ਕੇ ਲਿਜਾਈਆਂ ਨਾ ਜਾ ਸਕੀਆਂ ਅਤੇ ਲੁੱਟ ਦਾ ਮਾਲ ਐਨਾ ਸੀ ਕਿ ਉਹ ਤਿੰਨ ਦਿਨ ਉਸ ਨੂੰ ਲੁੱਟਦੇ ਰਹੇ 26 ਅਤੇ ਚੌਥੇ ਦਿਨ ਉਹ ਬਰਾਕਾਹ ਦੀ ਵਾਦੀ ਵਿੱਚ ਇਕੱਠੇ ਹੋਏ ਕਿਉਂ ਜੋ ਉਨ੍ਹਾਂ ਨੇ ਉਸ ਥਾਂ ਯਹੋਵਾਹ ਨੂੰ ਮੁਬਾਰਕ ਆਖਿਆ, ਇਸ ਲਈ ਉਸ ਸਥਾਨ ਦਾ ਨਾਮ ਅੱਜ ਤੱਕ ਬਰਾਕਾਹ ਦੀ ਵਾਦੀ ਹੈ 27 ਤਦ ਉਹ ਮੁੜੇ, ਯਹੂਦਾਹ ਅਤੇ ਯਰੂਸ਼ਲਮ ਦਾ ਹਰ ਇੱਕ ਪੁਰਸ਼ ਅਤੇ ਸਾਰਿਆਂ ਦੇ ਅੱਗੇ ਯਹੋਸ਼ਾਫ਼ਾਤ ਸੀ ਤਾਂ ਜੋ ਉਹ ਖੁਸ਼ੀ-ਖੁਸ਼ੀ ਯਰੂਸ਼ਲਮ ਨੂੰ ਮੁੜ ਜਾਣ ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਵੈਰੀਆਂ ਉੱਤੇ ਖੁਸ਼ੀ ਬਖ਼ਸ਼ੀ ਸੀ 28 ਸੋ ਉਹ ਸਿਤਾਰਾਂ, ਬਰਬਤਾਂ ਅਤੇ ਤੁਰ੍ਹੀਆਂ ਲੈ ਕੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ 29 ਤਾਂ ਪਰਮੇਸ਼ੁਰ ਦਾ ਭੈਅ ਉਨ੍ਹਾਂ ਦੇਸਾਂ ਦਿਆਂ ਸਾਰਿਆਂ ਰਾਜਾਂ ਉੱਤੇ ਪੈ ਗਿਆ ਜਦ ਉਨ੍ਹਾਂ ਨੇ ਸੁਣਿਆ ਕਿ ਇਸਰਾਏਲ ਦੇ ਵੈਰੀਆਂ ਨਾਲ ਯਹੋਵਾਹ ਨੇ ਲੜਾਈ ਕੀਤੀ ਹੈ 30 ਸੋ ਯਹੋਸ਼ਾਫ਼ਾਤ ਦੇ ਰਾਜ ਵਿੱਚ ਅਮਨ ਚੈਨ ਰਿਹਾ ਅਤੇ ਉਸ ਦੇ ਪਰਮੇਸ਼ੁਰ ਨੇ ਉਹ ਨੂੰ ਆਲੇ ਦੁਆਲਿਓਂ ਅਰਾਮ ਬਖ਼ਸ਼ਿਆ। 31 ਯਹੋਸ਼ਾਫ਼ਾਤ ਯਹੂਦਾਹ ਉੱਤੇ ਰਾਜ ਕਰਦਾ ਰਿਹਾ। ਜਦ ਉਹ ਰਾਜ ਕਰਨ ਲੱਗਾ ਤਾਂ ਪੈਂਤੀਆਂ ਸਾਲਾਂ ਦਾ ਸੀ ਅਤੇ ਉਸ ਯਰੂਸ਼ਲਮ ਵਿੱਚ ਪੱਚੀ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ 32 ਉਹ ਆਪਣੇ ਪਿਤਾ ਆਸਾ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਉਸ ਤੋਂ ਨਹੀਂ ਮੁੜਿਆ ਪਰ ਉਹੋ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ 33 ਤਾਂ ਵੀ ਉੱਚੇ ਸਥਾਨ ਢਾਹੇ ਨਾ ਗਏ ਕਿਉਂ ਜੋ ਅਜੇ ਲੋਕਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਦਿਲ ਨਹੀਂ ਲਾਇਆ ਸੀ 34 ਅਤੇ ਯਹੋਸ਼ਾਫ਼ਾਤ ਦੇ ਬਾਕੀ ਕੰਮ ਆਦ ਤੋਂ ਅੰਤ ਤੱਕ ਹਨਾਨੀ ਦੇ ਪੁੱਤਰ ਯੇਹੂ ਦੇ ਇਤਿਹਾਸ ਵਿੱਚ ਲਿਖੇ ਹਨ ਜੋ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਦਰਜ਼ ਹਨ 35 ਇਸ ਦੇ ਮਗਰੋਂ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਨੇ ਇਸਰਾਏਲ ਦੇ ਪਾਤਸ਼ਾਹ ਅਹਜ਼ਯਾਹ ਨਾਲ ਮੇਲ ਕੀਤਾ ਜੋ ਬਹੁਤ ਬੁਰਿਆਈ ਕਰਦਾ ਸੀ 36 ਅਤੇ ਇਸ ਲਈ ਉਸ ਨਾਲ ਮੇਲ ਕੀਤਾ ਕਿ ਤਰਸ਼ੀਸ਼ ਨੂੰ ਜਾਣ ਲਈ ਜਹਾਜ਼ ਬਣਾਵੇ ਅਤੇ ਉਨ੍ਹਾਂ ਨੇ ਅਸਯੋਨ-ਗਬਰ ਵਿੱਚ ਜਹਾਜ਼ ਬਣਾਏ 37 ਤਦ ਦੋਦਾਵਾਹ ਦੇ ਪੁੱਤਰ ਅਲੀਅਜ਼ਰ ਨੇ ਜੋ ਮਾਰੇਸ਼ਾਹ ਦਾ ਸੀ ਯਹੋਸ਼ਾਫ਼ਾਤ ਦੇ ਵਿਰੁੱਧ ਅਗੰਮ ਵਾਚਿਆ ਕਿ ਇਸ ਲਈ ਕਿ ਤੂੰ ਅਹਜ਼ਯਾਹ ਦੇ ਨਾਲ ਮੇਲ ਕੀਤਾ ਯਹੋਵਾਹ ਨੇ ਤੇਰੇ ਬਣਾਏ ਨੂੰ ਤੋੜ ਦਿੱਤਾ ਹੈ ਸੋ ਉਹ ਜਹਾਜ਼ ਅਜਿਹੇ ਟੁੱਟੇ ਕਿ ਤਰਸ਼ੀਸ਼ ਨੂੰ ਨਾ ਜਾ ਸਕੇ।
In Other Versions
2 Chronicles 20 in the ANTPNG2D
2 Chronicles 20 in the BNTABOOT
2 Chronicles 20 in the BOATCB2
2 Chronicles 20 in the BOGWICC
2 Chronicles 20 in the BOHNTLTAL
2 Chronicles 20 in the BOILNTAP
2 Chronicles 20 in the BOKHWOG
2 Chronicles 20 in the KBT1ETNIK
2 Chronicles 20 in the TBIAOTANT