2 Corinthians 3 (IRVP)
1 ਕੀ ਅਸੀਂ ਫਿਰ ਆਪਣੀ ਨੇਕਨਾਮੀ ਦੱਸਣ ਲੱਗੇ ਹਾਂ ਜਾਂ ਕਈਆਂ ਵਾਂਗੂੰ ਸਾਨੂੰ ਵੀ ਤੁਹਾਡੇ ਕੋਲ ਜਾਂ ਤੁਹਾਡੀ ਵੱਲੋਂ ਨੇਕਨਾਮੀ ਦੀਆਂ ਚਿੱਠੀਆਂ ਦੀ ਜ਼ਰੂਰਤ ਹੈ? 2 ਸਾਡੀ ਚਿੱਠੀ ਤੁਸੀਂ ਹੋ ਜਿਹੜੀ ਸਾਡਿਆਂ ਦਿਲਾਂ ਵਿੱਚ ਲਿਖੀ ਹੋਈ ਹੈ ਜਿਸ ਨੂੰ ਸਭ ਮਨੁੱਖ ਜਾਣਦੇ ਅਤੇ ਪੜ੍ਹਦੇ ਹਨ। 3 ਇਹ ਸੱਚ ਹੈ ਕਿ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਸੇਵਕਾਈ ਦੇ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਪਰਮੇਸ਼ੁਰ ਦੇ ਆਤਮਾ ਨਾਲ ਲਿਖੀ ਹੋਈ ਹੈ ਜੋ ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਦਿਲਾਂ ਦੀਆਂ ਪੱਟੀਆਂ ਉੱਤੇ ਹੈ। 4 ਅਸੀਂ ਮਸੀਹ ਦੇ ਦੁਆਰਾ ਪਰਮੇਸ਼ੁਰ ਦੇ ਉੱਤੇ ਅਜਿਹਾ ਭਰੋਸਾ ਰੱਖਦੇ ਹਾਂ। 5 ਇਹ ਨਹੀਂ ਕਿ ਅਸੀਂ ਆਪ ਤੋਂ ਇਸ ਯੋਗ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਯੋਗਤਾ ਪਰਮੇਸ਼ੁਰ ਵੱਲੋਂ ਹੈ। 6 ਜਿਸ ਨੇ ਸਾਨੂੰ ਨਵੇਂ ਨੇਮ ਦੇ ਸੇਵਕ ਹੋਣ ਦੇ ਜੋਗ ਵੀ ਬਣਾਇਆ ਪਰ ਬਿਵਸਥਾ ਦੇ ਸੇਵਕ ਨਹੀਂ ਸਗੋਂ ਆਤਮਾ ਦੇ, ਕਿਉਂ ਜੋ ਬਿਵਸਥਾ ਮਾਰ ਸੁੱਟਦੀ ਪਰ ਆਤਮਾ ਜੀਵਨ ਦਿੰਦਾ ਹੈ। 7 ਪਰੰਤੂ ਜੇ ਮੌਤ ਦੀ ਲਿਖਤ ਜਿਹੜੀ ਅੱਖਰਾਂ ਨਾਲ ਅਤੇ ਪੱਥਰਾਂ ਉੱਤੇ ਉੱਕਰੀ ਹੋਈ ਸੀ ਐਨੇ ਤੇਜ ਨਾਲ ਹੋਈ ਜੋ ਮੂਸਾ ਦੇ ਚਿਹਰੇ ਦੇ ਤੇਜ ਦੇ ਕਾਰਨ ਜੋ ਭਾਵੇਂ ਅਲੋਪ ਹੋਣ ਵਾਲਾ ਸੀ, ਇਸਰਾਏਲ ਦਾ ਵੰਸ਼ ਉਸ ਦੇ ਚਿਹਰੇ ਵੱਲ ਵੇਖ ਨਾ ਸਕਿਆ, 8 ਤਾਂ ਆਤਮਾ ਦੀ ਲਿਖਤ ਇਸ ਤੋਂ ਵੱਧ ਕੇ ਤੇਜ ਨਾਲ ਕਿਉਂ ਨਾ ਹੋਵੇਗੀ? 9 ਕਿਉਂਕਿ ਜੇਕਰ ਦੋਸ਼ੀ ਠਹਿਰਾਉਣ ਦੀ ਲਿਖਤ ਤੇਜ ਰੂਪ ਹੈ ਤਾਂ ਧਾਰਮਿਕਤਾ ਦੀ ਲਿਖਤ ਬਹੁਤ ਹੀ ਵੱਧ ਕੇ ਤੇਜ ਨਾਲ ਹੋਵੇਗੀ। 10 ਉਹ ਸੇਵਕਾਈ ਜੋ ਤੇਜਵਾਨ ਕੀਤੀ ਹੋਈ ਸੀ ਉਹ ਵੀ ਇਸ ਲੇਖੇ ਅਰਥਾਤ ਇਸ ਅੱਤ ਵੱਡੇ ਤੇਜ ਦੇ ਕਾਰਨ ਤੇਜਵਾਨ ਬਣੀ ਨਾ ਰਹੀ। 11 ਕਿਉਂਕਿ ਜੇ ਉਹ ਸੇਵਕਾਈ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਸਥਿਰ ਰਹਿਣ ਵਾਲੀ ਹੈ ਉਹ ਕਿੰਨੀ ਵੱਧ ਕੇ ਤੇਜ ਨਾਲ ਹੋਵੇਗੀ!। 12 ਉਪਰੰਤ ਜਦੋਂ ਸਾਨੂੰ ਅਜਿਹੀ ਆਸ ਹੈ ਤਦ ਅਸੀਂ ਨਿਡਰ ਹੋ ਕੇ ਬੋਲਦੇ ਹਾਂ। 13 ਅਤੇ ਮੂਸਾ ਵਾਂਗੂੰ ਨਹੀਂ ਜਿਸ ਨੇ ਆਪਣੇ ਚਿਹਰੇ ਉੱਤੇ ਪੜਦਾ ਕੀਤਾ ਜੋ ਇਸਰਾਏਲ ਦਾ ਵੰਸ਼ ਉਸ ਅਲੋਪ ਹੋਣ ਵਾਲੇ ਦਾ ਅੰਤ ਨਾ ਵੇਖੇ। 14 ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ। 15 ਸਗੋਂ ਅੱਜ ਤੱਕ ਜਦ ਕਦੇ ਮੂਸਾ ਦੀ ਬਿਵਸਥਾ ਨੂੰ ਪੜ੍ਹਿਆ ਜਾਂਦਾ ਹੈ, ਤਾਂ ਪੜਦਾ ਉਹਨਾਂ ਦੇ ਦਿਲਾਂ ਉੱਤੇ ਪਿਆ ਰਹਿੰਦਾ ਹੈ। 16 ਪਰ ਜਦ ਕੋਈ ਪ੍ਰਭੂ ਦੀ ਵੱਲ ਫਿਰੇਗਾ ਤਾਂ ਉਹ ਪਰਦਾ ਉਸ ਦੇ ਉੱਤੋਂ ਚੁੱਕ ਲਿਆ ਜਾਵੇਗਾ। 17 ਹੁਣ ਉਹ ਪ੍ਰਭੂ ਤਾਂ ਆਤਮਾ ਹੈ ਅਤੇ ਜਿੱਥੇ ਕਿਤੇ ਪ੍ਰਭੂ ਦਾ ਆਤਮਾ ਹੈ ਉੱਥੇ ਹੀ ਅਜ਼ਾਦੀ ਹੈ। 18 ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ।
In Other Versions
2 Corinthians 3 in the ANTPNG2D
2 Corinthians 3 in the BNTABOOT
2 Corinthians 3 in the BOATCB2
2 Corinthians 3 in the BOGWICC
2 Corinthians 3 in the BOHNTLTAL
2 Corinthians 3 in the BOILNTAP
2 Corinthians 3 in the BOKHWOG
2 Corinthians 3 in the KBT1ETNIK
2 Corinthians 3 in the TBIAOTANT