2 Chronicles 28 (IRVP)
1 ਆਹਾਜ਼ ਵੀਹ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ। ਉਸ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਪਰ ਉਸ ਨੇ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ 2 ਸਗੋਂ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਅਤੇ ਬਆਲੀਮ ਦੀਆਂ ਢਾਲੀਆਂ ਹੋਈਆਂ ਮੂਰਤੀਆਂ ਵੀ ਬਣਵਾਈਆਂ 3 ਇਸ ਤੋਂ ਬਿਨ੍ਹਾਂ ਉਸ ਨੇ ਹਿੰਨੋਮ ਦੇ ਪੁੱਤਰ ਦੀ ਵਾਦੀ ਵਿੱਚ ਧੂਪ ਧੁਖਾਈ ਅਤੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਰਿਵਾਜ਼ਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ ਆਪਣੇ ਹੀ ਪੁੱਤਰਾਂ ਨੂੰ ਅੱਗ ਵਿੱਚ ਜਲਾਇਆ 4 ਉਹ ਉੱਚਿਆਂ ਥਾਵਾਂ ਅਤੇ ਟਿੱਲਿਆਂ ਉੱਤੇ ਅਤੇ ਹਰ ਹਰੇ ਰੁੱਖ ਦੇ ਹੇਠਾਂ ਬਲੀਆਂ ਚੜ੍ਹਾਉਂਦਾ ਅਤੇ ਧੂਪ ਧੁਖਾਉਂਦਾ ਰਿਹਾ। 5 ਇਸੇ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਉਸ ਨੂੰ ਅਰਾਮ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਮਾਰਿਆ ਅਤੇ ਉਸ ਦੇ ਲੋਕਾਂ ਵਿੱਚੋਂ ਗ਼ੁਲਾਮਾਂ ਦੇ ਜੱਥਿਆਂ ਦੇ ਜੱਥੇ ਲੈ ਗਏ ਅਤੇ ਉਨ੍ਹਾਂ ਨੂੰ ਦੰਮਿਸ਼ਕ ਵਿੱਚ ਲੈ ਆਏ ਅਤੇ ਇਸਰਾਏਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਜਿਸ ਨੇ ਉਸ ਨੂੰ ਮਾਰਿਆ ਅਤੇ ਵੱਡਾ ਕਤਲੇਆਮ ਕੀਤਾ 6 ਅਤੇ ਰਮਲਯਾਹ ਦੇ ਪੁੱਤਰ ਪਕਹ ਨੇ ਇੱਕੋ ਹੀ ਦਿਨ ਵਿੱਚ ਯਹੂਦਾਹ ਵਿੱਚੋਂ ਇੱਕ ਲੱਖ ਵੀਹ ਹਜ਼ਾਰ ਨੂੰ ਜੋ ਸਾਰੇ ਸੂਰਮੇ ਸਨ ਕਤਲ ਕਰ ਦਿੱਤਾ ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਛੱਡ ਦਿੱਤਾ ਸੀ 7 ਅਤੇ ਜ਼ਿਕਰੀ ਨੇ ਜੋ ਇਫ਼ਰਾਈਮ ਦਾ ਇੱਕ ਸੂਰਮਾ ਸੀ ਮਅਸੇਯਾਹ ਰਾਜਕੁਮਾਰ ਨੂੰ ਅਤੇ ਮਹਿਲ ਦੇ ਹਾਕਮ ਅਜ਼ਰੀਕਾਮ ਨੂੰ ਅਤੇ ਪਾਤਸ਼ਾਹ ਦੇ ਵਜ਼ੀਰ ਅਲਕਾਨਾਹ ਨੂੰ ਮਾਰ ਸੁੱਟਿਆ। 8 ਅਤੇ ਇਸਰਾਏਲੀ ਆਪਣੇ ਭਰਾਵਾਂ ਵਿੱਚੋਂ ਦੋ ਲੱਖ ਔਰਤਾਂ ਅਤੇ ਪੁੱਤਰਾਂ ਧੀਆਂ ਨੂੰ ਗ਼ੁਲਾਮ ਕਰ ਕੇ ਲੈ ਗਏ ਅਤੇ ਉਨ੍ਹਾਂ ਦਾ ਬਹੁਤ ਸਾਰਾ ਮਾਲ ਲੁੱਟ ਲਿਆ ਅਤੇ ਲੁੱਟ ਨੂੰ ਸਾਮਰਿਯਾ ਵਿੱਚ ਲੈ ਆਏ 9 ਉੱਥੇ ਯਹੋਵਾਹ ਦਾ ਇੱਕ ਨਬੀ ਸੀ ਜਿਸ ਦਾ ਨਾਮ ਓਦੇਦ ਸੀ। ਉਹ ਉਸ ਸੈਨਾਂ ਦੇ ਸਵਾਗਤ ਲਈ ਗਿਆ ਜੋ ਸਾਮਰਿਯਾ ਨੂੰ ਆ ਰਹੀ ਸੀ ਅਤੇ ਉਨ੍ਹਾਂ ਨੂੰ ਆਖਣ ਲੱਗਾ, ਵੇਖੋ, ਇਸ ਲਈ ਕਿ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਯਹੂਦਾਹ ਤੋਂ ਨਰਾਜ਼ ਸੀ ਉਸ ਨੇ ਉਨ੍ਹਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਨ੍ਹਾਂ ਨੂੰ ਅਜਿਹੇ ਗੁੱਸੇ ਵਿੱਚ ਕਤਲ ਕੀਤਾ ਹੈ ਜੋ ਅਕਾਸ਼ ਤੱਕ ਪੁੱਜਿਆ! 10 ਹੁਣ ਯਹੂਦਾਹ ਅਤੇ ਯਰੂਸ਼ਲਮ ਦੀ ਵੰਸ਼ ਨੂੰ ਕੀ ਤੁਸੀਂ ਆਪਣੇ ਦਾਸ ਅਤੇ ਗੋਲੀਆਂ ਬਣਾ ਕੇ ਉਨ੍ਹਾਂ ਨੂੰ ਦਬਾਈ ਰੱਖੋਗੇ? ਪਰ ਕੀ ਤੁਹਾਡੇ ਹੀ ਪਾਪ ਜਿਹੜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਕੀਤੇ ਹਨ ਤੁਹਾਡੇ ਸਿਰ ਨਹੀਂ? 11 ਹੁਣ ਤੁਸੀਂ ਮੇਰੀ ਗੱਲ ਸੁਣੋ ਅਤੇ ਉਨ੍ਹਾਂ ਬੰਧੂਆਂ ਨੂੰ ਜਿਨ੍ਹਾਂ ਨੂੰ ਤੁਸੀਂ ਆਪਣੇ ਭਰਾਵਾਂ ਵਿੱਚੋਂ ਫੜ ਲਿਆ ਹੈ ਅਜ਼ਾਦ ਕਰ ਕੇ ਮੋੜ ਦਿਓ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਤੁਹਾਡੇ ਉੱਤੇ ਹੈ 12 ਤਦ ਇਫ਼ਰਾਈਮੀਆਂ ਦੇ ਮੁਖੀਆਂ ਵਿੱਚੋਂ ਯਹੋਹਾਨਾਨ ਦਾ ਪੁੱਤਰ ਅਜ਼ਰਯਾਹ ਮਸ਼ੀਲੇਮੋਥ ਦਾ ਪੁੱਤਰ ਬਰਕਯਾਹ ਅਤੇ ਸ਼ੱਲੂਮ ਦਾ ਪੁੱਤਰ ਯਾਹਜ਼ਕੀਯਾਹ ਅਤੇ ਹਦਲੀ ਦਾ ਪੁੱਤਰ ਅਮਾਸਾ ਉਨ੍ਹਾਂ ਦੇ ਸਾਹਮਣੇ ਜਿਹੜੇ ਯੁੱਧ ਤੋਂ ਆ ਰਹੇ ਸਨ, ਖੜ੍ਹੇ ਹੋ ਗਏ 13 ਅਤੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਬੰਧੂਆਂ ਨੂੰ ਇੱਥੇ ਨਹੀਂ ਲਿਆ ਸਕੋਗੇ ਇਸ ਲਈ ਕਿ ਤੁਸੀਂ ਜੋ ਕੀਤਾ ਹੈ ਉਸ ਕਰਕੇ ਅਸੀਂ ਯਹੋਵਾਹ ਦੇ ਪਾਪੀ ਬਣਾਂਗੇ ਅਤੇ ਸਾਡੀਆਂ ਭੁੱਲਾਂ ਅਤੇ ਪਾਪ ਵੱਧ ਜਾਣਗੇ ਕਿਉਂ ਜੋ ਸਾਡੀ ਭੁੱਲ ਵੱਡੀ ਹੈ ਅਤੇ ਇਸਰਾਏਲ ਉੱਤੇ ਵੱਡਾ ਕਹਿਰ ਹੈ 14 ਸੋ ਉਨ੍ਹਾਂ ਸ਼ਸਤਰ ਧਾਰੀ ਲੋਕਾਂ ਨੇ ਬੰਧੂਆਂ ਅਤੇ ਲੁੱਟ ਦੇ ਮਾਲ ਨੂੰ ਸਰਦਾਰਾਂ ਅਤੇ ਸਾਰੀ ਸਭਾ ਦੇ ਸਾਹਮਣੇ ਛੱਡ ਦਿੱਤਾ 15 ਅਤੇ ਉਹ ਮਨੁੱਖ ਜਿਨ੍ਹਾਂ ਦੇ ਨਾਮ ਲਏ ਗਏ ਹਨ ਉੱਠੇ ਅਤੇ ਬੰਧੂਆਂ ਨੂੰ ਸੰਭਾਲਿਆ ਅਤੇ ਲੁੱਟ ਦੇ ਮਾਲ ਵਿੱਚੋਂ ਉਨ੍ਹਾਂ ਸਾਰਿਆਂ ਨੂੰ ਜੋ ਉਨ੍ਹਾਂ ਵਿੱਚੋਂ ਨੰਗੇ ਸਨ ਕੱਪੜੇ ਪਵਾਏ ਅਤੇ ਉਨ੍ਹਾਂ ਦੇ ਪੈਰੀਂ ਜੁੱਤੀਆਂ ਪਵਾਈਆਂ ਅਤੇ ਉਨ੍ਹਾਂ ਨੂੰ ਖਾਣ-ਪੀਣ ਲਈ ਦਿੱਤਾ ਅਤੇ ਉਨ੍ਹਾਂ ਉੱਤੇ ਤੇਲ ਮਲਿਆ ਅਤੇ ਉਨ੍ਹਾਂ ਵਿੱਚੋਂ ਜਿਹੜੇ ਲਿੱਸੇ ਸਨ ਉਨ੍ਹਾਂ ਨੂੰ ਗਧਿਆਂ ਦੇ ਉੱਤੇ ਚੜ੍ਹਾ ਕੇ ਖਜ਼ੂਰਾਂ ਦੇ ਰੁੱਖਾਂ ਦੇ ਸ਼ਹਿਰ ਯਰੀਹੋ ਵਿੱਚ ਉਨ੍ਹਾਂ ਦੇ ਭਰਾਵਾਂ ਦੇ ਕੋਲ ਪਹੁੰਚਾ ਦਿੱਤਾ ਤਾਂ ਉਹ ਸਾਮਰਿਯਾ ਨੂੰ ਮੁੜ ਪਏ। 16 ਉਸ ਵੇਲੇ ਆਹਾਜ਼ ਪਾਤਸ਼ਾਹ ਨੇ ਅੱਸ਼ੂਰ ਦੇ ਰਾਜਿਆਂ ਨੂੰ ਸੰਦੇਸ਼ਵਾਹਕ ਭੇਜੇ ਕਿ ਉਸ ਦੀ ਸਹਾਇਤਾ ਕਰਨ 17 ਇਸ ਲਈ ਕਿ ਅਦੋਮੀਆਂ ਨੇ ਫੇਰ ਹੱਲਾ ਕਰ ਕੇ ਯਹੂਦਾਹ ਨੂੰ ਮਾਰ ਲਿਆ ਅਤੇ ਬੰਧੂਆਂ ਨੂੰ ਲੈ ਗਏ 18 ਅਤੇ ਫ਼ਲਿਸਤੀਆਂ ਨੇ ਵੀ ਬੇਟ ਦੀ ਧਰਤੀ ਦੇ ਅਤੇ ਯਹੂਦਾਹ ਦੇ ਦੱਖਣ ਦੇ ਸ਼ਹਿਰਾਂ ਉੱਤੇ ਹੱਲਾ ਕਰ ਕੇ ਬੈਤ ਸ਼ਮਸ਼ ਅਤੇ ਅੱਯਾਲੋਨ ਅਤੇ ਗਦੇਰੋਥ ਅਤੇ ਸੋਕੋਹ ਅਤੇ ਉਹ ਦੇ ਪਿੰਡਾਂ ਨੂੰ ਅਤੇ ਤਿਮਨਾਹ ਅਤੇ ਉਹ ਦੇ ਪਿੰਡਾਂ ਨੂੰ ਅਤੇ ਗਿਮਜ਼ੋ ਅਤੇ ਉਹ ਦੇ ਪਿੰਡਾਂ ਨੂੰ ਵੀ ਲੈ ਲਿਆ ਸੀ ਅਤੇ ਉਨ੍ਹਾਂ ਵਿੱਚ ਵੱਸ ਗਏ ਸਨ 19 ਕਿਉਂ ਜੋ ਯਹੋਵਾਹ ਨੇ ਇਸਰਾਏਲ ਦੇ ਪਾਤਸ਼ਾਹ ਆਹਾਜ਼ ਦੇ ਕਾਰਨ ਯਹੂਦਾਹ ਨੂੰ ਅਧੀਨ ਕੀਤਾ ਇਸ ਲਈ ਕਿ ਉਸ ਨੇ ਯਹੂਦਾਹ ਵਿੱਚ ਅਵਾਰਾ ਚਾਲ ਚੱਲ ਕੇ ਯਹੋਵਾਹ ਦੀ ਵੱਡੀ ਬੇਈਮਾਨੀ ਕੀਤੀ ਸੀ 20 ਅਤੇ ਅੱਸ਼ੂਰ ਦਾ ਪਾਤਸ਼ਾਹ ਤਿਲਗਥ ਪਿਲਨਅਸਰ ਉਹ ਦੇ ਕੋਲ ਆਇਆ ਪਰ ਉਸ ਨੇ ਉਹ ਨੂੰ ਤੰਗ ਕੀਤਾ ਅਤੇ ਉਹ ਦੀ ਸਹਾਇਤਾ ਨਾ ਕੀਤੀ 21 ਭਾਵੇਂ ਆਹਾਜ਼ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਅਤੇ ਸਰਦਾਰਾਂ ਦੇ ਮਹਿਲਾਂ ਵਿੱਚੋਂ ਮਾਲ ਲੈ ਕੇ ਅੱਸ਼ੂਰ ਦੇ ਰਾਜਾ ਨੂੰ ਦਿੱਤਾ ਪਰ ਤਾਂ ਵੀ ਉਸ ਦੀ ਕੁਝ ਸਹਾਇਤਾ ਨਾ ਹੋਈ। 22 ਆਪਣੀ ਤੰਗੀ ਦੇ ਵੇਲੇ ਵੀ ਇਸੇ ਆਹਾਜ਼ ਪਾਤਸ਼ਾਹ ਨੇ ਯਹੋਵਾਹ ਨਾਲ ਹੋਰ ਵੀ ਬੇਈਮਾਨੀ ਕੀਤੀ 23 ਉਸ ਨੇ ਦੰਮਿਸ਼ਕ ਦੇ ਦੇਵਤਿਆਂ ਲਈ ਜਿਨ੍ਹਾਂ ਨੇ ਉਹ ਨੂੰ ਮਾਰਿਆ ਸੀ ਬਲੀਆਂ ਚੜ੍ਹਾਈਆਂ ਅਤੇ ਆਖਿਆ ਕਿ ਅਰਾਮ ਦੇ ਪਾਤਸ਼ਾਹਾਂ ਦੇ ਦੇਵਤਿਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ ਸੀ ਸੋ ਮੈਂ ਵੀ ਉਨ੍ਹਾਂ ਲਈ ਬਲੀਦਾਨ ਕਰਾਂਗਾ ਤਾਂ ਜੋ ਉਹ ਮੇਰੀ ਸਹਾਇਤਾ ਕਰਨ ਪਰ ਉਹ ਉਸ ਦੀ ਅਤੇ ਸਾਰੇ ਇਸਰਾਏਲ ਦੀ ਤਬਾਹੀ ਦਾ ਕਾਰਨ ਬਣੇ 24 ਤਾਂ ਆਹਾਜ਼ ਨੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਇਕੱਠਾ ਕੀਤਾ ਅਤੇ ਪਰਮੇਸ਼ੁਰ ਦੇ ਭਵਨ ਦੇ ਭਾਂਡਿਆਂ ਨੂੰ ਟੋਟੇ-ਟੋਟੇ ਕੀਤਾ ਅਤੇ ਯਹੋਵਾਹ ਦੇ ਭਵਨ ਦੇ ਬੂਹਿਆਂ ਨੂੰ ਬੰਦ ਕਰ ਦਿੱਤਾ ਅਤੇ ਆਪਣੇ ਲਈ ਯਰੂਸ਼ਲਮ ਦੇ ਹਰ ਖੂੰਜੇ ਵਿੱਚ ਜਗਵੇਦੀਆਂ ਬਣਵਾਈਆਂ 25 ਅਤੇ ਯਹੂਦਾਹ ਦੇ ਇੱਕ-ਇੱਕ ਸ਼ਹਿਰ ਵਿੱਚ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਦੇ ਲਈ ਉੱਚੇ ਸਥਾਨ ਬਣਾਏ ਅਤੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਹਰਖ ਦਿਲਾਇਆ 26 ਉਹ ਦੇ ਬਾਕੀ ਕੰਮ ਅਤੇ ਉਹ ਦੇ ਸਾਰੇ ਮਾਰਗ ਮੁੱਢ ਤੋਂ ਅੰਤ ਤੱਕ, ਵੇਖੋ, ਉਹ ਯਹੂਦਾਹ ਅਤੇ ਇਸਰਾਏਲ ਦੇ ਪਾਤਸ਼ਾਹਾਂ ਦੀ ਪੋਥੀ ਵਿੱਚ ਲਿਖੇ ਹੋਏ ਹਨ 27 ਆਹਾਜ਼ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਹ ਨੂੰ ਯਰੂਸ਼ਲਮ ਸ਼ਹਿਰ ਵਿੱਚ ਦੱਬ ਦਿੱਤਾ ਕਿਉਂ ਜੋ ਉਹ ਉਸ ਨੂੰ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਕਬਰਾਂ ਵਿੱਚ ਨਾ ਲਿਆਏ। ਉਹ ਦਾ ਪੁੱਤਰ ਹਿਜ਼ਕੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।
In Other Versions
2 Chronicles 28 in the ANTPNG2D
2 Chronicles 28 in the BNTABOOT
2 Chronicles 28 in the BOATCB2
2 Chronicles 28 in the BOGWICC
2 Chronicles 28 in the BOHNTLTAL
2 Chronicles 28 in the BOILNTAP
2 Chronicles 28 in the BOKHWOG
2 Chronicles 28 in the KBT1ETNIK
2 Chronicles 28 in the TBIAOTANT