Genesis 50 (IRVP)

1 ਯੂਸੁਫ਼ ਆਪਣੇ ਪਿਤਾ ਦੇ ਮੂੰਹ ਉੱਤੇ ਡਿੱਗ ਕੇ ਰੋਇਆ ਅਤੇ ਉਸ ਨੂੰ ਚੁੰਮਿਆ। 2 ਫੇਰ ਯੂਸੁਫ਼ ਨੇ ਆਪਣੇ ਸੇਵਕਾਂ ਨੂੰ ਅਰਥਾਤ ਵੈਦਾਂ ਨੂੰ ਆਗਿਆ ਦਿੱਤੀ, ਕਿ ਉਹ ਉਸ ਦੇ ਪਿਤਾ ਵਿੱਚ ਸੁਗੰਧੀਆਂ ਭਰਨ ਇਸ ਲਈ ਉਨ੍ਹਾਂ ਵੈਦਾਂ ਨੇ ਇਸਰਾਏਲ ਵਿੱਚ ਸੁਗੰਧੀਆਂ ਭਰੀਆਂ। 3 ਅਤੇ ਜਦ ਉਸ ਦੇ ਚਾਲ੍ਹੀ ਦਿਨ ਪੂਰੇ ਹੋ ਗਏ, ਕਿਉਂ ਜੋ ਇਸੇ ਤਰ੍ਹਾਂ ਹੀ ਉਹ ਸੁਗੰਧੀਆਂ ਭਰਨ ਦੇ ਦਿਨ ਪੂਰੇ ਕਰਦੇ ਹੁੰਦੇ ਸਨ ਅਤੇ ਮਿਸਰੀ ਉਸ ਦੇ ਲਈ ਸੱਤਰ ਦਿਨ ਵਿਰਲਾਪ ਕਰਦੇ ਰਹੇ। 4 ਅਤੇ ਜਦ ਵਿਰਲਾਪ ਦੇ ਦਿਨ ਬੀਤ ਗਏ, ਤਦ ਯੂਸੁਫ਼ ਨੇ ਫ਼ਿਰਊਨ ਦੇ ਘਰਾਣੇ ਨੂੰ ਇਹ ਗੱਲ ਆਖੀ, ਕਿ ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਿਗਾਹ ਹੈ ਤਾਂ ਮੇਰੀ ਇਹ ਗੱਲ ਫ਼ਿਰਊਨ ਨੂੰ ਬੋਲੋ, 5 ਮੇਰੇ ਪਿਤਾ ਨੇ ਮੈਥੋਂ ਇਹ ਸਹੁੰ ਲਈ ਸੀ ਕਿ ਵੇਖ ਮੈਂ ਮਰਨ ਵਾਲਾ ਹਾਂ, ਮੈਨੂੰ ਉਸ ਕਬਰ ਵਿੱਚ ਜਿਸ ਨੂੰ ਮੈਂ ਆਪਣੇ ਲਈ ਕਨਾਨ ਦੇਸ਼ ਵਿੱਚ ਪੁੱਟਿਆ ਸੀ ਦੱਬੀਂ, ਇਸ ਲਈ ਹੁਣ ਮੈਨੂੰ ਉੱਥੇ ਜਾ ਕੇ ਆਪਣੇ ਪਿਤਾ ਨੂੰ ਦਫ਼ਨਾਉਣ ਦੀ ਇਜਾਜ਼ਤ ਦੇਵੇ ਅਤੇ ਇਸ ਤੋਂ ਬਾਅਦ ਮੈਂ ਮੁੜ ਆਵਾਂਗਾ। 6 ਤਦ ਫ਼ਿਰਊਨ ਨੇ ਆਖਿਆ, ਜਾ ਅਤੇ ਆਪਣੇ ਪਿਤਾ ਦੀ ਸਹੁੰ ਦੇ ਅਨੁਸਾਰ ਉਸ ਨੂੰ ਦਫ਼ਨਾ ਦੇ। 7 ਇਸ ਲਈ ਯੂਸੁਫ਼ ਆਪਣੇ ਪਿਤਾ ਨੂੰ ਦਫ਼ਨਾਉਣ ਲਈ ਗਿਆ, ਅਤੇ ਉਸ ਦੇ ਨਾਲ ਫ਼ਿਰਊਨ ਦੇ ਸਾਰੇ ਸੇਵਕ, ਉਸ ਦੇ ਘਰਾਣੇ ਦੇ ਸਾਰੇ ਬਜ਼ੁਰਗ ਅਤੇ ਮਿਸਰ ਦੇਸ਼ ਦੇ ਸਾਰੇ ਬਜ਼ੁਰਗ ਗਏ। 8 ਅਤੇ ਯੂਸੁਫ਼ ਦਾ ਸਾਰਾ ਘਰਾਣਾ, ਉਸ ਦੇ ਭਰਾ ਅਤੇ ਉਸ ਦੇ ਪਿਤਾ ਦਾ ਘਰਾਣਾ ਵੀ ਗਏ, ਸਿਰਫ਼ ਉਨ੍ਹਾਂ ਦੇ ਬੱਚੇ, ਇੱਜੜ ਅਤੇ ਚੌਣੇ ਗੋਸ਼ਨ ਦੇਸ਼ ਵਿੱਚ ਰਹਿ ਗਏ। 9 ਉਸ ਦੇ ਨਾਲ ਰਥ ਵੀ ਅਤੇ ਸਵਾਰ ਵੀ ਗਏ ਇਸ ਤਰ੍ਹਾਂ ਵੱਡੀ ਭੀੜ ਹੋ ਗਈ। 10 ਫਿਰ ਉਹ ਆਤਾਦ ਦੇ ਪਿੜ ਤੱਕ ਆਏ ਜਿਹੜਾ ਯਰਦਨ ਪਾਰ ਹੈ, ਉੱਥੇ ਉਨ੍ਹਾਂ ਨੇ ਬਹੁਤ ਜਿਆਦਾ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ, ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਤੱਕ ਅਫ਼ਸੋਸ ਕੀਤਾ। 11 ਉਸ ਦੇਸ਼ ਦੇ ਰਹਿਣ ਵਾਲੇ ਕਨਾਨੀਆਂ ਨੇ ਉਸ ਸੋਗ ਨੂੰ ਆਤਾਦ ਦੇ ਪਿੜ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਮਿਸਰੀਆਂ ਦਾ ਇਹ ਭਾਰੀ ਸੋਗ ਹੈ ਇਸ ਕਾਰਨ ਉਸ ਦਾ ਨਾਮ ਆਬੇਲ ਮਿਸਰਾਈਮ ਰੱਖਿਆ ਗਿਆ, ਜਿਹੜਾ ਯਰਦਨ ਪਾਰ ਹੈ। 12 ਉਸ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਸੀ। 13 ਉਸ ਦੇ ਪੁੱਤਰ ਉਹ ਨੂੰ ਕਨਾਨ ਦੇਸ਼ ਵਿੱਚ ਲੈ ਗਏ ਅਤੇ ਉਹ ਨੂੰ ਮਕਫ਼ੇਲਾਹ ਦੀ ਪੈਲੀ ਦੀ ਗੁਫ਼ਾ ਵਿੱਚ ਦਫ਼ਨਾਇਆ, ਜਿਸ ਪੈਲੀ ਨੂੰ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰ ਦੀ ਵਿਰਾਸਤ ਲਈ ਮਮਰੇ ਦੇ ਅੱਗੇ ਮੁੱਲ ਲਿਆ ਸੀ। 14 ਉਪਰੰਤ ਯੂਸੁਫ਼ ਆਪ ਅਤੇ ਉਸ ਦੇ ਭਰਾ ਅਤੇ ਸਭ ਜਿਹੜੇ ਉਸ ਦੇ ਨਾਲ ਉਸ ਦੇ ਪਿਤਾ ਨੂੰ ਦੱਬਣ ਲਈ ਗਏ ਸਨ ਉਸ ਦੇ ਪਿਤਾ ਨੂੰ ਦੱਬਣ ਦੇ ਮਗਰੋਂ ਮਿਸਰ ਨੂੰ ਮੁੜ ਆਏ। 15 ਜਦ ਯੂਸੁਫ਼ ਦੇ ਭਰਾਵਾਂ ਨੇ ਵੇਖਿਆ ਕਿ ਸਾਡਾ ਪਿਤਾ ਮਰ ਗਿਆ ਹੈ ਤਾਂ ਉਨ੍ਹਾਂ ਨੇ ਆਖਿਆ ਕਿ ਸ਼ਾਇਦ ਯੂਸੁਫ਼ ਸਾਡੇ ਨਾਲ ਵੈਰ ਕਰੇਗਾ ਅਤੇ ਉਹ ਸਾਥੋਂ ਸਾਡੀ ਬੁਰਿਆਈ ਦਾ ਬਦਲਾ ਜ਼ਰੂਰ ਲਵੇਗਾ, ਜਿਹੜੀ ਅਸੀਂ ਉਹ ਦੇ ਨਾਲ ਕੀਤੀ ਸੀ। 16 ਉਨ੍ਹਾਂ ਨੇ ਯੂਸੁਫ਼ ਨੂੰ ਇਹ ਸੁਨੇਹਾ ਭੇਜਿਆ, ਕਿ ਤੁਹਾਡੇ ਪਿਤਾ ਨੇ ਆਪਣੀ ਮੌਤ ਤੋਂ ਪਹਿਲਾਂ ਇਹ ਆਗਿਆ ਦਿੱਤੀ ਸੀ, 17 ਯੂਸੁਫ਼ ਨੂੰ ਇਹ ਆਖਣਾ ਕਿ ਕਿਰਪਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ਼ ਕਰ ਦੇ ਕਿਉਂ ਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ, ਇਸ ਲਈ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ। 18 ਤਦ ਉਸ ਦੇ ਭਰਾ ਵੀ ਉਸ ਦੇ ਅੱਗੇ ਜਾ ਕੇ ਡਿੱਗ ਪਏ ਅਤੇ ਉਨ੍ਹਾਂ ਆਖਿਆ, ਵੇਖੋ ਅਸੀਂ ਤੁਹਾਡੇ ਦਾਸ ਹਾਂ। 19 ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ? 20 ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਮਨ ਬਣਾਇਆ; ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਵਿਚਾਰ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ, ਜਿਵੇਂ ਇਸ ਵੇਲੇ ਹੋਇਆ ਹੈ। 21 ਹੁਣ ਤੁਸੀਂ ਨਾ ਡਰੋ। ਮੈਂ ਤੁਹਾਡੀ ਅਤੇ ਤੁਹਾਡੇ ਬਾਲ ਬੱਚਿਆਂ ਦੀ ਪਾਲਣਾ ਕਰਾਂਗਾ। ਸੋ ਉਸ ਨੇ ਉਨ੍ਹਾਂ ਨੂੰ ਤਸੱਲੀ ਦਿੱਤੀ ਅਤੇ ਉਨ੍ਹਾਂ ਨੇ ਦਿਲਾਸਾ ਪਾਇਆ। 22 ਯੂਸੁਫ਼ ਆਪ ਅਤੇ ਉਸ ਦੇ ਪਿਤਾ ਦਾ ਘਰਾਣਾ ਮਿਸਰ ਦੇਸ਼ ਵਿੱਚ ਵੱਸਿਆ ਅਤੇ ਯੂਸੁਫ਼ ਇੱਕ ਸੌ ਦਸ ਸਾਲਾਂ ਤੱਕ ਜੀਉਂਦਾ ਰਿਹਾ। 23 ਯੂਸੁਫ਼ ਨੇ ਇਫ਼ਰਾਈਮ ਦੇ ਪੁੱਤਰਾਂ ਨੂੰ ਤੀਜੀ ਪੀੜ੍ਹੀ ਤੱਕ ਵੇਖਿਆ ਅਤੇ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਬੱਚਿਆਂ ਨੂੰ ਵੀ, ਯੂਸੁਫ਼ ਨੇ ਉਹਨਾਂ ਨੂੰ ਗੋਦ ਵਿੱਚ ਲਿਆ। 24 ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ। 25 ਤਦ ਯੂਸੁਫ਼ ਨੇ ਇਸਰਾਏਲ ਦੇ ਪੁੱਤਰਾਂ ਤੋਂ ਇਹ ਸਹੁੰ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਉਸ ਦੇਸ਼ ਵਿੱਚ ਲੈ ਜਾਣਾ। 26 ਯੂਸੁਫ਼ ਇੱਕ ਸੌ ਦਸ ਸਾਲਾਂ ਦਾ ਹੋ ਕੇ ਮਰ ਗਿਆ ਅਤੇ ਉਨ੍ਹਾਂ ਨੇ ਉਸ ਵਿੱਚ ਸੁਗੰਧੀਆਂ ਭਰੀਆਂ ਅਤੇ ਉਹ ਮਿਸਰ ਵਿੱਚ ਇੱਕ ਤਾਬੂਤ ਵਿੱਚ ਰੱਖਿਆ ਗਿਆ।

In Other Versions

Genesis 50 in the ANGEFD

Genesis 50 in the ANTPNG2D

Genesis 50 in the AS21

Genesis 50 in the BAGH

Genesis 50 in the BBPNG

Genesis 50 in the BBT1E

Genesis 50 in the BDS

Genesis 50 in the BEV

Genesis 50 in the BHAD

Genesis 50 in the BIB

Genesis 50 in the BLPT

Genesis 50 in the BNT

Genesis 50 in the BNTABOOT

Genesis 50 in the BNTLV

Genesis 50 in the BOATCB

Genesis 50 in the BOATCB2

Genesis 50 in the BOBCV

Genesis 50 in the BOCNT

Genesis 50 in the BOECS

Genesis 50 in the BOGWICC

Genesis 50 in the BOHCB

Genesis 50 in the BOHCV

Genesis 50 in the BOHLNT

Genesis 50 in the BOHNTLTAL

Genesis 50 in the BOICB

Genesis 50 in the BOILNTAP

Genesis 50 in the BOITCV

Genesis 50 in the BOKCV

Genesis 50 in the BOKCV2

Genesis 50 in the BOKHWOG

Genesis 50 in the BOKSSV

Genesis 50 in the BOLCB

Genesis 50 in the BOLCB2

Genesis 50 in the BOMCV

Genesis 50 in the BONAV

Genesis 50 in the BONCB

Genesis 50 in the BONLT

Genesis 50 in the BONUT2

Genesis 50 in the BOPLNT

Genesis 50 in the BOSCB

Genesis 50 in the BOSNC

Genesis 50 in the BOTLNT

Genesis 50 in the BOVCB

Genesis 50 in the BOYCB

Genesis 50 in the BPBB

Genesis 50 in the BPH

Genesis 50 in the BSB

Genesis 50 in the CCB

Genesis 50 in the CUV

Genesis 50 in the CUVS

Genesis 50 in the DBT

Genesis 50 in the DGDNT

Genesis 50 in the DHNT

Genesis 50 in the DNT

Genesis 50 in the ELBE

Genesis 50 in the EMTV

Genesis 50 in the ESV

Genesis 50 in the FBV

Genesis 50 in the FEB

Genesis 50 in the GGMNT

Genesis 50 in the GNT

Genesis 50 in the HARY

Genesis 50 in the HNT

Genesis 50 in the IRVA

Genesis 50 in the IRVB

Genesis 50 in the IRVG

Genesis 50 in the IRVH

Genesis 50 in the IRVK

Genesis 50 in the IRVM

Genesis 50 in the IRVM2

Genesis 50 in the IRVO

Genesis 50 in the IRVT

Genesis 50 in the IRVT2

Genesis 50 in the IRVU

Genesis 50 in the ISVN

Genesis 50 in the JSNT

Genesis 50 in the KAPI

Genesis 50 in the KBT1ETNIK

Genesis 50 in the KBV

Genesis 50 in the KJV

Genesis 50 in the KNFD

Genesis 50 in the LBA

Genesis 50 in the LBLA

Genesis 50 in the LNT

Genesis 50 in the LSV

Genesis 50 in the MAAL

Genesis 50 in the MBV

Genesis 50 in the MBV2

Genesis 50 in the MHNT

Genesis 50 in the MKNFD

Genesis 50 in the MNG

Genesis 50 in the MNT

Genesis 50 in the MNT2

Genesis 50 in the MRS1T

Genesis 50 in the NAA

Genesis 50 in the NASB

Genesis 50 in the NBLA

Genesis 50 in the NBS

Genesis 50 in the NBVTP

Genesis 50 in the NET2

Genesis 50 in the NIV11

Genesis 50 in the NNT

Genesis 50 in the NNT2

Genesis 50 in the NNT3

Genesis 50 in the PDDPT

Genesis 50 in the PFNT

Genesis 50 in the RMNT

Genesis 50 in the SBIAS

Genesis 50 in the SBIBS

Genesis 50 in the SBIBS2

Genesis 50 in the SBICS

Genesis 50 in the SBIDS

Genesis 50 in the SBIGS

Genesis 50 in the SBIHS

Genesis 50 in the SBIIS

Genesis 50 in the SBIIS2

Genesis 50 in the SBIIS3

Genesis 50 in the SBIKS

Genesis 50 in the SBIKS2

Genesis 50 in the SBIMS

Genesis 50 in the SBIOS

Genesis 50 in the SBIPS

Genesis 50 in the SBISS

Genesis 50 in the SBITS

Genesis 50 in the SBITS2

Genesis 50 in the SBITS3

Genesis 50 in the SBITS4

Genesis 50 in the SBIUS

Genesis 50 in the SBIVS

Genesis 50 in the SBT

Genesis 50 in the SBT1E

Genesis 50 in the SCHL

Genesis 50 in the SNT

Genesis 50 in the SUSU

Genesis 50 in the SUSU2

Genesis 50 in the SYNO

Genesis 50 in the TBIAOTANT

Genesis 50 in the TBT1E

Genesis 50 in the TBT1E2

Genesis 50 in the TFTIP

Genesis 50 in the TFTU

Genesis 50 in the TGNTATF3T

Genesis 50 in the THAI

Genesis 50 in the TNFD

Genesis 50 in the TNT

Genesis 50 in the TNTIK

Genesis 50 in the TNTIL

Genesis 50 in the TNTIN

Genesis 50 in the TNTIP

Genesis 50 in the TNTIZ

Genesis 50 in the TOMA

Genesis 50 in the TTENT

Genesis 50 in the UBG

Genesis 50 in the UGV

Genesis 50 in the UGV2

Genesis 50 in the UGV3

Genesis 50 in the VBL

Genesis 50 in the VDCC

Genesis 50 in the YALU

Genesis 50 in the YAPE

Genesis 50 in the YBVTP

Genesis 50 in the ZBP