Jeremiah 34 (IRVP)

1 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਜਦ ਬਾਬਲ ਦਾ ਰਾਜਾ ਨਬੂਕਦਨੱਸਰ, ਉਹ ਦੀ ਸਾਰੀ ਫੌਜ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਿਹੜੀਆਂ ਉਹ ਦੇ ਹੁਕਮ ਵਿੱਚ ਸਨ ਅਤੇ ਸਾਰੀਆਂ ਉੱਮਤਾਂ ਯਰੂਸ਼ਲਮ ਦੇ ਵਿਰੁੱਧ ਅਤੇ ਉਹ ਦੇ ਸਾਰੇ ਸ਼ਹਿਰਾਂ ਦੇ ਵਿਰੁੱਧ ਲੜਦੀਆਂ ਸਨ ਕਿ 2 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਜਾ ਅਤੇ ਤੂੰ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਆਖ ਅਤੇ ਉਹ ਨੂੰ ਦੱਸ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ, ਮੈਂ ਇਹ ਸ਼ਹਿਰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੰਦਾ ਹਾਂ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਦੇਵੇਗਾ 3 ਤੂੰ ਉਹ ਦੇ ਹੱਥੋਂ ਨਾ ਬਚੇਗਾ ਸਗੋਂ ਜ਼ਰੂਰ ਫੜਿਆ ਜਾਵੇਂਗਾ ਅਤੇ ਉਹ ਦੇ ਹੱਥ ਵਿੱਚ ਸੌਂਪਿਆ ਜਾਵੇਂਗਾ। ਤੇਰੀਆਂ ਅੱਖਾਂ ਬਾਬਲ ਦੇ ਰਾਜਾ ਨੂੰ ਵੇਖਣਗੀਆਂ, ਅਤੇ ਉਹ ਮੂੰਹ ਦਰ ਮੂੰਹ ਤੇਰੇ ਨਾਲ ਗੱਲਾਂ ਕਰੇਗਾ ਅਤੇ ਤੂੰ ਬਾਬਲ ਨੂੰ ਜਾਵੇਂਗਾ 4 ਪਰ ਹੇ ਯਹੂਦਾਹ ਦੇ ਰਾਜਾ ਸਿਦਕੀਯਾਹ, ਯਹੋਵਾਹ ਦਾ ਬਚਨ ਸੁਣ! ਯਹੋਵਾਹ ਤੇਰੇ ਬਾਰੇ ਐਉਂ ਆਖਦਾ ਹੈ ਕਿ ਤੂੰ ਤਲਵਾਰ ਨਾਲ ਨਾ ਮਰੇਂਗਾ 5 ਸਗੋਂ ਤੂੰ ਸ਼ਾਂਤੀ ਨਾਲ ਮਰੇਂਗਾ ਅਤੇ ਜਿਵੇਂ ਤੇਰੇ ਪੁਰਖਿਆਂ ਲਈ ਜਿਹੜੇ ਤੈਥੋਂ ਪਹਿਲਾਂ ਰਾਜਾ ਹਨ ਉਹ ਖੁਸ਼ਬੋਈਆਂ ਜਲਾਉਂਦੇ ਸਨ ਤਿਵੇਂ ਤੇਰੇ ਲਈ ਖੁਸ਼ਬੋਈਆਂ ਜਲਾਉਣਗੇ ਅਤੇ ਤੇਰੇ ਲਈ ਸਿਆਪਾ ਕਰਨਗੇ ਕਿ ਹਾਏ ਸਾਡੇ ਮਾਲਕ! ਕਿਉਂ ਜੋ ਇਹ ਗੱਲ ਮੈਂ ਆਖੀ ਹੈ, ਯਹੋਵਾਹ ਦਾ ਵਾਕ ਹੈ। 6 ਤਦ ਯਿਰਮਿਯਾਹ ਨਬੀ ਨੇ ਇਹ ਸਾਰੀਆਂ ਗੱਲਾਂ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਆਖੀਆਂ 7 ਜਦ ਬਾਬਲ ਦੇ ਰਾਜਾ ਦੀ ਫੌਜ ਯਰੂਸ਼ਲਮ ਦੇ ਵਿਰੁੱਧ ਅਤੇ ਯਹੂਦਾਹ ਦੇ ਸਾਰੇ ਬਚੇ ਹੋਏ ਸ਼ਹਿਰਾਂ ਦੇ ਵਿਰੁੱਧ ਅਤੇ ਲਾਕੀਸ਼ ਅਤੇ ਅਜ਼ੇਕਾਹ ਨਾਲ ਲੜਦੀ ਸੀ, ਕਿਉਂ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਇਹੋ ਹੀ ਗੜ੍ਹ ਵਾਲੇ ਸ਼ਹਿਰ ਸਨ ਜਿਹੜੇ ਬਚ ਰਹੇ ਸਨ। 8 ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਉਸ ਦੇ ਪਿੱਛੋਂ ਕਿ ਸਿਦਕੀਯਾਹ ਰਾਜਾ ਨੇ ਯਰੂਸ਼ਲਮ ਦੇ ਸਾਰੇ ਲੋਕਾਂ ਨਾਲ ਨੇਮ ਬੰਨ੍ਹ ਕੇ ਉਹਨਾਂ ਦੀ ਅਜ਼ਾਦੀ ਦੀ ਡੌਂਡੀ ਪਿਟਵਾਈ 9 ਭਈ ਹਰੇਕ ਮਨੁੱਖ ਆਪਣੇ ਦਾਸ ਨੂੰ ਅਤੇ ਹਰੇਕ ਆਪਣੀ ਦਾਸੀ ਨੂੰ ਜੋ ਇਬਰਾਨੀ ਜਾਂ ਇਬਰਾਨਣ ਹੋਵੇ ਆਜ਼ਾਦ ਕਰਕੇ ਛੱਡ ਦੇਵੇ ਅਤੇ ਕੋਈ ਮਨੁੱਖ ਆਪਣੇ ਯਹੂਦੀ ਭਰਾ ਨੂੰ ਗ਼ੁਲਾਮ ਨਾ ਰੱਖੇ 10 ਤਾਂ ਸਾਰੇ ਸਰਦਾਰਾਂ ਅਤੇ ਸਾਰੇ ਲੋਕਾਂ ਨੇ ਜਿਹੜੇ ਇਸ ਨੇਮ ਵਿੱਚ ਆਏ ਹੋਏ ਸਨ ਮੰਨ ਲਿਆ ਭਈ ਹਰੇਕ ਆਪਣੇ ਦਾਸ ਨੂੰ ਅਜ਼ਾਦ ਕਰਕੇ ਛੱਡ ਦੇਵੇ ਅਤੇ ਅੱਗੇ ਨੂੰ ਉਹਨਾਂ ਨੂੰ ਗ਼ੁਲਾਮ ਨਾ ਰੱਖੇ। ਸੋ ਉਹਨਾਂ ਨੇ ਇਹ ਮੰਨ ਲਿਆ ਅਤੇ ਉਹਨਾਂ ਨੂੰ ਛੱਡ ਦਿੱਤਾ 11 ਪਰ ਇਸ ਦੇ ਪਿੱਛੋਂ ਉਹ ਫਿਰ ਗਏ ਅਤੇ ਦਾਸਾਂ ਅਤੇ ਦਾਸੀਆਂ ਨੂੰ ਫੇਰ ਲੈ ਆਏ ਜਿਹਨਾਂ ਨੂੰ ਅਜ਼ਾਦ ਕਰਕੇ ਛੱਡਿਆ ਸੀ ਅਤੇ ਉਹਨਾਂ ਨੂੰ ਫਿਰ ਦਾਸ ਅਤੇ ਦਾਸੀਆਂ ਜਬਰਨ ਬਣਾਇਆ। 12 ਤਾਂ ਯਿਰਮਿਯਾਹ ਨੂੰ ਯਹੋਵਾਹ ਦਾ ਬਚਨ ਯਹੋਵਾਹ ਵੱਲੋਂ ਆਇਆ ਕਿ 13 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਮੈਂ ਤੁਹਾਡੇ ਪੁਰਖਿਆਂ ਨਾਲ ਉਸ ਦਿਨ ਜਦ ਮੈਂ ਉਹਨਾਂ ਨੂੰ ਮਿਸਰ ਦੇਸ ਤੋਂ ਅਤੇ ਗੁਲਾਮੀ ਦੇ ਘਰ ਤੋਂ ਕੱਢ ਲਿਆਂਦਾ ਇੱਕ ਨੇਮ ਬੰਨ੍ਹਿਆ ਸੀ ਕਿ 14 ਸੱਤਾਂ ਵਰਿਹਾਂ ਦੇ ਅੰਤ ਵਿੱਚ ਤੁਹਾਡੇ ਵਿੱਚੋਂ ਹਰੇਕ ਆਪਣੇ ਇਬਰਾਨੀ ਭਰਾ ਨੂੰ ਜਿਹੜਾ ਉਹ ਦੇ ਹੱਥ ਵੇਚਿਆ ਗਿਆ ਅਜ਼ਾਦ ਕਰਕੇ ਛੱਡ ਦੇਵੇ। ਜਦ ਉਸ ਛੇਆਂ ਵਰਿਹਾਂ ਤੱਕ ਉਹ ਦੀ ਟਹਿਲ ਕੀਤੀ ਹੋਵੇ ਤਾਂ ਉਹ ਉਸ ਨੂੰ ਅਜ਼ਾਦ ਕਰਕੇ ਛੱਡ ਦੇਵੇ, ਪਰ ਤੁਹਾਡੇ ਪੁਰਖਿਆਂ ਨੇ ਮੇਰੀ ਨਾ ਸੁਣੀ, ਨਾ ਆਪਣਾ ਕੰਨ ਲਾਇਆ 15 ਹੁਣ ਤੁਸੀਂ ਫਿਰੇ ਸੀ ਅਤੇ ਉਹੋ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ ਕਿ ਹਰੇਕ ਨੇ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੀ ਅਤੇ ਤੁਸੀਂ ਇਸ ਭਵਨ ਵਿੱਚ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਮੇਰੇ ਸਨਮੁਖ ਮੇਰੇ ਨਾਲ ਨੇਮ ਬੰਨ੍ਹਿਆ 16 ਪਰ ਤੁਸੀਂ ਫਿਰ ਗਏ ਅਤੇ ਨਾਮ ਨੂੰ ਪਲੀਤ ਕੀਤਾ ਜਦ ਹਰੇਕ ਨੇ ਆਪਣੇ ਦਾਸ ਨੂੰ ਅਤੇ ਹਰੇਕ ਨੇ ਆਪਣੀ ਗੋਲੀ ਨੂੰ ਜਿਹਨਾਂ ਨੂੰ ਤੁਸੀਂ ਅਜ਼ਾਦ ਕਰਕੇ ਉਹਨਾਂ ਦੀ ਮਰਜ਼ੀ ਅਨੁਸਾਰ ਛੱਡ ਦਿੱਤਾ ਸੀ ਮੋੜ ਲਿਆ ਅਤੇ ਫਿਰ ਆਪਣੇ ਵੱਸ ਵਿੱਚ ਕਰ ਲਿਆ ਕਿ ਉਹ ਤੁਹਾਡੇ ਦਾਸ ਗੋਲੀਆਂ ਰਹਿਣ। 17 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਮੇਰੀ ਨਾ ਸੁਣੀ ਭਈ ਹਰੇਕ ਆਪਣੇ ਭਰਾ ਕੋਲ ਅਤੇ ਹਰੇਕ ਆਪਣੇ ਗੁਆਂਢੀ ਕੋਲ ਅਜ਼ਾਦੀ ਦੀ ਡੌਂਡੀ ਪਿੱਟੇ। ਵੇਖੋ, ਮੈਂ ਤੁਹਾਡੇ ਲਈ ਤਲਵਾਰ, ਕਾਲ ਅਤੇ ਬਵਾ ਲਈ ਅਜ਼ਾਦੀ ਦੀ ਡੌਂਡੀ ਪਿੱਟਦਾ ਹਾਂ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਤੁਹਾਨੂੰ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਵਿੱਚ ਹੌਲ ਦਾ ਕਾਰਨ ਬਣਾਵਾਂਗਾ 18 ਮੈਂ ਉਹਨਾਂ ਮਨੁੱਖਾਂ ਨੂੰ ਜਿਹਨਾਂ ਮੇਰੇ ਨਾਮ ਨੂੰ ਉਲੰਘਿਆ ਅਤੇ ਉਸ ਨੇਮ ਦੀਆਂ ਗੱਲਾਂ ਨੂੰ ਕਾਇਮ ਨਾ ਰੱਖਿਆ ਜਿਹੜਾ ਉਹਨਾਂ ਮੇਰੇ ਅੱਗੇ ਬੰਨ੍ਹਿਆ ਸੀ ਉਸ ਵੱਛੇ ਵਾਂਗੂੰ ਕਰਾਂਗਾ ਜਿਹ ਨੂੰ ਉਹਨਾਂ ਨੇ ਕੱਟ ਕੇ ਦੋ ਟੋਟੇ ਕੀਤਾ ਅਤੇ ਦੋਹਾਂ ਟੋਟਿਆਂ ਦੇ ਵਿੱਚ ਦੀ ਲੰਘ ਗਏ 19 ਅਰਥਾਤ ਯਹੂਦਾਹ ਦੇ ਸਰਦਾਰਾਂ ਨੂੰ, ਯਰੂਸ਼ਲਮ ਦੇ ਸਰਦਾਰਾਂ ਨੂੰ, ਖੁਸਰੇ, ਜਾਜਕ ਅਤੇ ਦੇਸ ਦੇ ਸਾਰੇ ਲੋਕਾਂ ਨੂੰ ਜਿਹੜੇ ਉਸ ਵੱਛੇ ਦੇ ਟੋਟਿਆਂ ਦੇ ਵਿੱਚ ਦੀ ਲੰਘ ਗਏ 20 ਮੈਂ ਉਹਨਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹਨਾਂ ਦੇ ਹੱਥ ਵਿੱਚ ਦਿਆਂਗਾ, ਜੋ ਉਹਨਾਂ ਦੀ ਜਾਨ ਦੇ ਖੋਜ਼ੀ ਹਨ ਅਤੇ ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦਾ ਖਾਜਾ ਹੋਣਗੀਆਂ! 21 ਅਤੇ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਅਤੇ ਉਹ ਦੇ ਸਰਦਾਰਾਂ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹਨਾਂ ਦੇ ਹੱਥ ਵਿੱਚ ਦਿਆਂਗਾ, ਜੋ ਉਹਨਾਂ ਦੀ ਜਾਨ ਦੇ ਖੋਜ਼ੀ ਹਨ, ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦੇ ਦਿਆਂਗਾ ਜਿਹੜੇ ਤੁਹਾਨੂੰ ਛੱਡ ਕੇ ਤੁਰ ਗਏ 22 ਵੇਖ, ਮੈਂ ਹੁਕਮ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਵੱਲ ਮੋੜ ਲਿਆਵਾਂਗਾ। ਉਹ ਇਹ ਦੇ ਵਿਰੁੱਧ ਲੜਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ ਅਤੇ ਮੈਂ ਯਹੂਦਾਹ ਦੇ ਸ਼ਹਿਰਾਂ ਨੂੰ ਵਿਰਾਨ ਕਰ ਦਿਆਂਗਾ ਭਈ ਉਹਨਾਂ ਵਿੱਚ ਕੋਈ ਵੱਸਣ ਵਾਲਾ ਨਾ ਰਹੇ।

In Other Versions

Jeremiah 34 in the ANGEFD

Jeremiah 34 in the ANTPNG2D

Jeremiah 34 in the AS21

Jeremiah 34 in the BAGH

Jeremiah 34 in the BBPNG

Jeremiah 34 in the BBT1E

Jeremiah 34 in the BDS

Jeremiah 34 in the BEV

Jeremiah 34 in the BHAD

Jeremiah 34 in the BIB

Jeremiah 34 in the BLPT

Jeremiah 34 in the BNT

Jeremiah 34 in the BNTABOOT

Jeremiah 34 in the BNTLV

Jeremiah 34 in the BOATCB

Jeremiah 34 in the BOATCB2

Jeremiah 34 in the BOBCV

Jeremiah 34 in the BOCNT

Jeremiah 34 in the BOECS

Jeremiah 34 in the BOGWICC

Jeremiah 34 in the BOHCB

Jeremiah 34 in the BOHCV

Jeremiah 34 in the BOHLNT

Jeremiah 34 in the BOHNTLTAL

Jeremiah 34 in the BOICB

Jeremiah 34 in the BOILNTAP

Jeremiah 34 in the BOITCV

Jeremiah 34 in the BOKCV

Jeremiah 34 in the BOKCV2

Jeremiah 34 in the BOKHWOG

Jeremiah 34 in the BOKSSV

Jeremiah 34 in the BOLCB

Jeremiah 34 in the BOLCB2

Jeremiah 34 in the BOMCV

Jeremiah 34 in the BONAV

Jeremiah 34 in the BONCB

Jeremiah 34 in the BONLT

Jeremiah 34 in the BONUT2

Jeremiah 34 in the BOPLNT

Jeremiah 34 in the BOSCB

Jeremiah 34 in the BOSNC

Jeremiah 34 in the BOTLNT

Jeremiah 34 in the BOVCB

Jeremiah 34 in the BOYCB

Jeremiah 34 in the BPBB

Jeremiah 34 in the BPH

Jeremiah 34 in the BSB

Jeremiah 34 in the CCB

Jeremiah 34 in the CUV

Jeremiah 34 in the CUVS

Jeremiah 34 in the DBT

Jeremiah 34 in the DGDNT

Jeremiah 34 in the DHNT

Jeremiah 34 in the DNT

Jeremiah 34 in the ELBE

Jeremiah 34 in the EMTV

Jeremiah 34 in the ESV

Jeremiah 34 in the FBV

Jeremiah 34 in the FEB

Jeremiah 34 in the GGMNT

Jeremiah 34 in the GNT

Jeremiah 34 in the HARY

Jeremiah 34 in the HNT

Jeremiah 34 in the IRVA

Jeremiah 34 in the IRVB

Jeremiah 34 in the IRVG

Jeremiah 34 in the IRVH

Jeremiah 34 in the IRVK

Jeremiah 34 in the IRVM

Jeremiah 34 in the IRVM2

Jeremiah 34 in the IRVO

Jeremiah 34 in the IRVT

Jeremiah 34 in the IRVT2

Jeremiah 34 in the IRVU

Jeremiah 34 in the ISVN

Jeremiah 34 in the JSNT

Jeremiah 34 in the KAPI

Jeremiah 34 in the KBT1ETNIK

Jeremiah 34 in the KBV

Jeremiah 34 in the KJV

Jeremiah 34 in the KNFD

Jeremiah 34 in the LBA

Jeremiah 34 in the LBLA

Jeremiah 34 in the LNT

Jeremiah 34 in the LSV

Jeremiah 34 in the MAAL

Jeremiah 34 in the MBV

Jeremiah 34 in the MBV2

Jeremiah 34 in the MHNT

Jeremiah 34 in the MKNFD

Jeremiah 34 in the MNG

Jeremiah 34 in the MNT

Jeremiah 34 in the MNT2

Jeremiah 34 in the MRS1T

Jeremiah 34 in the NAA

Jeremiah 34 in the NASB

Jeremiah 34 in the NBLA

Jeremiah 34 in the NBS

Jeremiah 34 in the NBVTP

Jeremiah 34 in the NET2

Jeremiah 34 in the NIV11

Jeremiah 34 in the NNT

Jeremiah 34 in the NNT2

Jeremiah 34 in the NNT3

Jeremiah 34 in the PDDPT

Jeremiah 34 in the PFNT

Jeremiah 34 in the RMNT

Jeremiah 34 in the SBIAS

Jeremiah 34 in the SBIBS

Jeremiah 34 in the SBIBS2

Jeremiah 34 in the SBICS

Jeremiah 34 in the SBIDS

Jeremiah 34 in the SBIGS

Jeremiah 34 in the SBIHS

Jeremiah 34 in the SBIIS

Jeremiah 34 in the SBIIS2

Jeremiah 34 in the SBIIS3

Jeremiah 34 in the SBIKS

Jeremiah 34 in the SBIKS2

Jeremiah 34 in the SBIMS

Jeremiah 34 in the SBIOS

Jeremiah 34 in the SBIPS

Jeremiah 34 in the SBISS

Jeremiah 34 in the SBITS

Jeremiah 34 in the SBITS2

Jeremiah 34 in the SBITS3

Jeremiah 34 in the SBITS4

Jeremiah 34 in the SBIUS

Jeremiah 34 in the SBIVS

Jeremiah 34 in the SBT

Jeremiah 34 in the SBT1E

Jeremiah 34 in the SCHL

Jeremiah 34 in the SNT

Jeremiah 34 in the SUSU

Jeremiah 34 in the SUSU2

Jeremiah 34 in the SYNO

Jeremiah 34 in the TBIAOTANT

Jeremiah 34 in the TBT1E

Jeremiah 34 in the TBT1E2

Jeremiah 34 in the TFTIP

Jeremiah 34 in the TFTU

Jeremiah 34 in the TGNTATF3T

Jeremiah 34 in the THAI

Jeremiah 34 in the TNFD

Jeremiah 34 in the TNT

Jeremiah 34 in the TNTIK

Jeremiah 34 in the TNTIL

Jeremiah 34 in the TNTIN

Jeremiah 34 in the TNTIP

Jeremiah 34 in the TNTIZ

Jeremiah 34 in the TOMA

Jeremiah 34 in the TTENT

Jeremiah 34 in the UBG

Jeremiah 34 in the UGV

Jeremiah 34 in the UGV2

Jeremiah 34 in the UGV3

Jeremiah 34 in the VBL

Jeremiah 34 in the VDCC

Jeremiah 34 in the YALU

Jeremiah 34 in the YAPE

Jeremiah 34 in the YBVTP

Jeremiah 34 in the ZBP