Isaiah 28 (IRVP)

1 ਹਾਏ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ! 2 ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰੱਥੀ ਜਨ ਹੈ, ਜੋ ਗੜਿਆਂ ਦੇ ਮੀਂਹ ਵਾਂਗੂੰ, ਨਾਸ ਕਰਨ ਵਾਲੇ ਬੁੱਲੇ ਵਾਂਗੂੰ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਹਨੇਰੀ ਵਾਂਗੂੰ ਹੈ, ਉਹ ਉਸ ਨੂੰ ਬਲ ਨਾਲ ਧਰਤੀ ਤੱਕ ਪਟਕ ਦੇਵੇਗਾ। 3 ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦਾ ਮੁਕਟ ਪੈਰਾਂ ਹੇਠ ਮਿੱਧਿਆ ਜਾਵੇਗਾ। 4 ਉਸ ਦੇ ਸ਼ਾਨਦਾਰ ਸੁਹੱਪਣ ਦਾ ਕੁਮਲਾਇਆ ਹੋਇਆ ਫੁੱਲ, ਜਿਹੜਾ ਉਸ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ, ਹਾੜ੍ਹੀ ਦੇ ਪਹਿਲੇ ਪੱਕੇ ਹੰਜ਼ੀਰ ਵਾਂਗੂੰ ਹੋਵੇਗਾ, ਜਿਸ ਨੂੰ ਕੋਈ ਵੇਖਦਿਆਂ ਹੀ ਹੱਥ ਵਿੱਚ ਲਵੇ ਅਤੇ ਨਿਗਲ ਜਾਵੇ। 5 ਉਸ ਦਿਨ ਸੈਨਾਂ ਦਾ ਯਹੋਵਾਹ ਆਪਣੀ ਪਰਜਾ ਦੇ ਬਚੇ ਹੋਇਆਂ ਲਈ ਸੁਹੱਪਣ ਦਾ ਮੁਕਟ, ਸੁੰਦਰਤਾ ਦਾ ਹਾਰ ਹੋਵੇਗਾ, 6 ਅਤੇ ਜਿਹੜਾ ਨਿਆਂ ਕਰਨ ਲਈ ਬੈਠਦਾ ਹੈ, ਉਸ ਦੇ ਲਈ ਉਹ ਇਨਸਾਫ਼ ਦੀ ਰੂਹ, ਅਤੇ ਜਿਹੜੇ ਫਾਟਕ ਤੋਂ ਲੜਾਈ ਹਟਾਉਂਦੇ ਹਨ, ਉਹਨਾਂ ਲਈ ਬਲ ਹੋਵੇਗਾ। 7 ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ! 8 ਸਾਰੀਆਂ ਮੇਜ਼ਾਂ ਤਾਂ ਕੈ ਅਤੇ ਵਿਸ਼ਟੇ ਨਾਲ ਭਰੀਆਂ ਹੋਈਆਂ ਹਨ, ਕੋਈ ਥਾਂ ਸਾਫ਼ ਨਹੀਂ! 9 ਉਹ ਕਿਸਨੂੰ ਗਿਆਨ ਸਿਖਾਵੇਗਾ, ਅਤੇ ਕਿਸਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਉਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਜਾਂ ਜਿਹੜੇ ਦੁੱਧੀਆਂ ਤੋਂ ਅਲੱਗ ਕੀਤੇ ਗਏ? 10 ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ! 11 ਉਹ ਤਾਂ ਓਪਰੇ ਬੁੱਲ੍ਹਾਂ ਅਤੇ ਪਰਦੇਸੀ ਭਾਸ਼ਾ ਦੇ ਰਾਹੀਂ ਇਸ ਪਰਜਾ ਨਾਲ ਬੋਲੇਗਾ, 12 ਜਿਨ੍ਹਾਂ ਨੂੰ ਉਸ ਨੇ ਆਖਿਆ, ਇਹ ਅਰਾਮ ਹੈ, ਹੁੱਸੇ ਹੋਏ ਨੂੰ ਅਰਾਮ ਦਿਓ, ਅਤੇ ਚੈਨ ਇਹ ਹੈ, ਪਰ ਉਹਨਾਂ ਨੇ ਸੁਣਨਾ ਨਾ ਚਾਹਿਆ। 13 ਇਸ ਲਈ ਯਹੋਵਾਹ ਦਾ ਬਚਨ ਉਹਨਾਂ ਲਈ ਇਹ ਹੋਵੇਗਾ, ਬਿਧ ਤੇ ਬਿਧ, ਬਿਧ ਤੇ ਬਿਧ, ਸੂਤਰ ਤੇ ਸੂਤਰ, ਸੂਤਰ ਤੇ ਸੂਤਰ, ਥੋੜ੍ਹਾ ਐਥੇ, ਥੋੜ੍ਹਾ ਉੱਥੇ, ਤਾਂ ਜੋ ਉਹ ਚਲੇ ਜਾਣ ਤੇ ਪਿਛਾਹਾਂ ਡਿੱਗ ਪੈਣ, ਅਤੇ ਜ਼ਖਮੀ ਹੋਣ ਤੇ ਫਸ ਕੇ ਫੜ੍ਹੇ ਜਾਣ। 14 ਇਸ ਲਈ, ਹੇ ਠੱਠਾ ਕਰਨ ਵਾਲਿਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ, 15 ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ, 16 ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ। 17 ਮੈਂ ਇਨਸਾਫ਼ ਨੂੰ ਸੂਤਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੂੰਝ ਲੈ ਜਾਣਗੇ, ਅਤੇ ਹੜ੍ਹ ਤੁਹਾਡੀ ਓਟ ਨੂੰ ਰੋੜ੍ਹ ਕੇ ਲੈ ਜਾਣਗੇ। 18 ਤਦ ਤੁਹਾਡਾ ਮੌਤ ਨਾਲ ਬੰਨ੍ਹਿਆ ਹੋਇਆ ਨੇਮ ਟੁੱਟ ਜਾਵੇਗਾ, ਅਤੇ ਪਤਾਲ ਨਾਲ ਕੀਤਾ ਇਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਤਾੜੇ ਜਾਓਗੇ। 19 ਜਦ ਕਦੀ ਹੜ੍ਹ ਲੰਘੇਗਾ ਉਹ ਤੁਹਾਨੂੰ ਫੜ੍ਹੇਗਾ, ਕਿਉਂ ਜੋ ਉਹ ਹਰ ਸਵੇਰੇ ਤੇ ਦਿਨੇ ਰਾਤੀਂ ਲੰਘੇਗਾ, ਅਤੇ ਇਸ ਖ਼ਬਰ ਨੂੰ ਸੁਣਨਾ ਨਿਰੀ ਘਬਰਾਹਟ ਹੀ ਹੋਵੇਗਾ! 20 ਪਲੰਘ ਲੰਮੇ ਪੈਣ ਲਈ ਛੋਟਾ ਹੈ, ਅਤੇ ਓੜ੍ਹਨਾ ਓੜ੍ਹਨ ਲਈ ਤੰਗ ਹੈ। 21 ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠ ਖੜ੍ਹਾ ਹੋਵੇਗਾ, ਜਿਵੇਂ ਗਿਬਓਨ ਦੀ ਘਾਟੀ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਉਹ ਹੁਣ ਫੇਰ ਕ੍ਰੋਧ ਵਿਖਾਵੇਗਾ ਤਾਂ ਜੋ ਉਹ ਆਪਣਾ ਕੰਮ, ਆਪਣਾ ਅਚਰਜ਼ ਕਰੇ, ਅਤੇ ਆਪਣਾ ਕਾਰਜ, ਆਪਣਾ ਅਨੋਖਾ ਕਾਰਜ ਕਰੇ। 22 ਹੁਣ ਤੁਸੀਂ ਠੱਠੇ ਨਾ ਕਰੋ ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਬੰਧਨ ਪੱਕੇ ਹੋ ਜਾਣ, ਕਿਉਂ ਜੋ ਮੈਂ ਪ੍ਰਭੂ ਸੈਨਾਂ ਦੇ ਯਹੋਵਾਹ ਤੋਂ ਸਾਰੀ ਧਰਤੀ ਉੱਤੇ ਬਰਬਾਦੀ ਦਾ ਫ਼ੈਸਲਾ ਸੁਣਿਆ ਹੈ। 23 ਕੰਨ ਲਾਓ ਅਤੇ ਮੇਰੀ ਅਵਾਜ਼ ਸੁਣੋ, ਧਿਆਨ ਲਾਓ ਅਤੇ ਮੇਰਾ ਬਚਨ ਸੁਣੋ। 24 ਕੀ ਹਾਲ੍ਹੀ ਬੀਜਣ ਲਈ ਸਾਰਾ ਦਿਨ ਵਾਹੀ ਕਰਦਾ ਹੈ? ਕੀ ਉਹ ਆਪਣੀ ਜ਼ਮੀਨ ਨੂੰ ਖੋਲ੍ਹਦਾ, ਅਤੇ ਸੁਹਾਗਾ ਫੇਰਦਾ ਰਹਿੰਦਾ ਹੈ? 25 ਜਦ ਉਹ ਨੂੰ ਪੱਧਰਾ ਕਰ ਲਿਆ, ਕੀ ਉਹ ਸੌਂਫ ਨੂੰ ਨਹੀਂ ਖਿਲਾਰਦਾ, ਅਤੇ ਜੀਰੇ ਦਾ ਖੁੱਲ੍ਹਾ ਛੱਟਾ ਨਹੀਂ ਦਿੰਦਾ? ਅਤੇ ਕਣਕ ਨੂੰ ਸਿਆੜਾਂ ਵਿੱਚ ਅਤੇ ਜੌਂਵਾਂ ਨੂੰ ਉਹਨਾਂ ਦੇ ਥਾਂ, ਅਤੇ ਮਸਰਾਂ ਨੂੰ ਉਹ ਦੇ ਬੰਨਿਆਂ ਉੱਤੇ ਨਹੀਂ ਪਾਉਂਦਾ? 26 ਉਹ ਦਾ ਪਰਮੇਸ਼ੁਰ ਉਹ ਨੂੰ ਠੀਕ-ਠੀਕ ਸਿਖਾਉਂਦਾ, ਅਤੇ ਉਹ ਨੂੰ ਦੱਸਦਾ ਹੈ। 27 ਸੌਂਫ ਤਾਂ ਗੰਡਾਸੇ ਨਾਲ ਨਹੀਂ ਗਾਹੀਦੀ, ਅਤੇ ਨਾ ਜੀਰੇ ਉੱਤੇ ਗੱਡੇ ਦਾ ਪਹੀਆ ਫੇਰੀਦਾ ਹੈ, ਪਰ ਸੌਂਫ ਲਾਠੀ ਨਾਲ ਅਤੇ ਜੀਰਾ ਡੰਡੇ ਨਾਲ ਕੁੱਟੀਦਾ ਹੈ। 28 ਰੋਟੀ ਦਾ ਅੰਨ ਤਾਂ ਦਰੜੀਦਾ ਹੈ ਪਰ ਕੋਈ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ। 29 ਇਹ ਵੀ ਤਾਂ ਸੈਨਾਂ ਦੇ ਯਹੋਵਾਹ ਵੱਲੋਂ ਆਉਂਦਾ ਹੈ, ਉਹ ਸਲਾਹ ਵਿੱਚ ਅਚਰਜ਼ ਹੈ, ਬੁੱਧੀ ਵਿੱਚ ਮਹਾਨ!

In Other Versions

Isaiah 28 in the ANGEFD

Isaiah 28 in the ANTPNG2D

Isaiah 28 in the AS21

Isaiah 28 in the BAGH

Isaiah 28 in the BBPNG

Isaiah 28 in the BBT1E

Isaiah 28 in the BDS

Isaiah 28 in the BEV

Isaiah 28 in the BHAD

Isaiah 28 in the BIB

Isaiah 28 in the BLPT

Isaiah 28 in the BNT

Isaiah 28 in the BNTABOOT

Isaiah 28 in the BNTLV

Isaiah 28 in the BOATCB

Isaiah 28 in the BOATCB2

Isaiah 28 in the BOBCV

Isaiah 28 in the BOCNT

Isaiah 28 in the BOECS

Isaiah 28 in the BOGWICC

Isaiah 28 in the BOHCB

Isaiah 28 in the BOHCV

Isaiah 28 in the BOHLNT

Isaiah 28 in the BOHNTLTAL

Isaiah 28 in the BOICB

Isaiah 28 in the BOILNTAP

Isaiah 28 in the BOITCV

Isaiah 28 in the BOKCV

Isaiah 28 in the BOKCV2

Isaiah 28 in the BOKHWOG

Isaiah 28 in the BOKSSV

Isaiah 28 in the BOLCB

Isaiah 28 in the BOLCB2

Isaiah 28 in the BOMCV

Isaiah 28 in the BONAV

Isaiah 28 in the BONCB

Isaiah 28 in the BONLT

Isaiah 28 in the BONUT2

Isaiah 28 in the BOPLNT

Isaiah 28 in the BOSCB

Isaiah 28 in the BOSNC

Isaiah 28 in the BOTLNT

Isaiah 28 in the BOVCB

Isaiah 28 in the BOYCB

Isaiah 28 in the BPBB

Isaiah 28 in the BPH

Isaiah 28 in the BSB

Isaiah 28 in the CCB

Isaiah 28 in the CUV

Isaiah 28 in the CUVS

Isaiah 28 in the DBT

Isaiah 28 in the DGDNT

Isaiah 28 in the DHNT

Isaiah 28 in the DNT

Isaiah 28 in the ELBE

Isaiah 28 in the EMTV

Isaiah 28 in the ESV

Isaiah 28 in the FBV

Isaiah 28 in the FEB

Isaiah 28 in the GGMNT

Isaiah 28 in the GNT

Isaiah 28 in the HARY

Isaiah 28 in the HNT

Isaiah 28 in the IRVA

Isaiah 28 in the IRVB

Isaiah 28 in the IRVG

Isaiah 28 in the IRVH

Isaiah 28 in the IRVK

Isaiah 28 in the IRVM

Isaiah 28 in the IRVM2

Isaiah 28 in the IRVO

Isaiah 28 in the IRVT

Isaiah 28 in the IRVT2

Isaiah 28 in the IRVU

Isaiah 28 in the ISVN

Isaiah 28 in the JSNT

Isaiah 28 in the KAPI

Isaiah 28 in the KBT1ETNIK

Isaiah 28 in the KBV

Isaiah 28 in the KJV

Isaiah 28 in the KNFD

Isaiah 28 in the LBA

Isaiah 28 in the LBLA

Isaiah 28 in the LNT

Isaiah 28 in the LSV

Isaiah 28 in the MAAL

Isaiah 28 in the MBV

Isaiah 28 in the MBV2

Isaiah 28 in the MHNT

Isaiah 28 in the MKNFD

Isaiah 28 in the MNG

Isaiah 28 in the MNT

Isaiah 28 in the MNT2

Isaiah 28 in the MRS1T

Isaiah 28 in the NAA

Isaiah 28 in the NASB

Isaiah 28 in the NBLA

Isaiah 28 in the NBS

Isaiah 28 in the NBVTP

Isaiah 28 in the NET2

Isaiah 28 in the NIV11

Isaiah 28 in the NNT

Isaiah 28 in the NNT2

Isaiah 28 in the NNT3

Isaiah 28 in the PDDPT

Isaiah 28 in the PFNT

Isaiah 28 in the RMNT

Isaiah 28 in the SBIAS

Isaiah 28 in the SBIBS

Isaiah 28 in the SBIBS2

Isaiah 28 in the SBICS

Isaiah 28 in the SBIDS

Isaiah 28 in the SBIGS

Isaiah 28 in the SBIHS

Isaiah 28 in the SBIIS

Isaiah 28 in the SBIIS2

Isaiah 28 in the SBIIS3

Isaiah 28 in the SBIKS

Isaiah 28 in the SBIKS2

Isaiah 28 in the SBIMS

Isaiah 28 in the SBIOS

Isaiah 28 in the SBIPS

Isaiah 28 in the SBISS

Isaiah 28 in the SBITS

Isaiah 28 in the SBITS2

Isaiah 28 in the SBITS3

Isaiah 28 in the SBITS4

Isaiah 28 in the SBIUS

Isaiah 28 in the SBIVS

Isaiah 28 in the SBT

Isaiah 28 in the SBT1E

Isaiah 28 in the SCHL

Isaiah 28 in the SNT

Isaiah 28 in the SUSU

Isaiah 28 in the SUSU2

Isaiah 28 in the SYNO

Isaiah 28 in the TBIAOTANT

Isaiah 28 in the TBT1E

Isaiah 28 in the TBT1E2

Isaiah 28 in the TFTIP

Isaiah 28 in the TFTU

Isaiah 28 in the TGNTATF3T

Isaiah 28 in the THAI

Isaiah 28 in the TNFD

Isaiah 28 in the TNT

Isaiah 28 in the TNTIK

Isaiah 28 in the TNTIL

Isaiah 28 in the TNTIN

Isaiah 28 in the TNTIP

Isaiah 28 in the TNTIZ

Isaiah 28 in the TOMA

Isaiah 28 in the TTENT

Isaiah 28 in the UBG

Isaiah 28 in the UGV

Isaiah 28 in the UGV2

Isaiah 28 in the UGV3

Isaiah 28 in the VBL

Isaiah 28 in the VDCC

Isaiah 28 in the YALU

Isaiah 28 in the YAPE

Isaiah 28 in the YBVTP

Isaiah 28 in the ZBP