Deuteronomy 34 (IRVP)
1 ਮੂਸਾ ਮੋਆਬ ਦੇ ਮੈਦਾਨ ਤੋਂ ਨਬੋ ਪਰਬਤ ਨੂੰ ਪਿਸਗਾਹ ਚੋਟੀ ਉੱਤੇ ਚੜ੍ਹ ਗਿਆ, ਜਿਹੜਾ ਯਰੀਹੋ ਦੇ ਅੱਗੇ ਹੈ ਅਤੇ ਯਹੋਵਾਹ ਨੇ ਉਸ ਨੂੰ ਦਾਨ ਤੱਕ ਗਿਲਆਦ ਦਾ ਸਾਰਾ ਦੇਸ਼ ਵਿਖਾਇਆ 2 ਅਤੇ ਸਾਰਾ ਨਫ਼ਤਾਲੀ, ਇਫ਼ਰਾਈਮ ਅਤੇ ਮਨੱਸ਼ਹ ਦਾ ਦੇਸ਼ ਅਤੇ ਪੱਛਮ ਦੇ ਸਮੁੰਦਰ ਤੱਕ ਯਹੂਦਾਹ ਦਾ ਸਾਰਾ ਦੇਸ਼, 3 ਅਤੇ ਦੱਖਣ ਦਾ ਦੇਸ਼ ਅਤੇ ਸੋਆਰ ਤੱਕ ਯਰੀਹੋ ਦੀ ਘਾਟੀ ਦਾ ਮੈਦਾਨ ਜਿਹੜਾ ਖਜ਼ੂਰ ਦੇ ਰੁੱਖਾਂ ਦਾ ਸ਼ਹਿਰ ਹੈ, ਵਿਖਾ ਦਿੱਤਾ। 4 ਤਦ ਯਹੋਵਾਹ ਨੇ ਉਸ ਨੂੰ ਆਖਿਆ, “ਇਹ ਉਹ ਦੇਸ਼ ਹੈ ਜਿਸ ਦੀ ਸਹੁੰ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ ਕਿ ਮੈਂ ਇਹ ਤੇਰੇ ਵੰਸ਼ ਨੂੰ ਦਿਆਂਗਾ। ਮੈਂ ਤੈਨੂੰ ਤੇਰੀਆਂ ਅੱਖਾਂ ਤੋਂ ਇਹ ਦੇਸ਼ ਵਿਖਾ ਦਿੱਤਾ ਹੈ ਪਰ ਤੂੰ ਪਾਰ ਲੰਘ ਕੇ ਉੱਥੇ ਨਹੀਂ ਜਾਵੇਂਗਾ।” 5 ਇਸ ਲਈ ਯਹੋਵਾਹ ਦੇ ਬਚਨ ਅਨੁਸਾਰ ਯਹੋਵਾਹ ਦਾ ਦਾਸ ਮੂਸਾ ਉੱਥੇ ਮੋਆਬ ਦੇਸ਼ ਵਿੱਚ ਮਰ ਗਿਆ 6 ਅਤੇ ਉਹ ਨੇ ਉਸ ਨੂੰ ਮੋਆਬ ਦੇਸ਼ ਵਿੱਚ ਬੈਤ ਪਓਰ ਦੇ ਸਾਹਮਣੇ ਇੱਕ ਘਾਟੀ ਵਿੱਚ ਦਫ਼ਨਾ ਦਿੱਤਾ, ਅਤੇ ਅੱਜ ਦੇ ਦਿਨ ਤੱਕ ਕੋਈ ਨਹੀਂ ਜਾਣਦਾ ਕਿ ਉਸ ਦੀ ਕਬਰ ਕਿੱਥੇ ਹੈ। 7 ਮੂਸਾ ਇੱਕ ਸੌ ਵੀਹ ਸਾਲਾਂ ਦਾ ਸੀ ਜਦ ਉਸ ਦੀ ਮੌਤ ਹੋਈ ਪਰ ਨਾ ਉਸ ਦੀਆਂ ਅੱਖਾਂ ਧੁੰਦਲੀਆਂ ਹੋਈਆਂ ਅਤੇ ਨਾ ਹੀ ਉਸ ਦਾ ਬਲ ਘਟਿਆ ਸੀ। 8 ਇਸਰਾਏਲੀ ਮੂਸਾ ਲਈ ਮੋਆਬ ਦੇ ਮੈਦਾਨ ਵਿੱਚ ਤੀਹ ਦਿਨ ਤੱਕ ਸੋਗ ਕਰਦੇ ਰਹੇ, ਇਸ ਤਰ੍ਹਾਂ ਮੂਸਾ ਦੇ ਸੋਗ ਅਤੇ ਵਿਰਲਾਪ ਕਰਨ ਦੇ ਦਿਨ ਪੂਰੇ ਹੋਏ। 9 ਨੂਨ ਦੇ ਪੁੱਤਰ ਯਹੋਸ਼ੁਆ ਬੁੱਧੀ ਦੇ ਆਤਮਾ ਨਾਲ ਭਰਪੂਰ ਸੀ ਕਿਉਂ ਜੋ ਮੂਸਾ ਨੇ ਆਪਣੇ ਹੱਥ ਉਸ ਉੱਤੇ ਰੱਖੇ ਸਨ। ਇਸਰਾਏਲੀ ਉਸ ਦੀ ਸੁਣਦੇ ਸਨ ਅਤੇ ਉਸੇ ਤਰ੍ਹਾਂ ਹੀ ਕਰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। 10 ਅਤੇ ਇਸਰਾਏਲ ਵਿੱਚ ਮੂਸਾ ਵਰਗਾ ਫੇਰ ਕੋਈ ਨਬੀ ਨਹੀਂ ਉੱਠਿਆ ਜਿਸ ਨੂੰ ਯਹੋਵਾਹ ਆਹਮੋ-ਸਾਹਮਣੇ ਜਾਣਦਾ ਸੀ 11 ਅਤੇ ਉਸ ਨੂੰ ਯਹੋਵਾਹ ਨੇ ਫ਼ਿਰਊਨ ਅਤੇ ਉਸ ਦੇ ਸਾਰੇ ਕਰਮਚਾਰੀਆਂ ਦੇ ਸਾਹਮਣੇ ਅਤੇ ਉਸ ਦੇ ਸਾਰੇ ਦੇਸ਼ ਵਿੱਚ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਲਣ ਲਈ ਭੇਜਿਆ ਸੀ 12 ਅਤੇ ਮੂਸਾ ਨੇ ਸਾਰੇ ਇਸਰਾਏਲੀਆਂ ਦੇ ਵੇਖਦਿਆਂ ਬਲਵੰਤ ਹੱਥ ਅਤੇ ਵੱਡੇ ਭੈਅ ਦੇ ਕੰਮ ਕਰ ਕੇ ਵਿਖਾਏ।
In Other Versions
Deuteronomy 34 in the ANTPNG2D
Deuteronomy 34 in the BNTABOOT
Deuteronomy 34 in the BOHNTLTAL
Deuteronomy 34 in the BOILNTAP
Deuteronomy 34 in the KBT1ETNIK
Deuteronomy 34 in the TBIAOTANT