Exodus 9 (IRVP)

1 ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਅਤੇ ਉਸ ਨਾਲ ਗੱਲ ਕਰ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਕਿ ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ। 2 ਜੇ ਤੂੰ ਉਨ੍ਹਾਂ ਦੇ ਭੇਜਣ ਤੋਂ ਮੁੱਕਰ ਜਾਵੇਂ ਅਤੇ ਅਜੇ ਵੀ ਰੋਕ ਛੱਡੇਂ 3 ਤਾਂ ਵੇਖ ਯਹੋਵਾਹ ਦਾ ਹੱਥ ਤੇਰੇ ਪਸ਼ੂਆਂ ਉੱਤੇ ਜਿਹੜੇ ਮੈਦਾਨ ਵਿੱਚ ਹਨ ਘੋੜਿਆਂ ਉੱਤੇ, ਗਧਿਆਂ ਉੱਤੇ, ਊਠਾਂ ਉੱਤੇ, ਚੌਣਿਆਂ ਉੱਤੇ ਅਤੇ ਇੱਜੜਾਂ ਉੱਤੇ ਪਵੇਗਾ ਅਤੇ ਮਰੀ ਬਹੁਤ ਵੱਡੀ ਹੋਵੇਗੀ। 4 ਯਹੋਵਾਹ ਇਸਰਾਏਲੀਆਂ ਦੇ ਪਸ਼ੂਆਂ ਨੂੰ ਅਤੇ ਮਿਸਰੀਆਂ ਦੇ ਪਸ਼ੂਆਂ ਨੂੰ ਵੱਖਰਾ ਕਰੇਗਾ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਇਸਰਾਏਲੀਆਂ ਦੇ ਹਨ ਕੋਈ ਨਾ ਮਰੇਗਾ। 5 ਯਹੋਵਾਹ ਨੇ ਇੱਕ ਸਮਾਂ ਠਹਿਰਾਇਆ ਹੈ ਕਿ ਕੱਲ ਯਹੋਵਾਹ ਇਹ ਕੰਮ ਇਸ ਦੇਸ ਵਿੱਚ ਕਰੇਗਾ। 6 ਤਾਂ ਯਹੋਵਾਹ ਨੇ ਉਹ ਕੰਮ ਅਗਲੇ ਦਿਨ ਕੀਤਾ ਅਤੇ ਮਿਸਰੀਆਂ ਦੇ ਸਾਰੇ ਪਸ਼ੂ ਮਰ ਗਏ ਪਰ ਇਸਰਾਏਲੀਆਂ ਦੇ ਪਸ਼ੂਆਂ ਵਿੱਚੋਂ ਇੱਕ ਵੀ ਨਾ ਮਰਿਆ। 7 ਫੇਰ ਫ਼ਿਰਊਨ ਨੇ ਕਿਸੇ ਨੂੰ ਭੇਜਿਆ ਤਾਂ ਵੇਖੋ ਇਸਰਾਏਲ ਦੇ ਪਸ਼ੂਆਂ ਵਿੱਚੋਂ ਇੱਕ ਵੀ ਨਹੀਂ ਮਰਿਆ ਸੀ ਪਰ ਫ਼ਿਰਊਨ ਦਾ ਮਨ ਪੱਥਰ ਹੋ ਗਿਆ ਸੋ ਉਸ ਨੇ ਲੋਕਾਂ ਨੂੰ ਜਾਣ ਨਾ ਦਿੱਤਾ। 8 ਤਾਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ ਭੱਠੀ ਦੀ ਸੁਆਹ ਦੀਆਂ ਮੁੱਠਾਂ ਭਰੋ ਅਤੇ ਮੂਸਾ ਫ਼ਿਰਊਨ ਦੇ ਵੇਖਦਿਆਂ ਅਕਾਸ਼ ਵੱਲ ਉਡਾਵੇ। 9 ਤਾਂ ਮਿਸਰ ਦੇ ਸਾਰੇ ਦੇਸ ਉੱਤੇ ਉਹ ਘੱਟਾ ਹੋ ਕੇ ਆਦਮੀਆਂ ਅਤੇ ਡੰਗਰਾਂ ਉੱਤੇ ਸਾਰੇ ਮਿਸਰ ਦੇਸ ਵਿੱਚ ਅੰਗਿਆਰੇ ਅਤੇ ਛਾਲੇ ਬਣ ਜਾਣਗੇ। 10 ਸੋ ਉਹ ਭੱਠੀ ਦੀ ਸੁਆਹ ਲੈ ਕੇ ਫ਼ਿਰਊਨ ਦੇ ਅੱਗੇ ਖੜੇ ਹੋਏ। ਮੂਸਾ ਨੇ ਉਸ ਨੂੰ ਅਕਾਸ਼ ਵੱਲ ਉਡਾ ਦਿੱਤਾ ਤਾਂ ਆਦਮੀਆਂ ਅਤੇ ਡੰਗਰਾਂ ਉੱਤੇ ਅੰਗਿਆਰੇ ਅਤੇ ਛਾਲੇ ਪੈ ਗਏ। 11 ਤਾਂ ਜਾਦੂਗਰ ਅੰਗਿਆਰਿਆਂ ਦੇ ਕਾਰਨ ਮੂਸਾ ਦੇ ਅੱਗੇ ਖੜੇ ਨਾ ਹੋ ਸਕੇ ਕਿਉਂ ਜੋ ਜਾਦੂਗਰਾਂ ਅਤੇ ਸਾਰੇ ਮਿਸਰੀਆਂ ਦੇ ਅੰਗਿਆਰੇ ਨਿੱਕਲੇ ਹੋਏ ਸਨ। 12 ਅਤੇ ਜਿਵੇਂ ਯਹੋਵਾਹ ਮੂਸਾ ਨੂੰ ਬੋਲਿਆ ਸੀ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ। 13 ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰੇ ਉੱਠ ਕੇ ਫ਼ਿਰਊਨ ਦੇ ਅੱਗੇ ਜਾ ਕੇ ਖੜਾ ਹੋ ਅਤੇ ਉਸ ਨੂੰ ਆਖ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ 14 ਕਿਉਂਕਿ ਮੈਂ ਇਸ ਵਾਰ ਆਪਣੀਆਂ ਸਾਰੀਆਂ ਬਵਾਂ ਤੇਰੇ ਮਨ ਉੱਤੇ, ਤੇਰੇ ਟਹਿਲੂਆਂ ਉੱਤੇ ਅਤੇ ਤੇਰੀ ਪਰਜਾ ਉੱਤੇ ਭੇਜਣ ਵਾਲਾ ਹਾਂ ਤਾਂ ਜੋ ਤੂੰ ਜਾਣੇ ਕਿ ਸਾਰੀ ਧਰਤੀ ਉੱਤੇ ਮੇਰੇ ਜਿਹਾ ਕੋਈ ਨਹੀਂ। 15 ਹੁਣ ਤੱਕ ਮੈਂ ਆਪਣਾ ਹੱਥ ਵਧਾ ਕੇ ਤੈਨੂੰ ਅਤੇ ਤੇਰੀ ਰਈਅਤ ਨੂੰ ਮਰੀ ਨਾਲ ਮਾਰ ਦਿੱਤਾ ਹੁੰਦਾ ਅਤੇ ਤੂੰ ਧਰਤੀ ਉੱਤੋਂ ਮਿਟ ਗਿਆ ਹੁੰਦਾ 16 ਪਰ ਸੱਚ-ਮੁੱਚ ਮੈਂ ਤੈਨੂੰ ਇਸ ਕਰਕੇ ਖੜਾ ਕੀਤਾ ਅਤੇ ਇਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ। 17 ਹੁਣ ਤੱਕ ਤੂੰ ਮੇਰੀ ਪਰਜਾ ਵਿੱਚ ਆਪਣੇ ਆਪ ਨੂੰ ਉੱਚਾ ਕਰਦਾ ਰਿਹਾ ਹੈਂ ਕਿ ਤੂੰ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ। 18 ਵੇਖ ਮੈਂ ਭਲਕੇ ਇਸੇ ਵੇਲੇ ਬਹੁਤ ਭਾਰੀ ਗੜੇ ਵਰਸਾਵਾਂਗਾ ਜਿਵੇਂ ਮਿਸਰ ਦੇ ਮੁੱਢ ਤੋਂ ਲੈ ਕੇ ਹੁਣ ਤੱਕ ਨਹੀਂ ਪਏ। 19 ਸੋ ਹੁਣ ਤੂੰ ਭੇਜ ਕੇ ਆਪਣੇ ਪਸ਼ੂ ਅਤੇ ਜੋ ਕੁਝ ਤੇਰਾ ਜੂਹ ਵਿੱਚ ਹੈ ਭਜਾ ਲਿਆ। ਸਾਰੇ ਆਦਮੀਆਂ ਅਤੇ ਡੰਗਰਾਂ ਉੱਤੇ ਜਿਹੜੇ ਮੈਦਾਨ ਵਿੱਚ ਹੋਣ ਅਤੇ ਘਰ ਵਿੱਚ ਨਾ ਲਿਆਂਦੇ ਜਾਣ ਗੜੇ ਪੈਣਗੇ ਅਤੇ ਉਹ ਮਰ ਜਾਣਗੇ। 20 ਤਾਂ ਫ਼ਿਰਊਨ ਦੇ ਟਹਿਲੂਆਂ ਵਿੱਚੋਂ ਜਿਹੜਾ ਯਹੋਵਾਹ ਦੇ ਬਚਨ ਤੋਂ ਭੈਅ ਖਾਂਦਾ ਸੀ ਉਹ ਆਪਣੇ ਟਹਿਲੂਆਂ ਨੂੰ ਅਤੇ ਆਪਣੇ ਪਸ਼ੂਆਂ ਨੂੰ ਘਰੀਂ ਭਜਾ ਲਿਆਇਆ। 21 ਪਰ ਜਿਸ ਨੇ ਆਪਣਾ ਮਨ ਯਹੋਵਾਹ ਦੇ ਬਚਨ ਉੱਤੇ ਨਾ ਲਾਇਆ ਉਸ ਨੇ ਆਪਣੇ ਟਹਿਲੂਆਂ ਅਤੇ ਪਸ਼ੂਆਂ ਨੂੰ ਜੂਹ ਵਿੱਚ ਰਹਿਣ ਦਿੱਤਾ। 22 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਵਧਾ ਤਾਂ ਜੋ ਸਾਰੇ ਮਿਸਰ ਦੇਸ ਵਿੱਚ ਆਦਮੀ ਉੱਤੇ, ਡੰਗਰ ਉੱਤੇ ਅਤੇ ਖੇਤ ਦੀ ਸਾਰੀ ਸਾਗ ਪੱਤ ਉੱਤੇ ਮਿਸਰ ਦੇਸ ਵਿੱਚ ਗੜੇ ਪੈਣ। 23 ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਭੇਜੇ ਅਤੇ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਤੇ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ। 24 ਸੋ ਗੜੇ ਸਨ ਤੇ ਗੜਿਆਂ ਵਿੱਚ ਅੱਗ ਰਲੀ ਹੋਈ ਸੀ ਇਹ ਐਨੀ ਡਾਢੀ ਸੀ ਕਿ ਮਿਸਰ ਦੇ ਸਾਰੇ ਦੇਸ ਵਿੱਚ ਉਹ ਦੇ ਕੌਮ ਬਣਨ ਤੋਂ ਲੈ ਕੇ ਹੋਈ ਹੀ ਨਹੀਂ ਸੀ। 25 ਅਤੇ ਗੜਿਆਂ ਨੇ ਸਾਰੇ ਮਿਸਰ ਦੇਸ ਵਿੱਚ ਸਭ ਕੁਝ ਜੋ ਜੂਹ ਵਿੱਚ ਸੀ ਕੀ ਆਦਮੀ ਕੀ ਡੰਗਰ ਮਾਰਿਆ ਨਾਲੇ ਗੜਿਆਂ ਨੇ ਖੇਤ ਦਾ ਸੱਭੋ ਸਾਗ ਪੱਤ ਮਾਰ ਦਿੱਤਾ ਅਤੇ ਖੇਤ ਦੇ ਸਾਰੇ ਬਿਰਛ ਭੰਨ ਸੁੱਟੇ। 26 ਕੇਵਲ ਗੋਸ਼ਨ ਦੀ ਧਰਤੀ ਵਿੱਚ ਜਿੱਥੇ ਇਸਰਾਏਲੀ ਸਨ ਕੋਈ ਗੜਾ ਨਹੀਂ ਸੀ। 27 ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਮੈਂ ਇਸ ਵਾਰ ਪਾਪ ਕੀਤਾ। ਯਹੋਵਾਹ ਸੱਚ ਹੈ। ਮੈਂ ਅਤੇ ਮੇਰੀ ਪਰਜਾ ਦੁਸ਼ਟ ਹਾਂ। 28 ਤੁਸੀਂ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕਰੋ ਕਿਉਂ ਜੋ ਹੁਣ ਪਰਮੇਸ਼ੁਰ ਦੀ ਗਰਜ ਦੀ ਅਤੇ ਗੜਿਆਂ ਦੀ ਹੱਦ ਹੋ ਗਈ ਹੈ। ਮੈਂ ਤੁਹਾਨੂੰ ਜਾਣ ਦੇਵਾਂਗਾ ਹੁਣ ਤੁਸੀਂ ਹੋਰ ਨਹੀਂ ਠਹਿਰੋਗੇ। 29 ਤਾਂ ਮੂਸਾ ਨੇ ਉਸ ਨੂੰ ਆਖਿਆ, ਜਿਵੇਂ ਹੀ ਮੈਂ ਨਗਰ ਤੋਂ ਬਾਹਰ ਜਾਂਵਾਂਗਾ ਮੈਂ ਯਹੋਵਾਹ ਅੱਗੇ ਆਪਣੇ ਹੱਥ ਅੱਡਾਂਗਾ ਤਾਂ ਗਰਜ਼ਣਾ ਹਟ ਜਾਵੇਗਾ ਅਤੇ ਗੜੇ ਫੇਰ ਨਾ ਪੈਣਗੇ ਤਾਂ ਜੋ ਤੁਸੀਂ ਜਾਣੋ ਕਿ ਧਰਤੀ ਯਹੋਵਾਹ ਦੀ ਹੈ। 30 ਮੈਂ ਤੁਹਾਨੂੰ ਅਤੇ ਤੁਹਾਡੇ ਟਹਿਲੂਆਂ ਨੂੰ ਜਾਣਦਾ ਹਾਂ ਕਿ ਤੁਸੀਂ ਅਜੇ ਵੀ ਯਹੋਵਾਹ ਪਰਮੇਸ਼ੁਰ ਤੋਂ ਨਾ ਡਰੋਗੇ। 31 ਅਲਸੀ ਅਤੇ ਜੌਂ ਮਾਰੇ ਗਏ ਕਿਉਂਕਿ ਜਵਾਂ ਦੇ ਸਿੱਟੇ ਨਿੱਕਲੇ ਹੋਏ ਸਨ ਅਤੇ ਅਲਸੀ ਫੁੱਲੀ ਹੋਈ ਸੀ। 32 ਪਰ ਕਣਕ ਅਤੇ ਮਸਰ ਮਾਰੇ ਨਾ ਗਏ ਕਿਉਂਕਿ ਉਹ ਅਜੇ ਵਧੇ ਨਹੀਂ ਸਨ। 33 ਤਾਂ ਮੂਸਾ ਫ਼ਿਰਊਨ ਕੋਲੋਂ ਹੋ ਕੇ ਨਗਰ ਵਿੱਚੋਂ ਬਾਹਰ ਗਿਆ ਅਤੇ ਯਹੋਵਾਹ ਦੇ ਅੱਗੇ ਹੱਥ ਅੱਡੇ ਤਾਂ ਗਰਜ਼ਣਾ ਅਤੇ ਗੜੇ ਹਟ ਗਏ ਅਤੇ ਵਰਖਾ ਧਰਤੀ ਤੋਂ ਥੰਮ੍ਹ ਗਈ। 34 ਜਦ ਫ਼ਿਰਊਨ ਨੇ ਡਿੱਠਾ ਕਿ ਵਰਖਾ ਅਤੇ ਗੜੇ ਅਤੇ ਗਰਜ਼ਣਾ ਹਟ ਗਏ ਹਨ ਤਾਂ ਫੇਰ ਪਾਪ ਕੀਤਾ ਅਤੇ ਆਪਣਾ ਮਨ ਪੱਥਰ ਕਰ ਲਿਆ ਉਸ ਵੀ ਅਤੇ ਉਸ ਦੇ ਟਹਿਲੂਆਂ ਵੀ। 35 ਸੋ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ ਫ਼ਿਰਊਨ ਦਾ ਮਨ ਕਠੋਰ ਹੋ ਗਿਆ। ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।

In Other Versions

Exodus 9 in the ANGEFD

Exodus 9 in the ANTPNG2D

Exodus 9 in the AS21

Exodus 9 in the BAGH

Exodus 9 in the BBPNG

Exodus 9 in the BBT1E

Exodus 9 in the BDS

Exodus 9 in the BEV

Exodus 9 in the BHAD

Exodus 9 in the BIB

Exodus 9 in the BLPT

Exodus 9 in the BNT

Exodus 9 in the BNTABOOT

Exodus 9 in the BNTLV

Exodus 9 in the BOATCB

Exodus 9 in the BOATCB2

Exodus 9 in the BOBCV

Exodus 9 in the BOCNT

Exodus 9 in the BOECS

Exodus 9 in the BOGWICC

Exodus 9 in the BOHCB

Exodus 9 in the BOHCV

Exodus 9 in the BOHLNT

Exodus 9 in the BOHNTLTAL

Exodus 9 in the BOICB

Exodus 9 in the BOILNTAP

Exodus 9 in the BOITCV

Exodus 9 in the BOKCV

Exodus 9 in the BOKCV2

Exodus 9 in the BOKHWOG

Exodus 9 in the BOKSSV

Exodus 9 in the BOLCB

Exodus 9 in the BOLCB2

Exodus 9 in the BOMCV

Exodus 9 in the BONAV

Exodus 9 in the BONCB

Exodus 9 in the BONLT

Exodus 9 in the BONUT2

Exodus 9 in the BOPLNT

Exodus 9 in the BOSCB

Exodus 9 in the BOSNC

Exodus 9 in the BOTLNT

Exodus 9 in the BOVCB

Exodus 9 in the BOYCB

Exodus 9 in the BPBB

Exodus 9 in the BPH

Exodus 9 in the BSB

Exodus 9 in the CCB

Exodus 9 in the CUV

Exodus 9 in the CUVS

Exodus 9 in the DBT

Exodus 9 in the DGDNT

Exodus 9 in the DHNT

Exodus 9 in the DNT

Exodus 9 in the ELBE

Exodus 9 in the EMTV

Exodus 9 in the ESV

Exodus 9 in the FBV

Exodus 9 in the FEB

Exodus 9 in the GGMNT

Exodus 9 in the GNT

Exodus 9 in the HARY

Exodus 9 in the HNT

Exodus 9 in the IRVA

Exodus 9 in the IRVB

Exodus 9 in the IRVG

Exodus 9 in the IRVH

Exodus 9 in the IRVK

Exodus 9 in the IRVM

Exodus 9 in the IRVM2

Exodus 9 in the IRVO

Exodus 9 in the IRVT

Exodus 9 in the IRVT2

Exodus 9 in the IRVU

Exodus 9 in the ISVN

Exodus 9 in the JSNT

Exodus 9 in the KAPI

Exodus 9 in the KBT1ETNIK

Exodus 9 in the KBV

Exodus 9 in the KJV

Exodus 9 in the KNFD

Exodus 9 in the LBA

Exodus 9 in the LBLA

Exodus 9 in the LNT

Exodus 9 in the LSV

Exodus 9 in the MAAL

Exodus 9 in the MBV

Exodus 9 in the MBV2

Exodus 9 in the MHNT

Exodus 9 in the MKNFD

Exodus 9 in the MNG

Exodus 9 in the MNT

Exodus 9 in the MNT2

Exodus 9 in the MRS1T

Exodus 9 in the NAA

Exodus 9 in the NASB

Exodus 9 in the NBLA

Exodus 9 in the NBS

Exodus 9 in the NBVTP

Exodus 9 in the NET2

Exodus 9 in the NIV11

Exodus 9 in the NNT

Exodus 9 in the NNT2

Exodus 9 in the NNT3

Exodus 9 in the PDDPT

Exodus 9 in the PFNT

Exodus 9 in the RMNT

Exodus 9 in the SBIAS

Exodus 9 in the SBIBS

Exodus 9 in the SBIBS2

Exodus 9 in the SBICS

Exodus 9 in the SBIDS

Exodus 9 in the SBIGS

Exodus 9 in the SBIHS

Exodus 9 in the SBIIS

Exodus 9 in the SBIIS2

Exodus 9 in the SBIIS3

Exodus 9 in the SBIKS

Exodus 9 in the SBIKS2

Exodus 9 in the SBIMS

Exodus 9 in the SBIOS

Exodus 9 in the SBIPS

Exodus 9 in the SBISS

Exodus 9 in the SBITS

Exodus 9 in the SBITS2

Exodus 9 in the SBITS3

Exodus 9 in the SBITS4

Exodus 9 in the SBIUS

Exodus 9 in the SBIVS

Exodus 9 in the SBT

Exodus 9 in the SBT1E

Exodus 9 in the SCHL

Exodus 9 in the SNT

Exodus 9 in the SUSU

Exodus 9 in the SUSU2

Exodus 9 in the SYNO

Exodus 9 in the TBIAOTANT

Exodus 9 in the TBT1E

Exodus 9 in the TBT1E2

Exodus 9 in the TFTIP

Exodus 9 in the TFTU

Exodus 9 in the TGNTATF3T

Exodus 9 in the THAI

Exodus 9 in the TNFD

Exodus 9 in the TNT

Exodus 9 in the TNTIK

Exodus 9 in the TNTIL

Exodus 9 in the TNTIN

Exodus 9 in the TNTIP

Exodus 9 in the TNTIZ

Exodus 9 in the TOMA

Exodus 9 in the TTENT

Exodus 9 in the UBG

Exodus 9 in the UGV

Exodus 9 in the UGV2

Exodus 9 in the UGV3

Exodus 9 in the VBL

Exodus 9 in the VDCC

Exodus 9 in the YALU

Exodus 9 in the YAPE

Exodus 9 in the YBVTP

Exodus 9 in the ZBP