2 Chronicles 33 (IRVP)
1 ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ 2 ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ 3 ਕਿਉਂ ਜੋ ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਫੇਰ ਬਣਾਇਆ ਅਤੇ ਬਆਲਾਂ ਦੇ ਲਈ ਜਗਵੇਦੀਆਂ ਬਣਾਈਆਂ ਅਤੇ ਟੁੰਡ ਦੇਵੀਆਂ ਬਣਾਈਆਂ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ 4 ਅਤੇ ਉਸ ਨੇ ਯਹੋਵਾਹ ਦੇ ਭਵਨ ਵਿੱਚ ਜਿਸ ਦੇ ਵਿਖੇ ਯਹੋਵਾਹ ਦਾ ਫ਼ਰਮਾਨ ਸੀ ਕਿ ਮੇਰਾ ਨਾਮ ਯਰੂਸ਼ਲਮ ਵਿੱਚ ਸਦਾ ਤੱਕ ਰਹੇਗਾ ਜਗਵੇਦੀਆਂ ਬਣਾਈਆਂ 5 ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ 6 ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਅਤੇ ਜਾਦੂ ਕਰਦਾ, ਅਤੇ ਭੂਤ ਮਿੱਤਰਾਂ ਅਤੇ ਦਿਓ-ਯਾਰਾਂ ਨਾਲ ਮੇਲ-ਜੋਲ ਰੱਖਦਾ ਸੀ। ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ 7 ਅਤੇ ਉਸ ਨੇ ਇੱਕ ਬੁੱਤ ਦੀ ਉੱਕਰੀ ਹੋਈ ਮੂਰਤ ਬਣਾ ਕੇ ਪਰਮੇਸ਼ੁਰ ਦੇ ਭਵਨ ਵਿੱਚ ਰੱਖੀ ਜਿਸ ਦੇ ਵਿਖੇ ਪਰਮੇਸ਼ੁਰ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਹੁਕਮ ਦਿੱਤਾ ਸੀ ਕਿ ਮੈਂ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ ਹੈ, ਆਪਣਾ ਨਾਮ ਸਦਾ ਤੱਕ ਰੱਖਾਂਗਾ 8 ਅਤੇ ਮੈਂ ਇਸਰਾਏਲ ਦੇ ਪੈਰ ਉਸ ਭੂਮੀ ਉੱਤੋਂ ਜਿਹ ਦੇ ਵਿੱਚ ਮੈਂ ਉਨ੍ਹਾਂ ਦੇ ਪੁਰਖਿਆਂ ਨੂੰ ਘੱਲਿਆਰਿਆ ਹੈ ਫੇਰ ਕਦੇ ਨਹੀਂ ਹਟਾਵਾਂਗਾ ਪਰ ਜੇ ਉਹ ਉਨ੍ਹਾਂ ਸਾਰੀਆਂ ਗੱਲਾਂ ਦੇ ਪੂਰਾ ਕਰਨ ਦੀ ਜਿਨ੍ਹਾਂ ਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਪਾਲਨਾ ਕਰਨ ਅਰਥਾਤ ਸਾਰੀ ਬਿਵਸਥਾ, ਬਿਧੀਆਂ ਅਤੇ ਨਿਆਂਵਾਂ ਦੀ ਜੋ ਮੂਸਾ ਦੇ ਰਾਹੀਂ ਆਏ ਸਨ 9 ਮਨੱਸ਼ਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਕੁਰਾਹੇ ਪਾਇਆ ਕਿ ਉਨ੍ਹਾਂ ਨੇ ਉਹਨਾਂ ਕੌਮਾਂ ਨਾਲੋਂ ਵੀ ਵੱਧ ਬੁਰਿਆਈ ਕੀਤੀ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕਰਵਾਇਆ ਸੀ। 10 ਤਾਂ ਯਹੋਵਾਹ ਨੇ ਮਨੱਸ਼ਹ ਅਤੇ ਉਸ ਦੇ ਲੋਕਾਂ ਨਾਲ ਗੱਲਾਂ ਕੀਤੀਆਂ ਪਰ ਉਨ੍ਹਾਂ ਨੇ ਧਿਆਨ ਨਾ ਕੀਤਾ 11 ਇਸ ਲਈ ਯਹੋਵਾਹ ਅੱਸ਼ੂਰ ਦੇ ਪਾਤਸ਼ਾਹ ਦੇ ਸੈਨਾਪਤੀਆਂ ਨੂੰ ਉਨ੍ਹਾਂ ਉੱਤੇ ਚੜ੍ਹਾ ਲਿਆਇਆ ਜਿਹੜੇ ਮਨੱਸ਼ਹ ਨੂੰ ਬੰਨ੍ਹ ਕੇ ਹੱਥ ਕੜੀਆਂ ਅਤੇ ਬੇੜੀਆਂ ਨਾਲ ਬਾਬਲ ਨੂੰ ਲੈ ਗਏ 12 ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ 13 ਉਹ ਨੇ ਉਸ ਅੱਗੇ ਪ੍ਰਾਰਥਨਾ ਕੀਤੀ ਤਾਂ ਉਸ ਨੇ ਉਹ ਦੇ ਤਰਲਿਆਂ ਨੂੰ ਸੁਣ ਲਿਆ। ਉਹ ਨੂੰ ਉਹ ਦੇ ਰਾਜ ਵਿੱਚ ਯਰੂਸ਼ਲਮ ਨੂੰ ਮੋੜ ਲਿਆਇਆ ਤਾਂ ਮਨੱਸ਼ਹ ਨੇ ਜਾਣਿਆ ਕਿ ਯਹੋਵਾਹ ਹੀ ਪਰਮੇਸ਼ੁਰ ਹੈ 14 ਇਸ ਦੇ ਮਗਰੋਂ ਉਹ ਨੇ ਦਾਊਦ ਦੇ ਸ਼ਹਿਰ ਲਈ ਗੀਹੋਨ ਦੇ ਪੱਛਮ ਵੱਲ ਵਾਦੀ ਵਿੱਚ ਮੱਛੀ ਫਾਟਕ ਦੇ ਲਾਂਘੇ ਤੱਕ ਬਾਹਰ ਵੱਲ ਇੱਕ ਕੰਧ ਬਣਾਈ ਅਤੇ ਓਫ਼ਲ ਨੂੰ ਘੇਰ ਕੇ ਬਹੁਤ ਉੱਚਾ ਕਰ ਦਿੱਤਾ ਅਤੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਫ਼ੌਜੀ ਸਰਦਾਰ ਨਿਯੁਕਤ ਕੀਤੇ 15 ਅਤੇ ਉਹ ਨੇ ਓਪਰੇ ਦੇਵਤੇ ਅਤੇ ਉਸ ਬੁੱਤ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਸੀ ਅਤੇ ਸਾਰੀਆਂ ਜਗਵੇਦੀਆਂ ਨੂੰ ਜਿਹੜੀਆਂ ਉਸ ਯਹੋਵਾਹ ਦੇ ਭਵਨ ਦੇ ਪਰਬਤ ਉੱਤੇ ਯਰੂਸ਼ਲਮ ਵਿੱਚ ਬਣਾਈਆਂ ਸਨ ਕੱਢ ਕੇ ਸ਼ਹਿਰੋਂ ਬਾਹਰ ਸੁੱਟ ਦਿੱਤਾ 16 ਉਸ ਨੇ ਯਹੋਵਾਹ ਦੀ ਜਗਵੇਦੀ ਦੀ ਮੁਰੰਮਤ ਕਰਾਈ ਅਤੇ ਉਸ ਉੱਤੇ ਸੁੱਖ-ਸਾਂਦ ਦੀਆਂ ਬਲੀਆਂ ਅਤੇ ਧੰਨਵਾਦ ਦੇ ਚੜ੍ਹਾਵੇ ਚੜ੍ਹਾਏ ਅਤੇ ਯਹੂਦਾਹ ਨੂੰ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਉਪਾਸਨਾ ਦਾ ਹੁਕਮ ਦਿੱਤਾ 17 ਤਾਂ ਵੀ ਅਜੇ ਤੱਕ ਲੋਕ ਉੱਚਿਆਂ ਸਥਾਨਾਂ ਉੱਤੇ ਬਲੀਆਂ ਚੜ੍ਹਾਉਂਦੇ ਰਹੇ ਪਰ ਕੇਵਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ 18 ਮਨੱਸ਼ਹ ਦੀਆਂ ਬਾਕੀ ਗੱਲਾਂ ਅਤੇ ਆਪਣੇ ਪਰਮੇਸ਼ੁਰ ਅੱਗੇ ਉਹ ਦੀ ਪ੍ਰਾਰਥਨਾ ਅਤੇ ਉਨ੍ਹਾਂ ਗੈਬਦਾਨਾਂ ਦੀਆਂ ਗੱਲਾਂ ਜਿਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੇ ਨਾਮ ਨਾਲ ਉਸ ਨਾਲ ਗੱਲਾਂ ਕੀਤੀਆਂ ਸਨ ਵੇਖੋ, ਉਹ ਸਭ ਇਸਰਾਏਲ ਦੇ ਪਾਤਸ਼ਾਹਾਂ ਦੀਆਂ ਗੱਲਾਂ ਨਾਲ ਲਿਖੇ ਹਨ। 19 ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜ੍ਹੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ 20 ਤਾਂ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਹ ਨੂੰ ਉਹ ਦੇ ਆਪਣੇ ਘਰ ਵਿੱਚ ਦੱਬ ਦਿੱਤਾ, ਫੇਰ ਉਹ ਦਾ ਪੁੱਤਰ ਆਮੋਨ ਉਹ ਦੇ ਥਾਂ ਰਾਜ ਕਰਨ ਲੱਗਾ। 21 ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ 22 ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ ਅਤੇ ਉਨ੍ਹਾਂ ਸਾਰੀਆਂ ਘੜ੍ਹੀਆਂ ਹੋਈਆਂ ਮੂਰਤਾਂ ਲਈ ਜਿਹੜੀਆਂ ਉਸ ਦੇ ਪਿਤਾ ਮੱਨਸ਼ਹ ਨੇ ਬਣਾਈਆਂ ਸਨ ਆਮੋਨ ਨੇ ਬਲੀਆਂ ਚੜ੍ਹਾਈਆਂ ਅਤੇ ਉਨ੍ਹਾਂ ਦੀ ਪੂਜਾ ਕੀਤੀ 23 ਉਹ ਯਹੋਵਾਹ ਦੇ ਅੱਗੇ ਅਧੀਨ ਨਾ ਹੋਇਆ ਜਿਵੇਂ ਉਸ ਦਾ ਪਿਤਾ ਮਨੱਸ਼ਹ ਅਧੀਨ ਹੋਇਆ ਸੀ ਸਗੋਂ ਇਹੀ ਆਮੋਨ ਵੱਧ ਅਪਰਾਧ ਕਰਦਾ ਗਿਆ 24 ਸੋ ਉਹ ਦੇ ਨੌਕਰਾਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਰਾਜਾ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ। 25 ਪਰ ਉਸ ਦੇਸ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਰਾਜਾ ਦੇ ਵਿਰੁੱਧ ਯੋਜਨਾ ਬਣਾਈ ਸੀ ਅਤੇ ਦੇਸ ਦੇ ਲੋਕਾਂ ਨੇ ਉਹ ਦੇ ਪੁੱਤਰ ਯੋਸ਼ੀਯਾਹ ਨੂੰ ਉਹ ਦੇ ਥਾਂ ਰਾਜਾ ਬਣਾਇਆ।
In Other Versions
2 Chronicles 33 in the ANTPNG2D
2 Chronicles 33 in the BNTABOOT
2 Chronicles 33 in the BOATCB2
2 Chronicles 33 in the BOGWICC
2 Chronicles 33 in the BOHNTLTAL
2 Chronicles 33 in the BOILNTAP
2 Chronicles 33 in the BOKHWOG
2 Chronicles 33 in the KBT1ETNIK
2 Chronicles 33 in the TBIAOTANT