Jeremiah 33 (IRVP)
1 ਯਹੋਵਾਹ ਦਾ ਬਚਨ ਦੂਜੀ ਵਾਰ ਯਿਰਮਿਯਾਹ ਕੋਲ ਆਇਆ ਜਦ ਉਹ ਅਜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੰਦ ਸੀ ਕਿ 2 ਯਹੋਵਾਹ ਜਿਹੜਾ ਇਹ ਦਾ ਕਰਤਾ ਅਤੇ ਯਹੋਵਾਹ ਜਿਹੜਾ ਇਹ ਦਾ ਸਿਰਜਣਹਾਰ ਅਤੇ ਕਾਇਮ ਰੱਖਣ ਵਾਲਾ ਹੈ, - ਯਹੋਵਾਹ ਉਸ ਦਾ ਨਾਮ ਹੈ, - ਉਹ ਐਉਂ ਆਖਦਾ ਹੈ, 3 ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ। 4 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਘਰਾਂ ਦੇ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਬਾਰੇ ਜਿਹੜੇ ਦਮਦਮਿਆਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਇਸ ਤਰ੍ਹਾਂ ਆਖਦਾ ਹੈ, - 5 ਉਹ ਕਸਦੀਆਂ ਨਾਲ ਲੜਨ ਅਤੇ ਉਹਨਾਂ ਨੂੰ ਉਹਨਾਂ ਆਦਮੀਆਂ ਦਿਨ ਲੋਥਾਂ ਨਾਲ ਭਰਨ ਲਈ ਆਉਂਦੇ ਹਨ ਜਿਹਨਾਂ ਨੂੰ ਮੈਂ ਆਪਣੇ ਕ੍ਰੋਧ ਅਤੇ ਆਪਣੇ ਗੁੱਸੇ ਨਾਲ ਮਾਰਿਆ ਹੈ ਅਤੇ ਜਿਹਨਾਂ ਦੀ ਸਾਰੀ ਬੁਰਿਆਈ ਦੇ ਕਾਰਨ ਮੈਂ ਇਸ ਸ਼ਹਿਰ ਤੋਂ ਆਪਣਾ ਮੂੰਹ ਲੁਕਾਇਆ ਹੈ 6 ਵੇਖੋ, ਮੈਂ ਇਹ ਦੇ ਲਈ ਸਿਹਤ ਅਤੇ ਤੰਦਰੁਸਤੀ ਲਿਆਵਾਂਗਾ ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂਗਾ ਅਤੇ ਮੈਂ ਇਹਨਾਂ ਲਈ ਸ਼ਾਂਤੀ ਅਤੇ ਸਚਿਆਈ ਵਾਫ਼ਰ ਪਰਗਟ ਕਰਾਂਗਾ 7 ਮੈਂ ਯਹੂਦਾਹ ਦੀ ਗ਼ੁਲਾਮੀ ਨੂੰ ਅਤੇ ਇਸਰਾਏਲ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨੂੰ ਪਹਿਲਾ ਵਾਂਗੂੰ ਬਣਾਵਾਂਗਾ 8 ਮੈਂ ਉਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਉਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਉਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਉਹ ਮੇਰੇ ਹੋਏ ਅਤੇ ਜਿਨ੍ਹਾਂ ਵਿੱਚ ਉਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ 9 ਇਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ। 10 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹ ਨੂੰ ਤੁਸੀਂ ਆਖਦੇ ਹੋ ਕਿ ਉਹ ਵਿਰਾਨ ਹੈ, ਨਾ ਉੱਥੇ ਆਦਮੀ ਹੈ, ਨਾ ਡੰਗਰ, ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੇ ਚੌਂਕਾਂ ਵਿੱਚ ਜਿਹੜੇ ਉੱਜੜੇ-ਪੁੱਜੜੇ ਪਏ ਹਨ ਜਿੱਥੇ ਨਾ ਆਦਮੀ, ਨਾ ਵੱਸਣ ਵਾਲਾ, ਨਾ ਡੰਗਰ ਹੈ 11 ਖੁਸ਼ੀ ਦੀ ਅਵਾਜ਼, ਆਨੰਦ ਦੀ ਅਵਾਜ਼, ਲਾੜੇ ਦੀ ਅਵਾਜ਼, ਲਾੜੀ ਦੀ ਅਵਾਜ਼ ਅਤੇ ਉਹਨਾਂ ਦੀ ਅਵਾਜ਼ ਸੁਣੀ ਜਾਵੇਗੀ ਜਿਹੜੇ ਆਖਦੇ ਹਨ, - ਸੈਨਾਂ ਦੇ ਯਹੋਵਾਹ ਦੀ ਉਸਤਤ ਕਰੋ, ਕਿਉਂ ਜੋ ਯਹੋਵਾਹ ਭਲਾ ਹੈ, ਅਤੇ ਉਸ ਦੀ ਦਯਾ ਸਦੀਪਕਾਲ ਦੀ ਹੈ। ਜਦ ਉਹ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਕਰਨ ਲਈ ਆਉਂਦੇ ਹਨ ਕਿਉਂ ਜੋ ਯਹੋਵਾਹ ਆਖਦਾ ਹੈ, ਮੈਂ ਉਹਨਾਂ ਦੀ ਇਸ ਦੇਸ ਦੀ ਗ਼ੁਲਾਮੀ ਨੂੰ ਪਹਿਲੇ ਵਾਂਗੂੰ ਮੁਕਾ ਦਿਆਂਗਾ 12 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਸਥਾਨ ਵਿੱਚ ਜਿਹੜਾ ਵਿਰਾਨ ਹੈ ਅਤੇ ਜਿਹ ਦੇ ਵਿੱਚ ਨਾ ਆਦਮੀ ਹੈ ਨਾ ਡੰਗਰ ਅਤੇ ਉਹ ਦੇ ਸਾਰੇ ਸ਼ਹਿਰਾਂ ਵਿੱਚ ਫੇਰ ਆਜੜੀਆਂ ਦੇ ਵਸੇਬੇ ਹੋਣਗੇ ਅਤੇ ਉਹ ਇੱਜੜ ਬਿਠਾਉਣਗੇ 13 ਪਹਾੜੀ ਦੇਸ ਦੇ ਸ਼ਹਿਰਾਂ ਵਿੱਚ, ਮੈਦਾਨ ਦੇ ਸ਼ਹਿਰਾਂ ਵਿੱਚ, ਦੱਖਣ ਦੇ ਸ਼ਹਿਰਾਂ ਵਿੱਚ, ਬਿਨਯਾਮੀਨ ਦੇ ਇਲਾਕੇ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਫੇਰ ਇੱਜੜ ਗਿਣਨ ਵਾਲੇ ਹੱਥ ਹੇਠ ਦੀ ਲੰਘਣਗੇ, ਯਹੋਵਾਹ ਆਖਦਾ ਹੈ। 14 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਉਸ ਭਲੀ ਗੱਲ ਨੂੰ ਜਿਹੜੀ ਮੈਂ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਦੇ ਬਾਰੇ ਕੀਤੀ ਹੈ ਪੂਰੀ ਕਰਾਂਗਾ 15 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ ਮੈਂ ਦਾਊਦ ਲਈ ਧਰਮ ਦੀ ਸ਼ਾਖ ਉਗਾਵਾਂਗਾ ਅਤੇ ਉਹ ਦੇਸ ਵਿੱਚ ਨਿਆਂ ਅਤੇ ਧਰਮ ਦੇ ਕੰਮ ਕਰੇਗਾ 16 ਉਹਨਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਇਸ ਨਾਮ ਤੋਂ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ” 17 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ ਕਿ ਦਾਊਦ ਨੂੰ ਇਸਰਾਏਲ ਦੇ ਘਰਾਣੇ ਦੇ ਸਿੰਘਾਸਣ ਉੱਤੇ ਬੈਠਣ ਲਈ ਮਨੁੱਖ ਦੀ ਥੁੜ ਨਾ ਹੋਵੇਗੀ 18 ਅਤੇ ਲੇਵੀ ਜਾਜਕਾਂ ਵਿੱਚੋਂ ਮਨੁੱਖ ਦੀ ਥੁੜ ਨਾ ਹੋਵੇਗੀ ਜਿਹੜਾ ਮੇਰੇ ਅੱਗੇ ਹੋਮ ਦੀਆਂ ਬਲੀਆਂ ਚੜ੍ਹਾਵੇ, ਮੈਦੇ ਦੀਆਂ ਭੇਟਾਂ ਬਾਲੇ ਅਤੇ ਸਦਾ ਲਈ ਬਲੀਆਂ ਚੜ੍ਹਾਵੇ। 19 ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ 20 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਤੁਸੀਂ ਮੇਰਾ ਦਿਨ ਦਾ ਨੇਮ ਅਤੇ ਮੇਰਾ ਰਾਤ ਦਾ ਨੇਮ ਤੋੜ ਸਕਦੇ ਹੋ ਭਈ ਦਿਨ ਅਤੇ ਰਾਤ ਆਪਣੇ ਵੇਲੇ ਸਿਰ ਨਾ ਹੋਣ 21 ਤਦ ਮੇਰਾ ਉਹ ਨੇਮ ਜਿਹੜਾ ਮੈਂ ਆਪਣੇ ਦਾਸ ਦਾਊਦ ਨਾਲ ਕੀਤਾ ਸੀ ਟੁੱਟ ਸਕਦਾ ਹੈ ਭਈ ਉਸ ਦੇ ਸਿੰਘਾਸਣ ਉੱਤੇ ਪਾਤਸ਼ਾਹੀ ਕਰਨ ਲਈ ਪੁੱਤਰ ਨਾ ਹੋਵੇ, ਨਾਲੇ ਲੇਵੀ ਜਾਜਕਾਂ ਦਾ ਨੇਮ ਵੀ ਜਿਹੜੇ ਮੇਰੇ ਸੇਵਕ ਹਨ 22 ਜਿਵੇਂ ਅਕਾਸ਼ ਦੀ ਸੈਨਾਂ ਗਿਣੀ ਨਹੀਂ ਜਾਂਦੀ, ਨਾ ਸਮੁੰਦਰ ਦੀ ਰੇਤ ਮਿਣੀ ਜਾਂਦੀ ਹੈ ਤਿਵੇਂ ਮੈਂ ਆਪਣੇ ਦਾਸ ਦਾਊਦ ਦੀ ਨਸਲ ਨੂੰ ਅਤੇ ਲੇਵੀਆਂ ਨੂੰ ਜਿਹੜੇ ਮੇਰੇ ਸੇਵਕ ਹਨ ਵਧਾਵਾਂਗਾ। 23 ਫੇਰ ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ, 24 “ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ? ਕਿ ਇਹਨਾਂ ਦੋਹਾਂ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ।” ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ। 25 ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜੇ ਮੈਂ ਆਪਣੇ ਨੇਮ ਨੂੰ ਦਿਨ ਅਤੇ ਰਾਤ ਨਾਲ ਅਤੇ ਆਪਣੀਆਂ ਬਿਧੀਆਂ ਨੂੰ ਅਕਾਸ਼ ਅਤੇ ਧਰਤੀ ਨਾਲ ਕਾਇਮ ਨਾ ਕੀਤਾ ਹੋਵੇ 26 ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਾਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ।
In Other Versions
Jeremiah 33 in the ANGEFD
Jeremiah 33 in the ANTPNG2D
Jeremiah 33 in the AS21
Jeremiah 33 in the BAGH
Jeremiah 33 in the BBPNG
Jeremiah 33 in the BBT1E
Jeremiah 33 in the BDS
Jeremiah 33 in the BEV
Jeremiah 33 in the BHAD
Jeremiah 33 in the BIB
Jeremiah 33 in the BLPT
Jeremiah 33 in the BNT
Jeremiah 33 in the BNTABOOT
Jeremiah 33 in the BNTLV
Jeremiah 33 in the BOATCB
Jeremiah 33 in the BOATCB2
Jeremiah 33 in the BOBCV
Jeremiah 33 in the BOCNT
Jeremiah 33 in the BOECS
Jeremiah 33 in the BOGWICC
Jeremiah 33 in the BOHCB
Jeremiah 33 in the BOHCV
Jeremiah 33 in the BOHLNT
Jeremiah 33 in the BOHNTLTAL
Jeremiah 33 in the BOICB
Jeremiah 33 in the BOILNTAP
Jeremiah 33 in the BOITCV
Jeremiah 33 in the BOKCV
Jeremiah 33 in the BOKCV2
Jeremiah 33 in the BOKHWOG
Jeremiah 33 in the BOKSSV
Jeremiah 33 in the BOLCB
Jeremiah 33 in the BOLCB2
Jeremiah 33 in the BOMCV
Jeremiah 33 in the BONAV
Jeremiah 33 in the BONCB
Jeremiah 33 in the BONLT
Jeremiah 33 in the BONUT2
Jeremiah 33 in the BOPLNT
Jeremiah 33 in the BOSCB
Jeremiah 33 in the BOSNC
Jeremiah 33 in the BOTLNT
Jeremiah 33 in the BOVCB
Jeremiah 33 in the BOYCB
Jeremiah 33 in the BPBB
Jeremiah 33 in the BPH
Jeremiah 33 in the BSB
Jeremiah 33 in the CCB
Jeremiah 33 in the CUV
Jeremiah 33 in the CUVS
Jeremiah 33 in the DBT
Jeremiah 33 in the DGDNT
Jeremiah 33 in the DHNT
Jeremiah 33 in the DNT
Jeremiah 33 in the ELBE
Jeremiah 33 in the EMTV
Jeremiah 33 in the ESV
Jeremiah 33 in the FBV
Jeremiah 33 in the FEB
Jeremiah 33 in the GGMNT
Jeremiah 33 in the GNT
Jeremiah 33 in the HARY
Jeremiah 33 in the HNT
Jeremiah 33 in the IRVA
Jeremiah 33 in the IRVB
Jeremiah 33 in the IRVG
Jeremiah 33 in the IRVH
Jeremiah 33 in the IRVK
Jeremiah 33 in the IRVM
Jeremiah 33 in the IRVM2
Jeremiah 33 in the IRVO
Jeremiah 33 in the IRVT
Jeremiah 33 in the IRVT2
Jeremiah 33 in the IRVU
Jeremiah 33 in the ISVN
Jeremiah 33 in the JSNT
Jeremiah 33 in the KAPI
Jeremiah 33 in the KBT1ETNIK
Jeremiah 33 in the KBV
Jeremiah 33 in the KJV
Jeremiah 33 in the KNFD
Jeremiah 33 in the LBA
Jeremiah 33 in the LBLA
Jeremiah 33 in the LNT
Jeremiah 33 in the LSV
Jeremiah 33 in the MAAL
Jeremiah 33 in the MBV
Jeremiah 33 in the MBV2
Jeremiah 33 in the MHNT
Jeremiah 33 in the MKNFD
Jeremiah 33 in the MNG
Jeremiah 33 in the MNT
Jeremiah 33 in the MNT2
Jeremiah 33 in the MRS1T
Jeremiah 33 in the NAA
Jeremiah 33 in the NASB
Jeremiah 33 in the NBLA
Jeremiah 33 in the NBS
Jeremiah 33 in the NBVTP
Jeremiah 33 in the NET2
Jeremiah 33 in the NIV11
Jeremiah 33 in the NNT
Jeremiah 33 in the NNT2
Jeremiah 33 in the NNT3
Jeremiah 33 in the PDDPT
Jeremiah 33 in the PFNT
Jeremiah 33 in the RMNT
Jeremiah 33 in the SBIAS
Jeremiah 33 in the SBIBS
Jeremiah 33 in the SBIBS2
Jeremiah 33 in the SBICS
Jeremiah 33 in the SBIDS
Jeremiah 33 in the SBIGS
Jeremiah 33 in the SBIHS
Jeremiah 33 in the SBIIS
Jeremiah 33 in the SBIIS2
Jeremiah 33 in the SBIIS3
Jeremiah 33 in the SBIKS
Jeremiah 33 in the SBIKS2
Jeremiah 33 in the SBIMS
Jeremiah 33 in the SBIOS
Jeremiah 33 in the SBIPS
Jeremiah 33 in the SBISS
Jeremiah 33 in the SBITS
Jeremiah 33 in the SBITS2
Jeremiah 33 in the SBITS3
Jeremiah 33 in the SBITS4
Jeremiah 33 in the SBIUS
Jeremiah 33 in the SBIVS
Jeremiah 33 in the SBT
Jeremiah 33 in the SBT1E
Jeremiah 33 in the SCHL
Jeremiah 33 in the SNT
Jeremiah 33 in the SUSU
Jeremiah 33 in the SUSU2
Jeremiah 33 in the SYNO
Jeremiah 33 in the TBIAOTANT
Jeremiah 33 in the TBT1E
Jeremiah 33 in the TBT1E2
Jeremiah 33 in the TFTIP
Jeremiah 33 in the TFTU
Jeremiah 33 in the TGNTATF3T
Jeremiah 33 in the THAI
Jeremiah 33 in the TNFD
Jeremiah 33 in the TNT
Jeremiah 33 in the TNTIK
Jeremiah 33 in the TNTIL
Jeremiah 33 in the TNTIN
Jeremiah 33 in the TNTIP
Jeremiah 33 in the TNTIZ
Jeremiah 33 in the TOMA
Jeremiah 33 in the TTENT
Jeremiah 33 in the UBG
Jeremiah 33 in the UGV
Jeremiah 33 in the UGV2
Jeremiah 33 in the UGV3
Jeremiah 33 in the VBL
Jeremiah 33 in the VDCC
Jeremiah 33 in the YALU
Jeremiah 33 in the YAPE
Jeremiah 33 in the YBVTP
Jeremiah 33 in the ZBP