Genesis 49 (IRVP)

1 ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ। 2 ਯਾਕੂਬ ਦੇ ਪੁੱਤਰੋ ਇਕੱਠੇ ਹੋ ਜਾਓ, ਸੁਣੋ, ਅਤੇ ਆਪਣੇ ਪਿਤਾ ਇਸਰਾਏਲ ਦੀ ਸੁਣੋ। 3 ਰਊਬੇਨ ਤੂੰ ਮੇਰਾ ਪਹਿਲੌਠਾ ਪੁੱਤਰ ਹੈਂ, ਮੇਰਾ ਬਲ ਤੇ ਮੇਰੀ ਸ਼ਕਤੀ ਦਾ ਮੁੱਢ ਹੈਂ। ਤੂੰ ਇੱਜ਼ਤ ਵਿੱਚ ਉੱਤਮ ਤੇ ਜ਼ੋਰ ਵਿੱਚ ਵੀ ਉੱਤਮ ਹੈਂ। 4 ਤੂੰ ਪਾਣੀ ਵਾਂਗੂੰ ਉਬਲਣ ਵਾਲਾ ਹੈ, ਪਰ ਤੂੰ ਉੱਚੀ ਪਦਵੀ ਨਾ ਪਾਵੇਂਗਾ ਕਿਉਂ ਜੋ ਤੂੰ ਆਪਣੇ ਪਿਤਾ ਦੇ ਮੰਜੇ ਉੱਤੇ ਚੜ੍ਹ ਗਿਆ। ਤਦ ਤੂੰ ਉਹ ਨੂੰ ਭਰਿਸ਼ਟ ਕੀਤਾ। ਉਹ ਮੇਰੇ ਬਿਸਤਰੇ ਉੱਤੇ ਚੜ੍ਹ ਗਿਆ। 5 ਸ਼ਿਮਓਨ ਅਤੇ ਲੇਵੀ ਭਰਾ-ਭਰਾ ਹਨ, ਉਨ੍ਹਾਂ ਦੀਆਂ ਤਲਵਾਰਾਂ ਜ਼ੁਲਮ ਦੇ ਸ਼ਸਤਰ ਹਨ। 6 ਹੇ ਮੇਰੇ ਮਨ, ਉਨ੍ਹਾਂ ਦੀ ਸੰਗਤ ਵਿੱਚ ਨਾ ਜਾ। ਹੇ ਮੇਰੀ ਮਹਿਮਾ, ਉਨ੍ਹਾਂ ਦੀ ਸਭਾ ਵਿੱਚ ਨਾ ਰਲ, ਕਿਉਂ ਜੋ ਉਨ੍ਹਾਂ ਨੇ ਆਪਣੇ ਕ੍ਰੋਧ ਵਿੱਚ ਮਨੁੱਖਾਂ ਨੂੰ ਵੱਢ ਛੱਡਿਆ ਅਤੇ ਆਪਣੇ ਢੀਠਪੁਣੇ ਵਿੱਚ ਬਲ਼ਦਾਂ ਦੀਆਂ ਸੜਾਂ ਵੱਢ ਦਿੱਤੀਆਂ। 7 ਉਨ੍ਹਾਂ ਦਾ ਕ੍ਰੋਧ ਸਰਾਪਿਆ ਜਾਵੇ, ਕਿਉਂ ਜੋ ਉਹ ਭਿਅੰਕਰ ਸੀ; ਨਾਲੇ ਉਨ੍ਹਾਂ ਦਾ ਰੋਹ, ਕਿਉਂ ਜੋ ਉਹ ਕਠੋਰ ਸੀ। ਮੈਂ ਉਨ੍ਹਾਂ ਨੂੰ ਯਾਕੂਬ ਵਿੱਚ ਅਲੱਗ-ਅਲੱਗ ਕਰ ਛੱਡਾਂਗਾ ਅਤੇ ਉਨ੍ਹਾਂ ਨੂੰ ਇਸਰਾਏਲ ਵਿੱਚ ਖਿੰਡਾ ਦਿਆਂਗਾ। 8 ਹੇ ਯਹੂਦਾਹ ਤੇਰੇ ਭਰਾ ਤੇਰਾ ਧੰਨਵਾਦ ਕਰਨਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਧੌਣ ਉੱਤੇ ਹੋਵੇਗਾ; ਤੇਰੇ ਪਿਤਾ ਦੇ ਪੁੱਤਰ ਤੇਰੇ ਅੱਗੇ ਨੀਵੇਂ ਹੋਣਗੇ। 9 ਯਹੂਦਾਹ ਸ਼ੇਰ ਦਾ ਬੱਚਾ ਹੈ। ਮੇਰੇ ਪੁੱਤਰ ਤੂੰ ਸ਼ਿਕਾਰ ਮਾਰ ਕੇ ਆਇਆ। ਉਹ ਸ਼ੇਰ ਦੀ ਤਰ੍ਹਾਂ ਸਗੋਂ ਸ਼ੇਰਨੀ ਦੀ ਤਰ੍ਹਾਂ ਦੱਬ ਕੇ ਬੈਠ ਗਿਆ। ਫਿਰ ਕੌਣ ਉਹ ਨੂੰ ਛੇੜੇਗਾ? 10 ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ। 11 ਉਹ ਆਪਣੇ ਗਧੇ ਨੂੰ ਦਾਖ਼ ਦੀ ਬੇਲ ਨਾਲ ਅਤੇ ਆਪਣੀ ਗਧੀ ਦੇ ਬੱਚੇ ਨੂੰ ਦਾਖ਼ ਦੇ ਉੱਤਮ ਬੂਟੇ ਨਾਲ ਬੰਨ੍ਹੇਗਾ। ਉਸ ਨੇ ਆਪਣੇ ਬਸਤਰ ਨੂੰ ਮਧ ਵਿੱਚ ਅਤੇ ਆਪਣਾ ਪਹਿਰਾਵਾ ਅੰਗੂਰਾਂ ਦੇ ਰਸ ਵਿੱਚ ਧੋਤਾ ਹੈ। 12 ਉਹ ਦੀਆਂ ਅੱਖਾਂ ਮਧ ਨਾਲ ਲਾਲ ਅਤੇ ਉਹ ਦੇ ਦੰਦ ਦੁੱਧ ਨਾਲੋਂ ਚਿੱਟੇ ਹਨ। 13 ਜ਼ਬੂਲੁਨ ਸਮੁੰਦਰਾਂ ਦੇ ਘਾਟ ਉੱਤੇ ਵੱਸੇਗਾ ਅਤੇ ਉਹ ਬੇੜਿਆਂ ਦੀ ਬੰਦਰਗਾਹ ਹੋਵੇਗਾ ਤੇ ਉਸ ਦੀ ਹੱਦ ਸੀਦੋਨ ਤੱਕ ਹੋਵੇਗੀ। 14 ਯਿੱਸਾਕਾਰ ਬਲਵੰਤ ਗਧਾ ਹੈ, ਜਿਹੜਾ ਵਾੜੇ ਦੇ ਪਸ਼ੂਆਂ ਵਿਚਕਾਰ ਸਹਿਮ ਕੇ ਬੈਠਦਾ ਹੈ, 15 ਅਤੇ ਉਸ ਨੇ ਇੱਕ ਅਰਾਮ ਦੀ ਥਾਂ ਵੇਖੀ ਕਿ ਉਹ ਚੰਗੀ ਹੈ ਅਤੇ ਉਹ ਦੇਸ਼ ਮਨ ਭਾਉਂਦਾ ਹੈ। ਤਦ ਉਸ ਨੇ ਆਪਣਾ ਮੋਢਾ ਭਾਰ ਚੁੱਕਣ ਨੂੰ ਨਿਵਾਇਆ ਅਤੇ ਉਹ ਇੱਕ ਬੇਗਾਰੀ ਕਰਨ ਵਾਲਾ ਬਣਿਆ। 16 ਦਾਨ ਇਸਰਾਏਲ ਦੇ ਗੋਤਾਂ ਵਿੱਚੋਂ ਇੱਕ ਹੋ ਕੇ, ਆਪਣੇ ਲੋਕਾਂ ਦਾ ਨਿਆਂ ਕਰੇਗਾ। 17 ਦਾਨ ਮਾਰਗ ਉੱਤੇ ਸੱਪ ਸਗੋਂ ਰਸਤੇ ਵਿੱਚ ਫਨੀਅਰ ਸੱਪ ਹੋਵੇਗਾ, ਜਿਹੜਾ ਘੋੜੇ ਨੂੰ ਡੰਗ ਮਾਰਦਾ ਹੈ ਜਿਸ ਕਾਰਨ ਉਸ ਦਾ ਸਵਾਰ ਪਿੱਛੇ ਡਿੱਗ ਪੈਂਦਾ ਹੈ। 18 ਹੇ ਯਹੋਵਾਹ, ਮੈਂ ਤੇਰੇ ਛੁਟਕਾਰੇ ਨੂੰ ਉਡੀਕਿਆ ਹੈ। 19 ਗਾਦ ਨੂੰ ਫ਼ੌਜਾਂ ਧੱਕਣਗੀਆਂ ਪਰ ਉਹ ਉਨ੍ਹਾਂ ਦੀ ਪਿੱਠ ਨੂੰ ਧੱਕੇਗਾ। 20 ਆਸ਼ੇਰ ਦੀ ਰੋਟੀ ਚਿਕਣੀ ਹੋਵੇਗੀ ਅਤੇ ਉਹ ਸੁਆਦਲੇ ਸ਼ਾਹੀ ਭੋਜਨ ਦੇਵੇਗਾ। 21 ਨਫ਼ਤਾਲੀ ਛੱਡੀ ਹੋਈ ਹਰਨੀ ਹੈ, ਉਹ ਸੁੰਦਰ ਗੱਲਾਂ ਬੋਲਦਾ ਹੈ। 22 ਯੂਸੁਫ਼ ਇੱਕ ਫਲਦਾਇਕ ਦਾਖ਼ਲਤਾ ਹੈ, ਸੋਤੇ ਕੋਲ ਲੱਗੀ ਇੱਕ ਫਲਦਾਇਕ ਦਾਖ਼ਲਤਾ, ਜਿਸ ਦੀਆਂ ਟਹਿਣੀਆਂ ਕੰਧ ਉੱਤੋਂ ਦੀ ਚੜ੍ਹ ਜਾਂਦੀਆਂ ਹਨ। 23 ਤੀਰ-ਅੰਦਾਜ਼ਾਂ ਨੇ ਉਹ ਨੂੰ ਸਤਾਇਆ ਅਤੇ ਤੀਰ ਚਲਾਏ ਤੇ ਉਹ ਦੇ ਨਾਲ ਵੈਰ ਰੱਖਿਆ। 24 ਪਰ ਉਹ ਦਾ ਧਣੁੱਖ ਤਕੜਾ ਰਿਹਾ ਅਤੇ ਯਾਕੂਬ ਦੇ ਸ਼ਕਤੀਮਾਨ ਪਰਮੇਸ਼ੁਰ ਦੇ ਹੱਥੋਂ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ (ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਆਵੇਗਾ) 25 ਤੇਰੇ ਪਿਤਾ ਦੇ ਪਰਮੇਸ਼ੁਰ ਤੋਂ, ਜਿਹੜਾ ਤੇਰੀ ਸਹਾਇਤਾ ਕਰੇਗਾ ਅਤੇ ਸਰਬ ਸ਼ਕਤੀਮਾਨ ਤੋਂ, ਜਿਹੜਾ ਤੈਨੂੰ ਬਰਕਤਾਂ ਦੇਵੇਗਾ, ਉੱਪਰੋਂ ਅਕਾਸ਼ ਦੀਆਂ ਬਰਕਤਾਂ, ਹੇਠਾਂ ਪਈਆਂ ਹੋਈਆਂ ਡੁੰਘਿਆਈਆਂ ਦੀਆਂ ਬਰਕਤਾਂ, ਛਾਤੀਆਂ ਤੇ ਕੁੱਖ ਦੀਆਂ ਬਰਕਤਾਂ, 26 ਤੇਰੇ ਪਿਤਾ ਦੀਆਂ ਬਰਕਤਾਂ, ਮੇਰੇ ਪਿਓ ਦਾਦਿਆਂ ਦੀਆਂ ਬਰਕਤਾਂ ਤੋਂ, ਸਗੋਂ ਸਦੀਪਕ ਪਰਬਤਾਂ ਦੇ ਬੰਨ੍ਹਿਆਂ ਤੱਕ ਵੱਧ ਗਈਆਂ। ਉਹ ਯੂਸੁਫ਼ ਦੇ ਸਿਰ ਉੱਤੇ ਸਗੋਂ ਉਹ ਦੀ ਖੋਪੜੀ ਉੱਤੇ ਹੋਣਗੀਆਂ ਜਿਹੜਾ ਆਪਣੇ ਭਰਾਵਾਂ ਵਿੱਚੋਂ ਅਲੱਗ ਕੀਤਾ ਗਿਆ। 27 ਬਿਨਯਾਮੀਨ ਪਾੜਨ ਵਾਲਾ ਬਘਿਆੜ ਹੈ। ਸਵੇਰੇ ਉਹ ਸ਼ਿਕਾਰ ਖਾਵੇਗਾ ਅਤੇ ਸ਼ਾਮ ਨੂੰ ਲੁੱਟ ਵੰਡੇਗਾ। 28 ਇਹ ਸਭ ਇਸਰਾਏਲ ਦੇ ਬਾਰਾਂ ਗੋਤ ਹਨ, ਇਹ ਉਹ ਬਚਨ ਹਨ ਜੋ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਜਦ ਉਨ੍ਹਾਂ ਵਿੱਚੋਂ ਹਰ ਇੱਕ ਨੂੰ ਬਰਕਤ ਦਿੱਤੀ ਹਰ ਇੱਕ ਨੂੰ ਉਸ ਦੀ ਬਰਕਤ ਅਨੁਸਾਰ ਉਸ ਨੇ ਉਨ੍ਹਾਂ ਨੂੰ ਬਰਕਤ ਦਿੱਤੀ। 29 ਫੇਰ ਉਸ ਨੇ ਉਨ੍ਹਾਂ ਨੂੰ ਆਗਿਆ ਦੇ ਕੇ ਆਖਿਆ, ਮੈਂ ਆਪਣੇ ਲੋਕਾਂ ਨੂੰ ਮਿਲਣ ਲਈ ਜਾਂਦਾ ਹਾਂ, ਮੈਨੂੰ ਮੇਰੇ ਪਿਓ ਦਾਦਿਆਂ ਨਾਲ ਉਸ ਗੁਫ਼ਾ ਵਿੱਚ ਜਿਹੜੀ ਅਫ਼ਰੋਨ ਹਿੱਤੀ ਦੀ ਪੈਲੀ ਵਿੱਚ ਹੈ, ਦੱਬਿਓ। 30 ਅਰਥਾਤ ਉਸ ਗੁਫ਼ਾ ਵਿੱਚ ਜਿਹੜੀ ਮਕਫ਼ੇਲਾਹ ਦੀ ਪੈਲੀ ਵਿੱਚ ਮਮਰੇ ਦੇ ਅੱਗੇ ਕਨਾਨ ਦੇਸ਼ ਵਿੱਚ ਹੈ, ਜਿਹੜੀ ਪੈਲੀ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰਿਸਤਾਨ ਦੀ ਨਿੱਜ ਭੂਮੀ ਹੋਣ ਲਈ ਸੀ। 31 ਉੱਥੇ ਉਨ੍ਹਾਂ ਨੇ ਅਬਰਾਹਾਮ ਅਤੇ ਉਹ ਦੀ ਪਤਨੀ ਸਾਰਾਹ ਨੂੰ ਦੱਬਿਆ, ਉੱਥੇ ਉਨ੍ਹਾਂ ਨੇ ਇਸਹਾਕ ਅਤੇ ਉਹ ਦੀ ਪਤਨੀ ਰਿਬਕਾਹ ਨੂੰ ਦੱਬਿਆ ਅਤੇ ਉੱਥੇ ਮੈਂ ਲੇਆਹ ਨੂੰ ਦੱਬਿਆ। 32 ਮੈਂ ਉਸ ਪੈਲੀ ਅਤੇ ਉਸ ਗੁਫ਼ਾ ਨੂੰ ਜਿਹੜੀ ਉਸ ਦੇ ਵਿੱਚ ਹੈ, ਹੇਤ ਦੇ ਪੁੱਤਰਾਂ ਤੋਂ ਮੁੱਲ ਲਿਆ। 33 ਜਦ ਯਾਕੂਬ ਆਪਣੇ ਪੁੱਤਰਾਂ ਨੂੰ ਆਗਿਆ ਦੇ ਚੁੱਕਿਆ ਤਾਂ ਉਸ ਨੇ ਆਪਣੇ ਪੈਰ ਮੰਜੇ ਉੱਤੇ ਇਕੱਠੇ ਕਰ ਲਏ ਅਤੇ ਆਪਣੇ ਪ੍ਰਾਣ ਛੱਡ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ।

In Other Versions

Genesis 49 in the ANGEFD

Genesis 49 in the ANTPNG2D

Genesis 49 in the AS21

Genesis 49 in the BAGH

Genesis 49 in the BBPNG

Genesis 49 in the BBT1E

Genesis 49 in the BDS

Genesis 49 in the BEV

Genesis 49 in the BHAD

Genesis 49 in the BIB

Genesis 49 in the BLPT

Genesis 49 in the BNT

Genesis 49 in the BNTABOOT

Genesis 49 in the BNTLV

Genesis 49 in the BOATCB

Genesis 49 in the BOATCB2

Genesis 49 in the BOBCV

Genesis 49 in the BOCNT

Genesis 49 in the BOECS

Genesis 49 in the BOGWICC

Genesis 49 in the BOHCB

Genesis 49 in the BOHCV

Genesis 49 in the BOHLNT

Genesis 49 in the BOHNTLTAL

Genesis 49 in the BOICB

Genesis 49 in the BOILNTAP

Genesis 49 in the BOITCV

Genesis 49 in the BOKCV

Genesis 49 in the BOKCV2

Genesis 49 in the BOKHWOG

Genesis 49 in the BOKSSV

Genesis 49 in the BOLCB

Genesis 49 in the BOLCB2

Genesis 49 in the BOMCV

Genesis 49 in the BONAV

Genesis 49 in the BONCB

Genesis 49 in the BONLT

Genesis 49 in the BONUT2

Genesis 49 in the BOPLNT

Genesis 49 in the BOSCB

Genesis 49 in the BOSNC

Genesis 49 in the BOTLNT

Genesis 49 in the BOVCB

Genesis 49 in the BOYCB

Genesis 49 in the BPBB

Genesis 49 in the BPH

Genesis 49 in the BSB

Genesis 49 in the CCB

Genesis 49 in the CUV

Genesis 49 in the CUVS

Genesis 49 in the DBT

Genesis 49 in the DGDNT

Genesis 49 in the DHNT

Genesis 49 in the DNT

Genesis 49 in the ELBE

Genesis 49 in the EMTV

Genesis 49 in the ESV

Genesis 49 in the FBV

Genesis 49 in the FEB

Genesis 49 in the GGMNT

Genesis 49 in the GNT

Genesis 49 in the HARY

Genesis 49 in the HNT

Genesis 49 in the IRVA

Genesis 49 in the IRVB

Genesis 49 in the IRVG

Genesis 49 in the IRVH

Genesis 49 in the IRVK

Genesis 49 in the IRVM

Genesis 49 in the IRVM2

Genesis 49 in the IRVO

Genesis 49 in the IRVT

Genesis 49 in the IRVT2

Genesis 49 in the IRVU

Genesis 49 in the ISVN

Genesis 49 in the JSNT

Genesis 49 in the KAPI

Genesis 49 in the KBT1ETNIK

Genesis 49 in the KBV

Genesis 49 in the KJV

Genesis 49 in the KNFD

Genesis 49 in the LBA

Genesis 49 in the LBLA

Genesis 49 in the LNT

Genesis 49 in the LSV

Genesis 49 in the MAAL

Genesis 49 in the MBV

Genesis 49 in the MBV2

Genesis 49 in the MHNT

Genesis 49 in the MKNFD

Genesis 49 in the MNG

Genesis 49 in the MNT

Genesis 49 in the MNT2

Genesis 49 in the MRS1T

Genesis 49 in the NAA

Genesis 49 in the NASB

Genesis 49 in the NBLA

Genesis 49 in the NBS

Genesis 49 in the NBVTP

Genesis 49 in the NET2

Genesis 49 in the NIV11

Genesis 49 in the NNT

Genesis 49 in the NNT2

Genesis 49 in the NNT3

Genesis 49 in the PDDPT

Genesis 49 in the PFNT

Genesis 49 in the RMNT

Genesis 49 in the SBIAS

Genesis 49 in the SBIBS

Genesis 49 in the SBIBS2

Genesis 49 in the SBICS

Genesis 49 in the SBIDS

Genesis 49 in the SBIGS

Genesis 49 in the SBIHS

Genesis 49 in the SBIIS

Genesis 49 in the SBIIS2

Genesis 49 in the SBIIS3

Genesis 49 in the SBIKS

Genesis 49 in the SBIKS2

Genesis 49 in the SBIMS

Genesis 49 in the SBIOS

Genesis 49 in the SBIPS

Genesis 49 in the SBISS

Genesis 49 in the SBITS

Genesis 49 in the SBITS2

Genesis 49 in the SBITS3

Genesis 49 in the SBITS4

Genesis 49 in the SBIUS

Genesis 49 in the SBIVS

Genesis 49 in the SBT

Genesis 49 in the SBT1E

Genesis 49 in the SCHL

Genesis 49 in the SNT

Genesis 49 in the SUSU

Genesis 49 in the SUSU2

Genesis 49 in the SYNO

Genesis 49 in the TBIAOTANT

Genesis 49 in the TBT1E

Genesis 49 in the TBT1E2

Genesis 49 in the TFTIP

Genesis 49 in the TFTU

Genesis 49 in the TGNTATF3T

Genesis 49 in the THAI

Genesis 49 in the TNFD

Genesis 49 in the TNT

Genesis 49 in the TNTIK

Genesis 49 in the TNTIL

Genesis 49 in the TNTIN

Genesis 49 in the TNTIP

Genesis 49 in the TNTIZ

Genesis 49 in the TOMA

Genesis 49 in the TTENT

Genesis 49 in the UBG

Genesis 49 in the UGV

Genesis 49 in the UGV2

Genesis 49 in the UGV3

Genesis 49 in the VBL

Genesis 49 in the VDCC

Genesis 49 in the YALU

Genesis 49 in the YAPE

Genesis 49 in the YBVTP

Genesis 49 in the ZBP