Exodus 33 (IRVP)
1 ਯਹੋਵਾਹ ਮੂਸਾ ਨੂੰ ਬੋਲਿਆ, ਇੱਥੋਂ ਤੁਰ ਕੇ ਤੂੰ ਅਤੇ ਇਹ ਲੋਕ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਤੋਂ ਕੱਢ ਲਿਆਇਆ ਉਸ ਦੇਸ ਨੂੰ ਉਤਾਹਾਂ ਜਾਣ ਜਿਹ ਦੇ ਲਈ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਕਿ ਮੈਂ ਇਹ ਦੇਸ ਤੁਹਾਡੀ ਅੰਸ ਨੂੰ ਦੇਵਾਂਗਾ। 2 ਅਤੇ ਮੈਂ ਤੇਰੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀ, ਅਮੋਰੀ, ਹਿੱਤੀ, ਫ਼ਰਿੱਜ਼ੀ, ਹਿੱਵੀ ਅਤੇ ਯਬੂਸੀਆਂ ਨੂੰ ਧੱਕ ਦੇਵਾਂਗਾ। 3 ਉਸ ਦੇਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਪਰ ਮੈਂ ਤੁਹਾਡੇ ਨਾਲ-ਨਾਲ ਉਤਾਹਾਂ ਨਾ ਜਾਂਵਾਂਗਾ ਕਿਉਂ ਜੋ ਤੁਸੀਂ ਹਾਠੇ ਲੋਕ ਹੀ ਮਤੇ ਮੈਂ ਤੁਹਾਨੂੰ ਰਾਹ ਵਿੱਚ ਭਸਮ ਕਰ ਦਿਆਂ। 4 ਜਦ ਲੋਕਾਂ ਨੇ ਇਹ ਬੁਰੀ ਗੱਲ ਸੁਣੀ ਤਾਂ ਉਨ੍ਹਾਂ ਨੇ ਵਿਰਲਾਪ ਕੀਤਾ ਅਤੇ ਕਿਸੇ ਮਨੁੱਖ ਨੇ ਆਪਣੇ ਗਹਿਣੇ ਨਾ ਪਾਏ। 5 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਇਸਰਾਏਲੀਆਂ ਨੂੰ ਆਖ ਕਿ ਤੁਸੀਂ ਢੀਠ ਲੋਕ ਹੋ। ਜੇ ਮੈਂ ਇੱਕ ਪਲ ਲਈ ਤੁਹਾਡੇ ਨਾਲ-ਨਾਲ ਉਤਾਹਾਂ ਜਾਂਵਾਂ ਤਾਂ ਮੈਂ ਤੁਹਾਨੂੰ ਭਸਮ ਕਰ ਦੇਵਾਂਗਾ ਪਰ ਹੁਣ ਆਪਣੇ ਗਹਿਣੇ ਆਪ ਤੋਂ ਲਾਹ ਸੁੱਟੋ ਤਾਂ ਜੋ ਮੈਂ ਜਾਣਾਂ ਕਿ ਤੁਹਾਡੇ ਨਾਲ ਕੀ ਕਰਾਂ। 6 ਇਸਰਾਏਲੀਆਂ ਨੇ ਹੋਰੇਬ ਦੇ ਪਰਬਤ ਦੇ ਪਰੇ ਆਪਣੇ ਗਹਿਣੇ ਲਾਹ ਸੁੱਟੇ। 7 ਮੂਸਾ ਇੱਕ ਤੰਬੂ ਲੈ ਕੇ ਡੇਰੇ ਤੋਂ ਬਾਹਰ ਅਤੇ ਦੂਰ ਲਾ ਲੈਂਦਾ ਸੀ ਅਤੇ ਉਸ ਨੂੰ ਮੰਡਲੀ ਦਾ ਤੰਬੂ ਆਖਿਆ ਤਾਂ ਇਸ ਤਰ੍ਹਾਂ ਹੋਇਆ ਕਿ ਜੋ ਕੋਈ ਯਹੋਵਾਹ ਨੂੰ ਭਾਲਦਾ ਸੀ ਸੋ ਮੰਡਲੀ ਦੇ ਤੰਬੂ ਨੂੰ ਡੇਰੇ ਤੋਂ ਬਾਹਰ ਜਾਂਦਾ ਸੀ। 8 ਅਤੇ ਇਸ ਤਰ੍ਹਾਂ ਸੀ ਕਿ ਜਦ ਮੂਸਾ ਉਸ ਤੰਬੂ ਵਿੱਚ ਜਾਂਦਾ ਸੀ ਤਾਂ ਸਾਰੇ ਲੋਕ ਉੱਠ ਕੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਕੋਲ ਖੜੇ ਹੋ ਜਾਂਦੇ ਸਨ ਅਤੇ ਮੂਸਾ ਨੂੰ ਵੇਖਦੇ ਰਹਿੰਦੇ ਸਨ ਜਿੰਨਾਂ ਚਿਰ ਉਹ ਤੰਬੂ ਦੇ ਵਿੱਚ ਅੰਦਰ ਨਾ ਵੜ ਜਾਂਦਾ। 9 ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ। 10 ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਵੇਖਿਆ ਤਾਂ ਸਾਰੇ ਲੋਕ ਉੱਠ ਖੜੇ ਹੋਏ ਅਤੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਮੱਥਾ ਟੇਕਿਆ। 11 ਤਾਂ ਯਹੋਵਾਹ ਮੂਸਾ ਨਾਲ ਆਹਮੋ-ਸਾਹਮਣੇ ਗੱਲਾਂ ਕਰਦਾ ਸੀ ਜਿਵੇਂ ਕੋਈ ਮਨੁੱਖ ਆਪਣੇ ਸੱਜਣ ਨਾਲ ਬੋਲਦਾ ਹੈ ਅਤੇ ਉਹ ਫੇਰ ਡੇਰੇ ਨੂੰ ਮੁੜ ਜਾਂਦਾ ਸੀ ਪਰ ਉਸ ਦਾ ਇੱਕ ਗੱਭਰੂ ਸੇਵਾਦਾਰ ਨੂਨ ਦਾ ਪੁੱਤਰ ਯਹੋਸ਼ੁਆ ਤੰਬੂ ਦੇ ਵਿੱਚੋਂ ਨਾ ਹਿੱਲਦਾ ਸੀ। 12 ਫਿਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾ ਪਰ ਤੂੰ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਭੇਜੇਂਗਾ ਤਾਂ ਵੀ ਤੂੰ ਆਖਿਆ ਹੈ, ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ। 13 ਸੋ ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈਂ ਤਾਂ ਮੈਨੂੰ ਆਪਣਾ ਰਾਹ ਦੱਸ ਕਿ ਮੈਂ ਤੈਨੂੰ ਜਾਣਾਂ ਤਾਂ ਜੋ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਰਹੇ ਅਤੇ ਸਮਝ ਲੈ ਕਿ ਇਹ ਕੌਮ ਤੇਰੀ ਪਰਜਾ ਹੈ। 14 ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ। 15 ਫੇਰ ਉਸ ਆਖਿਆ, ਜੇ ਤੇਰੀ ਹਜ਼ੂਰੀ ਸਾਡੇ ਨਾਲ ਨਹੀਂ ਜਾਂਦੀ ਤਾਂ ਸਾਨੂੰ ਇੱਥੋਂ ਉਤਾਹਾਂ ਨਾ ਲੈ ਜਾਵੀਂ। 16 ਫੇਰ ਇਹ ਕਿਵੇਂ ਜਾਣਿਆ ਜਾਵੇਗਾ ਕਿ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਇਹ ਇਸ ਤਰ੍ਹਾਂ ਨਹੀਂ ਕਿ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਤੇ ਤੇਰੀ ਇਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਨੋਖੇ ਰੱਖੇ ਹੋਏ ਹਾਂ? 17 ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੂੰ ਕੀਤੀ ਹੈ ਮੈਂ ਇਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ। 18 ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ। 19 ਉਸ ਆਖਿਆ, ਮੈਂ ਆਪਣੀ ਸਾਰੀ ਭਲਿਆਈ ਤੇਰੇ ਅੱਗੋਂ ਦੀ ਲੰਘਾਵਾਂਗਾ ਅਤੇ ਤੇਰੇ ਅੱਗੇ ਯਹੋਵਾਹ ਦੇ ਨਾਮ ਦਾ ਪਰਚਾਰ ਕਰਾਂਗਾ ਅਤੇ ਜਿਸ ਉੱਤੇ ਮੈਂ ਦਯਾ ਕਰਨਾ ਚਾਹਾਂ ਉਸ ਉੱਤੇ ਦਯਾ ਕਰਾਂਗਾ ਅਤੇ ਜਿਸ ਉੱਤੇ ਰਹਿਮ ਕਰਨਾ ਚਾਹਾਂ ਉਸ ਉੱਤੇ ਰਹਿਮ ਕਰਾਂਗਾ। 20 ਤਾਂ ਉਸ ਆਖਿਆ, ਤੂੰ ਮੇਰਾ ਮੂੰਹ ਨਹੀਂ ਵੇਖ ਸਕਦਾ ਕਿਉਂ ਜੋ ਕੋਈ ਆਦਮੀ ਮੈਨੂੰ ਵੇਖ ਕੇ ਜੀ ਨਹੀਂ ਸਕਦਾ। 21 ਤਾਂ ਯਹੋਵਾਹ ਨੇ ਆਖਿਆ, ਵੇਖ ਮੇਰੇ ਕੋਲ ਇੱਕ ਥਾਂ ਹੈ ਅਤੇ ਤੂੰ ਇੱਕ ਚੱਟਾਨ ਉੱਤੇ ਖੜਾ ਹੋ ਜਾਵੀਂ 22 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਮੇਰਾ ਤੇਜ ਲੰਘ ਜਾਵੇ ਤਾਂ ਮੈਂ ਤੈਨੂੰ ਪੱਥਰ ਦੀ ਇੱਕ ਖੰਧਰ ਵਿੱਚ ਪਾਵਾਂਗਾ ਅਤੇ ਲੰਘਣ ਦੇ ਵੇਲੇ ਮੈਂ ਤੈਨੂੰ ਆਪਣੇ ਹੱਥ ਨਾਲ ਢੱਕਾਂਗਾ 23 ਮੈਂ ਆਪਣਾ ਹੱਥ ਹਟਾਵਾਂਗਾ ਅਤੇ ਤੂੰ ਮੇਰੀ ਪਿੱਠ ਵੇਖੇਂਗਾ ਪਰ ਮੇਰਾ ਮੂੰਹ ਨਾ ਦਿੱਸੇਗਾ।
In Other Versions
Exodus 33 in the ANGEFD
Exodus 33 in the ANTPNG2D
Exodus 33 in the AS21
Exodus 33 in the BAGH
Exodus 33 in the BBPNG
Exodus 33 in the BBT1E
Exodus 33 in the BDS
Exodus 33 in the BEV
Exodus 33 in the BHAD
Exodus 33 in the BIB
Exodus 33 in the BLPT
Exodus 33 in the BNT
Exodus 33 in the BNTABOOT
Exodus 33 in the BNTLV
Exodus 33 in the BOATCB
Exodus 33 in the BOATCB2
Exodus 33 in the BOBCV
Exodus 33 in the BOCNT
Exodus 33 in the BOECS
Exodus 33 in the BOGWICC
Exodus 33 in the BOHCB
Exodus 33 in the BOHCV
Exodus 33 in the BOHLNT
Exodus 33 in the BOHNTLTAL
Exodus 33 in the BOICB
Exodus 33 in the BOILNTAP
Exodus 33 in the BOITCV
Exodus 33 in the BOKCV
Exodus 33 in the BOKCV2
Exodus 33 in the BOKHWOG
Exodus 33 in the BOKSSV
Exodus 33 in the BOLCB
Exodus 33 in the BOLCB2
Exodus 33 in the BOMCV
Exodus 33 in the BONAV
Exodus 33 in the BONCB
Exodus 33 in the BONLT
Exodus 33 in the BONUT2
Exodus 33 in the BOPLNT
Exodus 33 in the BOSCB
Exodus 33 in the BOSNC
Exodus 33 in the BOTLNT
Exodus 33 in the BOVCB
Exodus 33 in the BOYCB
Exodus 33 in the BPBB
Exodus 33 in the BPH
Exodus 33 in the BSB
Exodus 33 in the CCB
Exodus 33 in the CUV
Exodus 33 in the CUVS
Exodus 33 in the DBT
Exodus 33 in the DGDNT
Exodus 33 in the DHNT
Exodus 33 in the DNT
Exodus 33 in the ELBE
Exodus 33 in the EMTV
Exodus 33 in the ESV
Exodus 33 in the FBV
Exodus 33 in the FEB
Exodus 33 in the GGMNT
Exodus 33 in the GNT
Exodus 33 in the HARY
Exodus 33 in the HNT
Exodus 33 in the IRVA
Exodus 33 in the IRVB
Exodus 33 in the IRVG
Exodus 33 in the IRVH
Exodus 33 in the IRVK
Exodus 33 in the IRVM
Exodus 33 in the IRVM2
Exodus 33 in the IRVO
Exodus 33 in the IRVT
Exodus 33 in the IRVT2
Exodus 33 in the IRVU
Exodus 33 in the ISVN
Exodus 33 in the JSNT
Exodus 33 in the KAPI
Exodus 33 in the KBT1ETNIK
Exodus 33 in the KBV
Exodus 33 in the KJV
Exodus 33 in the KNFD
Exodus 33 in the LBA
Exodus 33 in the LBLA
Exodus 33 in the LNT
Exodus 33 in the LSV
Exodus 33 in the MAAL
Exodus 33 in the MBV
Exodus 33 in the MBV2
Exodus 33 in the MHNT
Exodus 33 in the MKNFD
Exodus 33 in the MNG
Exodus 33 in the MNT
Exodus 33 in the MNT2
Exodus 33 in the MRS1T
Exodus 33 in the NAA
Exodus 33 in the NASB
Exodus 33 in the NBLA
Exodus 33 in the NBS
Exodus 33 in the NBVTP
Exodus 33 in the NET2
Exodus 33 in the NIV11
Exodus 33 in the NNT
Exodus 33 in the NNT2
Exodus 33 in the NNT3
Exodus 33 in the PDDPT
Exodus 33 in the PFNT
Exodus 33 in the RMNT
Exodus 33 in the SBIAS
Exodus 33 in the SBIBS
Exodus 33 in the SBIBS2
Exodus 33 in the SBICS
Exodus 33 in the SBIDS
Exodus 33 in the SBIGS
Exodus 33 in the SBIHS
Exodus 33 in the SBIIS
Exodus 33 in the SBIIS2
Exodus 33 in the SBIIS3
Exodus 33 in the SBIKS
Exodus 33 in the SBIKS2
Exodus 33 in the SBIMS
Exodus 33 in the SBIOS
Exodus 33 in the SBIPS
Exodus 33 in the SBISS
Exodus 33 in the SBITS
Exodus 33 in the SBITS2
Exodus 33 in the SBITS3
Exodus 33 in the SBITS4
Exodus 33 in the SBIUS
Exodus 33 in the SBIVS
Exodus 33 in the SBT
Exodus 33 in the SBT1E
Exodus 33 in the SCHL
Exodus 33 in the SNT
Exodus 33 in the SUSU
Exodus 33 in the SUSU2
Exodus 33 in the SYNO
Exodus 33 in the TBIAOTANT
Exodus 33 in the TBT1E
Exodus 33 in the TBT1E2
Exodus 33 in the TFTIP
Exodus 33 in the TFTU
Exodus 33 in the TGNTATF3T
Exodus 33 in the THAI
Exodus 33 in the TNFD
Exodus 33 in the TNT
Exodus 33 in the TNTIK
Exodus 33 in the TNTIL
Exodus 33 in the TNTIN
Exodus 33 in the TNTIP
Exodus 33 in the TNTIZ
Exodus 33 in the TOMA
Exodus 33 in the TTENT
Exodus 33 in the UBG
Exodus 33 in the UGV
Exodus 33 in the UGV2
Exodus 33 in the UGV3
Exodus 33 in the VBL
Exodus 33 in the VDCC
Exodus 33 in the YALU
Exodus 33 in the YAPE
Exodus 33 in the YBVTP
Exodus 33 in the ZBP