Jeremiah 22 (IRVP)

1 ਯਹੋਵਾਹ ਐਉਂ ਆਖਦਾ ਹੈ ਕਿ ਯਹੂਦਾਹ ਦੇ ਰਾਜਾ ਦੇ ਮਹਿਲ ਨੂੰ ਉੱਤਰ ਜਾ ਅਤੇ ਉੱਥੇ ਇਹ ਗੱਲ ਕਰ ਕੇ ਆਖ ਕਿ 2 ਯਹੋਵਾਹ ਦਾ ਬਚਨ ਸੁਣ, ਹੇ ਯਹੂਦਾਹ ਦੇ ਪਾਤਸ਼ਾਹ, ਜਿਹੜਾ ਦਾਊਦ ਦੇ ਸਿੰਘਾਸਣ ਉੱਤੇ ਬੈਠਾ ਹੈ, ਤੂੰ ਅਤੇ ਤੇਰੇ ਟਹਿਲੂਏ ਤੇਰੇ ਕੋਲ ਜਿਹੜੇ ਇਹਨਾਂ ਫਾਟਕਾਂ ਥਾਣੀ ਵੜਦੇ ਹੋ 3 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ ਦਾ ਲਹੂ ਵਹਾਓ 4 ਕਿਉਂਕਿ ਜੇ ਉਹ ਸੱਚੀ ਮੁੱਚੀ ਇਹ ਕਰੋਗੇ ਤਾਂ ਦਾਊਦ ਦੇ ਸਿੰਘਾਸਣ ਉੱਤੇ ਬਿਰਾਜਮਾਨ ਰਾਜਾ ਰੱਥਾਂ ਅਤੇ ਘੋੜਿਆਂ ਉੱਤੇ ਚੜ੍ਹ ਕੇ ਇਸ ਮਹਿਲ ਦੇ ਫਾਟਕਾਂ ਵਿੱਚ ਵੜਨਗੇ, ਉਹ ਅਤੇ ਉਹਨਾਂ ਦੇ ਟਹਿਲੂਏ ਅਤੇ ਉਹਨਾਂ ਦੇ ਲੋਕ ਵੀ 5 ਪਰ ਜੇ ਤੁਸੀਂ ਇਹ ਗੱਲਾਂ ਨਾ ਸੁਣੋਗੇ ਤਾਂ ਮੈਨੂੰ ਮੇਰੀ ਹੀ ਸਹੁੰ, ਯਹੋਵਾਹ ਦਾ ਵਾਕ ਹੈ, ਕਿ ਇਹ ਘਰ ਵਿਰਾਨ ਹੋ ਜਾਵੇਗਾ 6 ਯਹੂਦਾਹ ਦੇ ਰਾਜਾ ਦੇ ਮਹਿਲ ਦੇ ਬਾਰੇ ਯਹੋਵਾਹ ਐਉਂ ਆਖਦਾ ਹੈ, - ਤੂੰ ਮੇਰੇ ਲਈ ਗਿਲਆਦ ਹੈਂ ਅਤੇ ਲਬਾਨੋਨ ਦਾ ਸਿਰ, ਸੱਚੀ ਮੁੱਚੀ ਮੈਂ ਤੈਨੂੰ ਉਜਾੜ ਬਣਾ ਦਿਆਂਗਾ, ਉਹ ਸ਼ਹਿਰ ਜਿਹਨਾਂ ਵਿੱਚ ਕੋਈ ਨਹੀਂ ਵੱਸਦਾ। 7 ਮੈਂ ਤੇਰੇ ਵਿਰੁੱਧ ਨਾਸ ਕਰਨ ਵਾਲਿਆਂ ਨੂੰ ਤਿਆਰ ਕਰਾਂਗਾ, ਹਰ ਮਨੁੱਖ ਆਪਣੇ ਸ਼ਸਤਰਾਂ ਨਾਲ, ਉਹ ਤੇਰੇ ਚੁਗਵੇਂ ਦਿਆਰਾਂ ਨੂੰ ਵੱਢਣਗੇ, ਅਤੇ ਉਹਨਾਂ ਨੂੰ ਅੱਗ ਉੱਤੇ ਸੁੱਟਣਗੇ। 8 ਬਹੁਤ ਸਾਰੀਆਂ ਕੌਮਾਂ ਇਸ ਸ਼ਹਿਰ ਦੇ ਕੋਲ ਦੀ ਲੰਘਣਗੀਆਂ ਅਤੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਆਖੇਗਾ, ਯਹੋਵਾਹ ਨੇ ਇਸ ਵੱਡੇ ਸ਼ਹਿਰ ਨਾਲ ਐਉਂ ਕਿਉਂ ਕੀਤਾ? 9 ਤਾਂ ਉਹ ਆਖਣਗੇ, ਇਸ ਲਈ ਕਿ ਉਹਨਾਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਨੂੰ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਨੂੰ ਮੱਥਾ ਟੇਕਿਆ ਅਤੇ ਉਹਨਾਂ ਦੀ ਪੂਜਾ ਕੀਤੀ। 10 ਤੁਸੀਂ ਮੋਏ ਹੋਏ ਲਈ ਨਾ ਰੋਵੋ, ਨਾ ਮਾਤਮ ਕਰੋ, ਪਰ ਜਿਹੜਾ ਤੁਰਿਆ ਜਾਂਦਾ ਹੈ, ਉਹ ਦੇ ਲਈ ਧਾਹਾਂ ਮਾਰ-ਮਾਰ ਕੇ ਰੋਵੋ, ਕਿਉਂ ਜੋ ਉਹ ਫਿਰ ਨਹੀਂ ਮੁੜੇਗਾ, ਨਾ ਆਪਣੀ ਜਨਮ ਭੂਮੀ ਨੂੰ ਵੇਖੇਗਾ। 11 ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਸ਼ੱਲੂਮ ਦੇ ਬਾਰੇ ਜਿਹਨੇ ਆਪਣੇ ਪਿਤਾ ਯੋਸ਼ੀਯਾਹ ਦੇ ਥਾਂ ਰਾਜ ਕੀਤਾ ਅਤੇ ਇਸ ਥਾਂ ਤੋਂ ਤੁਰ ਗਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਭਈ ਉਹ ਇੱਧਰ ਫਿਰ ਨਾ ਆਵੇਗਾ 12 ਪਰ ਜਿੱਥੇ ਉਹ ਨੂੰ ਗ਼ੁਲਾਮ ਕਰਕੇ ਲੈ ਗਏ ਹਨ ਉੱਥੇ ਉਹ ਮਰੇਗਾ ਅਤੇ ਇਸ ਦੇਸ ਨੂੰ ਉਹ ਫਿਰ ਨਾ ਵੇਖੇਗਾ। 13 ਹਾਏ ਉਹ ਦੇ ਉੱਤੇ ਜਿਹੜਾ ਆਪਣੇ ਘਰ ਨੂੰ ਕੁਧਰਮ ਨਾਲ ਅਤੇ ਉਹ ਦੇ ਉੱਪਰਲੀਆਂ ਕੋਠੜੀਆਂ ਬਿਨਾਂ ਨਿਆਂ ਦੇ ਬਣਾਉਂਦਾ ਹੈ! ਜਿਹੜਾ ਆਪਣੇ ਗੁਆਂਢੀ ਤੋਂ ਬੇਗਾਰ ਲੈਂਦਾ ਹੈ, ਅਤੇ ਉਸ ਦੀ ਮਿਹਨਤ ਦਾ ਮੁੱਲ ਨਹੀਂ ਦਿੰਦਾ। 14 ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫ਼ੀ ਰੰਗ ਨਾਲ ਰੰਗਦਾ ਹੈ। 15 ਕੀ ਤੂੰ ਇਸ ਲਈ ਰਾਜ ਕਰੇਂਗਾ, ਭਈ ਤੈਨੂੰ ਦਿਆਰ ਦੇ ਕੰਮ ਦਾ ਚਾਅ ਹੈ? ਕੀ ਤੇਰੇ ਪਿਤਾ ਨੇ ਨਹੀਂ ਖਾਧਾ ਪੀਤਾ, ਅਤੇ ਨਿਆਂ ਅਤੇ ਧਰਮ ਨਹੀਂ ਕੀਤਾ? ਤਦ ਹੀ ਉਹ ਦਾ ਭਲਾ ਹੋਇਆ। 16 ਉਸ ਮਸਕੀਨ ਅਤੇ ਕੰਗਾਲ ਦਾ ਇਨਸਾਫ਼ ਕੀਤਾ, ਤਦ ਹੀ ਉਹ ਦਾ ਭਲਾ ਹੋਇਆ। ਕੀ ਇਹ ਮੇਰਾ ਗਿਆਨ ਨਹੀਂ ਹੈ? ਯਹੋਵਾਹ ਦਾ ਵਾਕ ਹੈ। 17 ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ!। 18 ਇਸ ਲਈ ਯਹੋਵਾਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਉਹ ਦੇ ਉੱਤੇ ਉਹ ਇਹ ਆਖ ਕੇ ਸੋਗ ਨਾ ਕਰਨਗੇ, ਹਾਏ ਮੇਰੇ ਭਰਾ! ਜਾਂ ਹਾਏ ਮੇਰੀ ਭੈਣ! ਨਾ ਉਹ ਦੇ ਉੱਤੇ ਇਹ ਆਖ ਕੇ ਸੋਗ ਕਰਨਗੇ, ਹਾਏ ਮਾਲਕ! ਹਾਏ ਮਹਾਰਾਜ! 19 ਉਹ ਦਾ ਦਫ਼ਨਾਉਣਾ ਗਧੇ ਦੇ ਦਫ਼ਨਾਉਣ ਜਿਹਾ ਹੋਵੇਗਾ, ਉਹ ਨੂੰ ਧੂ ਕੇ ਯਰੂਸ਼ਲਮ ਦੇ ਫਾਟਕਾਂ ਤੋਂ ਬਾਹਰ ਸੁੱਟ ਦੇਣਗੇ। 20 ਲਬਾਨੋਨ ਨੂੰ ਚੜ੍ਹ ਜਾ ਅਤੇ ਚਿੱਲਾ, ਅਤੇ ਬਾਸ਼ਾਨ ਵਿੱਚ ਆਪਣੀ ਅਵਾਜ਼ ਉੱਚੀ ਕਰ, ਅਬਾਰੀਮ ਤੋਂ ਚਿੱਲਾ, ਕਿ ਤੇਰੇ ਸਾਰੇ ਪ੍ਰੇਮੀ ਭੰਨੇ ਤੋੜੇ ਗਏ ਹਨ! 21 ਮੈਂ ਤੇਰੀ ਭਾਗਵਾਨੀ ਦੇ ਵੇਲੇ ਤੇਰੇ ਨਾਲ ਬੋਲਿਆ, ਪਰ ਤੂੰ ਆਖਿਆ, ਮੈਂ ਨਾ ਸੁਣਾਂਗੀ। ਤੇਰੀ ਜੁਆਨੀ ਤੋਂ ਤੇਰਾ ਇਹੋ ਹੀ ਰਾਹ ਰਿਹਾ, ਕਿਉਂ ਜੋ ਤੂੰ ਮੇਰੀ ਅਵਾਜ਼ ਨਹੀਂ ਸੁਣੀ। 22 ਹਵਾ ਤੇਰੇ ਸਾਰੇ ਅਯਾਲੀਆਂ ਨੂੰ ਚਰਾਵੇਗੀ, ਅਤੇ ਤੇਰੇ ਪ੍ਰੇਮੀ ਕੈਦ ਵਿੱਚ ਜਾਣਗੇ। ਤਦ ਤੂੰ ਆਪਣੀ ਸਾਰੀ ਬਦੀ ਦੇ ਕਾਰਨ ਲੱਜਿਆਵਾਨ ਅਤੇ ਮੂੰਹ ਕਾਲਾ ਹੋਵੇਂਗੀ! 23 ਹੇ ਲਬਾਨੋਨ ਦਾ ਵਸਨੀਕ, ਤੂੰ ਜਿਹੜੀ ਦਿਆਰਾਂ ਵਿੱਚ ਆਪਣਾ ਆਲ੍ਹਣਾ ਬਣਾਉਂਦੀ ਹੈ, ਤੂੰ ਕਿੰਨੀ ਕੁ ਦਯਾ ਜੋਗ ਹੋਵੇਗੀ ਜਦ ਤੈਨੂੰ ਪੀੜਾਂ ਲੱਗਣਗੀਆਂ, ਜਣਨ ਵਾਲੀ ਔਰਤ ਵਾਂਗੂੰ ਪੀੜਾਂ ਲੱਗਣਗੀਆਂ!। 24 ਯਹੋਵਾਹ ਦਾ ਵਾਕ ਹੈ ਕਿ ਮੈਨੂੰ ਜਾਨ ਦੀ ਸਹੁੰ, ਜੇਕਰ ਯਹੂਦਾਹ ਦੇ ਰਾਜਾ ਯਹੋਯਾਕੀਮ ਦਾ ਪੁੱਤਰ ਕਾਨਯਾਹ ਮੇਰੇ ਸੱਜੇ ਹੱਥ ਦੀ ਅੰਗੂਠੀ ਵੀ ਹੁੰਦੀ ਤਦ ਵੀ ਮੈਂ ਤੈਨੂੰ ਉੱਥੋਂ ਲਾਹ ਕੇ ਸੁੱਟ ਦਿੰਦਾ! 25 ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੀ ਤਾਂਘ ਕਰਨ ਵਾਲੇ ਹਨ ਅਤੇ ਉਹਨਾਂ ਦੇ ਹੱਥ ਵਿੱਚ ਜਿਹਨਾਂ ਤੋਂ ਤੂੰ ਡਰਦਾ ਹੈ ਅਰਥਾਤ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਕਸਦੀਆਂ ਦੇ ਹੱਥ ਵਿੱਚ 26 ਮੈਂ ਤੈਨੂੰ ਅਤੇ ਤੇਰੀ ਮਾਤਾ ਨੂੰ ਜਿਸ ਤੈਨੂੰ ਜਣਿਆ ਦੂਜੇ ਦੇਸ ਵਿੱਚ ਜਿੱਥੇ ਤੁਸੀਂ ਨਹੀਂ ਜੰਮੇ ਕੱਢ ਦਿਆਂਗਾ। ਉੱਥੇ ਤੁਸੀਂ ਮਰ ਜਾਓਗੇ 27 ਪਰ ਉਸ ਦੇਸ ਨੂੰ ਜਿੱਥੇ ਉਹਨਾਂ ਦਾ ਜੀ ਮੁੜਨ ਨੂੰ ਚਾਹੁੰਦਾ ਹੈ ਉੱਥੇ ਫਿਰ ਨਾ ਮੁੜਨਗੇ। 28 ਕੀ ਇਹ ਮਨੁੱਖ ਕਾਨਯਾਹ ਇੱਕ ਨਖਿੱਧ ਟੁੱਟਾ ਭਾਂਡਾ ਹੈ, ਇੱਕ ਭਾਂਡਾ ਜਿਸ ਤੋਂ ਕੋਈ ਖੁਸ਼ ਨਹੀਂ? ਉਹ ਅਤੇ ਉਹ ਦੀ ਨਸਲ ਕਿਉਂ ਕੱਢੇ ਗਏ ਹਨ, ਅਤੇ ਉਸ ਦੇਸ ਵਿੱਚ ਸੁੱਟੇ ਗਏ ਜਿਸ ਨੂੰ ਉਹ ਨਹੀਂ ਜਾਣਦੇ? 29 ਹੇ ਧਰਤੀ, ਹੇ ਧਰਤੀ, ਹੇ ਧਰਤੀ! ਯਹੋਵਾਹ ਦਾ ਬਚਨ ਸੁਣ! 30 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਇਸ ਮਨੁੱਖ ਨੂੰ ਔਂਤਰਾ ਲਿਖੋ, ਇੱਕ ਮਰਦ ਜਿਹੜਾ ਆਪਣੇ ਦਿਨਾਂ ਵਿੱਚ ਸਫ਼ਲ ਨਾ ਹੋਵੇਗਾ, ਨਾ ਹੀ ਉਸ ਦੀ ਨਸਲ ਵਿੱਚੋਂ ਕੋਈ ਸਫ਼ਲ ਹੋਵੇਗਾ, ਭਈ ਦਾਊਦ ਦੇ ਸਿੰਘਾਸਣ ਉੱਤੇ ਬੈਠੇ, ਅਤੇ ਯਹੂਦਾਹ ਉੱਤੇ ਫਿਰ ਰਾਜ ਕਰੇ।

In Other Versions

Jeremiah 22 in the ANGEFD

Jeremiah 22 in the ANTPNG2D

Jeremiah 22 in the AS21

Jeremiah 22 in the BAGH

Jeremiah 22 in the BBPNG

Jeremiah 22 in the BBT1E

Jeremiah 22 in the BDS

Jeremiah 22 in the BEV

Jeremiah 22 in the BHAD

Jeremiah 22 in the BIB

Jeremiah 22 in the BLPT

Jeremiah 22 in the BNT

Jeremiah 22 in the BNTABOOT

Jeremiah 22 in the BNTLV

Jeremiah 22 in the BOATCB

Jeremiah 22 in the BOATCB2

Jeremiah 22 in the BOBCV

Jeremiah 22 in the BOCNT

Jeremiah 22 in the BOECS

Jeremiah 22 in the BOGWICC

Jeremiah 22 in the BOHCB

Jeremiah 22 in the BOHCV

Jeremiah 22 in the BOHLNT

Jeremiah 22 in the BOHNTLTAL

Jeremiah 22 in the BOICB

Jeremiah 22 in the BOILNTAP

Jeremiah 22 in the BOITCV

Jeremiah 22 in the BOKCV

Jeremiah 22 in the BOKCV2

Jeremiah 22 in the BOKHWOG

Jeremiah 22 in the BOKSSV

Jeremiah 22 in the BOLCB

Jeremiah 22 in the BOLCB2

Jeremiah 22 in the BOMCV

Jeremiah 22 in the BONAV

Jeremiah 22 in the BONCB

Jeremiah 22 in the BONLT

Jeremiah 22 in the BONUT2

Jeremiah 22 in the BOPLNT

Jeremiah 22 in the BOSCB

Jeremiah 22 in the BOSNC

Jeremiah 22 in the BOTLNT

Jeremiah 22 in the BOVCB

Jeremiah 22 in the BOYCB

Jeremiah 22 in the BPBB

Jeremiah 22 in the BPH

Jeremiah 22 in the BSB

Jeremiah 22 in the CCB

Jeremiah 22 in the CUV

Jeremiah 22 in the CUVS

Jeremiah 22 in the DBT

Jeremiah 22 in the DGDNT

Jeremiah 22 in the DHNT

Jeremiah 22 in the DNT

Jeremiah 22 in the ELBE

Jeremiah 22 in the EMTV

Jeremiah 22 in the ESV

Jeremiah 22 in the FBV

Jeremiah 22 in the FEB

Jeremiah 22 in the GGMNT

Jeremiah 22 in the GNT

Jeremiah 22 in the HARY

Jeremiah 22 in the HNT

Jeremiah 22 in the IRVA

Jeremiah 22 in the IRVB

Jeremiah 22 in the IRVG

Jeremiah 22 in the IRVH

Jeremiah 22 in the IRVK

Jeremiah 22 in the IRVM

Jeremiah 22 in the IRVM2

Jeremiah 22 in the IRVO

Jeremiah 22 in the IRVT

Jeremiah 22 in the IRVT2

Jeremiah 22 in the IRVU

Jeremiah 22 in the ISVN

Jeremiah 22 in the JSNT

Jeremiah 22 in the KAPI

Jeremiah 22 in the KBT1ETNIK

Jeremiah 22 in the KBV

Jeremiah 22 in the KJV

Jeremiah 22 in the KNFD

Jeremiah 22 in the LBA

Jeremiah 22 in the LBLA

Jeremiah 22 in the LNT

Jeremiah 22 in the LSV

Jeremiah 22 in the MAAL

Jeremiah 22 in the MBV

Jeremiah 22 in the MBV2

Jeremiah 22 in the MHNT

Jeremiah 22 in the MKNFD

Jeremiah 22 in the MNG

Jeremiah 22 in the MNT

Jeremiah 22 in the MNT2

Jeremiah 22 in the MRS1T

Jeremiah 22 in the NAA

Jeremiah 22 in the NASB

Jeremiah 22 in the NBLA

Jeremiah 22 in the NBS

Jeremiah 22 in the NBVTP

Jeremiah 22 in the NET2

Jeremiah 22 in the NIV11

Jeremiah 22 in the NNT

Jeremiah 22 in the NNT2

Jeremiah 22 in the NNT3

Jeremiah 22 in the PDDPT

Jeremiah 22 in the PFNT

Jeremiah 22 in the RMNT

Jeremiah 22 in the SBIAS

Jeremiah 22 in the SBIBS

Jeremiah 22 in the SBIBS2

Jeremiah 22 in the SBICS

Jeremiah 22 in the SBIDS

Jeremiah 22 in the SBIGS

Jeremiah 22 in the SBIHS

Jeremiah 22 in the SBIIS

Jeremiah 22 in the SBIIS2

Jeremiah 22 in the SBIIS3

Jeremiah 22 in the SBIKS

Jeremiah 22 in the SBIKS2

Jeremiah 22 in the SBIMS

Jeremiah 22 in the SBIOS

Jeremiah 22 in the SBIPS

Jeremiah 22 in the SBISS

Jeremiah 22 in the SBITS

Jeremiah 22 in the SBITS2

Jeremiah 22 in the SBITS3

Jeremiah 22 in the SBITS4

Jeremiah 22 in the SBIUS

Jeremiah 22 in the SBIVS

Jeremiah 22 in the SBT

Jeremiah 22 in the SBT1E

Jeremiah 22 in the SCHL

Jeremiah 22 in the SNT

Jeremiah 22 in the SUSU

Jeremiah 22 in the SUSU2

Jeremiah 22 in the SYNO

Jeremiah 22 in the TBIAOTANT

Jeremiah 22 in the TBT1E

Jeremiah 22 in the TBT1E2

Jeremiah 22 in the TFTIP

Jeremiah 22 in the TFTU

Jeremiah 22 in the TGNTATF3T

Jeremiah 22 in the THAI

Jeremiah 22 in the TNFD

Jeremiah 22 in the TNT

Jeremiah 22 in the TNTIK

Jeremiah 22 in the TNTIL

Jeremiah 22 in the TNTIN

Jeremiah 22 in the TNTIP

Jeremiah 22 in the TNTIZ

Jeremiah 22 in the TOMA

Jeremiah 22 in the TTENT

Jeremiah 22 in the UBG

Jeremiah 22 in the UGV

Jeremiah 22 in the UGV2

Jeremiah 22 in the UGV3

Jeremiah 22 in the VBL

Jeremiah 22 in the VDCC

Jeremiah 22 in the YALU

Jeremiah 22 in the YAPE

Jeremiah 22 in the YBVTP

Jeremiah 22 in the ZBP