Isaiah 59 (IRVP)
1 ਵੇਖੋ, ਯਹੋਵਾਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ। 2 ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਨੂੰ ਤੁਹਾਡੇ ਪਰਮੇਸ਼ੁਰ ਤੋਂ ਦੂਰ ਕਰ ਦਿੱਤਾ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਡੇ ਕੋਲੋਂ ਅਜਿਹਾ ਲੁਕਾ ਦਿੱਤਾ ਹੈ, ਕਿ ਉਹ ਸੁਣਦਾ ਨਹੀਂ। 3 ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ। 4 ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ! 5 ਉਹ ਨਾਗ ਦੇ ਆਂਡੇ ਸੇਉਂਦੇ ਹਨ ਅਤੇ ਮੱਕੜੀ ਦਾ ਜਾਲਾ ਉਣਦੇ ਹਨ, ਜੋ ਕੋਈ ਉਹਨਾਂ ਦੇ ਆਂਡਿਆਂ ਵਿੱਚੋਂ ਖਾਵੇ ਉਹ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਸੱਪ ਨਿੱਕਲਦਾ ਹੈ। 6 ਉਹਨਾਂ ਦੇ ਜਾਲੇ ਨਾਲ ਬਸਤਰ ਨਾ ਬਣਨਗੇ, ਨਾ ਉਹ ਆਪਣੀਆਂ ਕਰਤੂਤਾਂ ਨਾਲ ਆਪਣੇ ਆਪ ਨੂੰ ਢੱਕਣਗੇ, ਉਹਨਾਂ ਦੀਆਂ ਕਰਤੂਤਾਂ ਬਦੀ ਦੀਆਂ ਕਰਤੂਤਾਂ ਹਨ, ਅਤੇ ਜ਼ੁਲਮ ਦਾ ਕੰਮ ਉਹਨਾਂ ਦੇ ਹੱਥ ਵਿੱਚ ਹੈ। 7 ਉਹਨਾਂ ਦੇ ਪੈਰ ਬੁਰਿਆਈ ਵੱਲ ਭੱਜਦੇ ਹਨ, ਅਤੇ ਨਿਰਦੋਸ਼ ਦਾ ਲਹੂ ਵਹਾਉਣ ਵਿੱਚ ਕਾਹਲੀ ਕਰਦੇ ਹਨ। ਉਹਨਾਂ ਦੇ ਖ਼ਿਆਲ ਬਦੀ ਦੇ ਖ਼ਿਆਲ ਹਨ, ਵਿਰਾਨੀ ਅਤੇ ਬਰਬਾਦੀ ਉਹਨਾਂ ਦੇ ਰਸਤਿਆਂ ਵਿੱਚ ਹੈ। 8 ਸ਼ਾਂਤੀ ਦਾ ਰਾਹ ਉਹ ਜਾਣਦੇ ਹੀ ਨਹੀਂ, ਉਹਨਾਂ ਦੇ ਮਾਰਗਾਂ ਵਿੱਚ ਇਨਸਾਫ਼ ਨਹੀਂ, ਉਹਨਾਂ ਦੇ ਪਹੇ ਟੇਢੇ ਹਨ, ਜੋ ਉਹਨਾਂ ਦੇ ਨਾਲ ਤੁਰਦਾ ਉਹ ਸ਼ਾਂਤੀ ਨਹੀਂ ਜਾਣਦਾ। 9 ਇਸੇ ਕਾਰਨ ਨਿਆਂ ਸਾਡੇ ਕੋਲੋਂ ਦੂਰ ਹੈ, ਅਤੇ ਧਰਮ ਸਾਡੇ ਨੇੜੇ ਨਹੀਂ ਆਉਂਦਾ, ਅਸੀਂ ਚਾਨਣ ਨੂੰ ਉਡੀਕਦੇ ਹਾਂ ਅਤੇ ਵੇਖੋ, ਹਨ੍ਹੇਰਾ ਹੀ ਹਨ੍ਹੇਰਾ! ਅਤੇ ਉਜਾਲੇ ਨੂੰ ਪਰ ਅਸੀਂ ਘੁੱਪ ਹਨੇਰੇ ਵਿੱਚ ਚਲਦੇ ਹਾਂ। 10 ਅਸੀਂ ਅੰਨ੍ਹਿਆਂ ਵਾਂਗੂੰ ਕੰਧ ਨੂੰ ਟੋਹੰਦੇ ਹਾਂ, ਅਤੇ ਉਨ੍ਹਾਂ ਵਾਂਗੂੰ ਜਿਨ੍ਹਾਂ ਦੀਆਂ ਅੱਖਾਂ ਨਹੀਂ ਅਸੀਂ ਆਪਣਾ ਰਾਹ ਭਾਲਦੇ ਹਾਂ, ਅਸੀਂ ਦੁਪਹਿਰ ਨੂੰ ਸ਼ਾਮ ਵਾਂਗੂੰ ਠੇਡਾ ਖਾਂਦੇ ਹਾਂ, ਬਲਵਾਨਾਂ ਦੇ ਵਿਚਕਾਰ ਅਸੀਂ ਮੁਰਦਿਆਂ ਵਾਂਗੂੰ ਹਾਂ। 11 ਅਸੀਂ ਸਾਰੇ ਰਿੱਛਾਂ ਵਾਂਗੂੰ ਗੁਰਰਾਉਂਦੇ ਹਾਂ, ਅਸੀਂ ਘੁੱਗੀਆਂ ਵਾਂਗੂੰ ਹੂੰਗਦੇ ਰਹਿੰਦੇ ਹਾਂ, ਅਸੀਂ ਨਿਆਂ ਨੂੰ ਉਡੀਕਦੇ ਹਾਂ, ਪਰ ਉਹ ਹੈ ਹੀ ਨਹੀਂ, ਮੁਕਤੀ ਨੂੰ, ਪਰ ਉਹ ਸਾਡੇ ਕੋਲੋਂ ਦੂਰ ਹੈ। 12 ਸਾਡੇ ਅਪਰਾਧ ਤਾਂ ਤੇਰੇ ਹਜ਼ੂਰ ਵੱਧ ਗਏ ਹਨ ਸਾਡੇ ਪਾਪ ਸਾਡੇ ਵਿਰੁੱਧ ਗਵਾਹੀ ਦਿੰਦੇ ਹਨ, ਕਿਉਂ ਜੋ ਸਾਡੇ ਅਪਰਾਧ ਸਾਡੇ ਨਾਲ ਹਨ, ਅਤੇ ਆਪਣੀਆਂ ਬਦੀਆਂ ਨੂੰ ਅਸੀਂ ਜਾਣਦੇ ਹਾਂ। 13 ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ। 14 ਨਿਆਂ ਪਲਟ ਗਿਆ, ਅਤੇ ਧਰਮ ਦੂਰ ਖੜ੍ਹਾ ਰਹਿੰਦਾ ਹੈ, ਸਚਿਆਈ ਤਾਂ ਚੌਂਕ ਵਿੱਚ ਡਿੱਗ ਪਈ, ਅਤੇ ਸਿਧਿਆਈ ਅੰਦਰ ਵੜ ਨਹੀਂ ਸਕਦੀ। 15 ਸਚਿਆਈ ਲੱਭਦੀ ਹੀ ਨਹੀਂ ਅਤੇ ਜਿਹੜਾ ਬਦੀ ਤੋਂ ਭੱਜਦਾ ਹੈ, ਉਹ ਆਪਣੇ ਆਪ ਨੂੰ ਸ਼ਿਕਾਰ ਬਣਾਉਂਦਾ ਹੈ।ਯਹੋਵਾਹ ਨੇ ਵੇਖਿਆ ਅਤੇ ਪ੍ਰਸੰਨ ਨਾ ਹੋਇਆ ਕਿਉਂ ਜੋ ਨਿਆਂ ਕਿਤੇ ਵੀ ਨਹੀਂ ਸੀ। 16 ਉਹ ਨੇ ਵੇਖਿਆ ਕਿ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਕਿ ਕੋਈ ਵੀ ਵਿਚੋਲਾ ਨਹੀਂ, ਇਸ ਲਈ ਉਹ ਦੀ ਭੁਜਾ ਨੇ ਆਪ ਹੀ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ। 17 ਉਹ ਨੇ ਧਰਮ ਨੂੰ ਸੰਜੋ ਵਾਂਗੂੰ ਪਹਿਨਿਆ ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਰੱਖਿਆ, ਉਸ ਨੇ ਬਦਲਾ ਲੈਣ ਦੇ ਬਸਤਰ ਧਾਰਣ ਕੀਤਾ ਅਤੇ ਚੋਲੇ ਵਾਂਗੂੰ ਅਣਖ ਨੂੰ ਪਾ ਲਿਆ। 18 ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਉਹ ਉਨ੍ਹਾਂ ਨੂੰ ਬਦਲਾ ਦੇਵੇਗਾ, ਆਪਣੇ ਵੈਰੀਆਂ ਲਈ ਕ੍ਰੋਧ, ਵਿਰੋਧੀਆਂ ਲਈ ਬਦਲਾ ਦੇਵੇਗਾ, ਉਹ ਟਾਪੂਆਂ ਨੂੰ ਉਨ੍ਹਾਂ ਦੀ ਕੀਤੀ ਦਾ ਫਲ ਦੇਵੇਗਾ। 19 ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਤਦ ਯਹੋਵਾਹ ਦਾ ਆਤਮਾ ਉਸ ਦੇ ਵਿਰੁੱਧ ਝੰਡਾ ਖੜ੍ਹਾ ਕਰੇਗਾ l 20 ਸੀਯੋਨ ਲਈ ਇੱਕ ਛੁਟਕਾਰਾ ਦੇਣ ਵਾਲਾ ਆਵੇਗਾ ਅਰਥਾਤ ਉਨ੍ਹਾਂ ਲਈ ਜੋ ਯਾਕੂਬ ਵਿੱਚ ਅਪਰਾਧਾਂ ਤੋਂ ਮਨ ਫਿਰਾਉਂਦੇ ਹਨ, ਯਹੋਵਾਹ ਦਾ ਵਾਕ ਹੈ। 21 ਯਹੋਵਾਹ ਆਖਦਾ ਹੈ, ਮੇਰੀ ਵੱਲੋਂ, ਉਹਨਾਂ ਦੇ ਨਾਲ ਮੇਰਾ ਇਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਉਹ ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕ ਕਾਲ ਤੱਕ ਕਦੇ ਨਾ ਮੁੱਕਣਗੇ, ਯਹੋਵਾਹ ਦਾ ਵਾਕ ਹੈ।
In Other Versions
Isaiah 59 in the ANGEFD
Isaiah 59 in the ANTPNG2D
Isaiah 59 in the AS21
Isaiah 59 in the BAGH
Isaiah 59 in the BBPNG
Isaiah 59 in the BBT1E
Isaiah 59 in the BDS
Isaiah 59 in the BEV
Isaiah 59 in the BHAD
Isaiah 59 in the BIB
Isaiah 59 in the BLPT
Isaiah 59 in the BNT
Isaiah 59 in the BNTABOOT
Isaiah 59 in the BNTLV
Isaiah 59 in the BOATCB
Isaiah 59 in the BOATCB2
Isaiah 59 in the BOBCV
Isaiah 59 in the BOCNT
Isaiah 59 in the BOECS
Isaiah 59 in the BOGWICC
Isaiah 59 in the BOHCB
Isaiah 59 in the BOHCV
Isaiah 59 in the BOHLNT
Isaiah 59 in the BOHNTLTAL
Isaiah 59 in the BOICB
Isaiah 59 in the BOILNTAP
Isaiah 59 in the BOITCV
Isaiah 59 in the BOKCV
Isaiah 59 in the BOKCV2
Isaiah 59 in the BOKHWOG
Isaiah 59 in the BOKSSV
Isaiah 59 in the BOLCB
Isaiah 59 in the BOLCB2
Isaiah 59 in the BOMCV
Isaiah 59 in the BONAV
Isaiah 59 in the BONCB
Isaiah 59 in the BONLT
Isaiah 59 in the BONUT2
Isaiah 59 in the BOPLNT
Isaiah 59 in the BOSCB
Isaiah 59 in the BOSNC
Isaiah 59 in the BOTLNT
Isaiah 59 in the BOVCB
Isaiah 59 in the BOYCB
Isaiah 59 in the BPBB
Isaiah 59 in the BPH
Isaiah 59 in the BSB
Isaiah 59 in the CCB
Isaiah 59 in the CUV
Isaiah 59 in the CUVS
Isaiah 59 in the DBT
Isaiah 59 in the DGDNT
Isaiah 59 in the DHNT
Isaiah 59 in the DNT
Isaiah 59 in the ELBE
Isaiah 59 in the EMTV
Isaiah 59 in the ESV
Isaiah 59 in the FBV
Isaiah 59 in the FEB
Isaiah 59 in the GGMNT
Isaiah 59 in the GNT
Isaiah 59 in the HARY
Isaiah 59 in the HNT
Isaiah 59 in the IRVA
Isaiah 59 in the IRVB
Isaiah 59 in the IRVG
Isaiah 59 in the IRVH
Isaiah 59 in the IRVK
Isaiah 59 in the IRVM
Isaiah 59 in the IRVM2
Isaiah 59 in the IRVO
Isaiah 59 in the IRVT
Isaiah 59 in the IRVT2
Isaiah 59 in the IRVU
Isaiah 59 in the ISVN
Isaiah 59 in the JSNT
Isaiah 59 in the KAPI
Isaiah 59 in the KBT1ETNIK
Isaiah 59 in the KBV
Isaiah 59 in the KJV
Isaiah 59 in the KNFD
Isaiah 59 in the LBA
Isaiah 59 in the LBLA
Isaiah 59 in the LNT
Isaiah 59 in the LSV
Isaiah 59 in the MAAL
Isaiah 59 in the MBV
Isaiah 59 in the MBV2
Isaiah 59 in the MHNT
Isaiah 59 in the MKNFD
Isaiah 59 in the MNG
Isaiah 59 in the MNT
Isaiah 59 in the MNT2
Isaiah 59 in the MRS1T
Isaiah 59 in the NAA
Isaiah 59 in the NASB
Isaiah 59 in the NBLA
Isaiah 59 in the NBS
Isaiah 59 in the NBVTP
Isaiah 59 in the NET2
Isaiah 59 in the NIV11
Isaiah 59 in the NNT
Isaiah 59 in the NNT2
Isaiah 59 in the NNT3
Isaiah 59 in the PDDPT
Isaiah 59 in the PFNT
Isaiah 59 in the RMNT
Isaiah 59 in the SBIAS
Isaiah 59 in the SBIBS
Isaiah 59 in the SBIBS2
Isaiah 59 in the SBICS
Isaiah 59 in the SBIDS
Isaiah 59 in the SBIGS
Isaiah 59 in the SBIHS
Isaiah 59 in the SBIIS
Isaiah 59 in the SBIIS2
Isaiah 59 in the SBIIS3
Isaiah 59 in the SBIKS
Isaiah 59 in the SBIKS2
Isaiah 59 in the SBIMS
Isaiah 59 in the SBIOS
Isaiah 59 in the SBIPS
Isaiah 59 in the SBISS
Isaiah 59 in the SBITS
Isaiah 59 in the SBITS2
Isaiah 59 in the SBITS3
Isaiah 59 in the SBITS4
Isaiah 59 in the SBIUS
Isaiah 59 in the SBIVS
Isaiah 59 in the SBT
Isaiah 59 in the SBT1E
Isaiah 59 in the SCHL
Isaiah 59 in the SNT
Isaiah 59 in the SUSU
Isaiah 59 in the SUSU2
Isaiah 59 in the SYNO
Isaiah 59 in the TBIAOTANT
Isaiah 59 in the TBT1E
Isaiah 59 in the TBT1E2
Isaiah 59 in the TFTIP
Isaiah 59 in the TFTU
Isaiah 59 in the TGNTATF3T
Isaiah 59 in the THAI
Isaiah 59 in the TNFD
Isaiah 59 in the TNT
Isaiah 59 in the TNTIK
Isaiah 59 in the TNTIL
Isaiah 59 in the TNTIN
Isaiah 59 in the TNTIP
Isaiah 59 in the TNTIZ
Isaiah 59 in the TOMA
Isaiah 59 in the TTENT
Isaiah 59 in the UBG
Isaiah 59 in the UGV
Isaiah 59 in the UGV2
Isaiah 59 in the UGV3
Isaiah 59 in the VBL
Isaiah 59 in the VDCC
Isaiah 59 in the YALU
Isaiah 59 in the YAPE
Isaiah 59 in the YBVTP
Isaiah 59 in the ZBP