Jeremiah 11 (IRVP)
1 ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਕਿ 2 ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ। ਤੁਸੀਂ ਯਹੂਦਾਹ ਦੇ ਮਨੁੱਖਾਂ ਨਾਲ ਅਤੇ ਯਰੂਸ਼ਲਮ ਦੇ ਵਾਸੀਆਂ ਨਾਲ ਬੋਲੋ 3 ਤੂੰ ਉਹਨਾਂ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਉਸ ਮਨੁੱਖ ਉੱਤੇ ਸਰਾਪ ਜਿਹੜਾ ਇਸ ਨੇਮ ਦੀਆਂ ਗੱਲਾਂ ਨਹੀਂ ਸੁਣਦਾ! 4 ਜਿਹ ਦਾ ਮੈ ਤੁਹਾਡੇ ਪੁਰਖਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਆਵਾਜ਼ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ 5 ਭਈ ਮੈਂ ਉਸ ਸਹੁੰ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ ਕਿ ਮੈਂ ਉਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਜਿਹਾ ਅੱਜ ਦੇ ਦਿਨ ਹੈ। ਤਦ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!। 6 ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਇਹਨਾਂ ਸਾਰੀਆਂ ਗੱਲਾਂ ਦੀ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਡੌਂਡੀ ਪਿੱਟਵਾ ਕਿ ਤੁਸੀਂ ਇਸ ਨੇਮ ਦੀਆਂ ਗੱਲਾਂ ਸੁਣੋ ਅਤੇ ਤੁਸੀਂ ਉਹਨਾਂ ਨੂੰ ਪੂਰਾ ਕਰੋ 7 ਕਿਉਂ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੱਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਉਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ! 8 ਪਰ ਉਹਨਾਂ ਨੇ ਨਾ ਸੁਣਿਆ, ਨਾ ਕੰਨ ਲਾਇਆ। ਹਰੇਕ ਆਪਣੇ ਬੁਰੇ ਦਿਲ ਦੀ ਅੜੀ ਵਿੱਚ ਚੱਲਦਾ ਰਿਹਾ। ਇਸੇ ਲਈ ਮੈਂ ਇਸ ਨੇਮ ਦੀਆਂ ਸਾਰੀਆਂ ਗੱਲਾਂ ਉਹਨਾਂ ਉੱਤੇ ਲਿਆਂਦੀਆਂ ਜਿਹਨਾਂ ਦਾ ਮੈਂ ਉਹਨਾਂ ਨੂੰ ਪੂਰਾ ਕਰਨ ਲਈ ਹੁਕਮ ਦਿੱਤਾ ਸੀ ਪਰ ਉਹਨਾਂ ਨੇ ਉਹਨਾਂ ਨੂੰ ਪੂਰਾ ਨਾ ਕੀਤਾ 9 ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਵਿੱਚ ਇੱਕ ਮਤਾ ਪਕਾਇਆ ਜਾਂਦਾ ਹੈ 10 ਉਹ ਆਪਣੇ ਪਹਿਲੇ ਪੁਰਖਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਹਨਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ। ਉਹ ਦੂਜੇ ਦੇਵਤਿਆਂ ਦੇ ਪਿੱਛੇ ਚਲੇ ਗਏ ਹਨ ਅਤੇ ਉਹਨਾਂ ਦੀ ਪੂਜਾ ਕਰਨ ਲੱਗ ਗਏ। ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ 11 ਇਸੇ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਉੱਤੇ ਬਦੀ ਲਿਆ ਰਿਹਾ ਹਾਂ ਜਿਸ ਤੋਂ ਉਹ ਨਿੱਕਲ ਨਾ ਸਕਣਗੇ। ਭਾਵੇਂ ਉਹ ਮੇਰੇ ਵੱਲ ਚਿੱਲਾਉਣ, ਮੈਂ ਉਹਨਾਂ ਦੀ ਨਾ ਸੁਣਾਂਗਾ 12 ਤਦ ਯਹੂਦਾਹ ਦੇ ਸ਼ਹਿਰ ਅਤੇ ਯਰੂਸ਼ਲਮ ਦੇ ਵਾਸੀ ਜਾਣਗੇ ਅਤੇ ਦੂਜੇ ਦੇਵਤਿਆਂ ਲਈ ਚਿੱਲਾਉਣਗੇ ਜਿਹਨਾਂ ਲਈ ਉਹ ਧੂਪ ਧੁਖਾਉਂਦੇ ਰਹੇ ਹਨ, ਪਰ ਉਹ ਉਹਨਾਂ ਨੂੰ ਮੂਲੋਂ ਉਹਨਾਂ ਦੀ ਬਿਪਤਾ ਦੇ ਸਮੇਂ ਬਚਾ ਨਾ ਸਕਣਗੇ 13 ਕਿਉਂ ਜੋ ਹੇ ਯਹੂਦਾਹ, ਤੇਰੇ ਦੇਵਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਓਨੀਆਂ ਗਿਣਤੀਆਂ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ। 14 ਤੂੰ ਇਸ ਪਰਜਾ ਲਈ ਪ੍ਰਾਰਥਨਾ ਨਾ ਕਰ, ਨਾ ਉਹਨਾਂ ਲਈ ਤਰਲਾ ਨਾ ਪ੍ਰਾਰਥਨਾ ਚੁੱਕ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਉਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ 15 ਮੇਰੇ ਘਰ ਵਿੱਚ ਮੇਰੀ ਪ੍ਰੀਤਮਾ ਦਾ ਕੀ ਕੰਮ ਜਦ ਉਸ ਬਹੁਤਿਆਂ ਨਾਲ ਕੁਕਰਮ ਕੀਤਾ ਅਤੇ ਪਵਿੱਤਰ ਮਾਸ ਤੈਥੋਂ ਜਾਂਦਾ ਰਿਹਾ? ਜਦ ਤੂੰ ਬਦੀ ਕਰਦੀ ਹੈਂ ਤਾਂ ਤੂੰ ਬਾਗ-ਬਾਗ ਹੁੰਦੀ ਹੈਂ 16 ਯਹੋਵਾਹ ਨੇ ਤੇਰੇ ਨਾਮ ਨੂੰ ਐਉਂ ਬੁਲਾਇਆ, “ਇੱਕ ਹਰਾ ਅਤੇ ਸੋਹਣਾ ਫਲਦਾਇਕ ਜ਼ੈਤੂਨ” ਪਰ ਵੱਡੇ ਰੌਲ਼ੇ ਦੇ ਸ਼ੋਰ ਨਾਲ ਉਸ ਉਹ ਨੂੰ ਅੱਗ ਲਾ ਦਿੱਤੀ ਅਤੇ ਉਹਨਾਂ ਦੀਆਂ ਟਹਿਣੀਆਂ ਤੋੜੀਆਂ ਗਈਆਂ 17 ਸੈਨਾਂ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਉਹਨਾਂ ਨੇ ਮੈਨੂੰ ਗੁੱਸਾ ਚੜ੍ਹਾਇਆ ਅਤੇ ਬਆਲ ਲਈ ਧੂਪ ਧੁਖਾਈ। 18 ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੂੰ ਉਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ। 19 ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਗੂੰ ਸੀ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸੀ ਕਿ ਇਹ ਮੇਰੇ ਵਿਰੁੱਧ ਮਤੇ ਪਕਾਏ ਸਨ, ਕਿ ਆਓ, ਅਤੇ ਰੁੱਖ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਮ ਵੀ ਨਾ ਚੇਤੇ ਕੀਤਾ ਜਾਵੇ! 20 ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਂ ਕਰਦਾ ਹੈ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈ ਮੈਂ ਉਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ। 21 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਅਨਾਥੋਥ ਕਸਬੇ ਦੇ ਮਨੁੱਖਾਂ ਦੇ ਬਾਰੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਦਾ ਅਗੰਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋਂ ਮਾਰਿਆ ਜਾਵੇਂ! 22 ਇਸ ਲਈ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਉਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਉਹਨਾਂ ਦੇ ਪੁੱਤਰ ਅਤੇ ਧੀਆਂ ਕਾਲ ਨਾਲ ਮਰਨਗੇ 23 ਉਹਨਾਂ ਵਿੱਚੋਂ ਕੋਈ ਨਾ ਬਚੇਗਾ ਕਿਉਂ ਜੋ ਮੈਂ ਅਨਾਥੋਥ ਦੇ ਮਨੁੱਖਾਂ ਉੱਤੇ ਬਦੀ ਉਹਨਾਂ ਦੇ ਖ਼ਬਰ ਲੈਣ ਦੇ ਸਾਲ ਵਿੱਚ ਲਿਆਵਾਂਗਾ।
In Other Versions
Jeremiah 11 in the ANGEFD
Jeremiah 11 in the ANTPNG2D
Jeremiah 11 in the AS21
Jeremiah 11 in the BAGH
Jeremiah 11 in the BBPNG
Jeremiah 11 in the BBT1E
Jeremiah 11 in the BDS
Jeremiah 11 in the BEV
Jeremiah 11 in the BHAD
Jeremiah 11 in the BIB
Jeremiah 11 in the BLPT
Jeremiah 11 in the BNT
Jeremiah 11 in the BNTABOOT
Jeremiah 11 in the BNTLV
Jeremiah 11 in the BOATCB
Jeremiah 11 in the BOATCB2
Jeremiah 11 in the BOBCV
Jeremiah 11 in the BOCNT
Jeremiah 11 in the BOECS
Jeremiah 11 in the BOGWICC
Jeremiah 11 in the BOHCB
Jeremiah 11 in the BOHCV
Jeremiah 11 in the BOHLNT
Jeremiah 11 in the BOHNTLTAL
Jeremiah 11 in the BOICB
Jeremiah 11 in the BOILNTAP
Jeremiah 11 in the BOITCV
Jeremiah 11 in the BOKCV
Jeremiah 11 in the BOKCV2
Jeremiah 11 in the BOKHWOG
Jeremiah 11 in the BOKSSV
Jeremiah 11 in the BOLCB
Jeremiah 11 in the BOLCB2
Jeremiah 11 in the BOMCV
Jeremiah 11 in the BONAV
Jeremiah 11 in the BONCB
Jeremiah 11 in the BONLT
Jeremiah 11 in the BONUT2
Jeremiah 11 in the BOPLNT
Jeremiah 11 in the BOSCB
Jeremiah 11 in the BOSNC
Jeremiah 11 in the BOTLNT
Jeremiah 11 in the BOVCB
Jeremiah 11 in the BOYCB
Jeremiah 11 in the BPBB
Jeremiah 11 in the BPH
Jeremiah 11 in the BSB
Jeremiah 11 in the CCB
Jeremiah 11 in the CUV
Jeremiah 11 in the CUVS
Jeremiah 11 in the DBT
Jeremiah 11 in the DGDNT
Jeremiah 11 in the DHNT
Jeremiah 11 in the DNT
Jeremiah 11 in the ELBE
Jeremiah 11 in the EMTV
Jeremiah 11 in the ESV
Jeremiah 11 in the FBV
Jeremiah 11 in the FEB
Jeremiah 11 in the GGMNT
Jeremiah 11 in the GNT
Jeremiah 11 in the HARY
Jeremiah 11 in the HNT
Jeremiah 11 in the IRVA
Jeremiah 11 in the IRVB
Jeremiah 11 in the IRVG
Jeremiah 11 in the IRVH
Jeremiah 11 in the IRVK
Jeremiah 11 in the IRVM
Jeremiah 11 in the IRVM2
Jeremiah 11 in the IRVO
Jeremiah 11 in the IRVT
Jeremiah 11 in the IRVT2
Jeremiah 11 in the IRVU
Jeremiah 11 in the ISVN
Jeremiah 11 in the JSNT
Jeremiah 11 in the KAPI
Jeremiah 11 in the KBT1ETNIK
Jeremiah 11 in the KBV
Jeremiah 11 in the KJV
Jeremiah 11 in the KNFD
Jeremiah 11 in the LBA
Jeremiah 11 in the LBLA
Jeremiah 11 in the LNT
Jeremiah 11 in the LSV
Jeremiah 11 in the MAAL
Jeremiah 11 in the MBV
Jeremiah 11 in the MBV2
Jeremiah 11 in the MHNT
Jeremiah 11 in the MKNFD
Jeremiah 11 in the MNG
Jeremiah 11 in the MNT
Jeremiah 11 in the MNT2
Jeremiah 11 in the MRS1T
Jeremiah 11 in the NAA
Jeremiah 11 in the NASB
Jeremiah 11 in the NBLA
Jeremiah 11 in the NBS
Jeremiah 11 in the NBVTP
Jeremiah 11 in the NET2
Jeremiah 11 in the NIV11
Jeremiah 11 in the NNT
Jeremiah 11 in the NNT2
Jeremiah 11 in the NNT3
Jeremiah 11 in the PDDPT
Jeremiah 11 in the PFNT
Jeremiah 11 in the RMNT
Jeremiah 11 in the SBIAS
Jeremiah 11 in the SBIBS
Jeremiah 11 in the SBIBS2
Jeremiah 11 in the SBICS
Jeremiah 11 in the SBIDS
Jeremiah 11 in the SBIGS
Jeremiah 11 in the SBIHS
Jeremiah 11 in the SBIIS
Jeremiah 11 in the SBIIS2
Jeremiah 11 in the SBIIS3
Jeremiah 11 in the SBIKS
Jeremiah 11 in the SBIKS2
Jeremiah 11 in the SBIMS
Jeremiah 11 in the SBIOS
Jeremiah 11 in the SBIPS
Jeremiah 11 in the SBISS
Jeremiah 11 in the SBITS
Jeremiah 11 in the SBITS2
Jeremiah 11 in the SBITS3
Jeremiah 11 in the SBITS4
Jeremiah 11 in the SBIUS
Jeremiah 11 in the SBIVS
Jeremiah 11 in the SBT
Jeremiah 11 in the SBT1E
Jeremiah 11 in the SCHL
Jeremiah 11 in the SNT
Jeremiah 11 in the SUSU
Jeremiah 11 in the SUSU2
Jeremiah 11 in the SYNO
Jeremiah 11 in the TBIAOTANT
Jeremiah 11 in the TBT1E
Jeremiah 11 in the TBT1E2
Jeremiah 11 in the TFTIP
Jeremiah 11 in the TFTU
Jeremiah 11 in the TGNTATF3T
Jeremiah 11 in the THAI
Jeremiah 11 in the TNFD
Jeremiah 11 in the TNT
Jeremiah 11 in the TNTIK
Jeremiah 11 in the TNTIL
Jeremiah 11 in the TNTIN
Jeremiah 11 in the TNTIP
Jeremiah 11 in the TNTIZ
Jeremiah 11 in the TOMA
Jeremiah 11 in the TTENT
Jeremiah 11 in the UBG
Jeremiah 11 in the UGV
Jeremiah 11 in the UGV2
Jeremiah 11 in the UGV3
Jeremiah 11 in the VBL
Jeremiah 11 in the VDCC
Jeremiah 11 in the YALU
Jeremiah 11 in the YAPE
Jeremiah 11 in the YBVTP
Jeremiah 11 in the ZBP