Jeremiah 46 (IRVP)
1 ਯਹੋਵਾਹ ਦਾ ਬਚਨ ਜਿਹੜਾ ਕੌਮਾਂ ਦੇ ਬਾਰੇ ਯਿਰਮਿਯਾਹ ਨਬੀ ਨੂੰ ਆਇਆ। 2 ਮਿਸਰ ਲਈ। ਮਿਸਰ ਦੇ ਰਾਜੇ ਫ਼ਿਰਊਨ ਨਕੋਹ ਦੀ ਫੌਜ ਦੇ ਬਾਰੇ ਜਿਹੜੀ ਕਰਕਮੀਸ਼ ਵਿੱਚ ਦਰਿਆ ਫ਼ਰਾਤ ਉੱਤੇ ਸੀ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਚੌਥੇ ਸਾਲ ਵਿੱਚ ਫਤਹ ਕਰ ਲਿਆ ਸੀ, - 3 ਸਿਪਰ ਅਤੇ ਢਾਲ਼ ਤਿਆਰ ਕਰੋ, ਲੜਾਈ ਲਈ ਨੇੜੇ ਆਓ! 4 ਘੋੜਿਆਂ ਨੂੰ ਜੋਵੋ, ਹੇ ਅਸਵਾਰੋ, ਸਵਾਰ ਹੋਵੋ! ਟੋਪਾਂ ਨਾਲ ਖੜੇ ਹੋ ਜਾਓ, ਆਪਣਿਆਂ ਨੇਜ਼ਿਆਂ ਨੂੰ ਲਸ਼ਕਾਓ, ਸੰਜੋ ਨੂੰ ਪਹਿਨੋ! 5 ਮੈਂ ਇਹ ਕਿਉਂ ਵੇਖਿਆ? ਉਹ ਘਬਰਾਏ ਹੋਏ ਹਨ, ਅਤੇ ਪਿਛਾਹਾਂ ਨੂੰ ਮੁੜੇ ਹਨ। ਉਹਨਾਂ ਦੇ ਸੂਰਮੇ ਮਾਰੇ ਗਏ ਹਨ, ਉਹ ਛੇਤੀ ਨਾਲ ਨੱਠ ਗਏ, ਉਹ ਪਿੱਛੇ ਨਹੀਂ ਵੇਖਦੇ, - ਆਲੇ-ਦੁਆਲੇ ਭੈਅ ਹੈ! ਯਹੋਵਾਹ ਦਾ ਵਾਕ ਹੈ। 6 ਛੋਹਲਾ ਨਾ ਨੱਠੇ, ਨਾ ਸੂਰਮਾ ਬਚੇ, - ਉੱਤਰ ਵਲ ਦਰਿਆ ਫ਼ਰਾਤ ਦੇ ਕੰਢੇ ਉੱਤੇ ਉਹਨਾਂ ਨੇ ਠੋਕਰ ਖਾਧੀ ਅਤੇ ਡਿੱਗ ਪਏ। 7 ਉਹ ਕੌਣ ਹੈ ਜਿਹੜਾ ਨੀਲ ਨਦੀ ਵਾਂਗੂੰ ਉੱਛਲਦਾ ਹੈ, ਨਦੀਆਂ ਵਾਂਗੂੰ ਜਿਹਨਾਂ ਦੇ ਪਾਣੀ ਠਾਠਾਂ ਮਾਰਦੇ ਹਨ? 8 ਮਿਸਰ ਨੀਲ ਨਦੀ ਵਾਂਗੂੰ ਉੱਛਲਦਾ ਹੈ, ਨਦੀਆਂ ਵਾਂਗੂੰ ਉਹ ਦੇ ਪਾਣੀ ਉੱਛਲਦੇ ਹਨ। ਉਸ ਆਖਿਆ, ਮੈਂ ਉੱਛਲਾਂਗਾ, ਮੈਂ ਧਰਤੀ ਨੂੰ ਢੱਕ ਲਵਾਂਗਾ, ਮੈਂ ਸ਼ਹਿਰ ਨੂੰ, ਉਹਨਾਂ ਦੇ ਵਾਸੀਆਂ ਨੂੰ ਨਾਸ ਕਰਾਂਗਾ! 9 ਹੇ ਘੋੜਿਓ, ਉਤਾਹਾਂ ਜਾਓ, ਹੇ ਰਥੋ, ਢਿਲਕਦੇ ਫਿਰੋ! ਸੂਰਮੇ ਬਾਹਰ ਨਿੱਕਲਣ, ਕੂਸ਼ੀ ਅਤੇ ਪੂਟੀ ਜਿਹਨਾਂ ਢਾਲਾਂ ਫੜ੍ਹੀਆਂ ਹੋਈਆਂ ਹਨ, ਲੂਦੀ ਜਿਹੜੇ ਧਣੁੱਖ ਨੂੰ ਫੜ੍ਹ ਕੇ ਝੁਕਾ ਲੈਂਦੇ ਹਨ। 10 ਉਹ ਸੈਨਾਂ ਦੇ ਪ੍ਰਭੂ ਯਹੋਵਾਹ ਦਾ ਦਿਨ ਹੈ, ਇੱਕ ਬਦਲਾ ਲੈਣ ਦਾ ਦਿਨ, ਭਈ ਉਹ ਆਪਣੇ ਵਿਰੋਧੀਆਂ ਤੋਂ ਬਦਲਾ ਲਵੇ। ਤਲਵਾਰ ਖਾ ਕੇ ਰੱਜੇਗੀ, ਅਤੇ ਉਹਨਾਂ ਦੇ ਲਹੂ ਨਾਲ ਮਸਤ ਹੋਵੇਗੀ, ਕਿਉਂ ਜੋ ਸੈਨਾਂ ਦੇ ਪ੍ਰਭੂ ਯਹੋਵਾਹ ਲਈ ਇੱਕ ਬਲੀ ਹੈ, ਉੱਤਰ ਦੇਸ ਵਿੱਚ ਫ਼ਰਾਤ ਦਰਿਆ ਕੋਲ। 11 ਗਿਲਆਦ ਨੂੰ ਚੜ੍ਹ ਜਾ ਅਤੇ ਬਲਸਾਨ ਲੈ, ਹੇ ਮਿਸਰ ਦੀਏ ਕੁਆਰੀਏ ਧੀਏ! ਤੂੰ ਏਵੇਂ ਬਹੁਤੀਆਂ ਦਵਾਈਆਂ ਵਰਤਦੀ ਹੈਂ, ਤੂੰ ਚੰਗੀ ਨਾ ਹੋਵੇਂਗੀ। 12 ਕੌਮਾਂ ਨੇ ਤੇਰੀ ਸ਼ਰਮ ਨੂੰ ਸੁਣਿਆ, ਧਰਤੀ ਤੇਰੀ ਦੁਹਾਈ ਨਾਲ ਭਰ ਗਈ। ਸੂਰਮੇ ਨੇ ਸੂਰਮੇ ਨਾਲ ਠੋਕਰ ਖਾਧੀ, ਉਹ ਦੋਵੇਂ ਇਕੱਠੇ ਡਿੱਗ ਪਏ। 13 ਉਹ ਬਚਨ ਜਿਹੜਾ ਯਹੋਵਾਹ ਯਿਰਮਿਯਾਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਬਾਰੇ ਬੋਲਿਆ ਕਿ ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ, - 14 ਮਿਸਰ ਵਿੱਚ ਦੱਸੋ, ਮਿਗਦੋਲ ਵਿੱਚ ਸੁਣਾਓ, ਨੋਫ਼ ਵਿੱਚ ਅਤੇ ਤਹਪਨਹੇਸ ਵਿੱਚ ਵੀ ਸੁਣਾਓ, ਆਖੋ, ਖਲੋ ਜਾਓ ਅਤੇ ਤਿਆਰ ਰਹੋ, ਕਿਉਂ ਜੋ ਤਲਵਾਰ ਤੇਰੇ ਆਲਿਓਂ-ਦੁਆਲਿਓਂ ਖਾ ਲਵੇਗੀ! 15 ਤੇਰੇ ਜ਼ੋਰਾਵਰ ਕਿਉਂ ਹੂੰਝੇ ਗਏ? ਉਹ ਖੜੇ ਨਾ ਰਹੇ, ਯਹੋਵਾਹ ਨੇ ਉਹਨਾਂ ਨੂੰ ਦਫ਼ਾ ਜੋ ਕਰ ਦਿੱਤਾ। 16 ਉਸ ਨੇ ਬਹੁਤਿਆਂ ਨੂੰ ਠੋਕਰ ਖੁਆਈ, ਹਰ ਮਨੁੱਖ ਆਪਣੇ ਸਾਥੀ ਉੱਤੇ ਡਿੱਗਿਆ, ਉਹਨਾਂ ਨੇ ਆਖਿਆ, ਉੱਠੀਏ, ਅਸੀਂ ਆਪਣੇ ਲੋਕਾਂ ਕੋਲ ਅਤੇ ਆਪਣੀ ਜਨਮ ਭੂਮੀ ਨੂੰ ਸਤਾਉਣ ਵਾਲੀ ਤਲਵਾਰ ਦੇ ਕਾਰਨ ਮੁੜ ਚੱਲੀਏ। 17 ਉਹਨਾਂ ਨੇ ਉੱਥੇ ਪੁਕਾਰਿਆ ਕਿ ਮਿਸਰ ਦਾ ਰਾਜਾ ਫ਼ਿਰਊਨ ਸ਼ੋਰ ਹੀ ਹੈ! ਉਸ ਨੇ ਮਿਥੇ ਹੋਏ ਵੇਲੇ ਨੂੰ ਲੰਘਣ ਦਿੱਤਾ। 18 ਮੈਨੂੰ ਆਪਣੀ ਹਯਾਤੀ ਦੇ ਸਹੁੰ, ਰਾਜਾ ਦਾ ਵਾਕ ਹੈ, ਉਸ ਦਾ ਨਾਮ ਸੈਨਾਂ ਦਾ ਯਹੋਵਾਹ ਹੈ, ਨਿਸੰਗ ਜਿਵੇਂ ਪਹਾੜਾਂ ਵਿੱਚ ਤਾਬੋਰ, ਅਤੇ ਜਿਵੇਂ ਸਮੁੰਦਰ ਕੋਲ ਕਰਮਲ, ਓਵੇਂ ਉਹ ਆਵੇਗਾ। 19 ਗ਼ੁਲਾਮੀ ਲਈ ਆਪਣਾ ਲਕਾ ਤੁਕਾ ਤਿਆਰ ਕਰ, ਹੇ ਮਿਸਰ ਦੀਏ ਵਸਨੀਕ ਧੀਏ! ਕਿਉਂ ਜੋ ਨੋਫ਼ ਵਿਰਾਨ ਹੋਵੇਗਾ, ਉਹ ਭਸਮ ਕੀਤਾ ਜਾਵੇਗਾ, ਜਿਹ ਦੇ ਵਿੱਚ ਕੋਈ ਨਾ ਵੱਸੇਗਾ। 20 ਮਿਸਰ ਇੱਕ ਬਹੁਤ ਸੁੰਦਰ ਵੱਛੀ ਹੈ, ਪਰ ਉੱਤਰ ਵੱਲੋਂ ਮੱਖ ਉਸ ਉੱਤੇ ਲਗਾ ਆਉਂਦਾ ਹੈ। 21 ਉਹ ਦੇ ਭਾੜੇ ਦੇ ਸਿਪਾਹੀ ਵੀ ਉਹ ਦੇ ਵਿਚਕਾਰ ਪਲੇ ਹੋਏ ਵੱਛਿਆਂ ਵਾਂਗੂੰ ਹਨ। ਹਾਂ, ਉਹ ਮੁੜ ਕੇ ਇਕੱਠੇ ਨੱਠ ਗਏ, ਉਹ ਖਲੋ ਨਾ ਸਕੇ, ਕਿਉਂ ਜੋ ਉਹਨਾਂ ਦੀ ਬਿਪਤਾ ਦਾ ਦਿਨ ਉਹਨਾਂ ਉੱਤੇ ਆਇਆ ਹੈ, ਉਹਨਾਂ ਦੀ ਸਜ਼ਾ ਦਾ ਸਮਾਂ। 22 ਉਹ ਦੀ ਅਵਾਜ਼ ਸੱਪ ਵਾਂਗੂੰ ਉੱਠੇਗੀ, ਉਹ ਫੌਜ ਨਾਲ ਆਉਣਗੇ, ਉਹ ਉਸ ਦੇ ਉੱਤੇ ਲੱਕੜਹਾਰਿਆਂ ਵਾਂਗੂੰ ਕੁਹਾੜਿਆਂ ਨਾਲ ਆਉਣਗੇ! 23 ਉਹ ਉਸ ਦੇ ਜੰਗਲ ਵੱਢ ਸੁੱਟਣਗੇ, ਯਹੋਵਾਹ ਦਾ ਵਾਕ ਹੈ, ਭਾਵੇਂ ਉਹ ਦੀ ਮਿਣਤੀ ਨਾ ਹੋ ਸਕੇ, ਕਿਉਂ ਜੋ ਉਹ ਸਲਾ ਨਾਲੋਂ ਬਹੁਤ ਵਧੀਕ ਹਨ, ਉਹਨਾਂ ਨੂੰ ਕੋਈ ਗਿਣ ਨਹੀਂ ਸਕਦਾ। 24 ਮਿਸਰ ਦੀ ਧੀ ਲੱਜਿਆਵਾਨ ਹੋਵੇਗੀ, ਉਹ ਉੱਤਰ ਵੱਲ ਦੇ ਲੋਕਾਂ ਦੇ ਹੱਥ ਵਿੱਚ ਦਿੱਤੀ ਜਾਵੇਗੀ। 25 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਵੇਖੋ, ਮੈਂ ਨੋ ਦੇ ਆਮੋਨ ਦੀ, ਫ਼ਿਰਊਨ ਦੀ, ਮਿਸਰ ਦੀ, ਉਹ ਦੇ ਦੇਵਤਿਆਂ ਦੀ, ਉਹ ਦੇ ਰਾਜਿਆਂ ਦੀ, ਫ਼ਿਰਊਨ ਦੀ ਅਤੇ ਉਹਨਾਂ ਦੀ ਜਿਹੜੇ ਉਹ ਦਾ ਭਰੋਸਾ ਕਰਦੇ ਹਨ ਖ਼ਬਰ ਲੈਂਦਾ ਹਾਂ 26 ਮੈਂ ਉਹਨਾਂ ਨੂੰ ਉਹਨਾਂ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ, ਅਰਥਾਤ ਬਾਬਲ ਦੇ ਰਾਜਾ ਨਬੂਕਦਨੱਸਰ ਅਤੇ ਉਹ ਦੇ ਟਹਿਲੂਆਂ ਦੇ ਹੱਥ ਵਿੱਚ ਦਿਆਂਗਾ। ਇਸ ਦੇ ਪਿੱਛੋਂ ਉਹ ਅਜਿਹੀ ਅਬਾਦ ਹੋਵੇਗੀ ਜਿਵੇਂ ਪਹਿਲਿਆਂ ਦਿਨਾਂ ਵਿੱਚ ਸੀ, ਯਹੋਵਾਹ ਦਾ ਵਾਕ ਹੈ। 27 ਪਰ ਤੂੰ, ਹੇ ਯਾਕੂਬ ਮੇਰੇ ਦਾਸ, ਨਾ ਡਰ, ਹੇ ਇਸਰਾਏਲ, ਨਾ ਘਬਰਾ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ, ਅਤੇ ਤੇਰੀ ਨਸਲ ਨੂੰ ਗ਼ੁਲਾਮੀ ਦੇ ਦੇਸ ਤੋਂ ਬਚਾਵਾਂਗਾ। ਯਾਕੂਬ ਮੁੜੇਗਾ ਅਤੇ ਆਰਾਮ ਅਤੇ ਚੈਨ ਕਰੇਗਾ, ਉਹ ਨੂੰ ਕੋਈ ਨਾ ਡਰਾਵੇਗਾ। 28 ਹੇ ਯਾਕੂਬ ਮੇਰੇ ਦਾਸ, ਨਾ ਡਰ, ਯਹੋਵਾਹ ਦਾ ਵਾਕ ਹੈ, ਮੈਂ ਤੇਰੇ ਨਾਲ ਜੋ ਹਾਂ, ਮੈਂ ਸਾਰੀਆਂ ਕੌਮਾਂ ਦਾ ਅੰਤ ਕਰ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਹੱਕ ਦਿੱਤਾ, ਪਰ ਮੈਂ ਤੇਰਾ ਅੰਤ ਨਾ ਕਰਾਂਗਾ, ਮੈਂ ਨਰਮਾਈ ਨਾਲ ਤੇਰਾ ਸੁਧਾਰ ਕਰਾਂਗਾ, ਪਰ ਤੈਨੂੰ ਸਜ਼ਾ ਦਿੱਤੇ ਬਿਨ੍ਹਾਂ ਨਾ ਛੱਡਾਂਗਾ।
In Other Versions
Jeremiah 46 in the ANGEFD
Jeremiah 46 in the ANTPNG2D
Jeremiah 46 in the AS21
Jeremiah 46 in the BAGH
Jeremiah 46 in the BBPNG
Jeremiah 46 in the BBT1E
Jeremiah 46 in the BDS
Jeremiah 46 in the BEV
Jeremiah 46 in the BHAD
Jeremiah 46 in the BIB
Jeremiah 46 in the BLPT
Jeremiah 46 in the BNT
Jeremiah 46 in the BNTABOOT
Jeremiah 46 in the BNTLV
Jeremiah 46 in the BOATCB
Jeremiah 46 in the BOATCB2
Jeremiah 46 in the BOBCV
Jeremiah 46 in the BOCNT
Jeremiah 46 in the BOECS
Jeremiah 46 in the BOGWICC
Jeremiah 46 in the BOHCB
Jeremiah 46 in the BOHCV
Jeremiah 46 in the BOHLNT
Jeremiah 46 in the BOHNTLTAL
Jeremiah 46 in the BOICB
Jeremiah 46 in the BOILNTAP
Jeremiah 46 in the BOITCV
Jeremiah 46 in the BOKCV
Jeremiah 46 in the BOKCV2
Jeremiah 46 in the BOKHWOG
Jeremiah 46 in the BOKSSV
Jeremiah 46 in the BOLCB
Jeremiah 46 in the BOLCB2
Jeremiah 46 in the BOMCV
Jeremiah 46 in the BONAV
Jeremiah 46 in the BONCB
Jeremiah 46 in the BONLT
Jeremiah 46 in the BONUT2
Jeremiah 46 in the BOPLNT
Jeremiah 46 in the BOSCB
Jeremiah 46 in the BOSNC
Jeremiah 46 in the BOTLNT
Jeremiah 46 in the BOVCB
Jeremiah 46 in the BOYCB
Jeremiah 46 in the BPBB
Jeremiah 46 in the BPH
Jeremiah 46 in the BSB
Jeremiah 46 in the CCB
Jeremiah 46 in the CUV
Jeremiah 46 in the CUVS
Jeremiah 46 in the DBT
Jeremiah 46 in the DGDNT
Jeremiah 46 in the DHNT
Jeremiah 46 in the DNT
Jeremiah 46 in the ELBE
Jeremiah 46 in the EMTV
Jeremiah 46 in the ESV
Jeremiah 46 in the FBV
Jeremiah 46 in the FEB
Jeremiah 46 in the GGMNT
Jeremiah 46 in the GNT
Jeremiah 46 in the HARY
Jeremiah 46 in the HNT
Jeremiah 46 in the IRVA
Jeremiah 46 in the IRVB
Jeremiah 46 in the IRVG
Jeremiah 46 in the IRVH
Jeremiah 46 in the IRVK
Jeremiah 46 in the IRVM
Jeremiah 46 in the IRVM2
Jeremiah 46 in the IRVO
Jeremiah 46 in the IRVT
Jeremiah 46 in the IRVT2
Jeremiah 46 in the IRVU
Jeremiah 46 in the ISVN
Jeremiah 46 in the JSNT
Jeremiah 46 in the KAPI
Jeremiah 46 in the KBT1ETNIK
Jeremiah 46 in the KBV
Jeremiah 46 in the KJV
Jeremiah 46 in the KNFD
Jeremiah 46 in the LBA
Jeremiah 46 in the LBLA
Jeremiah 46 in the LNT
Jeremiah 46 in the LSV
Jeremiah 46 in the MAAL
Jeremiah 46 in the MBV
Jeremiah 46 in the MBV2
Jeremiah 46 in the MHNT
Jeremiah 46 in the MKNFD
Jeremiah 46 in the MNG
Jeremiah 46 in the MNT
Jeremiah 46 in the MNT2
Jeremiah 46 in the MRS1T
Jeremiah 46 in the NAA
Jeremiah 46 in the NASB
Jeremiah 46 in the NBLA
Jeremiah 46 in the NBS
Jeremiah 46 in the NBVTP
Jeremiah 46 in the NET2
Jeremiah 46 in the NIV11
Jeremiah 46 in the NNT
Jeremiah 46 in the NNT2
Jeremiah 46 in the NNT3
Jeremiah 46 in the PDDPT
Jeremiah 46 in the PFNT
Jeremiah 46 in the RMNT
Jeremiah 46 in the SBIAS
Jeremiah 46 in the SBIBS
Jeremiah 46 in the SBIBS2
Jeremiah 46 in the SBICS
Jeremiah 46 in the SBIDS
Jeremiah 46 in the SBIGS
Jeremiah 46 in the SBIHS
Jeremiah 46 in the SBIIS
Jeremiah 46 in the SBIIS2
Jeremiah 46 in the SBIIS3
Jeremiah 46 in the SBIKS
Jeremiah 46 in the SBIKS2
Jeremiah 46 in the SBIMS
Jeremiah 46 in the SBIOS
Jeremiah 46 in the SBIPS
Jeremiah 46 in the SBISS
Jeremiah 46 in the SBITS
Jeremiah 46 in the SBITS2
Jeremiah 46 in the SBITS3
Jeremiah 46 in the SBITS4
Jeremiah 46 in the SBIUS
Jeremiah 46 in the SBIVS
Jeremiah 46 in the SBT
Jeremiah 46 in the SBT1E
Jeremiah 46 in the SCHL
Jeremiah 46 in the SNT
Jeremiah 46 in the SUSU
Jeremiah 46 in the SUSU2
Jeremiah 46 in the SYNO
Jeremiah 46 in the TBIAOTANT
Jeremiah 46 in the TBT1E
Jeremiah 46 in the TBT1E2
Jeremiah 46 in the TFTIP
Jeremiah 46 in the TFTU
Jeremiah 46 in the TGNTATF3T
Jeremiah 46 in the THAI
Jeremiah 46 in the TNFD
Jeremiah 46 in the TNT
Jeremiah 46 in the TNTIK
Jeremiah 46 in the TNTIL
Jeremiah 46 in the TNTIN
Jeremiah 46 in the TNTIP
Jeremiah 46 in the TNTIZ
Jeremiah 46 in the TOMA
Jeremiah 46 in the TTENT
Jeremiah 46 in the UBG
Jeremiah 46 in the UGV
Jeremiah 46 in the UGV2
Jeremiah 46 in the UGV3
Jeremiah 46 in the VBL
Jeremiah 46 in the VDCC
Jeremiah 46 in the YALU
Jeremiah 46 in the YAPE
Jeremiah 46 in the YBVTP
Jeremiah 46 in the ZBP