Deuteronomy 15 (IRVP)
1 “ਹਰੇਕ ਸੱਤਾਂ ਸਾਲਾਂ ਦੇ ਅੰਤ ਵਿੱਚ ਤੁਸੀਂ ਛੁਟਕਾਰਾ ਦਿਆ ਕਰੋ। 2 ਛੁਟਕਾਰੇ ਦਾ ਤਰੀਕਾ ਇਹ ਹੈ, ਹਰ ਲੈਣਦਾਰ ਆਪਣਾ ਉਹ ਕਰਜ਼ ਜਿਹੜਾ ਉਸ ਨੇ ਆਪਣੇ ਗੁਆਂਢੀ ਨੂੰ ਉਧਾਰ ਦਿੱਤਾ ਸੀ, ਛੱਡ ਦੇਵੇ। ਉਹ ਆਪਣੇ ਗੁਆਂਢੀ ਅਤੇ ਆਪਣੇ ਭਰਾ ਤੋਂ ਵਸੂਲੀ ਨਾ ਕਰੇ ਕਿਉਂ ਜੋ ਯਹੋਵਾਹ ਦੇ ਨਾਮ ਤੋਂ ਛੁਟਕਾਰੇ ਦੀ ਘੋਸ਼ਣਾ ਕੀਤੀ ਗਈ ਹੈ। 3 ਪਰਦੇਸੀ ਤੋਂ ਤੁਸੀਂ ਵਸੂਲੀ ਕਰ ਸਕਦੇ ਹੋ ਪਰ ਤੁਹਾਡਾ ਜੋ ਕੁਝ ਤੁਹਾਡੇ ਭਰਾ ਕੋਲ ਹੋਵੇ, ਉਹ ਤੁਸੀਂ ਆਪਣੇ ਆਪ ਛੱਡ ਦਿਓ। 4 ਤਦ ਤੁਹਾਡੇ ਵਿੱਚੋਂ ਕੋਈ ਕੰਗਾਲ ਨਾ ਰਹੇਗਾ ਕਿਉਂ ਜੋ ਯਹੋਵਾਹ ਤੁਹਾਨੂੰ ਉਸ ਦੇਸ਼ ਵਿੱਚ ਬਰਕਤ ਦੇਵੇਗਾ, ਜਿਹੜਾ ਉਹ ਤੁਹਾਨੂੰ ਅਧਿਕਾਰ ਕਰਨ ਲਈ ਵਿਰਾਸਤ ਵਿੱਚ ਦੇਣ ਵਾਲਾ ਹੈ। 5 ਪਰ ਜ਼ਰੂਰੀ ਹੈ ਕਿ ਤੁਸੀਂ ਮਨ ਲਾ ਕੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਵਾਜ਼ ਸੁਣੋ ਅਤੇ ਇਸ ਸਾਰੇ ਹੁਕਮਨਾਮੇ ਨੂੰ ਪੂਰਾ ਕਰਕੇ ਇਸ ਦੀ ਪਾਲਣਾ ਕਰੋ, ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ। 6 ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣੇ ਬਚਨ ਅਨੁਸਾਰ ਤੁਹਾਨੂੰ ਬਰਕਤ ਦੇਵੇਗਾ ਅਤੇ ਤੁਸੀਂ ਬਹੁਤੀਆਂ ਕੌਮਾਂ ਨੂੰ ਕਰਜ਼ ਦਿਓਗੇ ਪਰ ਤੁਹਾਨੂੰ ਕਿਸੇ ਤੋਂ ਕਰਜ਼ ਲੈਣਾ ਨਾ ਪਵੇਗਾ। ਤੁਸੀਂ ਬਹੁਤੀਆਂ ਕੌਮਾਂ ਉੱਤੇ ਰਾਜ ਕਰੋਗੇ ਪਰ ਉਹ ਤੁਹਾਡੇ ਉੱਤੇ ਰਾਜ ਨਾ ਕਰਨਗੀਆਂ। 7 “ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ, 8 ਪਰ ਤੁਸੀਂ ਆਪਣੇ ਹੱਥ ਉਸ ਦੇ ਲਈ ਜ਼ਰੂਰ ਹੀ ਖੁੱਲ੍ਹੇ ਰੱਖਿਓ ਅਤੇ ਉਸ ਨੂੰ ਉਸ ਦੀ ਲੋੜ ਅਨੁਸਾਰ ਜ਼ਰੂਰ ਹੀ ਉਧਾਰ ਦਿਓ। 9 ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ। 10 ਤੁਸੀਂ ਜ਼ਰੂਰ ਹੀ ਉਸ ਨੂੰ ਦਿਓ ਅਤੇ ਉਸ ਨੂੰ ਦਿੰਦੇ ਹੋਏ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਕਿਉਂ ਜੋ ਇਸੇ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ। 11 ਕੰਗਾਲ ਤਾਂ ਦੇਸ਼ ਵਿੱਚ ਹਮੇਸ਼ਾ ਹੀ ਰਹਿਣਗੇ, ਇਸ ਕਾਰਨ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਦੇਸ਼ ਵਿੱਚ ਆਪਣੇ ਲੋੜਵੰਦ ਅਤੇ ਕੰਗਾਲ ਭਰਾਵਾਂ ਲਈ ਆਪਣਾ ਹੱਥ ਜ਼ਰੂਰ ਹੀ ਖੁੱਲ੍ਹਾ ਰੱਖਿਓ। 12 “ਜੇਕਰ ਤੁਹਾਡਾ ਇਬਰਾਨੀ ਭਰਾ ਜਾਂ ਕੋਈ ਇਬਰਾਨਣ ਤੁਹਾਡੇ ਕੋਲ ਵੇਚੀ ਜਾਵੇ ਅਤੇ ਉਹ ਛੇ ਸਾਲ ਤੱਕ ਤੁਹਾਡੀ ਸੇਵਾ ਕਰੇ ਤਾਂ ਸੱਤਵੇਂ ਸਾਲ ਵਿੱਚ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰ ਦੇਣਾ। 13 ਜਦ ਤੁਸੀਂ ਉਸ ਨੂੰ ਅਜ਼ਾਦ ਕਰਕੇ ਆਪਣੇ ਕੋਲੋਂ ਭੇਜੋ ਤਾਂ ਉਸ ਨੂੰ ਖਾਲੀ ਹੱਥ ਨਾ ਭੇਜਿਓ, 14 ਸਗੋਂ ਆਪਣੇ ਇੱਜੜ, ਪਿੜ ਅਤੇ ਦਾਖ਼ਰਸ ਦੇ ਕੋਹਲੂ ਵਿੱਚੋਂ ਦਿਲ ਖੋਲ੍ਹ ਕੇ ਉਸ ਨੂੰ ਦਿਓ। ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਉਸੇ ਤਰ੍ਹਾਂ ਹੀ ਤੁਸੀਂ ਉਸ ਨੂੰ ਦਿਓ। 15 ਯਾਦ ਰੱਖੋ, ਤੁਸੀਂ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਛੁਟਕਾਰਾ ਦਿੱਤਾ, ਇਸ ਲਈ ਮੈਂ ਅੱਜ ਤੁਹਾਨੂੰ ਇਸ ਗੱਲ ਦਾ ਹੁਕਮ ਦਿੰਦਾ ਹਾਂ। 16 ਪਰ ਜੇਕਰ ਉਹ ਤੁਹਾਨੂੰ ਆਖੇ, ਮੈਂ ਤੇਰੇ ਕੋਲੋਂ ਨਹੀਂ ਜਾਂਵਾਂਗਾ ਕਿਉਂ ਜੋ ਤੁਹਾਡੇ ਨਾਲ ਅਤੇ ਤੁਹਾਡੇ ਘਰਾਣੇ ਨਾਲ ਪ੍ਰੇਮ ਕਰਦਾ ਹੈ ਅਤੇ ਤੁਹਾਡੇ ਨਾਲ ਖੁਸ਼ੀ ਨਾਲ ਰਹਿੰਦਾ ਹੈ, 17 ਤਾਂ ਤੁਸੀਂ ਆਰ ਲੈ ਕੇ ਉਸ ਦੇ ਕੰਨ ਨੂੰ ਚੁਗਾਠ ਨਾਲ ਵਿੰਨ੍ਹ ਦੇਣਾ, ਤਾਂ ਉਹ ਸਦਾ ਲਈ ਤੁਹਾਡਾ ਦਾਸ ਬਣ ਜਾਵੇਗਾ, ਤੁਸੀਂ ਆਪਣੀ ਦਾਸੀ ਨਾਲ ਵੀ ਅਜਿਹਾ ਹੀ ਕਰਨਾ। 18 ਜਦ ਤੁਸੀਂ ਉਸ ਨੂੰ ਆਪਣੇ ਕੋਲੋਂ ਅਜ਼ਾਦ ਕਰਕੇ ਭੇਜ ਦਿਓ, ਤਾਂ ਉਸ ਨੂੰ ਛੱਡਣਾ ਤੁਹਾਨੂੰ ਬਹੁਤਾ ਔਖਾ ਨਾ ਲੱਗੇ, ਕਿਉਂ ਜੋ ਉਸ ਨੇ ਛੇ ਸਾਲਾਂ ਤੱਕ ਮਜ਼ਦੂਰ ਦੀ ਦੁੱਗਣੀ ਮਜ਼ਦੂਰੀ ਦੇ ਬਰਾਬਰ ਤੁਹਾਡੀ ਸੇਵਾ ਕੀਤੀ ਹੈ। ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ। 19 “ਤੁਸੀਂ ਆਪਣੇ ਚੌਣੇ ਅਤੇ ਇੱਜੜ ਦੇ ਜੰਮੇ ਹੋਏ ਸਾਰੇ ਪਹਿਲੌਠੇ ਨਰ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਵਿੱਤਰ ਰੱਖੋ, ਤੁਸੀਂ ਆਪਣੇ ਚੌਣੇ ਦੇ ਕਿਸੇ ਪਹਿਲੌਠੇ ਤੋਂ ਕੋਈ ਕੰਮ ਨਾ ਲੈਣਾ ਅਤੇ ਨਾ ਹੀ ਆਪਣੇ ਇੱਜੜ ਦੇ ਕਿਸੇ ਪਹਿਲੌਠੇ ਦੀ ਉੱਨ ਕਤਰਨਾ। 20 ਤੁਸੀਂ ਅਤੇ ਤੁਹਾਡਾ ਘਰਾਣਾ ਉਸ ਨੂੰ ਸਾਲ ਦੇ ਸਾਲ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਖਾਵੇ, ਜਿਹੜਾ ਯਹੋਵਾਹ ਚੁਣੇਗਾ, 21 ਪਰ ਜੇਕਰ ਉਸ ਵਿੱਚ ਕੋਈ ਦੋਸ਼ ਹੋਵੇ ਅਰਥਾਤ ਉਹ ਲੰਗੜਾ ਜਾਂ ਅੰਨ੍ਹਾ ਹੋਵੇ ਜਾਂ ਕੋਈ ਹੋਰ ਬੁਰਾ ਦੋਸ਼ ਹੋਵੇ ਤਾਂ ਤੁਸੀਂ ਉਸ ਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਨਾ ਚੜ੍ਹਾਇਓ। 22 ਤੁਸੀਂ ਉਸ ਨੂੰ ਆਪਣੇ ਫਾਟਕਾਂ ਦੇ ਅੰਦਰ ਖਾਇਓ। ਅਸ਼ੁੱਧ ਅਤੇ ਸ਼ੁੱਧ ਦੋਵੇਂ ਮਨੁੱਖ ਜਿਵੇਂ ਚਿਕਾਰਾ ਅਤੇ ਹਿਰਨ ਦਾ ਮਾਸ ਖਾਂਦੇ ਹਨ, ਉਸ ਨੂੰ ਵੀ ਖਾ ਸਕਦੇ ਹਨ। 23 ਪਰ ਤੁਸੀਂ ਉਸ ਨੂੰ ਲਹੂ ਸਮੇਤ ਨਾ ਖਾਇਓ, ਸਗੋਂ ਉਸ ਦੇ ਲਹੂ ਨੂੰ ਪਾਣੀ ਵਾਂਗੂੰ ਧਰਤੀ ਉੱਤੇ ਡੋਲ੍ਹ ਦਿਓ।”
In Other Versions
Deuteronomy 15 in the ANGEFD
Deuteronomy 15 in the ANTPNG2D
Deuteronomy 15 in the AS21
Deuteronomy 15 in the BAGH
Deuteronomy 15 in the BBPNG
Deuteronomy 15 in the BBT1E
Deuteronomy 15 in the BDS
Deuteronomy 15 in the BEV
Deuteronomy 15 in the BHAD
Deuteronomy 15 in the BIB
Deuteronomy 15 in the BLPT
Deuteronomy 15 in the BNT
Deuteronomy 15 in the BNTABOOT
Deuteronomy 15 in the BNTLV
Deuteronomy 15 in the BOATCB
Deuteronomy 15 in the BOATCB2
Deuteronomy 15 in the BOBCV
Deuteronomy 15 in the BOCNT
Deuteronomy 15 in the BOECS
Deuteronomy 15 in the BOGWICC
Deuteronomy 15 in the BOHCB
Deuteronomy 15 in the BOHCV
Deuteronomy 15 in the BOHLNT
Deuteronomy 15 in the BOHNTLTAL
Deuteronomy 15 in the BOICB
Deuteronomy 15 in the BOILNTAP
Deuteronomy 15 in the BOITCV
Deuteronomy 15 in the BOKCV
Deuteronomy 15 in the BOKCV2
Deuteronomy 15 in the BOKHWOG
Deuteronomy 15 in the BOKSSV
Deuteronomy 15 in the BOLCB
Deuteronomy 15 in the BOLCB2
Deuteronomy 15 in the BOMCV
Deuteronomy 15 in the BONAV
Deuteronomy 15 in the BONCB
Deuteronomy 15 in the BONLT
Deuteronomy 15 in the BONUT2
Deuteronomy 15 in the BOPLNT
Deuteronomy 15 in the BOSCB
Deuteronomy 15 in the BOSNC
Deuteronomy 15 in the BOTLNT
Deuteronomy 15 in the BOVCB
Deuteronomy 15 in the BOYCB
Deuteronomy 15 in the BPBB
Deuteronomy 15 in the BPH
Deuteronomy 15 in the BSB
Deuteronomy 15 in the CCB
Deuteronomy 15 in the CUV
Deuteronomy 15 in the CUVS
Deuteronomy 15 in the DBT
Deuteronomy 15 in the DGDNT
Deuteronomy 15 in the DHNT
Deuteronomy 15 in the DNT
Deuteronomy 15 in the ELBE
Deuteronomy 15 in the EMTV
Deuteronomy 15 in the ESV
Deuteronomy 15 in the FBV
Deuteronomy 15 in the FEB
Deuteronomy 15 in the GGMNT
Deuteronomy 15 in the GNT
Deuteronomy 15 in the HARY
Deuteronomy 15 in the HNT
Deuteronomy 15 in the IRVA
Deuteronomy 15 in the IRVB
Deuteronomy 15 in the IRVG
Deuteronomy 15 in the IRVH
Deuteronomy 15 in the IRVK
Deuteronomy 15 in the IRVM
Deuteronomy 15 in the IRVM2
Deuteronomy 15 in the IRVO
Deuteronomy 15 in the IRVT
Deuteronomy 15 in the IRVT2
Deuteronomy 15 in the IRVU
Deuteronomy 15 in the ISVN
Deuteronomy 15 in the JSNT
Deuteronomy 15 in the KAPI
Deuteronomy 15 in the KBT1ETNIK
Deuteronomy 15 in the KBV
Deuteronomy 15 in the KJV
Deuteronomy 15 in the KNFD
Deuteronomy 15 in the LBA
Deuteronomy 15 in the LBLA
Deuteronomy 15 in the LNT
Deuteronomy 15 in the LSV
Deuteronomy 15 in the MAAL
Deuteronomy 15 in the MBV
Deuteronomy 15 in the MBV2
Deuteronomy 15 in the MHNT
Deuteronomy 15 in the MKNFD
Deuteronomy 15 in the MNG
Deuteronomy 15 in the MNT
Deuteronomy 15 in the MNT2
Deuteronomy 15 in the MRS1T
Deuteronomy 15 in the NAA
Deuteronomy 15 in the NASB
Deuteronomy 15 in the NBLA
Deuteronomy 15 in the NBS
Deuteronomy 15 in the NBVTP
Deuteronomy 15 in the NET2
Deuteronomy 15 in the NIV11
Deuteronomy 15 in the NNT
Deuteronomy 15 in the NNT2
Deuteronomy 15 in the NNT3
Deuteronomy 15 in the PDDPT
Deuteronomy 15 in the PFNT
Deuteronomy 15 in the RMNT
Deuteronomy 15 in the SBIAS
Deuteronomy 15 in the SBIBS
Deuteronomy 15 in the SBIBS2
Deuteronomy 15 in the SBICS
Deuteronomy 15 in the SBIDS
Deuteronomy 15 in the SBIGS
Deuteronomy 15 in the SBIHS
Deuteronomy 15 in the SBIIS
Deuteronomy 15 in the SBIIS2
Deuteronomy 15 in the SBIIS3
Deuteronomy 15 in the SBIKS
Deuteronomy 15 in the SBIKS2
Deuteronomy 15 in the SBIMS
Deuteronomy 15 in the SBIOS
Deuteronomy 15 in the SBIPS
Deuteronomy 15 in the SBISS
Deuteronomy 15 in the SBITS
Deuteronomy 15 in the SBITS2
Deuteronomy 15 in the SBITS3
Deuteronomy 15 in the SBITS4
Deuteronomy 15 in the SBIUS
Deuteronomy 15 in the SBIVS
Deuteronomy 15 in the SBT
Deuteronomy 15 in the SBT1E
Deuteronomy 15 in the SCHL
Deuteronomy 15 in the SNT
Deuteronomy 15 in the SUSU
Deuteronomy 15 in the SUSU2
Deuteronomy 15 in the SYNO
Deuteronomy 15 in the TBIAOTANT
Deuteronomy 15 in the TBT1E
Deuteronomy 15 in the TBT1E2
Deuteronomy 15 in the TFTIP
Deuteronomy 15 in the TFTU
Deuteronomy 15 in the TGNTATF3T
Deuteronomy 15 in the THAI
Deuteronomy 15 in the TNFD
Deuteronomy 15 in the TNT
Deuteronomy 15 in the TNTIK
Deuteronomy 15 in the TNTIL
Deuteronomy 15 in the TNTIN
Deuteronomy 15 in the TNTIP
Deuteronomy 15 in the TNTIZ
Deuteronomy 15 in the TOMA
Deuteronomy 15 in the TTENT
Deuteronomy 15 in the UBG
Deuteronomy 15 in the UGV
Deuteronomy 15 in the UGV2
Deuteronomy 15 in the UGV3
Deuteronomy 15 in the VBL
Deuteronomy 15 in the VDCC
Deuteronomy 15 in the YALU
Deuteronomy 15 in the YAPE
Deuteronomy 15 in the YBVTP
Deuteronomy 15 in the ZBP