Judges 4 (IRVP)

1 ਏਹੂਦ ਦੇ ਮਰਨ ਤੋਂ ਬਾਅਦ ਇਸਰਾਏਲ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ। 2 ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਕਨਾਨ ਦੇ ਰਾਜਾ ਯਾਬੀਨ ਦੇ ਹੱਥ ਵਿੱਚ ਕਰ ਦਿੱਤਾ, ਜੋ ਹਾਸੋਰ ਵਿੱਚ ਰਾਜ ਕਰਦਾ ਸੀ ਅਤੇ ਉਸ ਦੇ ਸੈਨਾਪਤੀ ਦਾ ਨਾਮ ਸੀਸਰਾ ਸੀ ਜੋ ਪਰਾਈਆਂ ਕੌਮਾਂ ਦੇ ਹਰੋਸ਼ਥ ਹਗੋਇਮ ਨਗਰ ਦਾ ਵਾਸੀ ਸੀ। 3 ਤਦ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ, ਕਿਉਂ ਜੋ ਸੀਸਰਾ ਦੇ ਕੋਲ ਨੌਂ ਸੌ ਲੋਹੇ ਦੇ ਰਥ ਸਨ, ਅਤੇ ਉਸ ਨੇ ਵੀਹ ਸਾਲਾਂ ਤੱਕ ਇਸਰਾਏਲੀਆਂ ਨੂੰ ਬਹੁਤ ਦੁੱਖ ਦਿੱਤਾ। 4 ਉਸ ਵੇਲੇ ਲੱਪੀਦੋਥ ਦੀ ਪਤਨੀ ਦਬੋਰਾਹ ਜੋ ਇੱਕ ਨਬੀਆ ਸੀ, ਇਸਰਾਏਲੀਆਂ ਦਾ ਨਿਆਂ ਕਰਦੀ ਹੁੰਦੀ ਸੀ। 5 ਉਹ ਇਫ਼ਰਾਈਮ ਦੇ ਪਹਾੜੀ ਦੇਸ਼ ਵਿੱਚ ਰਾਮਹ ਅਤੇ ਬੈਤਏਲ ਦੇ ਵਿਚਕਾਰ ਦਬੋਰਾਹ ਦੀ ਖਜ਼ੂਰ ਦੇ ਹੇਠ ਬਹਿੰਦੀ ਸੀ ਅਤੇ ਇਸਰਾਏਲੀ ਉਸ ਦੇ ਕੋਲ ਨਿਆਂ ਕਰਾਉਣ ਦੇ ਲਈ ਆਉਂਦੇ ਸਨ। 6 ਤਦ ਉਸ ਨੇ ਕਾਦੇਸ਼ ਨਫ਼ਤਾਲੀ ਤੋਂ ਅਬੀਨੋਅਮ ਦੇ ਪੁੱਤਰ ਬਾਰਾਕ ਨੂੰ ਬੁਲਾਇਆ ਅਤੇ ਉਸ ਨੂੰ ਕਿਹਾ, “ਕੀ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਗਿਆ ਨਹੀਂ ਦਿੱਤੀ ਕਿ ਜਾ ਅਤੇ ਤਾਬੋਰ ਦੇ ਪਰਬਤ ਵੱਲ ਲੋਕਾਂ ਨੂੰ ਉਤਸ਼ਾਹਿਤ ਕਰ ਅਤੇ ਨਫ਼ਤਾਲੀਆਂ ਤੇ ਜ਼ਬੂਲੁਨੀਆਂ ਵਿੱਚੋਂ ਦਸ ਹਜ਼ਾਰ ਜੁਆਨ ਆਪਣੇ ਨਾਲ ਲੈ ਜਾ? 7 ਅਤੇ ਮੈਂ ਕੀਸ਼ੋਨ ਦੀ ਨਦੀ ਕੋਲ, ਯਾਬੀਨ ਦੇ ਸੈਨਾਪਤੀ ਸੀਸਰਾ ਅਤੇ ਉਸ ਦੇ ਰਥਾਂ ਨੂੰ ਅਤੇ ਉਸ ਦੀ ਸੈਨਾਂ ਨੂੰ ਤੇਰੇ ਕੋਲ ਖਿੱਚ ਲਿਆਵਾਂਗਾ ਅਤੇ ਉਸ ਨੂੰ ਤੇਰੇ ਹੱਥਾਂ ਵਿੱਚ ਕਰ ਦਿਆਂਗਾ।” 8 ਬਾਰਾਕ ਨੇ ਉਸ ਨੂੰ ਕਿਹਾ, “ਜੇਕਰ ਤੂੰ ਮੇਰੇ ਨਾਲ ਚੱਲੇਂਗੀ ਤਾਂ ਹੀ ਮੈਂ ਜਾਂਵਾਂਗਾ ਪਰ ਜੇ ਤੂੰ ਮੇਰੇ ਨਾਲ ਨਾ ਚੱਲੇਂ ਤਾਂ ਮੈਂ ਵੀ ਨਹੀਂ ਜਾਂਵਾਂਗਾ।” 9 ਦਬੋਰਾਹ ਨੇ ਕਿਹਾ, “ਮੈਂ ਜ਼ਰੂਰ ਤੇਰੇ ਨਾਲ ਚੱਲਾਂਗੀ, ਤਾਂ ਵੀ ਇਸ ਸਫ਼ਰ ਵਿੱਚ ਜੋ ਕੁਝ ਤੂੰ ਕਰੇਂਗਾ ਉਸ ਵਿੱਚ ਤੇਰੀ ਕੋਈ ਵਡਿਆਈ ਨਾ ਹੋਵੇਗੀ ਕਿਉਂ ਜੋ ਯਹੋਵਾਹ ਸੀਸਰਾ ਨੂੰ ਇੱਕ ਇਸਤਰੀ ਦੇ ਹੱਥ ਵਿੱਚ ਕਰ ਦੇਵੇਗਾ।” ਤਦ ਦਬੋਰਾਹ ਉੱਠੀ ਅਤੇ ਬਾਰਾਕ ਦੇ ਨਾਲ ਕਾਦੇਸ਼ ਨੂੰ ਗਈ। 10 ਬਾਰਾਕ ਨੇ ਜ਼ਬੂਲੁਨ ਅਤੇ ਨਫ਼ਤਾਲੀ ਦੇ ਲੋਕਾਂ ਨੂੰ ਕਾਦੇਸ਼ ਵਿੱਚ ਇਕੱਠੇ ਬੁਲਾ ਲਿਆ ਅਤੇ ਉਹ ਆਪਣੇ ਨਾਲ ਦਸ ਹਜ਼ਾਰ ਮਨੁੱਖ ਲੈ ਕੇ ਚੜ੍ਹਿਆ ਅਤੇ ਦਬੋਰਾਹ ਵੀ ਉਸ ਦੇ ਨਾਲ ਗਈ। 11 ਹੇਬਰ ਕੇਨੀ ਨੇ ਜੋ ਮੂਸਾ ਦੇ ਸਹੁਰੇ ਹੋਬਾਬ ਦੀ ਸੰਤਾਨ ਵਿੱਚੋਂ ਸੀ, ਆਪਣੇ ਆਪ ਨੂੰ ਕੇਨੀਆਂ ਤੋਂ ਅਲੱਗ ਕੀਤਾ ਅਤੇ ਸਅਨਇਮ ਦੇ ਬਲੂਤ ਤੱਕ ਜੋ ਕਾਦੇਸ਼ ਦੇ ਨੇੜੇ ਹੈ ਆਪਣਾ ਤੰਬੂ ਲਾਇਆ ਸੀ। 12 ਤਦ ਸੀਸਰਾ ਨੂੰ ਖ਼ਬਰ ਹੋਈ ਕਿ ਅਬੀਨੋਅਮ ਦਾ ਪੁੱਤਰ ਬਾਰਾਕ ਤਾਬੋਰ ਦੇ ਪਰਬਤ ਉੱਤੇ ਚੜ੍ਹ ਗਿਆ ਹੈ। 13 ਤਦ ਸੀਸਰਾ ਨੇ ਆਪਣੇ ਸਾਰੇ ਰਥ, ਜੋ ਲੋਹੇ ਦੇ ਨੌ ਸੌ ਰਥ ਸਨ ਅਤੇ ਆਪਣੇ ਨਾਲ ਦੀ ਸਾਰੀ ਫੌਜ ਨੂੰ ਪਰਾਈਆਂ ਕੌਮਾਂ ਦੇ ਹਰੋਸ਼ਥ ਤੋਂ ਕੀਸ਼ੋਨ ਦੀ ਨਦੀ ਤੱਕ ਇਕੱਠੇ ਕੀਤਾ। 14 ਤਦ ਦਬੋਰਾਹ ਨੇ ਬਾਰਾਕ ਨੂੰ ਕਿਹਾ, “ਉੱਠ! ਕਿਉਂ ਜੋ ਅੱਜ ਉਹ ਦਿਨ ਹੈ ਜਿਸ ਵਿੱਚ ਯਹੋਵਾਹ ਨੇ ਸੀਸਰਾ ਨੂੰ ਤੇਰੇ ਵੱਸ ਕਰ ਦਿੱਤਾ ਹੈ! ਕੀ ਯਹੋਵਾਹ ਤੇਰੇ ਅੱਗੇ ਨਹੀਂ ਨਿੱਕਲਿਆ?” ਤਾਂ ਬਾਰਾਕ ਤਾਬੋਰ ਦੇ ਪਰਬਤ ਤੋਂ ਉੱਤਰਿਆ ਅਤੇ ਦਸ ਹਜ਼ਾਰ ਮਨੁੱਖ ਉਸ ਦੇ ਪਿੱਛੇ ਗਏ। 15 ਤਦ ਯਹੋਵਾਹ ਨੇ ਸੀਸਰਾ ਨੂੰ ਅਤੇ ਉਹ ਦੇ ਸਾਰਿਆਂ ਰਥਾਂ ਨੂੰ ਅਤੇ ਉਸ ਦੀ ਸਾਰੀ ਫ਼ੌਜ ਨੂੰ ਬਾਰਾਕ ਦੇ ਅੱਗੇ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ ਕਿ ਸੀਸਰਾ ਰਥ ਤੋਂ ਹੇਠਾਂ ਉਤਰ ਕੇ ਪੈਦਲ ਭੱਜਿਆ। 16 ਅਤੇ ਬਾਰਾਕ ਨੇ ਪਰਾਈਆਂ ਕੌਮਾਂ ਦੇ ਹਰੋਸ਼ਥ ਤੱਕ ਫ਼ੌਜ ਅਤੇ ਰਥਾਂ ਦਾ ਪਿੱਛਾ ਕੀਤਾ ਅਤੇ ਸੀਸਰਾ ਦੀ ਸਾਰੀ ਫ਼ੌਜ ਤਲਵਾਰ ਨਾਲ ਇਸ ਤਰ੍ਹਾਂ ਮਾਰੀ ਗਈ ਕਿ ਇੱਕ ਵੀ ਨਾ ਬਚਿਆ। 17 ਪਰ ਸੀਸਰਾ ਪੈਦਲ ਭੱਜ ਕੇ ਹੇਬਰ ਕੇਨੀ ਦੀ ਪਤਨੀ ਯਾਏਲ ਦੇ ਤੰਬੂ ਵੱਲ ਗਿਆ, ਕਿਉਂ ਜੋ ਹਾਸੋਰ ਦੇ ਰਾਜਾ ਯਾਬੀਨ ਅਤੇ ਹੇਬਰ ਕੇਨੀ ਦੇ ਘਰਾਣੇ ਵਿੱਚ ਮੇਲ-ਜੋਲ ਸੀ। 18 ਤਦ ਯਾਏਲ ਸੀਸਰਾ ਦੇ ਮਿਲਣ ਨੂੰ ਨਿੱਕਲੀ ਅਤੇ ਉਸ ਨੂੰ ਕਿਹਾ, “ਆਓ ਮਹਾਰਾਜ, ਮੇਰੇ ਘਰ ਆਉ ਅਤੇ ਨਾ ਡਰੋ।” ਜਦ ਉਹ ਤੰਬੂ ਵਿੱਚ ਉਸ ਦੇ ਕੋਲ ਗਿਆ ਤਾਂ ਉਸ ਨੇ ਕੰਬਲ ਨਾਲ ਉਸ ਨੂੰ ਢੱਕ ਦਿੱਤਾ। 19 ਤਾਂ ਸੀਸਰਾ ਨੇ ਉਸ ਨੂੰ ਕਿਹਾ, “ਮੈਨੂੰ ਥੋੜਾ ਜਿਹਾ ਪਾਣੀ ਪਿਲਾ ਕਿਉਂ ਜੋ ਮੈਨੂੰ ਪਿਆਸ ਲੱਗੀ ਹੈ।” ਤਦ ਉਸ ਨੇ ਦੁੱਧ ਦੀ ਇੱਕ ਕਾੜ੍ਹਨੀ ਖੋਲ੍ਹ ਕੇ ਸੀਸਰਾ ਨੂੰ ਦੁੱਧ ਪਿਲਾਇਆ ਅਤੇ ਉਸ ਨੂੰ ਫਿਰ ਢੱਕ ਦਿੱਤਾ। 20 ਫੇਰ ਸੀਸਰਾ ਨੇ ਉਸ ਨੂੰ ਕਿਹਾ, “ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹੀ ਹੋ ਜਾ ਅਤੇ ਜੇਕਰ ਕੋਈ ਆਵੇ ਅਤੇ ਤੈਨੂੰ ਪੁੱਛੇ ਕਿ ਇੱਥੇ ਕੋਈ ਪੁਰਖ ਹੈ? ਤਾਂ ਤੂੰ ਆਖੀਂ, ਨਹੀਂ।” 21 ਇਸ ਤੋਂ ਬਾਅਦ ਹੇਬਰ ਦੀ ਪਤਨੀ ਯਾਏਲ ਨੇ ਤੰਬੂ ਦੀ ਇੱਕ ਕਿੱਲੀ ਚੁੱਕੀ ਅਤੇ ਇੱਕ ਹਥੌੜਾ ਹੱਥ ਵਿੱਚ ਲੈ ਲਿਆ ਅਤੇ ਚੁੱਪ-ਚਾਪ ਉਸ ਦੇ ਕੋਲ ਜਾ ਕੇ ਕਿੱਲੀ ਨੂੰ ਸੀਸਰਾ ਦੀ ਪੁੜਪੁੜੀ ਵਿੱਚ ਵਾੜ ਕੇ ਅਜਿਹਾ ਠੋਕਿਆ ਕਿ ਕਿੱਲੀ ਪਾਰ ਹੋ ਕੇ ਧਰਤੀ ਵਿੱਚ ਜਾ ਕੇ ਖੁੱਭ ਗਈ, ਉਹ ਤਾਂ ਥਕਾਵਟ ਦੇ ਕਾਰਨ ਗਹਿਰੀ ਨੀਂਦ ਵਿੱਚ ਸੁੱਤਾ ਪਿਆ ਸੀ, ਸੋ ਉਹ ਮਰ ਗਿਆ। 22 ਅਤੇ ਵੇਖੋ, ਜਦੋਂ ਬਾਰਾਕ ਸੀਸਰਾ ਦਾ ਪਿੱਛਾ ਕਰਦਾ ਹੋਇਆ ਆਇਆ ਤਾਂ ਯਾਏਲ ਉਸ ਨੂੰ ਮਿਲਣ ਲਈ ਨਿੱਕਲੀ ਅਤੇ ਉਸ ਨੂੰ ਕਿਹਾ, “ਆ ਅਤੇ ਮੈਂ ਤੈਨੂੰ ਉਹ ਪੁਰਖ ਵਿਖਾਵਾਂਗੀ, ਜਿਸ ਨੂੰ ਤੂੰ ਲੱਭਦਾ ਹੈਂ।” ਜਦ ਉਹ ਉਸ ਦੇ ਨਾਲ ਗਿਆ ਤਾਂ ਵੇਖੋ, ਸੀਸਰਾ ਮਰਿਆ ਪਿਆ ਸੀ ਅਤੇ ਕਿੱਲੀ ਉਸ ਦੀ ਪੁੜਪੁੜੀ ਵਿੱਚ ਸੀ। 23 ਇਸ ਤਰ੍ਹਾਂ ਉਸ ਦਿਨ ਪਰਮੇਸ਼ੁਰ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਇਸਰਾਏਲੀਆਂ ਦੇ ਸਾਹਮਣੇ ਹਰਾ ਦਿੱਤਾ 24 ਅਤੇ ਇਸਰਾਏਲੀਆਂ ਦਾ ਹੱਥ ਕਨਾਨ ਦੇ ਰਾਜਾ ਯਾਬੀਨ ਉੱਤੇ ਬਹੁਤ ਤਕੜਾ ਹੋਇਆ, ਇੱਥੋਂ ਤੱਕ ਕਿ ਉਨ੍ਹਾਂ ਨੇ ਕਨਾਨ ਦੇ ਰਾਜਾ ਯਾਬੀਨ ਨੂੰ ਨਾਸ ਕਰ ਦਿੱਤਾ।

In Other Versions

Judges 4 in the ANGEFD

Judges 4 in the ANTPNG2D

Judges 4 in the AS21

Judges 4 in the BAGH

Judges 4 in the BBPNG

Judges 4 in the BBT1E

Judges 4 in the BDS

Judges 4 in the BEV

Judges 4 in the BHAD

Judges 4 in the BIB

Judges 4 in the BLPT

Judges 4 in the BNT

Judges 4 in the BNTABOOT

Judges 4 in the BNTLV

Judges 4 in the BOATCB

Judges 4 in the BOATCB2

Judges 4 in the BOBCV

Judges 4 in the BOCNT

Judges 4 in the BOECS

Judges 4 in the BOGWICC

Judges 4 in the BOHCB

Judges 4 in the BOHCV

Judges 4 in the BOHLNT

Judges 4 in the BOHNTLTAL

Judges 4 in the BOICB

Judges 4 in the BOILNTAP

Judges 4 in the BOITCV

Judges 4 in the BOKCV

Judges 4 in the BOKCV2

Judges 4 in the BOKHWOG

Judges 4 in the BOKSSV

Judges 4 in the BOLCB

Judges 4 in the BOLCB2

Judges 4 in the BOMCV

Judges 4 in the BONAV

Judges 4 in the BONCB

Judges 4 in the BONLT

Judges 4 in the BONUT2

Judges 4 in the BOPLNT

Judges 4 in the BOSCB

Judges 4 in the BOSNC

Judges 4 in the BOTLNT

Judges 4 in the BOVCB

Judges 4 in the BOYCB

Judges 4 in the BPBB

Judges 4 in the BPH

Judges 4 in the BSB

Judges 4 in the CCB

Judges 4 in the CUV

Judges 4 in the CUVS

Judges 4 in the DBT

Judges 4 in the DGDNT

Judges 4 in the DHNT

Judges 4 in the DNT

Judges 4 in the ELBE

Judges 4 in the EMTV

Judges 4 in the ESV

Judges 4 in the FBV

Judges 4 in the FEB

Judges 4 in the GGMNT

Judges 4 in the GNT

Judges 4 in the HARY

Judges 4 in the HNT

Judges 4 in the IRVA

Judges 4 in the IRVB

Judges 4 in the IRVG

Judges 4 in the IRVH

Judges 4 in the IRVK

Judges 4 in the IRVM

Judges 4 in the IRVM2

Judges 4 in the IRVO

Judges 4 in the IRVT

Judges 4 in the IRVT2

Judges 4 in the IRVU

Judges 4 in the ISVN

Judges 4 in the JSNT

Judges 4 in the KAPI

Judges 4 in the KBT1ETNIK

Judges 4 in the KBV

Judges 4 in the KJV

Judges 4 in the KNFD

Judges 4 in the LBA

Judges 4 in the LBLA

Judges 4 in the LNT

Judges 4 in the LSV

Judges 4 in the MAAL

Judges 4 in the MBV

Judges 4 in the MBV2

Judges 4 in the MHNT

Judges 4 in the MKNFD

Judges 4 in the MNG

Judges 4 in the MNT

Judges 4 in the MNT2

Judges 4 in the MRS1T

Judges 4 in the NAA

Judges 4 in the NASB

Judges 4 in the NBLA

Judges 4 in the NBS

Judges 4 in the NBVTP

Judges 4 in the NET2

Judges 4 in the NIV11

Judges 4 in the NNT

Judges 4 in the NNT2

Judges 4 in the NNT3

Judges 4 in the PDDPT

Judges 4 in the PFNT

Judges 4 in the RMNT

Judges 4 in the SBIAS

Judges 4 in the SBIBS

Judges 4 in the SBIBS2

Judges 4 in the SBICS

Judges 4 in the SBIDS

Judges 4 in the SBIGS

Judges 4 in the SBIHS

Judges 4 in the SBIIS

Judges 4 in the SBIIS2

Judges 4 in the SBIIS3

Judges 4 in the SBIKS

Judges 4 in the SBIKS2

Judges 4 in the SBIMS

Judges 4 in the SBIOS

Judges 4 in the SBIPS

Judges 4 in the SBISS

Judges 4 in the SBITS

Judges 4 in the SBITS2

Judges 4 in the SBITS3

Judges 4 in the SBITS4

Judges 4 in the SBIUS

Judges 4 in the SBIVS

Judges 4 in the SBT

Judges 4 in the SBT1E

Judges 4 in the SCHL

Judges 4 in the SNT

Judges 4 in the SUSU

Judges 4 in the SUSU2

Judges 4 in the SYNO

Judges 4 in the TBIAOTANT

Judges 4 in the TBT1E

Judges 4 in the TBT1E2

Judges 4 in the TFTIP

Judges 4 in the TFTU

Judges 4 in the TGNTATF3T

Judges 4 in the THAI

Judges 4 in the TNFD

Judges 4 in the TNT

Judges 4 in the TNTIK

Judges 4 in the TNTIL

Judges 4 in the TNTIN

Judges 4 in the TNTIP

Judges 4 in the TNTIZ

Judges 4 in the TOMA

Judges 4 in the TTENT

Judges 4 in the UBG

Judges 4 in the UGV

Judges 4 in the UGV2

Judges 4 in the UGV3

Judges 4 in the VBL

Judges 4 in the VDCC

Judges 4 in the YALU

Judges 4 in the YAPE

Judges 4 in the YBVTP

Judges 4 in the ZBP