Exodus 14 (IRVP)

1 ਯਹੋਵਾਹ ਮੂਸਾ ਨਾਲ ਬੋਲਿਆ, 2 ਇਸਰਾਏਲੀਆਂ ਨੂੰ ਆਖ ਕਿ ਉਹ ਮੁੜ ਜਾਣ ਅਤੇ ਪੀ-ਹਹੀਰੋਥ ਦੇ ਸਾਹਮਣੇ ਮਿਗਦੋਲ ਅਤੇ ਸਮੁੰਦਰ ਦੇ ਵਿਚਕਾਰ ਬਆਲ-ਸਫ਼ੋਨ ਦੇ ਸਾਹਮਣੇ ਡੇਰਾ ਲਾਉਣ। ਉਸ ਦੇ ਸਾਹਮਣੇ ਸਮੁੰਦਰ ਦੇ ਕੋਲ ਡੇਰਾ ਲਾਓ। 3 ਫ਼ਿਰਊਨ ਇਸਰਾਏਲੀਆਂ ਲਈ ਆਖੇਗਾ ਕਿ ਉਹ ਧਰਤੀ ਵਿੱਚ ਫਸ ਗਏ ਹਨ ਅਤੇ ਉਜਾੜ ਨੇ ਉਨ੍ਹਾਂ ਨੂੰ ਰੋਕ ਲਿਆ ਹੈ। 4 ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ। ਫੇਰ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ। 5 ਤਾਂ ਮਿਸਰ ਦੇ ਰਾਜੇ ਨੂੰ ਦੱਸਿਆ ਗਿਆ ਕਿ ਉਹ ਲੋਕ ਨੱਠ ਗਏ ਹਨ। ਤਾਂ ਫ਼ਿਰਊਨ ਅਤੇ ਉਸ ਦੇ ਟਹਿਲੂਆਂ ਦੇ ਮਨ ਉਨ੍ਹਾਂ ਲੋਕਾਂ ਵੱਲੋਂ ਫਿਰ ਗਏ ਅਤੇ ਉਨ੍ਹਾਂ ਨੇ ਆਖਿਆ, ਇਹ ਕੀ ਹੈ ਜੋ ਆਪਾਂ ਕੀਤਾ ਕਿ ਆਪਾਂ ਇਸਰਾਏਲ ਨੂੰ ਆਪਣੀ ਟਹਿਲ ਤੋਂ ਜਾਣ ਦਿੱਤਾ? 6 ਤਾਂ ਉਸ ਨੇ ਆਪਣਾ ਰੱਥ ਜੁੜਾਇਆ ਅਤੇ ਆਪਣੀ ਪਰਜਾ ਨੂੰ ਨਾਲ ਲਿਆ 7 ਨਾਲੇ ਉਸ ਨੇ ਛੇ ਸੌ ਚੁਗਵੇਂ ਰੱਥ ਅਤੇ ਮਿਸਰ ਦੇ ਬਾਕੀ ਰੱਥ ਵੀ ਲਏ ਅਤੇ ਸਾਰਿਆਂ ਉੱਤੇ ਅਫ਼ਸਰ ਬਹਾਏ। 8 ਅਤੇ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਦਾ ਪਿੱਛਾ ਕੀਤਾ ਪਰ ਇਸਰਾਏਲੀ ਜ਼ਬਰਦਸਤੀ ਨਾਲ ਨਿੱਕਲਦੇ ਜਾਂਦੇ ਸਨ। 9 ਅਤੇ ਮਿਸਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫ਼ਿਰਊਨ ਦੇ ਸਾਰੇ ਘੋੜੇ ਅਤੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਅਤੇ ਉਸ ਦੀ ਫੌਜ ਉਨ੍ਹਾਂ ਦੇ ਤੰਬੂ ਲਾਉਂਦਿਆਂ ਤੇ ਸਮੁੰਦਰ ਦੇ ਕੋਲ ਅਤੇ ਪੀ-ਹਹੀਰੋਥ ਦੇ ਕੋਲ ਬਆਲ-ਸਫ਼ੋਨ ਦੇ ਸਾਹਮਣੇ ਜਾ ਟੱਕਰੀ। 10 ਜਦ ਫ਼ਿਰਊਨ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ-ਪਿੱਛੇ ਆ ਰਹੇ ਸਨ ਤਾਂ ਉਹ ਬਹੁਤ ਹੀ ਡਰੇ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ। 11 ਉਪਰੰਤ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕੀ ਮਿਸਰ ਵਿੱਚ ਕਬਰਾਂ ਨਹੀਂ ਸਨ ਕਿ ਤੂੰ ਸਾਨੂੰ ਮਰਨ ਲਈ ਉਜਾੜ ਵਿੱਚ ਲਿਆਇਆ ਹੈਂ? ਇਹ ਤੂੰ ਸਾਡੇ ਨਾਲ ਕੀ ਕੀਤਾ ਜੋ ਸਾਨੂੰ ਮਿਸਰੋਂ ਕੱਢ ਲਿਆਇਆ ਹੈਂ? 12 ਇਹ ਉਹੋ ਹੀ ਗੱਲ ਤਾਂ ਨਹੀਂ ਜਿਹੜੀ ਅਸੀਂ ਤੈਨੂੰ ਮਿਸਰ ਵਿੱਚ ਆਖੀ ਸੀ ਕਿ ਸਾਨੂੰ ਰਹਿਣ ਦੇ ਕਿ ਅਸੀਂ ਮਿਸਰੀਆਂ ਦੀ ਟਹਿਲ ਕਰੀਏ ਕਿਉਂਕਿ ਸਾਨੂੰ ਮਿਸਰੀਆਂ ਦੀ ਟਹਿਲ ਕਰਨੀ ਉਜਾੜ ਵਿੱਚ ਮਰਨ ਨਾਲੋਂ ਚੰਗੀ ਸੀ? 13 ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਤੇ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੱਕ ਕਦੀ ਨਾ ਵੇਖੋਗੇ। 14 ਯਹੋਵਾਹ ਤੁਹਾਡੇ ਲਈ ਜੰਗ ਕਰੇਗਾ ਪਰ ਤੁਸੀਂ ਚੁੱਪ ਹੀ ਰਹਿਣਾ। 15 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਕਿਉਂ ਮੇਰੇ ਤਰਲੇ ਕਰਦਾ ਹੈਂ? ਇਸਰਾਏਲੀਆਂ ਨਾਲ ਗੱਲ ਕਰ ਕਿ ਉਹ ਅੱਗੇ ਤੁਰਨ। 16 ਤੂੰ ਆਪਣਾ ਢਾਂਗਾ ਚੁੱਕ ਅਤੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਤੇ ਉਸ ਨੂੰ ਦੋ ਭਾਗ ਕਰ ਦੇ ਕਿ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ। 17 ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ। 18 ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਤੇ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ। 19 ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ। 20 ਉਹ ਮਿਸਰੀਆਂ ਦੇ ਡੇਰੇ ਅਤੇ ਇਸਰਾਏਲ ਦੇ ਡੇਰੇ ਦੇ ਵਿੱਚ ਆ ਗਿਆ ਅਤੇ ਬੱਦਲ ਅਤੇ ਅਨ੍ਹੇਰ ਤਾਂ ਸੀ ਪਰ ਉਸ ਨੇ ਰਾਤ ਨੂੰ ਚਾਨਣਾ ਕਰ ਦਿੱਤਾ ਅਤੇ ਉਹ ਸਾਰੀ ਰਾਤ ਇੱਕ ਦੂਜੇ ਦੇ ਨੇੜੇ ਨਾ ਆਏ। 21 ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ। 22 ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਜ਼ਮੀਨ ਉੱਤੋਂ ਦੀ ਆਏ ਅਤੇ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਗੂੰ ਸਨ। 23 ਮਿਸਰੀਆਂ ਨੇ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਤੇ ਉਸ ਦੇ ਰੱਥ ਅਤੇ ਘੋੜ ਚੜ੍ਹੇ ਸਮੁੰਦਰ ਵਿੱਚ ਆ ਗਏ। 24 ਤਾਂ ਇਸ ਤਰ੍ਹਾਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਤੇ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿੱਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ। 25 ਅਤੇ ਉਨ੍ਹਾਂ ਦੇ ਰੱਥ ਦੇ ਪਹੀਏ ਲਾਹ ਸੁੱਟੇ ਕਿਉਂ ਜੋ ਉਹ ਭਾਰੀ ਚੱਲਦੇ ਸਨ। ਸੋ ਮਿਸਰੀਆਂ ਨੇ ਆਖਿਆ, ਅਸੀਂ ਇਸਰਾਏਲ ਦੇ ਅੱਗੋਂ ਨੱਠ ਚੱਲੀਏ ਕਿਉਂਕਿ ਯਹੋਵਾਹ ਉਨ੍ਹਾਂ ਲਈ ਮਿਸਰੀਆਂ ਦੇ ਵਿਰੁੱਧ ਲੜਦਾ ਹੈ। 26 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣੇ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਉੱਤੇ, ਉਨ੍ਹਾਂ ਦੇ ਰਥਾਂ ਉੱਤੇ ਅਤੇ ਉਨ੍ਹਾਂ ਦੇ ਘੋੜ ਚੜ੍ਹਿਆਂ ਉੱਤੇ ਮੁੜ ਆਉਣ। 27 ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਪਹੁ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ। 28 ਉਪਰੰਤ ਪਾਣੀ ਮੁੜੇ ਅਤੇ ਉਨ੍ਹਾਂ ਨੇ ਰੱਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ। 29 ਪਰ ਇਸਰਾਏਲੀ ਖੁਸ਼ਕੀ ਉੱਤੋਂ ਸਮੁੰਦਰ ਦੇ ਵਿੱਚ ਦੀ ਚੱਲਦੇ ਗਏ ਅਤੇ ਪਾਣੀ ਉਨ੍ਹਾਂ ਦੇ ਸੱਜੇ ਖੱਬੇ ਕੰਧ ਵਾਂਗੂੰ ਸਨ। 30 ਸੋ ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਮਿਸਰੀਆਂ ਦੇ ਹੱਥੋਂ ਇਸ ਤਰ੍ਹਾਂ ਬਚਾਇਆ ਅਤੇ ਇਸਰਾਏਲ ਨੇ ਮਿਸਰੀਆਂ ਦੇ ਮੁਰਦੇ ਸਮੁੰਦਰ ਦੇ ਕੰਢੇ ਉੱਤੇ ਵੇਖੇ। 31 ਇਸ ਤਰ੍ਹਾਂ ਇਸਰਾਏਲ ਨੇ ਉਹ ਵੱਡਾ ਕੰਮ ਵੇਖਿਆ ਜਿਹੜਾ ਯਹੋਵਾਹ ਨੇ ਮਿਸਰੀਆਂ ਦੇ ਵਿਰੁੱਧ ਕੀਤਾ ਸੀ ਤਾਂ ਲੋਕ ਯਹੋਵਾਹ ਕੋਲੋਂ ਡਰ ਗਏ ਅਤੇ ਉਨ੍ਹਾਂ ਨੇ ਯਹੋਵਾਹ ਉੱਤੇ ਅਤੇ ਉਸ ਦੇ ਦਾਸ ਮੂਸਾ ਉੱਤੇ ਪਰਤੀਤ ਕੀਤੀ।

In Other Versions

Exodus 14 in the ANGEFD

Exodus 14 in the ANTPNG2D

Exodus 14 in the AS21

Exodus 14 in the BAGH

Exodus 14 in the BBPNG

Exodus 14 in the BBT1E

Exodus 14 in the BDS

Exodus 14 in the BEV

Exodus 14 in the BHAD

Exodus 14 in the BIB

Exodus 14 in the BLPT

Exodus 14 in the BNT

Exodus 14 in the BNTABOOT

Exodus 14 in the BNTLV

Exodus 14 in the BOATCB

Exodus 14 in the BOATCB2

Exodus 14 in the BOBCV

Exodus 14 in the BOCNT

Exodus 14 in the BOECS

Exodus 14 in the BOGWICC

Exodus 14 in the BOHCB

Exodus 14 in the BOHCV

Exodus 14 in the BOHLNT

Exodus 14 in the BOHNTLTAL

Exodus 14 in the BOICB

Exodus 14 in the BOILNTAP

Exodus 14 in the BOITCV

Exodus 14 in the BOKCV

Exodus 14 in the BOKCV2

Exodus 14 in the BOKHWOG

Exodus 14 in the BOKSSV

Exodus 14 in the BOLCB

Exodus 14 in the BOLCB2

Exodus 14 in the BOMCV

Exodus 14 in the BONAV

Exodus 14 in the BONCB

Exodus 14 in the BONLT

Exodus 14 in the BONUT2

Exodus 14 in the BOPLNT

Exodus 14 in the BOSCB

Exodus 14 in the BOSNC

Exodus 14 in the BOTLNT

Exodus 14 in the BOVCB

Exodus 14 in the BOYCB

Exodus 14 in the BPBB

Exodus 14 in the BPH

Exodus 14 in the BSB

Exodus 14 in the CCB

Exodus 14 in the CUV

Exodus 14 in the CUVS

Exodus 14 in the DBT

Exodus 14 in the DGDNT

Exodus 14 in the DHNT

Exodus 14 in the DNT

Exodus 14 in the ELBE

Exodus 14 in the EMTV

Exodus 14 in the ESV

Exodus 14 in the FBV

Exodus 14 in the FEB

Exodus 14 in the GGMNT

Exodus 14 in the GNT

Exodus 14 in the HARY

Exodus 14 in the HNT

Exodus 14 in the IRVA

Exodus 14 in the IRVB

Exodus 14 in the IRVG

Exodus 14 in the IRVH

Exodus 14 in the IRVK

Exodus 14 in the IRVM

Exodus 14 in the IRVM2

Exodus 14 in the IRVO

Exodus 14 in the IRVT

Exodus 14 in the IRVT2

Exodus 14 in the IRVU

Exodus 14 in the ISVN

Exodus 14 in the JSNT

Exodus 14 in the KAPI

Exodus 14 in the KBT1ETNIK

Exodus 14 in the KBV

Exodus 14 in the KJV

Exodus 14 in the KNFD

Exodus 14 in the LBA

Exodus 14 in the LBLA

Exodus 14 in the LNT

Exodus 14 in the LSV

Exodus 14 in the MAAL

Exodus 14 in the MBV

Exodus 14 in the MBV2

Exodus 14 in the MHNT

Exodus 14 in the MKNFD

Exodus 14 in the MNG

Exodus 14 in the MNT

Exodus 14 in the MNT2

Exodus 14 in the MRS1T

Exodus 14 in the NAA

Exodus 14 in the NASB

Exodus 14 in the NBLA

Exodus 14 in the NBS

Exodus 14 in the NBVTP

Exodus 14 in the NET2

Exodus 14 in the NIV11

Exodus 14 in the NNT

Exodus 14 in the NNT2

Exodus 14 in the NNT3

Exodus 14 in the PDDPT

Exodus 14 in the PFNT

Exodus 14 in the RMNT

Exodus 14 in the SBIAS

Exodus 14 in the SBIBS

Exodus 14 in the SBIBS2

Exodus 14 in the SBICS

Exodus 14 in the SBIDS

Exodus 14 in the SBIGS

Exodus 14 in the SBIHS

Exodus 14 in the SBIIS

Exodus 14 in the SBIIS2

Exodus 14 in the SBIIS3

Exodus 14 in the SBIKS

Exodus 14 in the SBIKS2

Exodus 14 in the SBIMS

Exodus 14 in the SBIOS

Exodus 14 in the SBIPS

Exodus 14 in the SBISS

Exodus 14 in the SBITS

Exodus 14 in the SBITS2

Exodus 14 in the SBITS3

Exodus 14 in the SBITS4

Exodus 14 in the SBIUS

Exodus 14 in the SBIVS

Exodus 14 in the SBT

Exodus 14 in the SBT1E

Exodus 14 in the SCHL

Exodus 14 in the SNT

Exodus 14 in the SUSU

Exodus 14 in the SUSU2

Exodus 14 in the SYNO

Exodus 14 in the TBIAOTANT

Exodus 14 in the TBT1E

Exodus 14 in the TBT1E2

Exodus 14 in the TFTIP

Exodus 14 in the TFTU

Exodus 14 in the TGNTATF3T

Exodus 14 in the THAI

Exodus 14 in the TNFD

Exodus 14 in the TNT

Exodus 14 in the TNTIK

Exodus 14 in the TNTIL

Exodus 14 in the TNTIN

Exodus 14 in the TNTIP

Exodus 14 in the TNTIZ

Exodus 14 in the TOMA

Exodus 14 in the TTENT

Exodus 14 in the UBG

Exodus 14 in the UGV

Exodus 14 in the UGV2

Exodus 14 in the UGV3

Exodus 14 in the VBL

Exodus 14 in the VDCC

Exodus 14 in the YALU

Exodus 14 in the YAPE

Exodus 14 in the YBVTP

Exodus 14 in the ZBP