Ezekiel 29 (IRVP)
1 ਦਸਵੇਂ ਸਾਲ ਦੇ ਦਸਵੇਂ ਮਹੀਨੇ ਦੀ ਬਾਰ੍ਹਾਂ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 2 ਹੇ ਮਨੁੱਖ ਦੇ ਪੁੱਤਰ, ਤੂੰ ਮਿਸਰ ਦੇ ਰਾਜਾ ਫ਼ਿਰਊਨ ਦੇ ਵਿਰੁੱਧ ਅਤੇ ਉਹ ਦੇ ਅਤੇ ਸਾਰੇ ਮਿਸਰ ਦੇਸ ਦੇ ਵਿਰੁੱਧ ਆਪਣਾ ਮੂੰਹ ਕਰ ਕੇ ਭਵਿੱਖਬਾਣੀ ਕਰ, 3 ਬੋਲ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮਿਸਰ ਦੇ ਰਾਜਾ ਫ਼ਿਰਊਨ, ਵੇਖ, ਮੈਂ ਤੇਰੇ ਵਿਰੁੱਧ ਹਾਂ! ਤੂੰ ਵੱਡਾ ਜਲ ਜੰਤੂ ਹੈਂ, ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ। 4 ਪਰ ਮੈਂ ਤੇਰੇ ਜਬਾੜਿਆਂ ਵਿੱਚ ਕੁੰਡੀਆਂ ਪਾਵਾਂਗਾ, ਅਤੇ ਤੇਰਿਆਂ ਦਰਿਆਵਾਂ ਦੀਆਂ ਮੱਛੀਆਂ ਤੇਰੀ ਖੱਲ ਤੇ ਚਿੰਬੇੜ ਦਿਆਂਗਾ, ਨਾਲੇ ਤੈਨੂੰ ਤੇਰਿਆਂ ਦਰਿਆਵਾਂ ਵਿੱਚੋਂ ਬਾਹਰ ਧੂਹ ਕੱਢਾਂਗਾ, ਨਾਲੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਵੀ, ਜਿਹੜੀਆਂ ਤੇਰੀ ਖੱਲ ਉੱਤੇ ਚਿੰਬੜੀਆਂ ਹੋਈਆਂ ਹਨ। 5 ਮੈਂ ਤੈਨੂੰ ਤੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ, ਤੂੰ ਖੁੱਲ੍ਹੇ ਖੇਤ ਵਿੱਚ ਪਿਆ ਰਹੇਂਗਾ, ਤੂੰ ਨਾ ਇੱਕ ਥਾਂ ਕੀਤਾ ਜਾਵੇਂਗਾ ਨਾ ਇਕੱਠਾ ਕੀਤਾ ਜਾਵੇਂਗਾ, ਮੈਂ ਤੈਨੂੰ ਧਰਤੀ ਦੇ ਦਰਿੰਦਿਆਂ ਅਤੇ ਅਕਾਸ਼ ਦੇ ਪੰਛੀਆਂ ਨੂੰ ਖਾਣ ਲਈ ਦਿਆਂਗਾ। 6 ਮਿਸਰ ਦੇ ਸਾਰੇ ਵਾਸੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਇਸ ਲਈ ਕਿ ਉਹ ਇਸਰਾਏਲ ਦੇ ਘਰਾਣੇ ਲਈ ਕੇਵਲ ਕਾਨੇ ਦਾ ਸਹਾਰਾ ਸਨ। 7 ਜਦ ਉਹਨਾਂ ਨੇ ਤੈਨੂੰ ਹੱਥ ਵਿੱਚ ਫੜਿਆ ਤਾਂ ਤੂੰ ਟੁੱਟ ਗਿਆ ਅਤੇ ਉਹਨਾਂ ਸਾਰਿਆਂ ਦੇ ਮੋਢੇ ਫੱਟੜ ਕਰ ਦਿੱਤੇ, ਫੇਰ ਜਦੋਂ ਉਹਨਾਂ ਨੇ ਤੇਰਾ ਸਹਾਰਾ ਲਿਆ, ਤਾਂ ਤੂੰ ਟੋਟੇ-ਟੋਟੇ ਹੋ ਗਿਆ, ਅਤੇ ਉਹਨਾਂ ਸਾਰਿਆਂ ਦੇ ਲੱਕ ਹਿੱਲ ਗਏ। 8 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ ਇੱਕ ਤਲਵਾਰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਵਿੱਚੋਂ ਆਦਮੀਆਂ ਅਤੇ ਪਸ਼ੂਆਂ ਨੂੰ ਵੱਢ ਸੁੱਟਾਂਗਾ। 9 ਮਿਸਰ ਦੇਸ ਉੱਜੜ ਜਾਵੇਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ, ਕਿਉਂ ਜੋ ਉਹ ਨੇ ਆਖਿਆ ਹੈ ਕਿ ਨਦੀ ਮੇਰੀ ਹੀ ਹੈ ਅਤੇ ਮੈਂ ਹੀ ਉਹ ਨੂੰ ਬਣਾਇਆ ਹੈ। 10 ਇਸ ਲਈ ਵੇਖ, ਮੈਂ ਤੇਰਾ ਅਤੇ ਤੇਰੀਆਂ ਨਦੀਆਂ ਦਾ ਵਿਰੋਧੀ ਹਾਂ ਅਤੇ ਮਿਸਰ ਦੇਸ ਨੂੰ ਮਿਗਦੋਲ ਸਵੇਨੇਹ ਤੋਂ ਕੂਸ਼ ਦੀ ਹੱਦ ਤੱਕ ਪੂਰੀ ਤਰ੍ਹਾਂ ਉਜਾੜ ਦਿਆਂਗਾ। 11 ਕਿਸੇ ਮਨੁੱਖ ਦਾ ਪੈਰ ਉਹ ਦੇ ਵਿੱਚ ਦੀ ਨਾ ਲੰਘੇਗਾ, ਨਾ ਕਿਸੇ ਪਸ਼ੂ ਦਾ ਖੁਰ ਉਹ ਦੇ ਵਿੱਚ ਲੰਘੇਗਾ, ਨਾ ਉਹ ਚਾਲ੍ਹੀ ਸਾਲ ਤੱਕ ਅਬਾਦ ਹੋਵੇਗਾ। 12 ਮੈਂ ਉੱਜੜੇ ਦੇਸਾਂ ਵਿੱਚ ਮਿਸਰ ਦੇਸ ਨੂੰ ਉਜਾੜ ਦਿਆਂਗਾ ਅਤੇ ਉੱਜੜੇ ਹੋਏ ਸ਼ਹਿਰਾਂ ਵਿੱਚ ਉਹ ਦੇ ਸ਼ਹਿਰ ਚਾਲ੍ਹੀ ਸਾਲ ਤੱਕ ਉਜਾੜ ਰਹਿਣਗੇ ਅਤੇ ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸਾਂ ਵਿੱਚ ਉਹਨਾਂ ਨੂੰ ਤਿੱਤਰ-ਬਿੱਤਰ ਕਰਾਂਗਾ। 13 ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਚਾਲ੍ਹੀ ਸਾਲ ਦੇ ਅੰਤ ਵਿੱਚ ਮੈਂ ਮਿਸਰੀਆਂ ਨੂੰ ਉਹਨਾਂ ਲੋਕਾਂ ਵਿੱਚੋਂ ਜਿੱਥੇ ਉਹ ਖਿੱਲਰ ਗਏ ਸਨ, ਫੇਰ ਇਕੱਠਾ ਕਰਾਂਗਾ। 14 ਮੈਂ ਮਿਸਰ ਦੇ ਦੇਸ ਨਿਕਾਲੇ ਵਾਲਿਆਂ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਉਹਨਾਂ ਦੀ ਜਨਮ ਭੂਮੀ ਵਿੱਚ ਅਰਥਾਤ ਪਥਰੋਸ ਦੇ ਦੇਸ ਵਿੱਚ ਮੋੜ ਲਿਆਵਾਂਗਾ ਅਤੇ ਉੱਥੇ ਉਹਨਾਂ ਦਾ ਨਿੱਕਾ ਜਿਹਾ ਰਾਜ ਬਣੇਗਾ 15 ਇਹ ਰਾਜਾਂ ਵਿੱਚੋਂ ਨਿੱਕਾ ਜਿਹਾ ਹੋਵੇਗਾ ਅਤੇ ਫੇਰ ਕੌਮਾਂ ਉੱਤੇ ਆਪਣੇ ਆਪ ਨੂੰ ਉੱਚਾ ਨਾ ਕਰ ਸਕੇਗਾ, ਕਿਉਂ ਜੋ ਮੈਂ ਉਹਨਾਂ ਨੂੰ ਨੀਵਾਂ ਕਰਾਂਗਾ, ਤਾਂ ਜੋ ਫੇਰ ਕੌਮਾਂ ਉੱਪਰ ਹਕੂਮਤ ਨਾ ਕਰਨ 16 ਅਤੇ ਉਹ ਅੱਗੇ ਲਈ ਇਸਰਾਏਲ ਦੇ ਘਰਾਣੇ ਦਾ ਭਰੋਸਾ ਨਹੀਂ ਹੋਵੇਗਾ। ਜਦੋਂ ਉਹ ਉਹਨਾਂ ਦੇ ਅੰਤ ਵੱਲ ਵੇਖਣਗੇ, ਤਾਂ ਉਹਨਾਂ ਦੇ ਪਾਪ ਉਹਨਾਂ ਨੂੰ ਚੇਤੇ ਆਉਣਗੇ ਅਤੇ ਉਹ ਜਾਣਨਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ! 17 ਸਤਾਈਵੇਂ ਸਾਲ ਦੇ ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਵਾਕ ਮੇਰੇ ਕੋਲ ਆਇਆ ਤੇ ਆਖਿਆ ਕਿ 18 ਹੇ ਮਨੁੱਖ ਦੇ ਪੁੱਤਰ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ। ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਹਨਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ, ਸੂਰ ਤੋਂ ਕੁਝ ਫਲ ਪ੍ਰਾਪਤ ਕੀਤਾ। 19 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਮਿਸਰ ਦਾ ਦੇਸ ਬਾਬਲ ਦੇ ਰਾਜਾ ਨਬੂਕਦਨੱਸਰ ਨੂੰ ਦੇ ਦਿਆਂਗਾ, ਉਹ ਉਸ ਦੀ ਭੀੜ ਨੂੰ ਲੈ ਜਾਵੇਗਾ ਅਤੇ ਉਸ ਨੂੰ ਲੁੱਟ ਲਵੇਗਾ, ਅਤੇ ਉਹ ਨੂੰ ਲੁੱਟ ਦਾ ਮਾਲ ਬਣਾਵੇਗਾ ਅਤੇ ਇਹ ਉਸ ਦੀ ਫੌਜ ਦੀ ਕਮਾਈ ਹੋਵੇਗੀ। 20 ਮੈਂ ਮਿਸਰ ਦਾ ਦੇਸ ਉਸ ਸੇਵਾ ਦੇ ਬਦਲੇ ਜੋ ਉਸ ਕੀਤੀ ਉਹ ਨੂੰ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ। 21 ਮੈਂ ਉਸ ਵੇਲੇ ਇਸਰਾਏਲ ਦੇ ਘਰਾਣੇ ਦਾ ਸਿੰਗ ਉਗਾਵਾਂਗਾ ਅਤੇ ਉਹਨਾਂ ਦੇ ਵਿੱਚ ਤੇਰਾ ਮੂੰਹ ਖੋਲ੍ਹਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!
In Other Versions
Ezekiel 29 in the ANGEFD
Ezekiel 29 in the ANTPNG2D
Ezekiel 29 in the AS21
Ezekiel 29 in the BAGH
Ezekiel 29 in the BBPNG
Ezekiel 29 in the BBT1E
Ezekiel 29 in the BDS
Ezekiel 29 in the BEV
Ezekiel 29 in the BHAD
Ezekiel 29 in the BIB
Ezekiel 29 in the BLPT
Ezekiel 29 in the BNT
Ezekiel 29 in the BNTABOOT
Ezekiel 29 in the BNTLV
Ezekiel 29 in the BOATCB
Ezekiel 29 in the BOATCB2
Ezekiel 29 in the BOBCV
Ezekiel 29 in the BOCNT
Ezekiel 29 in the BOECS
Ezekiel 29 in the BOGWICC
Ezekiel 29 in the BOHCB
Ezekiel 29 in the BOHCV
Ezekiel 29 in the BOHLNT
Ezekiel 29 in the BOHNTLTAL
Ezekiel 29 in the BOICB
Ezekiel 29 in the BOILNTAP
Ezekiel 29 in the BOITCV
Ezekiel 29 in the BOKCV
Ezekiel 29 in the BOKCV2
Ezekiel 29 in the BOKHWOG
Ezekiel 29 in the BOKSSV
Ezekiel 29 in the BOLCB
Ezekiel 29 in the BOLCB2
Ezekiel 29 in the BOMCV
Ezekiel 29 in the BONAV
Ezekiel 29 in the BONCB
Ezekiel 29 in the BONLT
Ezekiel 29 in the BONUT2
Ezekiel 29 in the BOPLNT
Ezekiel 29 in the BOSCB
Ezekiel 29 in the BOSNC
Ezekiel 29 in the BOTLNT
Ezekiel 29 in the BOVCB
Ezekiel 29 in the BOYCB
Ezekiel 29 in the BPBB
Ezekiel 29 in the BPH
Ezekiel 29 in the BSB
Ezekiel 29 in the CCB
Ezekiel 29 in the CUV
Ezekiel 29 in the CUVS
Ezekiel 29 in the DBT
Ezekiel 29 in the DGDNT
Ezekiel 29 in the DHNT
Ezekiel 29 in the DNT
Ezekiel 29 in the ELBE
Ezekiel 29 in the EMTV
Ezekiel 29 in the ESV
Ezekiel 29 in the FBV
Ezekiel 29 in the FEB
Ezekiel 29 in the GGMNT
Ezekiel 29 in the GNT
Ezekiel 29 in the HARY
Ezekiel 29 in the HNT
Ezekiel 29 in the IRVA
Ezekiel 29 in the IRVB
Ezekiel 29 in the IRVG
Ezekiel 29 in the IRVH
Ezekiel 29 in the IRVK
Ezekiel 29 in the IRVM
Ezekiel 29 in the IRVM2
Ezekiel 29 in the IRVO
Ezekiel 29 in the IRVT
Ezekiel 29 in the IRVT2
Ezekiel 29 in the IRVU
Ezekiel 29 in the ISVN
Ezekiel 29 in the JSNT
Ezekiel 29 in the KAPI
Ezekiel 29 in the KBT1ETNIK
Ezekiel 29 in the KBV
Ezekiel 29 in the KJV
Ezekiel 29 in the KNFD
Ezekiel 29 in the LBA
Ezekiel 29 in the LBLA
Ezekiel 29 in the LNT
Ezekiel 29 in the LSV
Ezekiel 29 in the MAAL
Ezekiel 29 in the MBV
Ezekiel 29 in the MBV2
Ezekiel 29 in the MHNT
Ezekiel 29 in the MKNFD
Ezekiel 29 in the MNG
Ezekiel 29 in the MNT
Ezekiel 29 in the MNT2
Ezekiel 29 in the MRS1T
Ezekiel 29 in the NAA
Ezekiel 29 in the NASB
Ezekiel 29 in the NBLA
Ezekiel 29 in the NBS
Ezekiel 29 in the NBVTP
Ezekiel 29 in the NET2
Ezekiel 29 in the NIV11
Ezekiel 29 in the NNT
Ezekiel 29 in the NNT2
Ezekiel 29 in the NNT3
Ezekiel 29 in the PDDPT
Ezekiel 29 in the PFNT
Ezekiel 29 in the RMNT
Ezekiel 29 in the SBIAS
Ezekiel 29 in the SBIBS
Ezekiel 29 in the SBIBS2
Ezekiel 29 in the SBICS
Ezekiel 29 in the SBIDS
Ezekiel 29 in the SBIGS
Ezekiel 29 in the SBIHS
Ezekiel 29 in the SBIIS
Ezekiel 29 in the SBIIS2
Ezekiel 29 in the SBIIS3
Ezekiel 29 in the SBIKS
Ezekiel 29 in the SBIKS2
Ezekiel 29 in the SBIMS
Ezekiel 29 in the SBIOS
Ezekiel 29 in the SBIPS
Ezekiel 29 in the SBISS
Ezekiel 29 in the SBITS
Ezekiel 29 in the SBITS2
Ezekiel 29 in the SBITS3
Ezekiel 29 in the SBITS4
Ezekiel 29 in the SBIUS
Ezekiel 29 in the SBIVS
Ezekiel 29 in the SBT
Ezekiel 29 in the SBT1E
Ezekiel 29 in the SCHL
Ezekiel 29 in the SNT
Ezekiel 29 in the SUSU
Ezekiel 29 in the SUSU2
Ezekiel 29 in the SYNO
Ezekiel 29 in the TBIAOTANT
Ezekiel 29 in the TBT1E
Ezekiel 29 in the TBT1E2
Ezekiel 29 in the TFTIP
Ezekiel 29 in the TFTU
Ezekiel 29 in the TGNTATF3T
Ezekiel 29 in the THAI
Ezekiel 29 in the TNFD
Ezekiel 29 in the TNT
Ezekiel 29 in the TNTIK
Ezekiel 29 in the TNTIL
Ezekiel 29 in the TNTIN
Ezekiel 29 in the TNTIP
Ezekiel 29 in the TNTIZ
Ezekiel 29 in the TOMA
Ezekiel 29 in the TTENT
Ezekiel 29 in the UBG
Ezekiel 29 in the UGV
Ezekiel 29 in the UGV2
Ezekiel 29 in the UGV3
Ezekiel 29 in the VBL
Ezekiel 29 in the VDCC
Ezekiel 29 in the YALU
Ezekiel 29 in the YAPE
Ezekiel 29 in the YBVTP
Ezekiel 29 in the ZBP