Jeremiah 31 (IRVP)

1 ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ। 2 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹ ਲੋਕ ਜਿਹੜੇ ਤਲਵਾਰ ਤੋਂ ਬਚ ਰਹੇ, ਉਹ ਉਜਾੜ ਵਿੱਚ ਕਿਰਪਾ ਦੇ ਭਾਗੀ ਹੋਏ, ਹਾਂ, ਇਸਰਾਏਲ, ਜਦ ਅਰਾਮ ਲਈ ਗਿਆ। 3 ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿੱਚਿਆ ਹੈ। 4 ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜ਼ਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿੱਕਲੇਂਗੀ 5 ਤੂੰ ਫਿਰ ਅੰਗੂਰਾਂ ਦਾ ਬਾਗ਼, ਸਾਮਰਿਯਾ ਦੇ ਪਰਬਤ ਵਿੱਚ ਲਾਵੇਂਗੀ, ਲਾਉਣ ਵਾਲੇ ਲਾਉਣਗੇ, ਅਤੇ ਉਹਨਾਂ ਦੇ ਫਲਾਂ ਦਾ ਭੋਗ ਲਾਉਣਗੇ। 6 ਇੱਕ ਦਿਨ ਆਵੇਗਾ ਕਿ ਇਫ਼ਰਾਈਮ ਦੇ ਪਰਬਤ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ!। 7 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਯਾਕੂਬ ਦੇ ਆਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ! 8 ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਗੜੇ, ਗਰਭਵਤੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ! 9 ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਇਫ਼ਰਾਈਮ ਮੇਰਾ ਪਹਿਲੌਠਾ ਹੈ। 10 ਹੇ ਕੌਮੋਂ ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ-ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਗੂੰ ਆਪਣੇ ਇੱਜੜ ਦੀ ਰਾਖੀ ਕਰੇਗਾ, 11 ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਨੂੰ ਉਹ ਦੇ ਹੱਥੋਂ ਜਿਹੜਾ ਉਹ ਦੇ ਨਾਲੋਂ ਤਕੜਾ ਸੀ ਛੁਡਾਇਆ ਹੈ। 12 ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲ਼ਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ਼ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ। 13 ਉਸ ਵੇਲੇ ਕੁਆਰੀ ਨੱਚਣ ਨਾਲ, ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ ਹੋਣਗੇ, ਮੈਂ ਉਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ ਦਿਆਂਗਾ, ਮੈਂ ਉਹਨਾਂ ਨੂੰ ਦਿਲਾਸਾ ਦਿਆਂਗਾ, ਮੈਂ ਉਹਨਾਂ ਦੇ ਗ਼ਮ ਦੇ ਥਾਂ ਉਹਨਾਂ ਨੂੰ ਅਨੰਦ ਕਰਾਂਗਾ। 14 ਮੈਂ ਜਾਜਕਾਂ ਦੀ ਜਾਨ ਨੂੰ ਚਰਬੀ ਨਾਲ ਰਜਾਵਾਂਗਾ, ਮੇਰੀ ਪਰਜਾ ਮੇਰੀ ਭਲਿਆਈ ਨਾਲ ਨਿਹਾਲ ਹੋਵੇਗੀ, ਯਹੋਵਾਹ ਦਾ ਵਾਕ ਹੈ। 15 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ, ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ। 16 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੀ ਅਵਾਜ਼ ਨੂੰ ਰੋਣ ਤੋਂ ਮਨਾ ਕਰ ਅਤੇ ਆਪਣੀਆਂ ਅੱਖਾਂ ਨੂੰ ਅੰਝੂਆਂ ਤੋਂ ਕਿਉਂ ਜੋ ਤੇਰੇ ਕੰਮਾਂ ਦਾ ਤੈਨੂੰ ਵੱਟਾ ਮਿਲੇਗਾ ਯਹੋਵਾਹ ਦਾ ਵਾਕ ਹੈ, ਉਹ ਵੈਰੀਆਂ ਦੇ ਦੇਸ ਵਿੱਚੋਂ ਫਿਰ ਮੁੜਨਗੇ। 17 ਤੇਰੇ ਭਵਿੱਖਤ ਸਮੇਂ ਲਈ ਆਸ ਹੈ, ਯਹੋਵਾਹ ਦਾ ਵਾਕ ਹੈ। ਤੇਰੇ ਬੱਚੇ ਆਪਣੀ ਹੱਦ ਵਿੱਚ ਫਿਰ ਮੁੜਨਗੇ। 18 ਮੈਂ ਸੱਚ-ਮੁੱਚ ਇਫ਼ਰਾਈਮ ਨੂੰ ਬੁਸ-ਬੁਸ ਕਰਦਾ ਸੁਣਿਆ, ਤੂੰ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ। 19 ਮੇਰੇ ਮੁੜ ਆਉਣ ਦੇ ਪਿੱਛੋਂ ਮੈਂ ਪਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ-ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ। 20 ਕੀ ਇਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ? ਕੀ ਉਹ ਲਾਡਲਾ ਬੱਚਾ ਹੈ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ। 21 ਆਪਣੇ ਲਈ ਰਾਹ ਦੇ ਨਿਸ਼ਾਨ ਕਾਇਮ ਕਰ, ਅਤੇ ਆਪਣੇ ਲਈ ਮੁਨਾਰੇ ਬਣਾ, ਆਪਣਾ ਦਿਲ ਸ਼ਾਹੀ ਰਾਹ ਵੱਲ ਲਾ, ਹਾਂ, ਉਸ ਰਾਹ ਵੱਲ ਜਿਸ ਦੇ ਉੱਤੋਂ ਦੀ ਤੂੰ ਗਈ, ਹੇ ਇਸਰਾਏਲ ਦੀਏ ਕੁਆਰੀਏ, ਮੁੜ ਆ, ਤੂੰ ਆਪਣੇ ਇਹਨਾਂ ਸ਼ਹਿਰਾਂ ਵਿੱਚ ਮੁੜ ਆ! 22 ਤੂੰ ਕਦ ਤੱਕ ਅਵਾਰਾ ਫਿਰੇਂਗੀ, ਹੇ ਫਿਰਤੂ ਧੀਏ? ਕਿਉਂ ਜੋ ਯਹੋਵਾਹ ਨੇ ਧਰਤੀ ਉੱਤੇ ਇੱਕ ਨਵੀਂ ਚੀਜ਼ ਉਤਪੰਨ ਕੀਤੀ ਹੈ, ਭਈ ਔਰਤ ਮਰਦ ਨੂੰ ਘੇਰ ਲਵੇਂਗੀ!। 23 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇੱਕ ਵਾਰ ਫਿਰ ਉਹ ਇਹ ਗੱਲ ਯਹੂਦਾਹ ਦੇ ਦੇਸ ਅਤੇ ਉਹਨਾਂ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵੱਸੋਂ ਅਤੇ ਪਵਿੱਤਰ ਪਰਬਤ, ਯਹੋਵਾਹ ਤੈਨੂੰ ਬਰਕਤ ਦੇਵੇ! 24 ਯਹੂਦਾਹ ਅਤੇ ਉਸ ਦੇ ਸਾਰੇ ਸ਼ਹਿਰ ਉਸ ਦੇ ਵਿੱਚ ਇਕੱਠੇ ਵੱਸਣਗੇ, ਹਾਲ੍ਹੀ ਅਤੇ ਉਹ ਜਿਹੜੇ ਇੱਜੜਾਂ ਨਾਲ ਫਿਰਦੇ ਹਨ 25 ਕਿਉਂ ਜੋ ਮੈਂ ਥੱਕੇ ਹੋਏ ਦੀ ਜਾਨ ਨੂੰ ਤ੍ਰਿਪਤ ਕਰਾਂਗਾ ਅਤੇ ਹਰੇਕ ਉਦਾਸ ਜਾਨ ਨੂੰ ਰਜਾ ਦਿਆਂਗਾ 26 ਇਸ ਉੱਤੇ ਮੈਂ ਜਾਗ ਉੱਠਿਆ ਅਤੇ ਵੇਖਿਆ ਅਤੇ ਮੇਰੀ ਨੀਂਦ ਮੇਰੇ ਲਈ ਮਿੱਠੀ ਸੀ। 27 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ 28 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਵੇਂ ਮੈਂ ਉਹਨਾਂ ਦੀ ਤਾੜ ਵਿੱਚ ਬੈਠਾ ਭਈ ਮੈਂ ਉਹਨਾਂ ਨੂੰ ਪੁੱਟਾਂ ਅਤੇ ਢਾਹਵਾਂ, ਉਲਟਾਵਾਂ ਅਤੇ ਨਾਸ ਕਰਾਂ ਅਤੇ ਬੁਰਿਆਈ ਲਿਆਵਾਂ ਤਿਵੇਂ ਮੈਂ ਤਾੜ ਵਿੱਚ ਬੈਠਾਂਗਾ ਭਈ ਮੈਂ ਉਹਨਾਂ ਨੂੰ ਬਣਾਵਾਂ ਅਤੇ ਲਾਵਾਂ, ਯਹੋਵਾਹ ਦਾ ਵਾਕ ਹੈ 29 ਉਹਨਾਂ ਦਿਨਾਂ ਵਿੱਚ ਉਹ ਨਾ ਆਖਣਗੇ, ਮਾਪਿਆਂ ਨੇ ਖੱਟੇ ਅੰਗੂਰ ਖਾਧੇ, ਅਤੇ ਬੱਚਿਆਂ ਦੇ ਦੰਦ ਖੱਟੇ ਹੋ ਗਏ। 30 ਹਰੇਕ ਆਪਣੀ ਬਦੀ ਦੇ ਕਾਰਨ ਮਰੇਗਾ ਅਤੇ ਹਰੇਕ ਜਿਹੜਾ ਖੱਟੇ ਅੰਗੂਰ ਖਾਏਗਾ ਉਹ ਦੇ ਦੰਦ ਖੱਟੇ ਹੋ ਜਾਣਗੇ 31 ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ 32 ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਸੁਆਮੀ ਸੀ, ਯਹੋਵਾਹ ਦਾ ਵਾਕ ਹੈ 33 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ 34 ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ। 35 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ, ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ ਬਿਧੀ, ਜੋ ਸਮੁੰਦਰ ਨੂੰ ਐਉਂ ਉਛਾਲਦਾ ਹੈ, ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ। 36 ਜੇ ਇਹ ਬਿਧੀਆਂ ਮੇਰੇ ਅੱਗੋਂ ਹਟਾਈਆਂ ਜਾਣ, ਯਹੋਵਾਹ ਦਾ ਵਾਕ ਹੈ, ਤਾਂ ਇਸਰਾਏਲ ਦੀ ਨਸਲ ਵੀ ਜਾਂਦੀ ਰਹੇਗੀ, ਭਈ ਉਹ ਸਦਾ ਲਈ ਮੇਰੇ ਅੱਗੇ ਕੌਮ ਨਾ ਰਹੇ। 37 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਉੱਪਰੋਂ ਅਕਾਸ਼ ਮਿਣਿਆ ਜਾਵੇ, ਅਤੇ ਹੇਠਾਂ ਧਰਤੀ ਦੀਆਂ ਨੀਹਾਂ ਦੀ ਭਾਲ ਕੀਤੀ ਜਾਵੇ, ਤਦ ਮੈਂ ਵੀ ਇਸਰਾਏਲ ਦੀ ਸਾਰੀ ਨਸਲ ਨੂੰ ਉਹਨਾਂ ਦੇ ਸਾਰੇ ਕੰਮਾਂ ਦੇ ਕਾਰਨ ਰੱਦ ਦਿਆਂਗਾ, ਯਹੋਵਾਹ ਦਾ ਵਾਕ ਹੈ। 38 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸ਼ਹਿਰ ਯਹੋਵਾਹ ਦੇ ਲਈ ਹਨਨੇਲ ਦੇ ਬੁਰਜ ਤੋਂ ਨੁੱਕਰ ਦੇ ਫਾਟਕ ਤੱਕ ਬਣਾਇਆ ਜਾਵੇਗਾ 39 ਫੇਰ ਮਿਣਨ ਦੀ ਰੱਸੀ ਸਿੱਧੀ ਗਾਰੇਬ ਦੀ ਪਹਾੜੀ ਉੱਤੋਂ ਦੀ ਹੁੰਦੀ ਹੋਈ ਗੋਆਹ ਨੂੰ ਘੇਰ ਲਵੇਗੀ 40 ਤਾਂ ਲੋਥਾਂ ਅਤੇ ਸੁਆਹ ਦੀ ਸਾਰੀ ਵਾਦੀ ਅਤੇ ਸਾਰੇ ਖੇਤ ਕਿਦਰੋਨ ਦੇ ਨਾਲੇ ਤੱਕ ਅਤੇ ਘੋੜੇ ਫਾਟਕ ਦੀ ਨੁੱਕਰ ਤੱਕ ਚੜ੍ਹਦੇ ਪਾਸੇ ਵੱਲ ਯਹੋਵਾਹ ਲਈ ਪਵਿੱਤਰ ਹੋਣਗੇ ਅਤੇ ਉਹ ਫਿਰ ਸਦਾ ਤੱਕ ਨਾ ਕਦੀ ਪੁੱਟਿਆ ਜਾਵੇਗਾ ਨਾ ਡੇਗਿਆ ਜਾਵੇਗਾ।

In Other Versions

Jeremiah 31 in the ANGEFD

Jeremiah 31 in the ANTPNG2D

Jeremiah 31 in the AS21

Jeremiah 31 in the BAGH

Jeremiah 31 in the BBPNG

Jeremiah 31 in the BBT1E

Jeremiah 31 in the BDS

Jeremiah 31 in the BEV

Jeremiah 31 in the BHAD

Jeremiah 31 in the BIB

Jeremiah 31 in the BLPT

Jeremiah 31 in the BNT

Jeremiah 31 in the BNTABOOT

Jeremiah 31 in the BNTLV

Jeremiah 31 in the BOATCB

Jeremiah 31 in the BOATCB2

Jeremiah 31 in the BOBCV

Jeremiah 31 in the BOCNT

Jeremiah 31 in the BOECS

Jeremiah 31 in the BOGWICC

Jeremiah 31 in the BOHCB

Jeremiah 31 in the BOHCV

Jeremiah 31 in the BOHLNT

Jeremiah 31 in the BOHNTLTAL

Jeremiah 31 in the BOICB

Jeremiah 31 in the BOILNTAP

Jeremiah 31 in the BOITCV

Jeremiah 31 in the BOKCV

Jeremiah 31 in the BOKCV2

Jeremiah 31 in the BOKHWOG

Jeremiah 31 in the BOKSSV

Jeremiah 31 in the BOLCB

Jeremiah 31 in the BOLCB2

Jeremiah 31 in the BOMCV

Jeremiah 31 in the BONAV

Jeremiah 31 in the BONCB

Jeremiah 31 in the BONLT

Jeremiah 31 in the BONUT2

Jeremiah 31 in the BOPLNT

Jeremiah 31 in the BOSCB

Jeremiah 31 in the BOSNC

Jeremiah 31 in the BOTLNT

Jeremiah 31 in the BOVCB

Jeremiah 31 in the BOYCB

Jeremiah 31 in the BPBB

Jeremiah 31 in the BPH

Jeremiah 31 in the BSB

Jeremiah 31 in the CCB

Jeremiah 31 in the CUV

Jeremiah 31 in the CUVS

Jeremiah 31 in the DBT

Jeremiah 31 in the DGDNT

Jeremiah 31 in the DHNT

Jeremiah 31 in the DNT

Jeremiah 31 in the ELBE

Jeremiah 31 in the EMTV

Jeremiah 31 in the ESV

Jeremiah 31 in the FBV

Jeremiah 31 in the FEB

Jeremiah 31 in the GGMNT

Jeremiah 31 in the GNT

Jeremiah 31 in the HARY

Jeremiah 31 in the HNT

Jeremiah 31 in the IRVA

Jeremiah 31 in the IRVB

Jeremiah 31 in the IRVG

Jeremiah 31 in the IRVH

Jeremiah 31 in the IRVK

Jeremiah 31 in the IRVM

Jeremiah 31 in the IRVM2

Jeremiah 31 in the IRVO

Jeremiah 31 in the IRVT

Jeremiah 31 in the IRVT2

Jeremiah 31 in the IRVU

Jeremiah 31 in the ISVN

Jeremiah 31 in the JSNT

Jeremiah 31 in the KAPI

Jeremiah 31 in the KBT1ETNIK

Jeremiah 31 in the KBV

Jeremiah 31 in the KJV

Jeremiah 31 in the KNFD

Jeremiah 31 in the LBA

Jeremiah 31 in the LBLA

Jeremiah 31 in the LNT

Jeremiah 31 in the LSV

Jeremiah 31 in the MAAL

Jeremiah 31 in the MBV

Jeremiah 31 in the MBV2

Jeremiah 31 in the MHNT

Jeremiah 31 in the MKNFD

Jeremiah 31 in the MNG

Jeremiah 31 in the MNT

Jeremiah 31 in the MNT2

Jeremiah 31 in the MRS1T

Jeremiah 31 in the NAA

Jeremiah 31 in the NASB

Jeremiah 31 in the NBLA

Jeremiah 31 in the NBS

Jeremiah 31 in the NBVTP

Jeremiah 31 in the NET2

Jeremiah 31 in the NIV11

Jeremiah 31 in the NNT

Jeremiah 31 in the NNT2

Jeremiah 31 in the NNT3

Jeremiah 31 in the PDDPT

Jeremiah 31 in the PFNT

Jeremiah 31 in the RMNT

Jeremiah 31 in the SBIAS

Jeremiah 31 in the SBIBS

Jeremiah 31 in the SBIBS2

Jeremiah 31 in the SBICS

Jeremiah 31 in the SBIDS

Jeremiah 31 in the SBIGS

Jeremiah 31 in the SBIHS

Jeremiah 31 in the SBIIS

Jeremiah 31 in the SBIIS2

Jeremiah 31 in the SBIIS3

Jeremiah 31 in the SBIKS

Jeremiah 31 in the SBIKS2

Jeremiah 31 in the SBIMS

Jeremiah 31 in the SBIOS

Jeremiah 31 in the SBIPS

Jeremiah 31 in the SBISS

Jeremiah 31 in the SBITS

Jeremiah 31 in the SBITS2

Jeremiah 31 in the SBITS3

Jeremiah 31 in the SBITS4

Jeremiah 31 in the SBIUS

Jeremiah 31 in the SBIVS

Jeremiah 31 in the SBT

Jeremiah 31 in the SBT1E

Jeremiah 31 in the SCHL

Jeremiah 31 in the SNT

Jeremiah 31 in the SUSU

Jeremiah 31 in the SUSU2

Jeremiah 31 in the SYNO

Jeremiah 31 in the TBIAOTANT

Jeremiah 31 in the TBT1E

Jeremiah 31 in the TBT1E2

Jeremiah 31 in the TFTIP

Jeremiah 31 in the TFTU

Jeremiah 31 in the TGNTATF3T

Jeremiah 31 in the THAI

Jeremiah 31 in the TNFD

Jeremiah 31 in the TNT

Jeremiah 31 in the TNTIK

Jeremiah 31 in the TNTIL

Jeremiah 31 in the TNTIN

Jeremiah 31 in the TNTIP

Jeremiah 31 in the TNTIZ

Jeremiah 31 in the TOMA

Jeremiah 31 in the TTENT

Jeremiah 31 in the UBG

Jeremiah 31 in the UGV

Jeremiah 31 in the UGV2

Jeremiah 31 in the UGV3

Jeremiah 31 in the VBL

Jeremiah 31 in the VDCC

Jeremiah 31 in the YALU

Jeremiah 31 in the YAPE

Jeremiah 31 in the YBVTP

Jeremiah 31 in the ZBP