Genesis 35 (IRVP)
1 ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, ਉੱਠ ਅਤੇ ਬੈਤਏਲ ਨੂੰ ਜਾ ਅਤੇ ਉੱਥੇ ਹੀ ਵੱਸ ਅਤੇ ਉੱਥੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾ, ਜਿਸ ਨੇ ਤੈਨੂੰ ਉਸ ਸਮੇਂ ਦਰਸ਼ਣ ਦਿੱਤਾ ਸੀ ਜਦ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜਿਆ ਸੀ। 2 ਤਦ ਯਾਕੂਬ ਨੇ ਆਪਣੇ ਘਰਾਣੇ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ, ਬਾਹਰ ਸੁੱਟ ਦਿਉ ਅਤੇ ਪਵਿੱਤਰ ਹੋਵੇ ਅਤੇ ਆਪਣੇ ਬਸਤਰ ਬਦਲ ਲਉ। 3 ਅਸੀਂ ਉੱਠ ਕੇ ਬੈਤਏਲ ਨੂੰ ਚੱਲੀਏ ਅਤੇ ਉੱਥੇ ਮੈਂ ਇੱਕ ਜਗਵੇਦੀ ਪਰਮੇਸ਼ੁਰ ਲਈ ਬਣਾਵਾਂਗਾ, ਜਿਸ ਨੇ ਮੇਰੀ ਬਿਪਤਾ ਦੇ ਦਿਨ ਮੈਨੂੰ ਉੱਤਰ ਦਿੱਤਾ ਅਤੇ ਜਿਸ ਰਸਤੇ ਤੇ ਮੈਂ ਚੱਲਦਾ ਸੀ, ਉਸ ਵਿੱਚ ਮੇਰੇ ਨਾਲ-ਨਾਲ ਰਿਹਾ। 4 ਤਦ ਉਨ੍ਹਾਂ ਨੇ ਸਾਰੇ ਪਰਾਏ ਦੇਵਤਿਆਂ ਨੂੰ ਜਿਹੜੇ ਉਨ੍ਹਾਂ ਦੇ ਹੱਥਾਂ ਵਿੱਚ ਸਨ ਅਤੇ ਕੰਨਾਂ ਦੇ ਕੁੰਡਲ ਯਾਕੂਬ ਨੂੰ ਦੇ ਦਿੱਤੇ, ਤਦ ਯਾਕੂਬ ਨੇ ਉਨ੍ਹਾਂ ਨੂੰ ਬਲੂਤ ਦੇ ਰੁੱਖ ਹੇਠ ਜਿਹੜਾ ਸ਼ਕਮ ਦੇ ਨੇੜੇ ਸੀ, ਦੱਬ ਦਿੱਤਾ। 5 ਤਦ ਓਹ ਉੱਥੋਂ ਤੁਰ ਪਏ ਅਤੇ ਉਨ੍ਹਾਂ ਦੇ ਚਾਰ-ਚੁਫ਼ੇਰੇ ਦੇ ਨਗਰਾਂ ਉੱਤੇ ਪਰਮੇਸ਼ੁਰ ਦਾ ਭੈਅ ਛਾ ਗਿਆ, ਇਸ ਲਈ ਉਨ੍ਹਾਂ ਨੇ ਯਾਕੂਬ ਦੇ ਪੁੱਤਰਾਂ ਦਾ ਪਿੱਛਾ ਨਾ ਕੀਤਾ। 6 ਯਾਕੂਬ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਲੂਜ਼ ਵਿੱਚ ਆਏ, ਜਿਹੜਾ ਕਨਾਨ ਦੇ ਦੇਸ਼ ਵਿੱਚ ਹੈ। ਇਹ ਹੀ ਬੈਤਏਲ ਹੈ। 7 ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਉਸ ਸਥਾਨ ਦਾ ਨਾਮ ਏਲ ਬੈਤਏਲ ਰੱਖਿਆ ਕਿਉਂ ਜੋ ਉੱਥੇ ਹੀ ਪਰਮੇਸ਼ੁਰ ਨੇ ਉਸ ਨੂੰ ਦਰਸ਼ਣ ਦਿੱਤਾ ਸੀ, ਜਦ ਉਹ ਆਪਣੇ ਭਰਾ ਦੇ ਅੱਗੋਂ ਭੱਜਿਆ ਸੀ। 8 ਤਦ ਰਿਬਕਾਹ ਦੀ ਦਾਈ ਦਬੋਰਾਹ ਮਰ ਗਈ ਅਤੇ ਉਹ ਬੈਤਏਲ ਵਿੱਚ ਬਲੂਤ ਦੇ ਰੁੱਖ ਹੇਠਾਂ ਦਫ਼ਨਾਈ ਗਈ, ਤਾਂ ਉਸ ਦਾ ਨਾਮ ਅੱਲੋਨ-ਬਾਕੂਥ ਰੱਖਿਆ ਗਿਆ। 9 ਤਦ ਯਾਕੂਬ ਦੇ ਪਦਨ ਅਰਾਮ ਤੋਂ ਵਾਪਿਸ ਆਉਣ ਦੇ ਬਾਅਦ ਪਰਮੇਸ਼ੁਰ ਨੇ ਯਾਕੂਬ ਨੂੰ ਫੇਰ ਦਰਸ਼ਣ ਦਿੱਤਾ ਅਤੇ ਉਸ ਨੂੰ ਬਰਕਤ ਦਿੱਤੀ। 10 ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਤੇਰਾ ਨਾਮ ਯਾਕੂਬ ਹੈ, ਪਰ ਅੱਗੇ ਨੂੰ ਤੇਰਾ ਨਾਮ ਯਾਕੂਬ ਨਹੀਂ ਪੁਕਾਰਿਆ ਜਾਵੇਗਾ, ਸਗੋਂ ਤੇਰਾ ਨਾਮ ਇਸਰਾਏਲ ਹੋਵੇਗਾ। ਇਸ ਤਰ੍ਹਾਂ ਉਸ ਨੇ ਉਹ ਦਾ ਨਾਮ ਇਸਰਾਏਲ ਰੱਖਿਆ। 11 ਫਿਰ ਪਰਮੇਸ਼ੁਰ ਨੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਫਲ ਅਤੇ ਵੱਧ ਅਤੇ ਤੇਰੇ ਤੋਂ ਇੱਕ ਕੌਮ ਸਗੋਂ ਕੌਮਾਂ ਦੇ ਦਲ ਪੈਦਾ ਹੋਣਗੇ ਅਤੇ ਤੇਰੇ ਵੰਸ਼ ਤੋਂ ਰਾਜੇ ਨਿੱਕਲਣਗੇ। 12 ਅਤੇ ਉਹ ਦੇਸ਼ ਜਿਹੜਾ ਮੈਂ ਅਬਰਾਹਾਮ ਅਤੇ ਇਸਹਾਕ ਨੂੰ ਦਿੱਤਾ ਸੀ, ਮੈਂ ਤੈਨੂੰ ਦਿਆਂਗਾ ਅਤੇ ਤੇਰੇ ਪਿੱਛੋਂ ਤੇਰੇ ਵੰਸ਼ ਨੂੰ ਵੀ ਦਿਆਂਗਾ। 13 ਤਦ ਪਰਮੇਸ਼ੁਰ ਉਸ ਦੇ ਕੋਲੋਂ, ਉਸ ਸਥਾਨ ਤੋਂ ਜਿੱਥੇ ਉਹ ਉਸ ਦੇ ਨਾਲ ਗੱਲ ਕਰਦਾ ਸੀ, ਉਤਾਹਾਂ ਚਲਾ ਗਿਆ। 14 ਯਾਕੂਬ ਨੇ ਉਸ ਥਾਂ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ, ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ, ਅਰਥਾਤ ਪੱਥਰ ਦਾ ਇੱਕ ਥੰਮ੍ਹ ਅਤੇ ਉਸ ਦੇ ਉੱਤੇ ਪੀਣ ਦੀ ਭੇਟ ਚੜ੍ਹਾਈ ਅਤੇ ਤੇਲ ਡੋਲ੍ਹਿਆ। 15 ਯਾਕੂਬ ਨੇ ਉਸ ਸਥਾਨ ਦਾ ਨਾਮ ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ ਸੀ, ਬੈਤਏਲ ਰੱਖਿਆ। 16 ਫਿਰ ਉਹ ਬੈਤਏਲ ਤੋਂ ਤੁਰ ਪਏ, ਅਤੇ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿੰਦਾ ਸੀ, ਤਾਂ ਰਾਖ਼ੇਲ ਨੂੰ ਜਣਨ ਦੀਆਂ ਪੀੜਾਂ ਹੋਣ ਲੱਗੀਆਂ ਅਤੇ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ। 17 ਜਦ ਉਹ ਜਣਨ ਦੇ ਕਸ਼ਟ ਵਿੱਚ ਸੀ ਤਾਂ ਦਾਈ ਨੇ ਉਸ ਨੂੰ ਆਖਿਆ, ਨਾ ਡਰ, ਕਿਉਂ ਜੋ ਹੁਣ ਵੀ ਤੇਰੇ ਇੱਕ ਪੁੱਤਰ ਹੀ ਜੰਮੇਗਾ। 18 ਤਦ ਅਜਿਹਾ ਹੋਇਆ ਕਿ ਜਦ ਉਸ ਦੇ ਪ੍ਰਾਣ ਨਿੱਕਲਣ ਨੂੰ ਸਨ ਅਤੇ ਉਹ ਮਰਨ ਵਾਲੀ ਸੀ, ਤਾਂ ਉਸ ਨੇ ਉਸ ਬੱਚੇ ਦਾ ਨਾਮ ਬਨ-ਓਨੀ ਰੱਖਿਆ, ਪਰ ਉਸ ਦੇ ਪਿਤਾ ਨੇ ਉਹ ਦਾ ਨਾਮ ਬਿਨਯਾਮੀਨ ਰੱਖਿਆ। 19 ਇਸ ਤਰ੍ਹਾਂ ਰਾਖ਼ੇਲ ਮਰ ਗਈ ਅਤੇ ਅਫਰਾਥ ਦੇ ਰਾਹ ਵਿੱਚ ਦਫ਼ਨਾਈ ਗਈ। ਇਹੋ ਹੀ ਬੈਤਲਹਮ ਹੈ। 20 ਯਾਕੂਬ ਨੇ ਉਸ ਦੀ ਕਬਰ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ ਅਤੇ ਰਾਖ਼ੇਲ ਦੀ ਕਬਰ ਦਾ ਥੰਮ੍ਹ ਅੱਜ ਤੱਕ ਹੈ। 21 ਫਿਰ ਇਸਰਾਏਲ ਤੁਰ ਪਿਆ ਅਤੇ ਆਪਣਾ ਤੰਬੂ ਏਦਰ ਦੇ ਬੁਰਜ ਦੇ ਪਰਲੇ ਪਾਸੇ ਖੜ੍ਹਾ ਕੀਤਾ। 22 ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ। 23 ਯਾਕੂਬ ਦੇ ਬਾਰਾਂ ਪੁੱਤਰ ਸਨ। ਲੇਆਹ ਦੇ ਇਹ ਸਨ: ਯਾਕੂਬ ਦਾ ਪਹਿਲੌਠਾ ਰਊਬੇਨ, ਫਿਰ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੂਲੁਨ। 24 ਰਾਖ਼ੇਲ ਦੇ ਪੁੱਤਰ ਯੂਸੁਫ਼ ਅਤੇ ਬਿਨਯਾਮੀਨ ਸਨ। 25 ਰਾਖ਼ੇਲ ਦੀ ਦਾਸੀ ਬਿਲਹਾਹ ਦੇ ਪੁੱਤਰ ਦਾਨ ਅਤੇ ਨਫ਼ਤਾਲੀ ਸਨ 26 ਅਤੇ ਲੇਆਹ ਦੀ ਦਾਸੀ ਜਿਲਫਾਹ ਦੇ ਪੁੱਤਰ ਗਾਦ ਅਤੇ ਆਸ਼ੇਰ ਸਨ। ਯਾਕੂਬ ਦੇ ਪੁੱਤਰ ਜਿਹੜੇ ਪਦਨ ਅਰਾਮ ਵਿੱਚ ਉਹ ਦੇ ਲਈ ਜੰਮੇ, ਇਹੋ ਸਨ। 27 ਯਾਕੂਬ ਆਪਣੇ ਪਿਤਾ ਇਸਹਾਕ ਕੋਲ ਮਮਰੇ ਵਿੱਚ ਜਿਹੜਾ ਕਿਰਯਥ-ਅਰਬਾ ਅਰਥਾਤ ਹਬਰੋਨ ਹੈ, ਆਇਆ ਜਿੱਥੇ ਅਬਰਾਹਾਮ ਅਤੇ ਇਸਹਾਕ ਪਰਦੇਸੀ ਹੋ ਕੇ ਰਹੇ ਸਨ 28 ਇਸਹਾਕ ਦੀ ਕੁੱਲ ਉਮਰ ਇੱਕ ਸੌ ਅੱਸੀ ਸਾਲ ਹੋਈ। 29 ਤਦ ਇਸਹਾਕ ਪ੍ਰਾਣ ਤਿਆਗ ਕੇ ਮਰ ਗਿਆ, ਉਹ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਲੋਕਾਂ ਵਿੱਚ ਜਾ ਮਿਲਿਆ ਅਤੇ ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਦਫ਼ਨਾ ਦਿੱਤਾ।
In Other Versions
Genesis 35 in the ANGEFD
Genesis 35 in the ANTPNG2D
Genesis 35 in the AS21
Genesis 35 in the BAGH
Genesis 35 in the BBPNG
Genesis 35 in the BBT1E
Genesis 35 in the BDS
Genesis 35 in the BEV
Genesis 35 in the BHAD
Genesis 35 in the BIB
Genesis 35 in the BLPT
Genesis 35 in the BNT
Genesis 35 in the BNTABOOT
Genesis 35 in the BNTLV
Genesis 35 in the BOATCB
Genesis 35 in the BOATCB2
Genesis 35 in the BOBCV
Genesis 35 in the BOCNT
Genesis 35 in the BOECS
Genesis 35 in the BOGWICC
Genesis 35 in the BOHCB
Genesis 35 in the BOHCV
Genesis 35 in the BOHLNT
Genesis 35 in the BOHNTLTAL
Genesis 35 in the BOICB
Genesis 35 in the BOILNTAP
Genesis 35 in the BOITCV
Genesis 35 in the BOKCV
Genesis 35 in the BOKCV2
Genesis 35 in the BOKHWOG
Genesis 35 in the BOKSSV
Genesis 35 in the BOLCB
Genesis 35 in the BOLCB2
Genesis 35 in the BOMCV
Genesis 35 in the BONAV
Genesis 35 in the BONCB
Genesis 35 in the BONLT
Genesis 35 in the BONUT2
Genesis 35 in the BOPLNT
Genesis 35 in the BOSCB
Genesis 35 in the BOSNC
Genesis 35 in the BOTLNT
Genesis 35 in the BOVCB
Genesis 35 in the BOYCB
Genesis 35 in the BPBB
Genesis 35 in the BPH
Genesis 35 in the BSB
Genesis 35 in the CCB
Genesis 35 in the CUV
Genesis 35 in the CUVS
Genesis 35 in the DBT
Genesis 35 in the DGDNT
Genesis 35 in the DHNT
Genesis 35 in the DNT
Genesis 35 in the ELBE
Genesis 35 in the EMTV
Genesis 35 in the ESV
Genesis 35 in the FBV
Genesis 35 in the FEB
Genesis 35 in the GGMNT
Genesis 35 in the GNT
Genesis 35 in the HARY
Genesis 35 in the HNT
Genesis 35 in the IRVA
Genesis 35 in the IRVB
Genesis 35 in the IRVG
Genesis 35 in the IRVH
Genesis 35 in the IRVK
Genesis 35 in the IRVM
Genesis 35 in the IRVM2
Genesis 35 in the IRVO
Genesis 35 in the IRVT
Genesis 35 in the IRVT2
Genesis 35 in the IRVU
Genesis 35 in the ISVN
Genesis 35 in the JSNT
Genesis 35 in the KAPI
Genesis 35 in the KBT1ETNIK
Genesis 35 in the KBV
Genesis 35 in the KJV
Genesis 35 in the KNFD
Genesis 35 in the LBA
Genesis 35 in the LBLA
Genesis 35 in the LNT
Genesis 35 in the LSV
Genesis 35 in the MAAL
Genesis 35 in the MBV
Genesis 35 in the MBV2
Genesis 35 in the MHNT
Genesis 35 in the MKNFD
Genesis 35 in the MNG
Genesis 35 in the MNT
Genesis 35 in the MNT2
Genesis 35 in the MRS1T
Genesis 35 in the NAA
Genesis 35 in the NASB
Genesis 35 in the NBLA
Genesis 35 in the NBS
Genesis 35 in the NBVTP
Genesis 35 in the NET2
Genesis 35 in the NIV11
Genesis 35 in the NNT
Genesis 35 in the NNT2
Genesis 35 in the NNT3
Genesis 35 in the PDDPT
Genesis 35 in the PFNT
Genesis 35 in the RMNT
Genesis 35 in the SBIAS
Genesis 35 in the SBIBS
Genesis 35 in the SBIBS2
Genesis 35 in the SBICS
Genesis 35 in the SBIDS
Genesis 35 in the SBIGS
Genesis 35 in the SBIHS
Genesis 35 in the SBIIS
Genesis 35 in the SBIIS2
Genesis 35 in the SBIIS3
Genesis 35 in the SBIKS
Genesis 35 in the SBIKS2
Genesis 35 in the SBIMS
Genesis 35 in the SBIOS
Genesis 35 in the SBIPS
Genesis 35 in the SBISS
Genesis 35 in the SBITS
Genesis 35 in the SBITS2
Genesis 35 in the SBITS3
Genesis 35 in the SBITS4
Genesis 35 in the SBIUS
Genesis 35 in the SBIVS
Genesis 35 in the SBT
Genesis 35 in the SBT1E
Genesis 35 in the SCHL
Genesis 35 in the SNT
Genesis 35 in the SUSU
Genesis 35 in the SUSU2
Genesis 35 in the SYNO
Genesis 35 in the TBIAOTANT
Genesis 35 in the TBT1E
Genesis 35 in the TBT1E2
Genesis 35 in the TFTIP
Genesis 35 in the TFTU
Genesis 35 in the TGNTATF3T
Genesis 35 in the THAI
Genesis 35 in the TNFD
Genesis 35 in the TNT
Genesis 35 in the TNTIK
Genesis 35 in the TNTIL
Genesis 35 in the TNTIN
Genesis 35 in the TNTIP
Genesis 35 in the TNTIZ
Genesis 35 in the TOMA
Genesis 35 in the TTENT
Genesis 35 in the UBG
Genesis 35 in the UGV
Genesis 35 in the UGV2
Genesis 35 in the UGV3
Genesis 35 in the VBL
Genesis 35 in the VDCC
Genesis 35 in the YALU
Genesis 35 in the YAPE
Genesis 35 in the YBVTP
Genesis 35 in the ZBP