2 Chronicles 34 (IRVP)
1 ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ 2 ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ। 3 ਕਿਉਂ ਜੋ ਆਪਣੇ ਰਾਜ ਦੇ ਅੱਠਵੇਂ ਸਾਲ ਜਦ ਉਹ ਮੁੰਡਾ ਹੀ ਸੀ ਉਹ ਆਪਣੇ ਪਿਤਾ ਦਾਊਦ ਦੇ ਪਰਮੇਸ਼ੁਰ ਦਾ ਤਾਲਿਬ ਹੋਇਆ ਅਤੇ ਬਾਰਵੇਂ ਸਾਲ ਵਿੱਚ ਯਹੂਦਾਹ ਅਤੇ ਯਰੂਸ਼ਲਮ ਨੂੰ ਉੱਚੇ ਸਥਾਨਾਂ ਅਤੇ ਟੁੰਡਾਂ ਦੇ ਦੇਵਤਿਆਂ ਤੋਂ ਅਤੇ ਘੜ੍ਹੀਆਂ ਹੋਈਆਂ ਅਤੇ ਢਾਲੀਆਂ ਹੋਈਆਂ ਮੂਰਤਾਂ ਤੋਂ ਸਾਫ਼ ਕਰਨ ਲੱਗਾ 4 ਅਤੇ ਉਨ੍ਹਾਂ ਨੇ ਉਸ ਦੇ ਸਾਹਮਣੇ ਬਆਲਾਂ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਸੂਰਜ ਦੀਆਂ ਮੂਰਤਾਂ ਨੂੰ ਜਿਹੜੀਆਂ ਉਨ੍ਹਾਂ ਦੇ ਉੱਪਰ ਸਨ ਉਸ ਨੇ ਵੱਢ ਸੁੱਟੀਆਂ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜ੍ਹੀਆਂ ਹੋਈਆਂ ਤੇ ਢਾਲੀਆਂ ਹੋਈਆਂ ਮੂਰਤੀਆਂ ਨੂੰ ਉਸ ਨੇ ਟੁੱਕੜੇ-ਟੁੱਕੜੇ ਕਰ ਸੁੱਟਿਆ ਅਤੇ ਉਨ੍ਹਾਂ ਨੂੰ ਪੀਹ ਕੇ ਉਸ ਨੂੰ ਉਨ੍ਹਾਂ ਦੀਆਂ ਕਬਰਾਂ ਉੱਤੇ ਖਿਲਾਰਿਆ ਜਿਨ੍ਹਾਂ ਨੇ ਉਨ੍ਹਾਂ ਲਈ ਬਲੀਆਂ ਚੜ੍ਹਾਈਆਂ ਸਨ 5 ਅਤੇ ਜਾਜਕਾਂ ਦੀਆਂ ਹੱਡੀਆਂ ਉਨ੍ਹਾਂ ਦੀਆਂ ਜਗਵੇਦੀਆਂ ਉੱਤੇ ਸਾੜੀਆਂ, ਇਸ ਤਰ੍ਹਾਂ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਨੂੰ ਸ਼ੁੱਧ ਕੀਤਾ 6 ਉਸ ਨੇ ਮਨੱਸ਼ਹ, ਇਫ਼ਰਾਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਸਗੋਂ ਨਫ਼ਤਾਲੀ ਤੇ ਉਨ੍ਹਾਂ ਦੇ ਦੁਆਲੇ ਦਿਆਂ ਥੇਹਾਂ ਵਿੱਚ ਵੀ ਇਵੇਂ ਹੀ ਕੀਤਾ 7 ਉਸ ਨੇ ਇਸਰਾਏਲ ਦੇ ਸਾਰੇ ਦੇਸ ਵਿੱਚ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜ੍ਹੀਆਂ ਹੋਈਆਂ ਮੂਰਤਾਂ ਨੂੰ ਭੰਨ ਤੋੜ ਕੇ ਪੀਪਾ ਕਰ ਸੁੱਟਿਆ ਅਤੇ ਸੂਰਜ ਦੀਆਂ ਸਾਰੀਆਂ ਮੂਰਤਾਂ ਨੂੰ ਵੱਢ ਸੁੱਟਿਆ ਤਾਂ ਉਹ ਯਰੂਸ਼ਲਮ ਨੂੰ ਮੁੜਿਆ। 8 ਆਪਣੇ ਰਾਜ ਦੇ ਅਠਾਰਵੇਂ ਸਾਲ ਜਦ ਉਹ ਦੇਸ ਅਤੇ ਭਵਨ ਨੂੰ ਸਾਫ਼ ਕਰ ਚੁੱਕਿਆ ਤਾਂ ਉਸ ਨੇ ਅਸਲਯਾਹ ਦੇ ਪੁੱਤਰ ਸ਼ਾਫਾਨ ਨੂੰ ਸ਼ਹਿਰ ਦੇ ਸਰਦਾਰ ਮਅਸੇਯਾਹ ਅਤੇ ਯਹੋਆਹਾਜ਼ ਦੇ ਪੁੱਤਰ ਯੋਆਹ ਇਤਿਹਾਸ ਦੇ ਲਿਖਾਰੀ ਨੂੰ ਭੇਜਿਆ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਕਰਾਉਣ 9 ਤਾਂ ਉਹ ਹਿਲਕੀਯਾਹ ਪ੍ਰਧਾਨ ਜਾਜਕ ਦੇ ਕੋਲ ਆਏ ਅਤੇ ਉਹ ਚਾਂਦੀ ਜਿਹੜੀ ਪਰਮੇਸ਼ੁਰ ਦੇ ਭਵਨ ਵਿੱਚ ਲਿਆਂਦੀ ਗਈ ਸੀ ਜੋ ਦਰਬਾਨ ਲੇਵੀਆਂ ਨੇ ਮਨੱਸ਼ਹ ਅਤੇ ਇਫ਼ਰਾਈਮ ਦੇ ਹੱਥੋਂ ਅਤੇ ਇਸਰਾਏਲ ਦੇ ਸਾਰੇ ਬਕੀਏ ਕੋਲੋਂ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਯਰੂਸ਼ਲਮ ਦੇ ਵਾਸੀਆਂ ਕੋਲੋਂ ਇਕੱਠੀ ਕੀਤੀ ਸੀ ਉਸ ਨੂੰ ਦੇ ਦਿੱਤੀ 10 ਅਤੇ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਤਾਂ ਉਨ੍ਹਾਂ ਕਰਿੰਦਿਆਂ ਨੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਕੰਮ ਕਰਦੇ ਸਨ ਉਸ ਨੂੰ ਉਸ ਭਵਨ ਦੀ ਮੁਰੰਮਤ ਅਤੇ ਪੱਕਾ ਕਰਨ ਉੱਤੇ ਲਾਇਆ 11 ਅਰਥਾਤ ਉਸ ਨੂੰ ਤਰਖਾਣਾਂ ਅਤੇ ਰਾਜਾਂ ਨੂੰ ਦਿੱਤਾ ਤਾਂ ਜੋ ਘੜੇ ਹੋਏ ਪੱਥਰ ਅਤੇ ਜੋੜੀਆਂ ਲਈ ਲੱਕੜੀ ਮੁੱਲ ਲੈਣ ਅਤੇ ਉਨ੍ਹਾਂ ਘਰਾਂ ਲਈ ਵੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹਾਂ ਨੇ ਉਜਾੜ ਦਿੱਤਾ ਸੀ ਸ਼ਤੀਰ ਬਣਾਉਣ 12 ਅਤੇ ਉਹ ਮਨੁੱਖ ਇਮਾਨਦਾਰੀ ਨਾਲ ਕੰਮ ਕਰਦੇ ਸਨ ਅਤੇ ਯਹਥ ਅਤੇ ਓਬਦਯਾਹ ਲੇਵੀ ਮਰਾਰੀ ਦੀ ਵੰਸ਼ ਵਿੱਚੋਂ ਉਨ੍ਹਾਂ ਦੀ ਦੇਖਭਾਲ ਕਰਦੇ ਸਨ ਅਤੇ ਕਹਾਥੀਆਂ ਦੀ ਵੰਸ਼ ਵਿੱਚੋਂ ਜ਼ਕਰਯਾਹ ਅਤੇ ਮਸ਼ੁੱਲਾਮ ਉਨ੍ਹਾਂ ਤੋਂ ਕੰਮ ਕਰਾਉਂਦੇ ਸਨ ਅਤੇ ਉਹ ਸਾਰੇ ਲੇਵੀ ਵਾਜਿਆਂ ਦੇ ਵਜਾਉਣ ਵਿੱਚ ਵੱਡੇ ਗੁਣੀਏ ਸਨ 13 ਅਤੇ ਉਹ ਭਾਰ ਚੁੱਕਣ ਵਾਲਿਆਂ ਦੇ ਉੱਤੇ ਸਨ ਅਤੇ ਹਰ ਪ੍ਰਕਾਰ ਦਾ ਕੰਮ ਕਰਨ ਵਾਲਿਆਂ ਪਾਸੋਂ ਕੰਮ ਕਰਾਉਂਦੇ ਸਨ ਅਤੇ ਲੇਵੀਆਂ ਵਿੱਚੋਂ ਲਿਖਾਰੀ ਅਤੇ ਅਫ਼ਸਰ ਅਤੇ ਦਰਬਾਨ ਸਨ 14 ਜਦ ਉਹ ਉਸ ਚਾਂਦੀ ਨੂੰ ਜਿਹੜੀ ਯਹੋਵਾਹ ਦੇ ਭਵਨ ਵਿੱਚ ਲਿਆਂਦੀ ਗਈ ਸੀ ਬਾਹਰ ਕੱਢ ਰਹੇ ਸਨ ਤਾਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਮੂਸਾ ਦੇ ਰਾਹੀਂ ਦਿੱਤੀ ਗਈ ਸੀ ਲੱਭੀ 15 ਤਾਂ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਬਿਵਸਥਾ ਦੀ ਪੋਥੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ 16 ਅਤੇ ਸ਼ਾਫਾਨ ਉਸ ਪੋਥੀ ਨੂੰ ਪਾਤਸ਼ਾਹ ਦੇ ਕੋਲ ਲੈ ਗਿਆ ਫੇਰ ਉਸ ਨੇ ਪਾਤਸ਼ਾਹ ਨੂੰ ਇਹ ਸੁਨੇਹਾ ਦਿੱਤਾ ਕਿ ਸਾਰਾ ਕੰਮ ਜੋ ਤੁਸੀਂ ਆਪਣੇ ਦਾਸਾਂ ਦੇ ਜਿੰਮੇ ਕੀਤਾ ਸੀ ਉਹ ਕਰਦੇ ਹਨ 17 ਅਤੇ ਉਹ ਚਾਂਦੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਮਿਲੀ ਲੈ ਕੇ ਦੇਖਭਾਲ ਕਰਨ ਵਾਲਿਆਂ ਅਤੇ ਕੰਮ ਕਰਨ ਵਾਲਿਆਂ ਨੂੰ ਦੇ ਦਿੱਤੀ 18 ਤਾਂ ਸ਼ਾਫਾਨ ਲਿਖਾਰੀ ਨੇ ਪਾਤਸ਼ਾਹ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਪੋਥੀ ਫੜ੍ਹਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਪਾਤਸ਼ਾਹ ਦੇ ਸਾਹਮਣੇ ਪੜ੍ਹਿਆ 19 ਫੇਰ ਅਜਿਹਾ ਹੋਇਆ ਕਿ ਜਦ ਪਾਤਸ਼ਾਹ ਨੇ ਬਿਵਸਥਾ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਲੀੜੇ ਪਾੜੇ 20 ਤਾਂ ਪਾਤਸ਼ਾਹ ਹਿਲਕੀਯਾਹ ਨੂੰ ਸ਼ਾਫਾਨ ਦੇ ਪੁੱਤਰ ਅਹੀਕਾਮ ਨੂੰ ਅਤੇ ਮੀਕਾਹ ਦੇ ਪੁੱਤਰ ਅਬਦੋਨ ਨੂੰ ਅਤੇ ਸ਼ਾਫਾਨ ਲਿਖਾਰੀ ਨੂੰ ਅਤੇ ਪਾਤਸ਼ਾਹ ਦੇ ਟਹਿਲੂਏ ਅਸਾਯਾਹ ਨੂੰ ਹੁਕਮ ਦਿੱਤਾ ਕਿ 21 ਤੁਸੀਂ ਜਾਓ ਅਤੇ ਮੇਰੀ ਵੱਲੋਂ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਵਿਖੇ ਜੋ ਲੱਭੀ ਹੈ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਸਾਡੇ ਪੁਰਖਿਆਂ ਨੇ ਯਹੋਵਾਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ 22 ਤਾਂ ਹਿਲਕੀਯਾਹ ਅਤੇ ਉਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਨਿਯੁਕਤ ਕੀਤਾ ਸੀ ਹੁਲਦਾਹ ਨਬੀਆ ਦੇ ਕੋਲ ਗਏ ਜਿਹੜੀ ਤੋਸ਼ੇਖਾਨੇ ਦੇ ਰਖਵਾਲੇ ਤਾਕਹਥ ਦੇ ਪੁੱਤਰ ਅਤੇ ਹਸਰਾਹ ਦੇ ਪੋਤੇ ਸ਼ੱਲੂਮ ਦੀ ਪਤਨੀ ਸੀ (ਉਹ ਯਰੂਸ਼ਲਮ ਵਿੱਚ ਦੂਜੇ ਮੁਹੱਲੇ ਵਿੱਚ ਰਹਿੰਦੀ ਸੀ) ਸੋ ਉਨ੍ਹਾਂ ਨੇ ਉਸ ਦੇ ਨਾਲ ਉਹ ਦੇ ਵਿਖੇ ਗੱਲਾਂ ਕੀਤੀਆਂ 23 ਉਹ ਨੇ ਉਨ੍ਹਾਂ ਨੂੰ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਤੁਸੀਂ ਉਸ ਮਨੁੱਖ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਇਹ ਆਖਣਾ, 24 ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਬੁਰਿਆਈ ਲਿਆਉਣ ਵਾਲਾ ਹਾਂ ਅਰਥਾਤ ਸਾਰੇ ਸਰਾਪ ਜਿਹੜੇ ਇਸ ਪੋਥੀ ਵਿੱਚ ਲਿਖੇ ਹਨ ਜਿਹੜੀ ਉਨ੍ਹਾਂ ਨੇ ਯਹੂਦਾਹ ਦੇ ਰਾਜਾ ਦੇ ਸਾਹਮਣੇ ਪੜ੍ਹੀ ਹੈ 25 ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ ਇਸ ਲਈ ਮੇਰਾ ਕ੍ਰੋਧ ਇਸ ਥਾਂ ਉੱਤੇ ਪਿਆ ਹੈ ਅਤੇ ਉਹ ਬੁਝੇਗਾ ਨਹੀਂ 26 ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਇਹ ਕਹੋ ਕਿ ਇਸਰਾਏਲ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ 27 ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਤੂੰ ਪਰਮੇਸ਼ੁਰ ਦੇ ਅੱਗੇ ਅਧੀਨ ਹੋਇਆ ਹੈਂ ਜਦ ਤੋਂ ਤੂੰ ਉਸ ਦੀਆਂ ਗੱਲਾਂ ਇਸ ਸਥਾਨ ਦੇ ਵਿਰੁੱਧ ਅਤੇ ਇਸ ਦੇ ਵਾਸੀਆਂ ਦੇ ਵਿਰੁੱਧ ਸੁਣੀਆਂ ਹਨ ਅਤੇ ਮੇਰੇ ਅੱਗੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਅਤੇ ਆਪਣੇ ਲੀੜੇ ਪਾੜ ਕੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣ ਲਈ ਹੈ, ਯਹੋਵਾਹ ਦਾ ਵਾਕ ਹੈ 28 ਵੇਖ, ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਮਿਲਾਵਾਂਗਾ ਅਤੇ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜਾਵੇਂਗਾ ਅਤੇ ਸਾਰੀ ਬੁਰਿਆਈ ਨੂੰ ਜੋ ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਲਿਆਉਣ ਵਾਲਾ ਹਾਂ ਤੇਰੀਆਂ ਅੱਖਾਂ ਨਹੀਂ ਵੇਖਣਗੀਆਂ। ਉਹ ਫੇਰ ਰਾਜੇ ਕੋਲ ਇਹ ਸੁਨੇਹਾ ਲਿਆਏ। 29 ਤਦ ਰਾਜੇ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਬਜ਼ੁਰਗਾਂ ਨੂੰ ਬੁਲਾ ਕੇ ਇਕੱਠਾ ਕੀਤਾ 30 ਫਿਰ ਪਾਤਸ਼ਾਹ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ, ਜਾਜਕ ਅਤੇ ਲੇਵੀ, ਸਾਰੇ ਛੋਟੇ ਵੱਡੇ ਲੋਕ, ਯਹੋਵਾਹ ਦੇ ਭਵਨ ਨੂੰ ਉਤਾਂਹ ਗਏ ਤਾਂ ਉਹ ਨੇ ਨੇਮ ਦੀ ਪੋਥੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਲੋਕਾਂ ਦੇ ਕੰਨੀ ਪਾਈਆਂ 31 ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖੜ੍ਹਾ ਹੋਇਆ ਅਤੇ ਯਹੋਵਾਹ ਦੇ ਅੱਗੇ ਨੇਮ ਬੰਨਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਆਪਣੀ ਸਾਰੀ ਜਾਨ ਨਾਲ ਪਾਲਣਾ ਕਰਾਂਗੇ ਅਤੇ ਉਸ ਦੇ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ 32 ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਲੱਭੇ ਸਨ ਇਸ ਨੇਮ ਉੱਤੇ ਖੜ੍ਹਾ ਕੀਤਾ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਪਰਮੇਸ਼ੁਰ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਨੇਮ ਅਨੁਸਾਰ ਕੰਮ ਕੀਤਾ 33 ਤਾਂ ਯੋਸ਼ੀਯਾਹ ਨੇ ਇਸਰਾਏਲੀਆਂ ਦੀ ਸਾਰੀ ਧਰਤੀ ਵਿੱਚੋਂ ਘਿਣਾਉਣੀਆਂ ਚੀਜ਼ਾਂ ਨੂੰ ਦੂਰ ਕੀਤਾ ਅਤੇ ਇਸਰਾਏਲੀ ਜਿਹੜੇ ਹਾਜ਼ਰ ਸਨ ਉਨ੍ਹਾਂ ਤੋਂ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਾਈ ਅਤੇ ਉਹ ਉਸ ਦੀ ਸਾਰੀ ਉਮਰ ਤੱਕ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਮਗਰ ਚੱਲਣ ਤੋਂ ਨਾ ਹਟੇ।
In Other Versions
2 Chronicles 34 in the ANTPNG2D
2 Chronicles 34 in the BNTABOOT
2 Chronicles 34 in the BOATCB2
2 Chronicles 34 in the BOGWICC
2 Chronicles 34 in the BOHNTLTAL
2 Chronicles 34 in the BOILNTAP
2 Chronicles 34 in the BOKHWOG
2 Chronicles 34 in the KBT1ETNIK
2 Chronicles 34 in the TBIAOTANT