Ezekiel 33 (IRVP)

1 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 2 ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੇ ਪੁੱਤਰਾਂ ਨੂੰ ਬੋਲ ਅਤੇ ਤੂੰ ਉਹਨਾਂ ਨੂੰ ਆਖ, ਜਦੋਂ ਮੈਂ ਕਿਸੇ ਧਰਤੀ ਉੱਤੇ ਤਲਵਾਰ ਲਿਆਵਾਂ ਅਤੇ ਉੱਥੋਂ ਦੇ ਲੋਕੀ ਆਪਣੇ ਵਿੱਚੋਂ ਇੱਕ ਮਨੁੱਖ ਨੂੰ ਲੈਣ ਅਤੇ ਉਹ ਨੂੰ ਆਪਣਾ ਰਾਖ਼ਾ ਬਣਾਉਣ। 3 ਉਹ ਤਲਵਾਰ ਨੂੰ ਆਪਣੀ ਧਰਤੀ ਤੇ ਆਉਂਦਾ ਵੇਖ ਕੇ ਨਰਸਿੰਗਾ ਫੂਕੇ ਅਤੇ ਲੋਕਾਂ ਨੂੰ ਚੌਕਸ ਕਰੇ। 4 ਤਦ ਜਿਹੜਾ ਕੋਈ ਨਰਸਿੰਗੇ ਦੀ ਅਵਾਜ਼ ਸੁਣੇ ਅਤੇ ਚੌਕਸ ਨਾ ਹੋਵੇ। ਤਲਵਾਰ ਆਏ ਅਤੇ ਉਹ ਨੂੰ ਲੈ ਜਾਵੇ, ਤਾਂ ਉਹ ਦਾ ਖ਼ੂਨ ਉਹ ਦੇ ਆਪਣੇ ਸਿਰ ਤੇ ਹੋਵੇਗਾ। 5 ਉਹ ਨੇ ਨਰਸਿੰਗੇ ਦੀ ਅਵਾਜ਼ ਸੁਣੀ ਤੇ ਚੌਕਸ ਨਾ ਹੋਇਆ। ਉਹ ਦਾ ਖ਼ੂਨ ਉਸੇ ਉੱਤੇ ਹੋਵੇਗਾ ਪਰ ਜੇਕਰ ਉਹ ਖ਼ਬਰਦਾਰ ਹੁੰਦਾ, ਤਾਂ ਆਪਣੀ ਜਾਨ ਬਚਾਉਂਦਾ। 6 ਪਰ ਜੇਕਰ ਰਾਖ਼ਾ ਤਲਵਾਰ ਨੂੰ ਆਉਂਦਾ ਵੇਖੇ, ਪਰ ਨਰਸਿੰਗੇ ਨਾ ਫੂਕੇ ਅਤੇ ਲੋਕ ਖ਼ਬਰਦਾਰ ਨਾ ਕੀਤੇ ਜਾਣ। ਤਲਵਾਰ ਆਵੇ ਅਤੇ ਉਹਨਾਂ ਵਿੱਚੋਂ ਕਿਸੇ ਦੇ ਪ੍ਰਾਣ ਲੈ ਜਾਵੇ, ਤਾਂ ਉਹ ਆਪਣੇ ਔਗੁਣ ਕਰਕੇ ਲਿਆ ਗਿਆ, ਪਰ ਮੈਂ ਉਹ ਦਾ ਖ਼ੂਨ ਰਾਖੇ ਦੇ ਹੱਥੋਂ ਮੰਗਾਂਗਾ। 7 ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਠਹਿਰਾਇਆ ਹੈ। ਮੇਰੇ ਮੂੰਹ ਦਾ ਵਾਕ ਸੁਣ ਅਤੇ ਮੇਰੀ ਵੱਲੋਂ ਉਹਨਾਂ ਨੂੰ ਚੌਕਸ ਕਰ। 8 ਜਦੋਂ ਮੈਂ ਕਿਸੇ ਦੁਸ਼ਟ ਨੂੰ ਆਖਾਂ, ਦੁਸ਼ਟਾ! ਤੂੰ ਜ਼ਰੂਰ ਮਰੇਂਗਾ, ਉਸ ਵੇਲੇ ਜੇਕਰ ਤੂੰ ਦੁਸ਼ਟ ਨੂੰ ਨਾ ਬੋਲੇਂ ਅਤੇ ਉਹ ਨੂੰ ਉਹ ਦੇ ਰਾਹ ਤੋਂ ਚੌਕਸ ਨਾ ਕਰੇਂ, ਤਾਂ ਉਹ ਦੁਸ਼ਟ ਤਾਂ ਆਪਣੇ ਔਗੁਣ ਵਿੱਚ ਮਰੇਗਾ, ਪਰ ਮੈਂ ਤੇਰੇ ਹੱਥੋਂ ਉਸ ਦੇ ਖ਼ੂਨ ਦੀ ਪੁੱਛ ਕਰਾਂਗਾ। 9 ਪਰ ਜੇ ਤੂੰ ਉਸ ਦੁਸ਼ਟ ਨੂੰ ਚੌਕਸ ਕਰੇਂ ਕਿ ਉਹ ਆਪਣੀ ਰਾਹ ਤੋਂ ਮੁੜ ਆਵੇ ਅਤੇ ਜੇ ਉਹ ਆਪਣੀ ਰਾਹ ਤੋਂ ਨਾ ਮੁੜੇ, ਤਾਂ ਉਹ ਆਪਣੀ ਬਦੀ ਵਿੱਚ ਮਰੇਗਾ, ਪਰ ਤੂੰ ਆਪਣੀ ਜਾਨ ਛੁਡਾ ਲਈ। 10 ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਤੁਸੀਂ ਇਹ ਆਖਦੇ ਹੋ ਕਿ ਸਾਡੇ ਅਪਰਾਧ ਅਤੇ ਸਾਡੇ ਪਾਪ ਸਾਡੇ ਉੱਤੇ ਹਨ ਅਤੇ ਅਸੀਂ ਉਹਨਾਂ ਵਿੱਚ ਗਲਦੇ ਜਾਂਦੇ ਹਾਂ, ਇਸ ਲਈ ਅਸੀਂ ਕਿਵੇਂ ਜੀਉਂਦੇ ਰਹਾਂਗੇ? 11 ਤੂੰ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਦੁਸ਼ਟ ਦੀ ਮੌਤ ਵਿੱਚ ਮੈਨੂੰ ਕੋਈ ਖੁਸ਼ੀ ਨਹੀਂ, ਸਗੋਂ ਇਸ ਵਿੱਚ ਮੈਂ ਖੁਸ਼ ਹੁੰਦਾ ਹਾਂ ਕਿ ਦੁਸ਼ਟ ਆਪਣੀ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਮੁੜੋ। ਤੁਸੀਂ ਆਪਣੇ ਭੈੜੇ ਰਾਹ ਤੋਂ ਮੁੜੋ! ਤੁਸੀਂ ਕਿਉਂ ਮਰੋਗੇ? 12 ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲੋਕਾਂ ਦੀ ਸੰਤਾਨ ਨੂੰ ਆਖ ਕਿ ਧਰਮੀ ਦਾ ਧਰਮ ਉਸ ਦੇ ਅਪਰਾਧ ਦੇ ਦਿਨ ਉਹ ਨੂੰ ਨਾ ਛੁਡਾਵੇਗਾ ਅਤੇ ਦੁਸ਼ਟ ਦੀ ਦੁਸ਼ਟਤਾ, ਜਿਸ ਦਿਨ ਉਹ ਦੁਸ਼ਟਤਾ ਤੋਂ ਮੁੜ ਆਵੇ ਤਾਂ ਉਹ ਦੇ ਵਿੱਚ ਨਹੀਂ ਡਿੱਗੇਗਾ ਅਤੇ ਧਰਮੀ ਜਦੋਂ ਪਾਪ ਕਰੇ, ਤਾਂ ਉਹ ਦੇ ਕਾਰਨ ਜੀਉਂਦਾ ਨਾ ਰਹਿ ਸਕੇਗਾ। 13 ਜਦੋਂ ਮੈਂ ਧਰਮੀ ਨੂੰ ਆਖਾਂ ਕਿ ਤੂੰ ਜ਼ਰੂਰ ਜੀਉਂਦਾ ਰਹੇਂਗਾ, ਜੇਕਰ ਉਹ ਆਪਣੇ ਧਰਮ ਤੇ ਭਰੋਸਾ ਕਰ ਕੇ ਕੁਕਰਮ ਕਰੇ, ਤਾਂ ਉਹ ਦੇ ਸਾਰੇ ਧਰਮ ਦੇ ਕੰਮ ਚੇਤੇ ਨਾ ਕੀਤੇ ਜਾਣਗੇ ਅਤੇ ਉਹ ਉਹਨਾਂ ਦੋਸ਼ਾਂ ਦੇ ਕਾਰਨ ਜੋ ਉਹ ਨੇ ਕੀਤੇ ਹਨ, ਮਰੇਗਾ। 14 ਜਦੋਂ ਮੈਂ ਦੁਸ਼ਟ ਨੂੰ ਆਖਾਂ, ਤੂੰ ਜ਼ਰੂਰ ਮਰੇਂਗਾ, ਜੇਕਰ ਉਹ ਆਪਣੇ ਪਾਪ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਂ ਤੇ ਧਰਮ ਹੈ। 15 ਜੇਕਰ ਉਹ ਦੁਸ਼ਟ ਗਹਿਣੇ ਰੱਖਿਆ ਮਾਲ ਮੋੜ ਦੇਵੇ ਅਤੇ ਲੁੱਟ ਜੋ ਉਸ ਲੁੱਟੀ ਹੈ, ਵਾਪਸ ਦੇਵੇ ਅਤੇ ਜੀਵਨ ਦੀਆਂ ਬਿਧੀਆਂ ਵਿੱਚ ਤੁਰੇ। ਫਿਰ ਬਦੀ ਨਾ ਕਰੇ, ਤਾਂ ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਹੀਂ ਮਰੇਗਾ। 16 ਤਦ ਸਾਰੇ ਪਾਪ ਜੋ ਉਹ ਨੇ ਕੀਤੇ ਹਨ, ਉਸ ਦੇ ਵਿਰੁੱਧ ਚੇਤੇ ਨਹੀਂ ਕੀਤੇ ਜਾਣਗੇ। ਉਸ ਨੇ ਉਹੀ ਕੀਤਾ ਜੋ ਨਿਆਂ ਅਤੇ ਧਰਮ ਹੈ, ਉਹ ਜ਼ਰੂਰ ਜੀਉਂਦਾ ਰਹੇਗਾ। 17 ਪਰ ਤੇਰੇ ਲੋਕਾਂ ਦੀ ਸੰਤਾਨ ਆਖਦੀ ਹੈ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ, ਪਰ ਉਹਨਾਂ ਦਾ ਆਪਣਾ ਹੀ ਰਾਹ ਇੱਕੋ ਜਿਹਾ ਨਹੀਂ ਹੈ। 18 ਜੇਕਰ ਧਰਮੀ ਆਪਣੇ ਧਰਮ ਤੋਂ ਮੁੜੇ ਅਤੇ ਬਦੀ ਕਰੇ, ਤਾਂ ਉਹ ਉਸ ਦੇ ਵਿੱਚ ਮਰੇਗਾ। 19 ਜੇਕਰ ਦੁਸ਼ਟ ਆਪਣੇ ਦੁਸ਼ਟਤਾ ਤੋਂ ਮੁੜੇ ਅਤੇ ਉਹੀ ਕਰੇ ਜੋ ਨਿਆਂ ਅਤੇ ਧਰਮ ਹੈ, ਤਾਂ ਉਸ ਦੇ ਕਾਰਨ ਜੀਉਂਦਾ ਰਹੇਗਾ। 20 ਫੇਰ ਵੀ ਤੁਸੀਂ ਆਖਦੇ ਹੋ ਕਿ ਪ੍ਰਭੂ ਦਾ ਰਾਹ ਇੱਕੋ ਜਿਹਾ ਨਹੀਂ ਹੈ! ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੇ ਵਿੱਚੋਂ ਹਰੇਕ ਦੇ ਚਾਲ-ਚੱਲਣ ਅਨੁਸਾਰ ਤੁਹਾਡਾ ਨਿਆਂ ਕਰਾਂਗਾ। 21 ਸਾਡੀ ਗੁਲਾਮੀ ਦੇ ਬਾਰਵੇਂ ਸਾਲ ਦੇ ਦਸਵੇਂ ਮਹੀਨੇ ਦੀ ਪੰਜ ਤਾਰੀਖ਼ ਨੂੰ ਅਜਿਹਾ ਹੋਇਆ ਕਿ ਇੱਕ ਜਿਹੜਾ ਯਰੂਸ਼ਲਮ ਵਿੱਚੋਂ ਬਚ ਨਿੱਕਲਿਆ ਸੀ, ਮੇਰੇ ਕੋਲ ਆਇਆ ਅਤੇ ਆਖਣ ਲੱਗਾ ਕਿ ਸ਼ਹਿਰ ਮਾਰਿਆ ਗਿਆ ਹੈ! 22 ਸ਼ਾਮ ਦੇ ਵੇਲੇ ਉਸ ਬਚੇ ਹੋਏ ਦੇ ਪਹੁੰਚਣ ਤੋਂ ਪਹਿਲਾਂ ਯਹੋਵਾਹ ਦਾ ਹੱਥ ਮੇਰੇ ਉੱਪਰ ਸੀ ਅਤੇ ਉਸ ਦੇ ਸਵੇਰੇ ਮੇਰੇ ਕੋਲ ਆਉਣ ਤੱਕ, ਉਹ ਨੇ ਮੇਰਾ ਮੂੰਹ ਖੋਲ੍ਹ ਦਿੱਤਾ। ਮੇਰਾ ਮੂੰਹ ਖੁੱਲ੍ਹਾ ਸੀ ਅਤੇ ਫੇਰ ਮੈਂ ਗੂੰਗਾ ਨਾ ਰਿਹਾ। 23 ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 24 ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੀ ਭੂਮੀ ਦੇ ਉਜਾੜਾਂ ਦੇ ਵਾਸੀ ਇਹ ਆਖਦੇ ਹਨ ਕਿ ਅਬਰਾਹਾਮ ਇੱਕੋ ਹੀ ਸੀ ਅਤੇ ਉਹ ਇਸ ਦੇਸ ਦਾ ਵਾਰਿਸ ਹੋਇਆ, ਪਰ ਅਸੀਂ ਤਾਂ ਬਹੁਤ ਸਾਰੇ ਹਾਂ, ਦੇਸ ਸਾਨੂੰ ਵਿਰਸੇ ਵਿੱਚ ਦਿੱਤਾ ਗਿਆ ਹੈ। 25 ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਲਹੂ ਸਮੇਤ ਖਾਂਦੇ, ਆਪਣੀਆਂ ਅੱਖਾਂ ਮੂਰਤੀਆਂ ਵੱਲ ਚੁੱਕਦੇ ਹੋ ਅਤੇ ਲਹੂ ਵਗਾਉਂਦੇ ਹੋ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ? 26 ਤੁਸੀਂ ਆਪਣੀ ਤਲਵਾਰ ਤੇ ਭਰੋਸਾ ਕਰਦੇ ਹੋ, ਤੁਸੀਂ ਘਿਣਾਉਣੇ ਕੰਮ ਕਰਦੇ ਹੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਦੀ ਵਹੁਟੀ ਨੂੰ ਭਰਿਸ਼ਟ ਕਰਦਾ ਹੈ! ਕੀ ਤੁਸੀਂ ਦੇਸ ਤੇ ਕਬਜ਼ਾ ਕਰੋਗੇ? 27 ਤੂੰ ਉਹਨਾਂ ਨੂੰ ਇਹ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਉਹ ਜਿਹੜੇ ਉਜਾੜਾਂ ਵਿੱਚ ਹਨ ਤਲਵਾਰ ਨਾਲ ਡਿੱਗ ਪੈਣਗੇ ਅਤੇ ਉਹ ਜਿਹੜਾ ਖੁੱਲ੍ਹੇ ਖੇਤ ਵਿੱਚ ਹੈ, ਦਰਿੰਦਿਆਂ ਦੇ ਖਾਣ ਨੂੰ ਦਿੱਤਾ ਜਾਵੇਗਾ ਅਤੇ ਜਿਹੜੇ ਗੜ੍ਹਾਂ ਅਤੇ ਗੁਫਾਂ ਵਿੱਚ ਹਨ, ਬਵਾ ਨਾਲ ਮਰਨਗੇ। 28 ਮੈਂ ਇਸ ਦੇਸ ਨੂੰ ਉਜਾੜ ਕੇ ਅਚਰਜਤਾ ਦਾ ਕਾਰਨ ਬਣਾਵਾਂਗਾ, ਇਸ ਦੀ ਸ਼ਕਤੀ ਦਾ ਘਮੰਡ ਟੁੱਟ ਜਾਵੇਗਾ ਅਤੇ ਇਸਰਾਏਲ ਦੇ ਪਰਬਤ ਉੱਜੜ ਜਾਣਗੇ, ਇੱਥੋਂ ਤੱਕ ਕਿ ਕੋਈ ਉਹਨਾਂ ਤੋਂ ਨਹੀਂ ਲੰਘੇਗਾ। 29 ਜਦੋਂ ਮੈਂ ਉਹਨਾਂ ਦੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਹਨਾਂ ਕੀਤੇ ਹਨ, ਦੇਸ ਨੂੰ ਉਜਾੜ ਕੇ ਅਚਰਜਤਾ ਦਾ ਕਾਰਨ ਬਣਾਵਾਂਗਾ, ਤਾਂ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ! 30 ਪਰ ਤੂੰ ਹੇ ਮਨੁੱਖ ਦੇ ਪੁੱਤਰ, ਤੇਰੇ ਲੋਕਾਂ ਦੀ ਸੰਤਾਨ ਕੰਧਾਂ ਦੇ ਨੇੜੇ ਅਤੇ ਘਰਾਂ ਦੇ ਬੂਹਿਆਂ ਵਿੱਚ ਤੇਰੇ ਬਾਰੇ ਗੱਲਾਂ ਕਰਦੀ ਹੈ। ਇੱਕ ਦੂਜੇ ਨੂੰ ਬੋਲਦੇ ਹਨ, ਹਾਂ, ਹਰ ਇੱਕ ਆਪਣੇ ਭਰਾਵਾਂ ਨੂੰ ਇਹ ਆਖਦਾ ਹੈ, ਚੱਲੋ, ਉਹ ਵਾਕ ਸੁਣੀਏ ਜੋ ਯਹੋਵਾਹ ਵੱਲੋਂ ਆਉਂਦਾ ਹੈ। 31 ਜਿਵੇਂ ਲੋਕ ਆਉਂਦੇ ਹਨ, ਉਹ ਤੇਰੇ ਕੋਲ ਆਉਂਦੇ ਅਤੇ ਮੇਰੇ ਲੋਕਾਂ ਵਾਂਗੂੰ ਤੇਰੇ ਅੱਗੇ ਬਹਿੰਦੇ ਅਤੇ ਤੇਰੀਆਂ ਗੱਲਾਂ ਸੁਣਦੇ ਹਨ, ਪਰ ਉਹਨਾਂ ਉੱਤੇ ਚੱਲਦੇ ਨਹੀਂ, ਕਿਉਂ ਜੋ ਉਹ ਆਪਣੇ ਮੂੰਹ ਤੋਂ ਤਾਂ ਬਹੁਤ ਪਿਆਰ ਦੱਸਦੇ ਹਨ, ਪਰ ਉਹਨਾਂ ਦਾ ਮਨ ਲੋਭ ਵੱਲ ਭੱਜਦਾ ਹੈ। 32 ਵੇਖ, ਤੂੰ ਉਹਨਾਂ ਦੇ ਲਈ ਇੱਕ ਪਿਆਰੇ ਰਾਗ ਵਰਗਾ ਹੈਂ, ਜਿਹੜਾ ਰਸੀਲੀ ਅਵਾਜ਼ ਵਾਲਾ ਅਤੇ ਸਾਜ਼ ਵਜਾਉਣ ਵਿੱਚ ਚੰਗਾ ਹੋਵੇ, ਕਿਉਂ ਜੋ ਉਹ ਤੇਰੀਆਂ ਗੱਲਾਂ ਸੁਣਦੇ ਹਨ ਪਰ ਉਹਨਾਂ ਉੱਤੇ ਚੱਲਦੇ ਨਹੀਂ ਹਨ। 33 ਜਦੋਂ ਇਹ ਗੱਲਾਂ ਹੋਣਗੀਆਂ, ਵੇਖ! ਇਹ ਵਾਪਰਨ ਵਾਲੀਆਂ ਹਨ, ਤਦ ਉਹ ਜਾਣਨਗੇ ਕਿ ਉਹਨਾਂ ਦੇ ਵਿੱਚ ਇੱਕ ਨਬੀ ਸੀ!

In Other Versions

Ezekiel 33 in the ANGEFD

Ezekiel 33 in the ANTPNG2D

Ezekiel 33 in the AS21

Ezekiel 33 in the BAGH

Ezekiel 33 in the BBPNG

Ezekiel 33 in the BBT1E

Ezekiel 33 in the BDS

Ezekiel 33 in the BEV

Ezekiel 33 in the BHAD

Ezekiel 33 in the BIB

Ezekiel 33 in the BLPT

Ezekiel 33 in the BNT

Ezekiel 33 in the BNTABOOT

Ezekiel 33 in the BNTLV

Ezekiel 33 in the BOATCB

Ezekiel 33 in the BOATCB2

Ezekiel 33 in the BOBCV

Ezekiel 33 in the BOCNT

Ezekiel 33 in the BOECS

Ezekiel 33 in the BOGWICC

Ezekiel 33 in the BOHCB

Ezekiel 33 in the BOHCV

Ezekiel 33 in the BOHLNT

Ezekiel 33 in the BOHNTLTAL

Ezekiel 33 in the BOICB

Ezekiel 33 in the BOILNTAP

Ezekiel 33 in the BOITCV

Ezekiel 33 in the BOKCV

Ezekiel 33 in the BOKCV2

Ezekiel 33 in the BOKHWOG

Ezekiel 33 in the BOKSSV

Ezekiel 33 in the BOLCB

Ezekiel 33 in the BOLCB2

Ezekiel 33 in the BOMCV

Ezekiel 33 in the BONAV

Ezekiel 33 in the BONCB

Ezekiel 33 in the BONLT

Ezekiel 33 in the BONUT2

Ezekiel 33 in the BOPLNT

Ezekiel 33 in the BOSCB

Ezekiel 33 in the BOSNC

Ezekiel 33 in the BOTLNT

Ezekiel 33 in the BOVCB

Ezekiel 33 in the BOYCB

Ezekiel 33 in the BPBB

Ezekiel 33 in the BPH

Ezekiel 33 in the BSB

Ezekiel 33 in the CCB

Ezekiel 33 in the CUV

Ezekiel 33 in the CUVS

Ezekiel 33 in the DBT

Ezekiel 33 in the DGDNT

Ezekiel 33 in the DHNT

Ezekiel 33 in the DNT

Ezekiel 33 in the ELBE

Ezekiel 33 in the EMTV

Ezekiel 33 in the ESV

Ezekiel 33 in the FBV

Ezekiel 33 in the FEB

Ezekiel 33 in the GGMNT

Ezekiel 33 in the GNT

Ezekiel 33 in the HARY

Ezekiel 33 in the HNT

Ezekiel 33 in the IRVA

Ezekiel 33 in the IRVB

Ezekiel 33 in the IRVG

Ezekiel 33 in the IRVH

Ezekiel 33 in the IRVK

Ezekiel 33 in the IRVM

Ezekiel 33 in the IRVM2

Ezekiel 33 in the IRVO

Ezekiel 33 in the IRVT

Ezekiel 33 in the IRVT2

Ezekiel 33 in the IRVU

Ezekiel 33 in the ISVN

Ezekiel 33 in the JSNT

Ezekiel 33 in the KAPI

Ezekiel 33 in the KBT1ETNIK

Ezekiel 33 in the KBV

Ezekiel 33 in the KJV

Ezekiel 33 in the KNFD

Ezekiel 33 in the LBA

Ezekiel 33 in the LBLA

Ezekiel 33 in the LNT

Ezekiel 33 in the LSV

Ezekiel 33 in the MAAL

Ezekiel 33 in the MBV

Ezekiel 33 in the MBV2

Ezekiel 33 in the MHNT

Ezekiel 33 in the MKNFD

Ezekiel 33 in the MNG

Ezekiel 33 in the MNT

Ezekiel 33 in the MNT2

Ezekiel 33 in the MRS1T

Ezekiel 33 in the NAA

Ezekiel 33 in the NASB

Ezekiel 33 in the NBLA

Ezekiel 33 in the NBS

Ezekiel 33 in the NBVTP

Ezekiel 33 in the NET2

Ezekiel 33 in the NIV11

Ezekiel 33 in the NNT

Ezekiel 33 in the NNT2

Ezekiel 33 in the NNT3

Ezekiel 33 in the PDDPT

Ezekiel 33 in the PFNT

Ezekiel 33 in the RMNT

Ezekiel 33 in the SBIAS

Ezekiel 33 in the SBIBS

Ezekiel 33 in the SBIBS2

Ezekiel 33 in the SBICS

Ezekiel 33 in the SBIDS

Ezekiel 33 in the SBIGS

Ezekiel 33 in the SBIHS

Ezekiel 33 in the SBIIS

Ezekiel 33 in the SBIIS2

Ezekiel 33 in the SBIIS3

Ezekiel 33 in the SBIKS

Ezekiel 33 in the SBIKS2

Ezekiel 33 in the SBIMS

Ezekiel 33 in the SBIOS

Ezekiel 33 in the SBIPS

Ezekiel 33 in the SBISS

Ezekiel 33 in the SBITS

Ezekiel 33 in the SBITS2

Ezekiel 33 in the SBITS3

Ezekiel 33 in the SBITS4

Ezekiel 33 in the SBIUS

Ezekiel 33 in the SBIVS

Ezekiel 33 in the SBT

Ezekiel 33 in the SBT1E

Ezekiel 33 in the SCHL

Ezekiel 33 in the SNT

Ezekiel 33 in the SUSU

Ezekiel 33 in the SUSU2

Ezekiel 33 in the SYNO

Ezekiel 33 in the TBIAOTANT

Ezekiel 33 in the TBT1E

Ezekiel 33 in the TBT1E2

Ezekiel 33 in the TFTIP

Ezekiel 33 in the TFTU

Ezekiel 33 in the TGNTATF3T

Ezekiel 33 in the THAI

Ezekiel 33 in the TNFD

Ezekiel 33 in the TNT

Ezekiel 33 in the TNTIK

Ezekiel 33 in the TNTIL

Ezekiel 33 in the TNTIN

Ezekiel 33 in the TNTIP

Ezekiel 33 in the TNTIZ

Ezekiel 33 in the TOMA

Ezekiel 33 in the TTENT

Ezekiel 33 in the UBG

Ezekiel 33 in the UGV

Ezekiel 33 in the UGV2

Ezekiel 33 in the UGV3

Ezekiel 33 in the VBL

Ezekiel 33 in the VDCC

Ezekiel 33 in the YALU

Ezekiel 33 in the YAPE

Ezekiel 33 in the YBVTP

Ezekiel 33 in the ZBP