Exodus 22 (IRVP)
1 ਜੇ ਕੋਈ ਮਨੁੱਖ ਬਲ਼ਦ ਜਾਂ ਭੇਡ ਚੁਰਾਵੇ ਜਾਂ ਉਸ ਨੂੰ ਮਾਰ ਸੁੱਟੇ ਜਾਂ ਉਸ ਨੂੰ ਵੇਚ ਦੇਵੇ ਤਾਂ ਚੌਣੇ ਵਿੱਚੋਂ ਉਸ ਦੇ ਵੱਟੇ ਪੰਜ ਬਲ਼ਦ ਅਤੇ ਇੱਜੜ ਵਿੱਚੋਂ ਉਸ ਦੇ ਵੱਟੇ ਚਾਰ ਭੇਡਾਂ ਵੱਟਾ ਭਰੇ। 2 ਜੇ ਉਹ ਚੋਰ ਸੰਨ੍ਹ ਲਾਉਂਦਾ ਫੜਿਆ ਜਾਵੇ ਅਤੇ ਉਹ ਮਾਰ ਨਾਲ ਮਰ ਜਾਵੇ ਤਾਂ ਇਹ ਖੂਨ ਦਾ ਦੋਸ਼ ਨਹੀਂ ਹੈ। 3 ਪਰ ਜੇ ਉਸ ਉੱਤੇ ਸੂਰਜ ਚੜ੍ਹ ਜਾਵੇ ਤਾਂ ਉਹ ਦੇ ਲਈ ਖੂਨ ਦਾ ਦੋਸ਼ ਹੋਵੇਗਾ, ਉਹ ਵੱਟਾ ਭਰ ਦੇਵੇ। ਜੇ ਉਹ ਦੇ ਕੋਲ ਕੁਝ ਨਹੀਂ ਹੈਂ ਤਾਂ ਉਹ ਆਪਣੀ ਚੋਰੀ ਦੇ ਕਾਰਨ ਵੇਚਿਆ ਜਾਵੇ। 4 ਜੇ ਚੋਰੀ ਦਾ ਮਾਲ ਉਹ ਦੇ ਹੱਥੋਂ ਜਿਉਂਦਾ ਲੱਭ ਜਾਵੇ ਭਾਵੇਂ ਬਲ਼ਦ ਭਾਵੇਂ ਗਧਾ ਭਾਵੇਂ ਭੇਡ ਤਾਂ ਉਹ ਦੁੱਗਣਾ ਵੱਟਾ ਭਰੇ। 5 ਜਦ ਕੋਈ ਮਨੁੱਖ ਪੈਲੀ ਜਾਂ ਦਾਖ਼ ਦੇ ਬਾਗ਼ ਨੂੰ ਖਿਲਾ ਦੇਵੇ ਜਾਂ ਆਪਣੇ ਪਸ਼ੂ ਛੱਡੇ ਜੋ ਉਹ ਦੂਜੇ ਦੀ ਪੈਲੀ ਨੂੰ ਖਾ ਜਾਵੇ ਤਾਂ ਆਪਣੇ ਖੇਤ ਦੀ ਬਹੁਤ ਉੱਤਮ ਪੈਦਾਵਾਰ ਤੋਂ ਜਾਂ ਬਾਗ਼ ਦੀ ਬਹੁਤ ਉੱਤਮ ਦਾਖ਼ ਤੋਂ ਵੱਟਾ ਭਰੇ। 6 ਜੇ ਕਦੀ ਅੱਗ ਭੱਖ ਉੱਠੇ ਅਤੇ ਕੰਡੇ ਕਾਠ ਨੂੰ ਇਸ ਤਰ੍ਹਾਂ ਜਾ ਲੱਗੇ ਕਿ ਅੰਨ ਦਾ ਖਲਵਾੜਾ ਜਾਂ ਅੰਨ ਦੀ ਖੜੀ ਪੈਲੀ ਜਾਂ ਖੇਤ ਸੜ ਜਾਵੇ ਤਾਂ ਅੱਗ ਦੇ ਲਾਉਣ ਵਾਲਾ ਜ਼ਰੂਰ ਵੱਟਾ ਭਰੇ। 7 ਜਦ ਕੋਈ ਮਨੁੱਖ ਆਪਣੇ ਗੁਆਂਢੀ ਨੂੰ ਚਾਂਦੀ ਜਾਂ ਗਹਿਣਾ ਰੱਖਣ ਲਈ ਦੇਵੇ ਪਰ ਉਹ ਉਸ ਮਨੁੱਖ ਦੇ ਘਰੋਂ ਚੁਰਾਇਆ ਜਾਵੇ ਜੇ ਚੋਰ ਫੜਿਆ ਜਾਵੇ ਤਾਂ ਉਹ ਦੁੱਗਣਾ ਭਰੇ। 8 ਪਰ ਜੇ ਚੋਰ ਨਾ ਫੜਿਆ ਜਾਵੇ ਤਾਂ ਘਰ ਦਾ ਮਾਲਕ ਨਿਆਂਈਆਂ ਦੇ ਕੋਲ ਲਿਆਂਦਾ ਜਾਵੇ ਤਾਂ ਜੋ ਮਲੂਮ ਹੋਵੇ ਕਿ ਉਸ ਨੇ ਆਪਣਾ ਹੱਥ ਆਪਣੇ ਗੁਆਂਢੀ ਦੇ ਮਾਲ ਧਨ ਨੂੰ ਲਾਇਆ ਹੈ ਕਿ ਨਹੀਂ। 9 ਅਪਰਾਧ ਦੀ ਹਰ ਪਰਕਾਰ ਦੀ ਗੱਲ ਵਿੱਚ ਭਾਵੇਂ ਬਲ਼ਦ ਦੀ ਭਾਵੇਂ ਗਧੇ ਦੀ ਭਾਵੇਂ ਭੇਡ ਦੀ ਭਾਵੇਂ ਚਾਦਰ ਦੀ ਭਾਵੇਂ ਕਿਸੇ ਗਵਾਚੀ ਹੋਈ ਚੀਜ਼ ਦੀ ਜਿਸ ਵਿਖੇ ਕੋਈ ਆਖੇ ਕਿ ਇਹੋ ਹੀ ਹੈ ਤਾਂ ਉਨ੍ਹਾਂ ਦੋਹਾਂ ਦੀ ਗੱਲ ਨਿਆਂਈਆਂ ਕੋਲ ਆਵੇ ਅਤੇ ਜਿਹ ਨੂੰ ਨਿਆਈਂ ਦੋਸ਼ੀ ਠਹਿਰਾਉਣ ਉਹ ਆਪਣੇ ਗੁਆਂਢੀ ਨੂੰ ਦੁੱਗਣਾ ਭਰ ਦੇਵੇ। 10 ਜੇ ਕੋਈ ਮਨੁੱਖ ਆਪਣੇ ਗੁਆਂਢੀ ਨੂੰ ਗਧਾ ਜਾਂ ਬਲ਼ਦ ਜਾਂ ਭੇਡ ਜਾਂ ਕੋਈ ਪਸ਼ੂ ਸਾਂਭਣ ਲਈ ਦੇਵੇ ਅਤੇ ਉਹ ਮਰ ਜਾਵੇ ਜਾਂ ਸੱਟ ਖਾ ਜਾਵੇ ਜਾਂ ਕਿਸੇ ਦੇ ਵੇਖੇ ਬਿਨਾਂ ਕਿਤੇ ਹੱਕਿਆ ਜਾਵੇ 11 ਤਾਂ ਉਨ੍ਹਾਂ ਦੋਹਾਂ ਦੇ ਵਿੱਚ ਯਹੋਵਾਹ ਦੀ ਸਹੁੰ ਹੋਵੇਗੀ ਕਿ ਉਸ ਨੇ ਆਪਣੇ ਗੁਆਂਢੀ ਦੇ ਮਾਲ ਨੂੰ ਹੱਥ ਨਹੀਂ ਲਾਇਆ ਅਤੇ ਉਹ ਦਾ ਮਾਲਕ ਸੁਣ ਲਵੇ ਤਾਂ ਉਹ ਵੱਟਾ ਨਾ ਭਰੇ। 12 ਜੇ ਉਹ ਸੱਚ-ਮੁੱਚ ਉਸ ਤੋਂ ਚੁਰਾਇਆ ਜਾਵੇ ਤਾਂ ਉਹ ਉਸ ਦੇ ਮਾਲਕ ਨੂੰ ਵੱਟਾ ਭਰੇ। 13 ਜੇ ਉਹ ਸੱਚ-ਮੁੱਚ ਪਾੜਿਆ ਜਾਵੇ ਤਾਂ ਉਹ ਉਸ ਨੂੰ ਉਗਾਹੀ ਵਿੱਚ ਲਿਆਵੇ ਅਤੇ ਪਾੜੇ ਹੋਏ ਦਾ ਵੱਟਾ ਨਾ ਭਰੇ। 14 ਜਦ ਕੋਈ ਮਨੁੱਖ ਆਪਣੇ ਗੁਆਂਢੀ ਤੋਂ ਕੁਝ ਉਧਾਰ ਲਵੇ ਅਤੇ ਉਹ ਸੱਟ ਖਾ ਜਾਵੇ ਜਾਂ ਮਰ ਜਾਵੇ ਜਦ ਕਿ ਉਹ ਦਾ ਮਾਲਕ ਕੋਲ ਨਹੀਂ ਹੈ ਤਾਂ ਉਹ ਜ਼ਰੂਰ ਵੱਟਾ ਭਰੇ। 15 ਜੇ ਉਹ ਦਾ ਮਾਲਕ ਉਹ ਦੇ ਕੋਲ ਹੋਵੇ ਤਾਂ ਉਹ ਵੱਟਾ ਨਾ ਭਰੇ ਜੇ ਉਹ ਭਾੜੇ ਉੱਤੇ ਹੋਵੇ ਤਾਂ ਉਹ ਭਾੜੇ ਵਿੱਚ ਗਿਣਿਆ ਜਾਵੇ। 16 ਜਦ ਕੋਈ ਮਨੁੱਖ ਕਿਸੇ ਕੁਆਰੀ ਨੂੰ ਜਿਹ ਦੀ ਕੁੜਮਾਈ ਨਹੀਂ ਹੋਈ ਝਾਂਸਾ ਦੇਵੇ ਅਤੇ ਉਸ ਦੇ ਨਾਲ ਲੇਟੇ ਉਹ ਜ਼ਰੂਰ ਉਸ ਦਾ ਮੁੱਲ ਦੇ ਕੇ ਉਸ ਨੂੰ ਵਿਆਹ ਲਵੇ। 17 ਜੇ ਉਸ ਦਾ ਪਿਤਾ ਉਸ ਨੂੰ ਦੇਣ ਤੋਂ ਉੱਕਾ ਹੀ ਇਨਕਾਰੀ ਹੋਵੇ ਤਾਂ ਉਹ ਕੁਆਰੀਆਂ ਦੇ ਮੇਹਰ ਅਨੁਸਾਰ ਚਾਂਦੀ ਤੋਲ ਕੇ ਦੇਵੇ। 18 ਤੂੰ ਜਾਦੂਗਰਨੀ ਨੂੰ ਜਿਉਂਦੀ ਨਾ ਛੱਡ। 19 ਜੋ ਕੋਈ ਪਸ਼ੂ ਨਾਲ ਕੁਕਰਮ ਕਰੇ ਉਹ ਜ਼ਰੂਰ ਮਾਰਿਆ ਜਾਵੇ। 20 ਜਿਹੜਾ ਕੇਵਲ ਯਹੋਵਾਹ ਤੋਂ ਬਿਨਾਂ ਹੋਰ ਦੇਵਤਿਆਂ ਨੂੰ ਬਲੀਆਂ ਚੜ੍ਹਾਵੇ ਉਸ ਦਾ ਸੱਤਿਆਨਾਸ ਕੀਤਾ ਜਾਵੇ। 21 ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁੱਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ। 22 ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ। 23 ਜੇ ਤੁਸੀਂ ਉਨ੍ਹਾਂ ਨੂੰ ਤੰਗ ਹੀ ਕਰੋਗੇ ਤਾਂ ਜਦ ਉਹ ਮੇਰੇ ਅੱਗੇ ਦੁਹਾਈ ਦੇਣਗੇ ਤਾਂ ਮੈਂ ਜ਼ਰੂਰ ਉਨ੍ਹਾਂ ਦੀ ਦੁਹਾਈ ਨੂੰ ਸੁਣਾਂਗਾ 24 ਅਤੇ ਮੇਰਾ ਕ੍ਰੋਧ ਭੜਕ ਉੱਠੇਗਾ ਅਤੇ ਮੈਂ ਤੁਹਾਨੂੰ ਤਲਵਾਰ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਔਰਤਾਂ ਵਿਧਵਾ ਅਤੇ ਤੁਹਾਡੇ ਪੁੱਤਰ ਯਤੀਮ ਹੋ ਜਾਣਗੇ। 25 ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ। 26 ਜੇ ਤੂੰ ਆਪਣੇ ਗੁਆਂਢੀ ਦੀ ਚਾਦਰ ਗਹਿਣੇ ਰੱਖੇਂ ਤਾਂ ਸੂਰਜ ਦੇ ਡੁੱਬਣ ਤੋਂ ਪਹਿਲਾਂ ਉਹ ਨੂੰ ਮੋੜ ਦੇ 27 ਕਿਉਂ ਜੋ ਉਹੀ ਉਸ ਦਾ ਓੜ੍ਹਨਾ ਹੈ। ਇਹ ਉਸ ਦੇ ਸਰੀਰ ਲਈ ਚਾਦਰ ਹੈ, ਉਹ ਕਾਹਦੇ ਵਿੱਚ ਲੰਮਾ ਪਵੇਗਾ? ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਮੇਰੇ ਅੱਗੇ ਦੁਹਾਈ ਦੇਵੇਗਾ ਤਾਂ ਮੈਂ ਸੁਣਾਂਗਾ ਕਿਉਂ ਜੋ ਮੈਂ ਕਿਰਪਾਲੂ ਹਾਂ। 28 ਤੂੰ ਪਰਮੇਸ਼ੁਰ ਨੂੰ ਨਾ ਕੋਸ ਅਤੇ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ। 29 ਆਪਣੇ ਖਲਵਾੜੇ ਅਤੇ ਆਪਣੇ ਕੋਹਲੂ ਦੇ ਰਸ ਦੇ ਚੜ੍ਹਾਉਣ ਲਈ ਢਿੱਲ ਨਾ ਕਰ। ਤੂੰ ਆਪਣੇ ਪੁੱਤਰਾਂ ਵਿੱਚੋਂ ਪਹਿਲੌਠਾ ਮੈਨੂੰ ਦੇ। 30 ਇਸ ਤਰ੍ਹਾਂ ਤੂੰ ਆਪਣੇ ਬਲ਼ਦ ਅਤੇ ਆਪਣੀ ਭੇਡ ਨਾਲ ਕਰ ਕਿ ਸੱਤ ਦਿਨ ਉਹ ਆਪਣੀ ਮਾਂ ਨਾਲ ਰਹੇ ਪਰ ਅੱਠਵੇਂ ਦਿਨ ਉਹ ਤੂੰ ਮੈਨੂੰ ਦੇ। 31 ਤੁਸੀਂ ਮੇਰੇ ਲਈ ਪਵਿੱਤਰ ਮਨੁੱਖ ਹੋਵੋ ਇਸ ਲਈ ਦਰਿੰਦਿਆਂ ਤੋਂ ਪਾੜਿਆ ਹੋਇਆ ਮਾਸ ਨਾ ਖਾਓ। ਤੁਸੀਂ ਉਹ ਨੂੰ ਕੁੱਤਿਆਂ ਅੱਗੇ ਸੁੱਟ ਦਿਓ।
In Other Versions
Exodus 22 in the ANGEFD
Exodus 22 in the ANTPNG2D
Exodus 22 in the AS21
Exodus 22 in the BAGH
Exodus 22 in the BBPNG
Exodus 22 in the BBT1E
Exodus 22 in the BDS
Exodus 22 in the BEV
Exodus 22 in the BHAD
Exodus 22 in the BIB
Exodus 22 in the BLPT
Exodus 22 in the BNT
Exodus 22 in the BNTABOOT
Exodus 22 in the BNTLV
Exodus 22 in the BOATCB
Exodus 22 in the BOATCB2
Exodus 22 in the BOBCV
Exodus 22 in the BOCNT
Exodus 22 in the BOECS
Exodus 22 in the BOGWICC
Exodus 22 in the BOHCB
Exodus 22 in the BOHCV
Exodus 22 in the BOHLNT
Exodus 22 in the BOHNTLTAL
Exodus 22 in the BOICB
Exodus 22 in the BOILNTAP
Exodus 22 in the BOITCV
Exodus 22 in the BOKCV
Exodus 22 in the BOKCV2
Exodus 22 in the BOKHWOG
Exodus 22 in the BOKSSV
Exodus 22 in the BOLCB
Exodus 22 in the BOLCB2
Exodus 22 in the BOMCV
Exodus 22 in the BONAV
Exodus 22 in the BONCB
Exodus 22 in the BONLT
Exodus 22 in the BONUT2
Exodus 22 in the BOPLNT
Exodus 22 in the BOSCB
Exodus 22 in the BOSNC
Exodus 22 in the BOTLNT
Exodus 22 in the BOVCB
Exodus 22 in the BOYCB
Exodus 22 in the BPBB
Exodus 22 in the BPH
Exodus 22 in the BSB
Exodus 22 in the CCB
Exodus 22 in the CUV
Exodus 22 in the CUVS
Exodus 22 in the DBT
Exodus 22 in the DGDNT
Exodus 22 in the DHNT
Exodus 22 in the DNT
Exodus 22 in the ELBE
Exodus 22 in the EMTV
Exodus 22 in the ESV
Exodus 22 in the FBV
Exodus 22 in the FEB
Exodus 22 in the GGMNT
Exodus 22 in the GNT
Exodus 22 in the HARY
Exodus 22 in the HNT
Exodus 22 in the IRVA
Exodus 22 in the IRVB
Exodus 22 in the IRVG
Exodus 22 in the IRVH
Exodus 22 in the IRVK
Exodus 22 in the IRVM
Exodus 22 in the IRVM2
Exodus 22 in the IRVO
Exodus 22 in the IRVT
Exodus 22 in the IRVT2
Exodus 22 in the IRVU
Exodus 22 in the ISVN
Exodus 22 in the JSNT
Exodus 22 in the KAPI
Exodus 22 in the KBT1ETNIK
Exodus 22 in the KBV
Exodus 22 in the KJV
Exodus 22 in the KNFD
Exodus 22 in the LBA
Exodus 22 in the LBLA
Exodus 22 in the LNT
Exodus 22 in the LSV
Exodus 22 in the MAAL
Exodus 22 in the MBV
Exodus 22 in the MBV2
Exodus 22 in the MHNT
Exodus 22 in the MKNFD
Exodus 22 in the MNG
Exodus 22 in the MNT
Exodus 22 in the MNT2
Exodus 22 in the MRS1T
Exodus 22 in the NAA
Exodus 22 in the NASB
Exodus 22 in the NBLA
Exodus 22 in the NBS
Exodus 22 in the NBVTP
Exodus 22 in the NET2
Exodus 22 in the NIV11
Exodus 22 in the NNT
Exodus 22 in the NNT2
Exodus 22 in the NNT3
Exodus 22 in the PDDPT
Exodus 22 in the PFNT
Exodus 22 in the RMNT
Exodus 22 in the SBIAS
Exodus 22 in the SBIBS
Exodus 22 in the SBIBS2
Exodus 22 in the SBICS
Exodus 22 in the SBIDS
Exodus 22 in the SBIGS
Exodus 22 in the SBIHS
Exodus 22 in the SBIIS
Exodus 22 in the SBIIS2
Exodus 22 in the SBIIS3
Exodus 22 in the SBIKS
Exodus 22 in the SBIKS2
Exodus 22 in the SBIMS
Exodus 22 in the SBIOS
Exodus 22 in the SBIPS
Exodus 22 in the SBISS
Exodus 22 in the SBITS
Exodus 22 in the SBITS2
Exodus 22 in the SBITS3
Exodus 22 in the SBITS4
Exodus 22 in the SBIUS
Exodus 22 in the SBIVS
Exodus 22 in the SBT
Exodus 22 in the SBT1E
Exodus 22 in the SCHL
Exodus 22 in the SNT
Exodus 22 in the SUSU
Exodus 22 in the SUSU2
Exodus 22 in the SYNO
Exodus 22 in the TBIAOTANT
Exodus 22 in the TBT1E
Exodus 22 in the TBT1E2
Exodus 22 in the TFTIP
Exodus 22 in the TFTU
Exodus 22 in the TGNTATF3T
Exodus 22 in the THAI
Exodus 22 in the TNFD
Exodus 22 in the TNT
Exodus 22 in the TNTIK
Exodus 22 in the TNTIL
Exodus 22 in the TNTIN
Exodus 22 in the TNTIP
Exodus 22 in the TNTIZ
Exodus 22 in the TOMA
Exodus 22 in the TTENT
Exodus 22 in the UBG
Exodus 22 in the UGV
Exodus 22 in the UGV2
Exodus 22 in the UGV3
Exodus 22 in the VBL
Exodus 22 in the VDCC
Exodus 22 in the YALU
Exodus 22 in the YAPE
Exodus 22 in the YBVTP
Exodus 22 in the ZBP