Genesis 37 (IRVP)

1 ਯਾਕੂਬ ਆਪਣੇ ਪਿਤਾ ਦੀ ਮੁਸਾਫ਼ਰੀ ਦੇ ਦੇਸ਼ ਵਿੱਚ ਅਰਥਾਤ ਕਨਾਨ ਦੇ ਦੇਸ਼ ਵਿੱਚ ਵੱਸ ਗਿਆ। ਇਹ ਯਾਕੂਬ ਦੀ ਵੰਸ਼ਾਵਲੀ ਹੈ। 2 ਜਦ ਯੂਸੁਫ਼ ਸਤਾਰਾਂ ਸਾਲਾਂ ਦਾ ਸੀ, ਉਹ ਆਪਣੇ ਭਰਾਵਾਂ ਦੇ ਨਾਲ ਇੱਜੜ ਚਾਰਦਾ ਸੀ ਅਤੇ ਉਹ ਜਵਾਨ ਆਪਣੇ ਪਿਤਾ ਦੀਆਂ ਪਤਨੀਆਂ ਬਿਲਹਾਹ ਅਤੇ ਜਿਲਫਾਹ ਦੇ ਪੁੱਤਰਾਂ ਨਾਲ ਰਹਿੰਦਾ ਸੀ ਅਤੇ ਯੂਸੁਫ਼ ਉਨ੍ਹਾਂ ਦੀਆਂ ਬੁਰੀਆਂ ਗੱਲਾਂ ਆਪਣੇ ਪਿਤਾ ਨੂੰ ਆ ਕੇ ਦੱਸਦਾ ਸੀ। 3 ਇਸਰਾਏਲ ਯੂਸੁਫ਼ ਨੂੰ ਆਪਣੇ ਸਾਰੇ ਪੁੱਤਰਾਂ ਨਾਲੋਂ ਵੱਧ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਦੀ ਬਿਰਧ ਅਵਸਥਾ ਦਾ ਪੁੱਤਰ ਸੀ ਅਤੇ ਉਸ ਨੇ ਉਹ ਦੇ ਲਈ ਇੱਕ ਰੰਗ-ਬਿਰੰਗਾ ਚੋਲਾ ਬਣਾਇਆ। 4 ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ। 5 ਫੇਰ ਯੂਸੁਫ਼ ਨੇ ਇਹ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਤਾਂ ਉਹ ਉਸ ਦੇ ਨਾਲ ਹੋਰ ਵੈਰ ਰੱਖਣ ਲੱਗੇ। 6 ਉਸ ਨੇ ਉਨ੍ਹਾਂ ਨੂੰ ਆਖਿਆ ਕਿ ਜਿਹੜਾ ਸੁਫ਼ਨਾ ਮੈਂ ਵੇਖਿਆ ਉਹ ਸੁਣੋ। 7 ਵੇਖੋ, ਅਸੀਂ ਖੇਤ ਦੇ ਵਿੱਚ ਪੂਲੇ ਬੰਨ੍ਹ ਰਹੇ ਸੀ ਅਤੇ ਵੇਖੋ, ਮੇਰਾ ਪੂਲਾ ਉੱਠ ਖੜ੍ਹਾ ਹੋਇਆ ਅਤੇ ਵੇਖੋ, ਤੁਹਾਡੇ ਪੂਲਿਆਂ ਨੇ ਉਸ ਦੇ ਆਲੇ-ਦੁਆਲੇ ਆ ਕੇ ਮੇਰੇ ਪੂਲੇ ਨੂੰ ਮੱਥਾ ਟੇਕਿਆ। 8 ਫਿਰ ਉਹ ਦੇ ਭਰਾਵਾਂ ਨੇ ਉਸ ਨੂੰ ਆਖਿਆ, ਕੀ ਤੂੰ ਸੱਚ-ਮੁੱਚ ਸਾਡੇ ਉੱਤੇ ਰਾਜ ਕਰੇਂਗਾ ਅਤੇ ਸਾਡੇ ਉੱਤੇ ਹਕੂਮਤ ਕਰੇਂਗਾ? ਤਦ ਉਹ ਉਸ ਦੇ ਨਾਲ ਉਹ ਦੇ ਸੁਫ਼ਨੇ ਅਤੇ ਉਹ ਦੀਆਂ ਗੱਲਾਂ ਦੇ ਕਾਰਨ ਹੋਰ ਵੀ ਵੈਰ ਰੱਖਣ ਲੱਗ ਪਏ। 9 ਫਿਰ ਉਸ ਨੇ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਆਖਿਆ, ਮੈਂ ਇੱਕ ਹੋਰ ਸੁਫ਼ਨਾ ਵੇਖਿਆ ਅਤੇ ਵੇਖੋ, ਸੂਰਜ, ਚੰਦ ਅਤੇ ਗਿਆਰ੍ਹਾਂ ਤਾਰਿਆਂ ਨੇ ਮੇਰੇ ਅੱਗੇ ਮੱਥਾ ਟੇਕਿਆ। 10 ਉਸ ਨੇ ਇਹ ਸੁਫ਼ਨਾ ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਦੱਸਿਆ ਅਤੇ ਉਹ ਦੇ ਪਿਤਾ ਨੇ ਉਸ ਨੂੰ ਝਿੜਕਿਆ ਅਤੇ ਉਹ ਨੂੰ ਆਖਿਆ, ਇਹ ਕਿਹੋ ਜਿਹਾ ਸੁਫ਼ਨਾ ਹੈ, ਜਿਹੜਾ ਤੂੰ ਵੇਖਿਆ? ਕੀ ਸੱਚ-ਮੁੱਚ ਮੈਂ ਅਤੇ ਤੇਰੀ ਮਾਤਾ ਅਤੇ ਤੇਰੇ ਭਰਾ ਆ ਕੇ ਤੇਰੇ ਅੱਗੇ ਧਰਤੀ ਤੱਕ ਮੱਥਾ ਟੇਕਾਂਗੇ? 11 ਤਦ ਉਹ ਦੇ ਭਰਾਵਾਂ ਨੂੰ ਈਰਖਾ ਹੋਈ ਅਤੇ ਉਹ ਦੇ ਪਿਤਾ ਨੇ ਇਸ ਗੱਲ ਨੂੰ ਯਾਦ ਰੱਖਿਆ। 12 ਫੇਰ ਉਸ ਦੇ ਭਰਾ ਆਪਣੇ ਪਿਤਾ ਦੀਆਂ ਭੇਡਾਂ ਚਾਰਨ ਲਈ ਸ਼ਕਮ ਨੂੰ ਗਏ। 13 ਅਤੇ ਇਸਰਾਏਲ ਨੇ ਯੂਸੁਫ਼ ਨੂੰ ਆਖਿਆ, ਕੀ ਤੇਰੇ ਭਰਾ ਸ਼ਕਮ ਵਿੱਚ ਭੇਡਾਂ ਨਹੀਂ ਚਾਰਦੇ ਹਨ? ਜਾ, ਮੈਂ ਤੈਨੂੰ ਉਨ੍ਹਾਂ ਦੇ ਕੋਲ ਭੇਜਦਾ ਹਾਂ। ਤਦ ਉਸ ਨੇ ਆਖਿਆ, ਮੈਂ ਹਾਜ਼ਰ ਹਾਂ। 14 ਉਸ ਨੇ ਉਹ ਨੂੰ ਆਖਿਆ, ਜਾ ਆਪਣੇ ਭਰਾਵਾਂ ਅਤੇ ਇੱਜੜਾਂ ਦੀ ਸੁੱਖ-ਸਾਂਦ ਦਾ ਪਤਾ ਲੈ ਅਤੇ ਮੈਨੂੰ ਵਾਪਸ ਆ ਕੇ ਖ਼ਬਰ ਦੇ। ਸੋ ਉਸ ਨੇ ਉਹ ਨੂੰ ਹਬਰੋਨ ਦੀ ਘਾਟੀ ਤੋਂ ਭੇਜਿਆ ਅਤੇ ਉਹ ਸ਼ਕਮ ਨੂੰ ਆਇਆ। 15 ਅਤੇ ਕੋਈ ਮਨੁੱਖ ਉਸ ਨੂੰ ਮਿਲਿਆ ਅਤੇ ਵੇਖੋ, ਉਹ ਮੈਦਾਨ ਵਿੱਚ ਭਟਕਦਾ ਫਿਰਦਾ ਸੀ ਸੋ ਉਸ ਮਨੁੱਖ ਨੇ ਉਸ ਤੋਂ ਪੁੱਛਿਆ, ਤੂੰ ਕੀ ਲੱਭਦਾ ਹੈਂ? 16 ਤਦ ਉਸ ਨੇ ਆਖਿਆ, ਮੈਂ ਆਪਣੇ ਭਰਾਵਾਂ ਨੂੰ ਲੱਭਦਾ ਹਾਂ। ਕਿਰਪਾ ਮੈਨੂੰ ਦੱਸੋ ਕਿ ਉਹ ਆਪਣੀਆਂ ਭੇਡਾਂ ਕਿੱਥੇ ਚਾਰਦੇ ਹਨ? 17 ਫੇਰ ਉਸ ਮਨੁੱਖ ਨੇ ਆਖਿਆ, ਉਹ ਇੱਥੋਂ ਚਲੇ ਗਏ ਹਨ ਕਿਉਂ ਜੋ ਮੈਂ ਉਨ੍ਹਾਂ ਨੂੰ ਇਹ ਆਖਦੇ ਸੁਣਿਆ ਕਿ ਅਸੀਂ ਦੋਥਾਨ ਨੂੰ ਚੱਲੀਏ। ਸੋ ਯੂਸੁਫ਼ ਆਪਣੇ ਭਰਾਵਾਂ ਦੇ ਮਗਰ ਚੱਲ ਪਿਆ ਅਤੇ ਉਨ੍ਹਾਂ ਨੂੰ ਦੋਥਾਨ ਵਿੱਚ ਜਾ ਲੱਭਿਆ। 18 ਤਦ ਉਨ੍ਹਾਂ ਨੇ ਉਸ ਨੂੰ ਦੂਰੋਂ ਵੇਖਿਆ ਅਤੇ ਉਸ ਦੇ ਨੇੜੇ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਉਸ ਨੂੰ ਮਾਰ ਸੁੱਟਣ ਦੀ ਯੋਜਨਾ ਬਣਾਈ 19 ਅਤੇ ਇੱਕ ਦੂਜੇ ਨੂੰ ਆਖਿਆ, ਵੇਖੋ, ਉਹ ਸੁਫ਼ਨੇ ਵੇਖਣ ਵਾਲਾ ਆ ਰਿਹਾ ਹੈ। 20 ਹੁਣ ਆਓ ਅਸੀਂ ਇਸ ਨੂੰ ਮਾਰ ਸੁੱਟੀਏ ਅਤੇ ਕਿਸੇ ਟੋਏ ਵਿੱਚ ਸੁੱਟ ਦੇਈਏ ਅਤੇ ਆਖੀਏ ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਸੁੱਟਿਆ ਹੈ ਤਾਂ ਅਸੀਂ ਵੇਖਾਂਗੇ ਕਿ ਉਸ ਦੇ ਸੁਫ਼ਨਿਆਂ ਦਾ ਕੀ ਬਣੇਗਾ। 21 ਪਰ ਰਊਬੇਨ ਨੇ ਸੁਣ ਕੇ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾਇਆ ਅਤੇ ਆਖਿਆ, ਅਸੀਂ ਇਸ ਨੂੰ ਜਾਨੋਂ ਨਾ ਮਾਰੀਏ। 22 ਰਊਬੇਨ ਨੇ ਉਨ੍ਹਾਂ ਨੂੰ ਆਖਿਆ, ਖੂਨ ਨਾ ਕਰੋ, ਉਸ ਨੂੰ ਇਸ ਟੋਏ ਵਿੱਚ ਸੁੱਟ ਦਿਓ ਜਿਹੜਾ ਉਜਾੜ ਵਿੱਚ ਹੈ ਪਰ ਉਸ ਨੂੰ ਹੱਥ ਨਾ ਲਾਓ ਤਾਂ ਜੋ ਉਹ ਉਸ ਨੂੰ ਉਨ੍ਹਾਂ ਦੇ ਹੱਥੋਂ ਬਚਾ ਕੇ ਉਹ ਦੇ ਪਿਤਾ ਕੋਲ ਪਹੁੰਚਾ ਦੇਵੇ। 23 ਜਦ ਯੂਸੁਫ਼ ਆਪਣੇ ਭਰਾਵਾਂ ਦੇ ਕੋਲ ਆਇਆ ਤਾਂ ਉਨ੍ਹਾਂ ਨੇ ਯੂਸੁਫ਼ ਉੱਤੋਂ ਉਸ ਦਾ ਚੋਲਾ ਅਰਥਾਤ ਉਹ ਰੰਗ-ਬਿਰੰਗਾ ਚੋਲਾ ਜਿਹੜਾ ਉਸ ਨੇ ਪਾਇਆ ਹੋਇਆ ਸੀ, ਉਤਾਰ ਲਿਆ। 24 ਤਦ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਹ ਟੋਆ ਖਾਲੀ ਸੀ, ਉਸ ਵਿੱਚ ਪਾਣੀ ਨਹੀਂ ਸੀ। 25 ਜਦ ਉਹ ਰੋਟੀ ਖਾਣ ਬੈਠੇ ਤਾਂ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕੇ ਇਸਮਾਏਲੀਆਂ ਦਾ ਇੱਕ ਕਾਫ਼ਿਲਾ ਗਿਲਆਦ ਤੋਂ ਆ ਰਿਹਾ ਸੀ ਅਤੇ ਉਨ੍ਹਾਂ ਦੇ ਊਠਾਂ ਉੱਤੇ ਗਰਮ ਮਸਾਲੇ, ਗੁੱਗਲ ਅਤੇ ਗੰਧਰਸ ਲੱਦੀ ਹੋਈ ਸੀ, ਜੋ ਉਹ ਮਿਸਰ ਨੂੰ ਲੈ ਜਾ ਰਹੇ ਸਨ। 26 ਤਦ ਯਹੂਦਾਹ ਨੇ ਆਪਣੇ ਭਰਾਵਾਂ ਨੂੰ ਆਖਿਆ, ਸਾਨੂੰ ਕੀ ਲਾਭ ਹੋਵੇਗਾ ਜੇਕਰ ਅਸੀਂ ਆਪਣੇ ਭਰਾ ਨੂੰ ਮਾਰ ਸੁੱਟੀਏ ਅਤੇ ਉਸ ਦੇ ਲਹੂ ਨੂੰ ਲੁਕਾਈਏ? 27 ਆਓ ਅਸੀਂ ਇਸਮਾਏਲੀਆਂ ਕੋਲ ਉਸ ਨੂੰ ਵੇਚ ਦੇਈਏ ਪਰ ਉਸ ਉੱਤੇ ਸਾਡਾ ਹੱਥ ਨਾ ਪਵੇ ਕਿਉਂ ਜੋ ਉਹ ਸਾਡਾ ਭਰਾ ਅਤੇ ਸਾਡਾ ਮਾਸ ਹੈ ਅਤੇ ਉਸ ਦੇ ਭਰਾਵਾਂ ਨੇ ਉਹ ਦੀ ਗੱਲ ਮੰਨ ਲਈ। 28 ਤਦ ਮਿਦਯਾਨੀ ਵਪਾਰੀ ਉਨ੍ਹਾਂ ਦੇ ਕੋਲੋਂ ਦੀ ਲੰਘੇ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਟੋਏ ਵਿੱਚੋਂ ਖਿੱਚ ਕੇ ਕੱਢਿਆ ਅਤੇ ਉਨ੍ਹਾਂ ਨੇ ਯੂਸੁਫ਼ ਨੂੰ ਚਾਂਦੀ ਦੇ ਵੀਹ ਸਿੱਕਿਆਂ ਵਿੱਚ ਵੇਚ ਦਿੱਤਾ ਅਤੇ ਉਹ ਯੂਸੁਫ਼ ਨੂੰ ਮਿਸਰ ਵਿੱਚ ਲੈ ਗਏ। 29 ਜਦ ਰਊਬੇਨ ਟੋਏ ਵੱਲ ਮੁੜ ਕੇ ਆਇਆ ਤਾਂ ਵੇਖੋ ਯੂਸੁਫ਼ ਟੋਏ ਵਿੱਚ ਨਹੀਂ ਸੀ, ਤਦ ਉਸ ਨੇ ਆਪਣੇ ਕੱਪੜੇ ਪਾੜੇ 30 ਅਤੇ ਉਹ ਆਪਣੇ ਭਰਾਵਾਂ ਕੋਲ ਮੁੜ ਆਇਆ ਅਤੇ ਆਖਿਆ, ਉਹ ਮੁੰਡਾ ਉੱਥੇ ਨਹੀਂ ਹੈ, 31 ਹੁਣ ਮੈਂ ਕਿੱਥੇ ਜਾਂਵਾਂ? ਤਦ ਉਨ੍ਹਾਂ ਦੇ ਯੂਸੁਫ਼ ਦਾ ਚੋਲਾ ਲੈ ਕੇ ਇੱਕ ਬੱਕਰਾ ਮਾਰ ਕੇ ਉਸ ਚੋਲੇ ਨੂੰ ਲਹੂ ਵਿੱਚ ਡੋਬਿਆ। 32 ਫੇਰ ਉਸ ਰੰਗ-ਬਿਰੰਗੇ ਚੋਗੇ ਨੂੰ ਚੁੱਕ ਕੇ ਆਪਣੇ ਪਿਤਾ ਕੋਲ ਲੈ ਆਏ ਅਤੇ ਉਨ੍ਹਾਂ ਨੇ ਆਖਿਆ, ਸਾਨੂੰ ਇਹ ਲੱਭਿਆ ਹੈ। ਇਸ ਨੂੰ ਪਹਿਚਾਣ ਕੀ ਇਹ ਤੁਹਾਡੇ ਪੁੱਤਰ ਦਾ ਚੋਲਾ ਹੈ ਜਾਂ ਨਹੀਂ। 33 ਤਦ ਉਸ ਨੇ ਉਹ ਨੂੰ ਪਹਿਚਾਣ ਕੇ ਆਖਿਆ, ਇਹ ਮੇਰੇ ਪੁੱਤਰ ਦਾ ਚੋਲਾ ਹੈ। ਕਿਸੇ ਬੁਰੇ ਜਾਨਵਰ ਨੇ ਉਸ ਨੂੰ ਪਾੜ ਦਿੱਤਾ ਹੈ। ਹਾਂ, ਯੂਸੁਫ਼ ਜ਼ਰੂਰ ਹੀ ਘਾਤ ਕੀਤਾ ਗਿਆ ਹੈ। 34 ਯਾਕੂਬ ਨੇ ਆਪਣੇ ਬਸਤਰ ਪਾੜੇ ਅਤੇ ਤੱਪੜ ਆਪਣੀ ਕਮਰ ਉੱਤੇ ਲਪੇਟਿਆ ਅਤੇ ਬਹੁਤ ਦਿਨਾਂ ਤੱਕ ਆਪਣੇ ਪੁੱਤਰ ਦਾ ਸੋਗ ਕਰਦਾ ਰਿਹਾ। 35 ਉਹ ਦੇ ਸਾਰੇ ਪੁੱਤਰ-ਧੀਆਂ ਨੇ ਉਸ ਨੂੰ ਤਸੱਲੀ ਦਿੱਤੀ, ਪਰ ਉਸ ਦੀ ਹਾਲਤ ਉਹੀ ਰਹੀ, ਪਰ ਆਖਿਆ, ਮੈਂ ਪਤਾਲ ਵਿੱਚ ਆਪਣੇ ਪੁੱਤਰ ਕੋਲ ਰੋਂਦਾ-ਰੋਂਦਾ ਉੱਤਰਾਂਗਾ ਅਤੇ ਉਸ ਦਾ ਪਿਤਾ ਉਹ ਦੇ ਲਈ ਵਿਰਲਾਪ ਕਰਦਾ ਰਿਹਾ। 36 ਅਤੇ ਉਨ੍ਹਾਂ ਮਿਦਯਾਨੀਆਂ ਨੇ ਯੂਸੁਫ਼ ਨੂੰ ਮਿਸਰ ਵਿੱਚ ਪੋਟੀਫ਼ਰ ਕੋਲ ਵੇਚ ਦਿੱਤਾ, ਜਿਹੜਾ ਫ਼ਿਰਊਨ ਦਾ ਹਾਕਮ ਅਤੇ ਅੰਗ-ਰੱਖਿਅਕਾਂ ਦਾ ਪ੍ਰਧਾਨ ਸੀ।

In Other Versions

Genesis 37 in the ANGEFD

Genesis 37 in the ANTPNG2D

Genesis 37 in the AS21

Genesis 37 in the BAGH

Genesis 37 in the BBPNG

Genesis 37 in the BBT1E

Genesis 37 in the BDS

Genesis 37 in the BEV

Genesis 37 in the BHAD

Genesis 37 in the BIB

Genesis 37 in the BLPT

Genesis 37 in the BNT

Genesis 37 in the BNTABOOT

Genesis 37 in the BNTLV

Genesis 37 in the BOATCB

Genesis 37 in the BOATCB2

Genesis 37 in the BOBCV

Genesis 37 in the BOCNT

Genesis 37 in the BOECS

Genesis 37 in the BOGWICC

Genesis 37 in the BOHCB

Genesis 37 in the BOHCV

Genesis 37 in the BOHLNT

Genesis 37 in the BOHNTLTAL

Genesis 37 in the BOICB

Genesis 37 in the BOILNTAP

Genesis 37 in the BOITCV

Genesis 37 in the BOKCV

Genesis 37 in the BOKCV2

Genesis 37 in the BOKHWOG

Genesis 37 in the BOKSSV

Genesis 37 in the BOLCB

Genesis 37 in the BOLCB2

Genesis 37 in the BOMCV

Genesis 37 in the BONAV

Genesis 37 in the BONCB

Genesis 37 in the BONLT

Genesis 37 in the BONUT2

Genesis 37 in the BOPLNT

Genesis 37 in the BOSCB

Genesis 37 in the BOSNC

Genesis 37 in the BOTLNT

Genesis 37 in the BOVCB

Genesis 37 in the BOYCB

Genesis 37 in the BPBB

Genesis 37 in the BPH

Genesis 37 in the BSB

Genesis 37 in the CCB

Genesis 37 in the CUV

Genesis 37 in the CUVS

Genesis 37 in the DBT

Genesis 37 in the DGDNT

Genesis 37 in the DHNT

Genesis 37 in the DNT

Genesis 37 in the ELBE

Genesis 37 in the EMTV

Genesis 37 in the ESV

Genesis 37 in the FBV

Genesis 37 in the FEB

Genesis 37 in the GGMNT

Genesis 37 in the GNT

Genesis 37 in the HARY

Genesis 37 in the HNT

Genesis 37 in the IRVA

Genesis 37 in the IRVB

Genesis 37 in the IRVG

Genesis 37 in the IRVH

Genesis 37 in the IRVK

Genesis 37 in the IRVM

Genesis 37 in the IRVM2

Genesis 37 in the IRVO

Genesis 37 in the IRVT

Genesis 37 in the IRVT2

Genesis 37 in the IRVU

Genesis 37 in the ISVN

Genesis 37 in the JSNT

Genesis 37 in the KAPI

Genesis 37 in the KBT1ETNIK

Genesis 37 in the KBV

Genesis 37 in the KJV

Genesis 37 in the KNFD

Genesis 37 in the LBA

Genesis 37 in the LBLA

Genesis 37 in the LNT

Genesis 37 in the LSV

Genesis 37 in the MAAL

Genesis 37 in the MBV

Genesis 37 in the MBV2

Genesis 37 in the MHNT

Genesis 37 in the MKNFD

Genesis 37 in the MNG

Genesis 37 in the MNT

Genesis 37 in the MNT2

Genesis 37 in the MRS1T

Genesis 37 in the NAA

Genesis 37 in the NASB

Genesis 37 in the NBLA

Genesis 37 in the NBS

Genesis 37 in the NBVTP

Genesis 37 in the NET2

Genesis 37 in the NIV11

Genesis 37 in the NNT

Genesis 37 in the NNT2

Genesis 37 in the NNT3

Genesis 37 in the PDDPT

Genesis 37 in the PFNT

Genesis 37 in the RMNT

Genesis 37 in the SBIAS

Genesis 37 in the SBIBS

Genesis 37 in the SBIBS2

Genesis 37 in the SBICS

Genesis 37 in the SBIDS

Genesis 37 in the SBIGS

Genesis 37 in the SBIHS

Genesis 37 in the SBIIS

Genesis 37 in the SBIIS2

Genesis 37 in the SBIIS3

Genesis 37 in the SBIKS

Genesis 37 in the SBIKS2

Genesis 37 in the SBIMS

Genesis 37 in the SBIOS

Genesis 37 in the SBIPS

Genesis 37 in the SBISS

Genesis 37 in the SBITS

Genesis 37 in the SBITS2

Genesis 37 in the SBITS3

Genesis 37 in the SBITS4

Genesis 37 in the SBIUS

Genesis 37 in the SBIVS

Genesis 37 in the SBT

Genesis 37 in the SBT1E

Genesis 37 in the SCHL

Genesis 37 in the SNT

Genesis 37 in the SUSU

Genesis 37 in the SUSU2

Genesis 37 in the SYNO

Genesis 37 in the TBIAOTANT

Genesis 37 in the TBT1E

Genesis 37 in the TBT1E2

Genesis 37 in the TFTIP

Genesis 37 in the TFTU

Genesis 37 in the TGNTATF3T

Genesis 37 in the THAI

Genesis 37 in the TNFD

Genesis 37 in the TNT

Genesis 37 in the TNTIK

Genesis 37 in the TNTIL

Genesis 37 in the TNTIN

Genesis 37 in the TNTIP

Genesis 37 in the TNTIZ

Genesis 37 in the TOMA

Genesis 37 in the TTENT

Genesis 37 in the UBG

Genesis 37 in the UGV

Genesis 37 in the UGV2

Genesis 37 in the UGV3

Genesis 37 in the VBL

Genesis 37 in the VDCC

Genesis 37 in the YALU

Genesis 37 in the YAPE

Genesis 37 in the YBVTP

Genesis 37 in the ZBP