2 Corinthians 9 (IRVP)
1 ਉਪਰੰਤ ਉਸ ਸੇਵਾ ਦੇ ਵਿਖੇ ਜਿਹੜੀ ਸੰਤਾਂ ਲਈ ਹੈ, ਮੇਰੇ ਵਲੋਂ ਤੁਹਾਨੂੰ ਲਿਖਣ ਦੀ ਕੋਈ ਲੋੜ ਨਹੀਂ। 2 ਕਿਉਂ ਜੋ ਮੈਂ ਤੁਹਾਡੀ ਤਿਆਰੀ ਨੂੰ ਜਾਣਦਾ ਹਾਂ ਜਿਸ ਦੇ ਲਈ ਮੈਂ ਮਕਦੂਨਿਯਾ ਦੇ ਵਸਨੀਕਾਂ ਅੱਗੇ ਤੁਹਾਡੇ ਵਿਖੇ ਮਾਣ ਕਰਦਾ ਹਾਂ ਜੋ ਅਖਾਯਾ ਦੇ ਲੋਕ ਪਹਿਲਾਂ ਤੋਂ ਤਿਆਰ ਹੋ ਰਹੇ ਹਨ ਅਤੇ ਤੁਹਾਡੇ ਵੱਡੇ ਉੱਦਮ ਨੇ ਬਹੁਤਿਆਂ ਨੂੰ ਉਕਸਾਇਆ। 3 ਮੈਂ ਭਰਾਵਾਂ ਨੂੰ ਭੇਜਿਆ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਸੀ ਇਸ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ। 4 ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੇ ਮਕਦੂਨਿਯਾ ਦੇ ਵਾਸੀ ਮੇਰੇ ਨਾਲ ਆ ਜਾਣ ਅਤੇ ਤੁਹਾਨੂੰ ਤਿਆਰ ਨਾ ਵੇਖਣ ਤਾਂ ਆਪਾਂ ਉਸ ਪੱਕੇ ਭਰੋਸੇ ਤੋਂ ਉਨ੍ਹਾਂ ਅੱਗੇ ਲੱਜਿਆਵਾਨ ਹੋਈਏ। 5 ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਤੁਸੀਂ ਪਹਿਲਾਂ ਹੀ ਬਚਨ ਦਿੱਤਾ ਹੋਇਆ ਹੈ ਪਹਿਲਾਂ ਹੀ ਤਿਆਰ ਕਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ ਨਾ ਕਿ ਬੰਦਿਸ਼ ਦੇ ਦਾਨ ਵਰਗਾ। 6 ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ। 7 ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ। 8 ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ। 9 ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ l 10 ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ। 11 ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ। 12 ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ। 13 ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਉਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ। 14 ਅਤੇ ਉਹ ਆਪ ਤੁਹਾਡੇ ਲਈ ਪ੍ਰਾਰਥਨਾ ਕਰਦਿਆਂ ਪਰਮੇਸ਼ੁਰ ਦੀ ਵੱਡੀ ਕਿਰਪਾ ਦੇ ਕਾਰਨ, ਜਿਹੜੀ ਤੁਹਾਡੇ ਉੱਤੇ ਹੋਈ ਹੈ ਤੁਹਾਨੂੰ ਬਹੁਤ ਲੋਚਦੇ ਹਨ। 15 ਪਰਮੇਸ਼ੁਰ ਦਾ ਉਸ ਦੇ ਉਸ ਦਾਨ ਲਈ ਧੰਨਵਾਦ ਹੈ, ਜਿਹੜਾ ਵਰਣਨ ਤੋਂ ਬਾਹਰ ਹੈ।
In Other Versions
2 Corinthians 9 in the ANTPNG2D
2 Corinthians 9 in the BNTABOOT
2 Corinthians 9 in the BOATCB2
2 Corinthians 9 in the BOGWICC
2 Corinthians 9 in the BOHNTLTAL
2 Corinthians 9 in the BOILNTAP
2 Corinthians 9 in the BOKHWOG
2 Corinthians 9 in the KBT1ETNIK
2 Corinthians 9 in the TBIAOTANT