Jeremiah 51 (IRVP)

1 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਇੱਕ ਨਾਸ ਕਰਨ ਵਾਲੀ ਹਵਾ ਚਲਾਵਾਂਗਾ, ਬਾਬਲ ਦੇ ਵਿਰੁੱਧ, ਲੇਬ-ਕਾਮਾਈ ਦੇ ਵਿਰੁੱਧ। 2 ਮੈਂ ਬਾਬਲ ਲਈ ਉਡਾਵੇ ਘੱਲਾਂਗਾ, ਉਹ ਉਸ ਨੂੰ ਉਡਾਉਣਗੇ, ਉਹ ਦੇਸ ਨੂੰ ਸੱਖਣਾ ਕਰਨਗੇ, ਜਦ ਉਹ ਆਲਿਓਂ-ਦੁਆਲਿਓਂ ਉਸ ਦੇ ਵਿਰੁੱਧ, ਉਸ ਦੀ ਬਿਪਤਾ ਦੇ ਦਿਨ ਹੋਣਗੇ। 3 ਤੀਰ-ਅੰਦਾਜ਼ ਆਪਣਾ ਧਣੁੱਖ ਤੀਰ-ਅੰਦਾਜ਼ ਦੇ ਵਿਰੁੱਧ ਚੜ੍ਹਾਵੇ, ਅਤੇ ਉਸ ਦੇ ਵਿਰੁੱਧ ਜੋ ਆਪਣੇ ਆਪ ਨੂੰ ਸੰਜੋ ਵਿੱਚ ਚੁੱਕਦਾ ਹੈ, ਤੁਸੀਂ ਉਸ ਦੇ ਜੁਆਨਾਂ ਦਾ ਸਰਫ਼ਾ ਨਾ ਕਰੋ, ਉਸ ਦੀ ਸਾਰੀ ਸੈਨਾਂ ਦਾ ਸੱਤਿਆ ਨਾਸ ਕਰ ਦਿਓ! 4 ਉਹ ਮਾਰੇ ਜਾ ਕੇ ਕਸਦੀਆਂ ਦੇ ਦੇਸ ਵਿੱਚ ਡਿੱਗਣਗੇ, ਵਿੰਨ੍ਹੇ ਹੋਏ ਉਸ ਦੀਆਂ ਗਲੀਆਂ ਵਿੱਚ। 5 ਕਿਉਂ ਜੋ ਇਸਰਾਏਲ ਅਤੇ ਯਹੂਦਾਹ, ਸੈਨਾਂ ਦੇ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਤਿਆਗੇ ਨਾ ਗਏ, ਭਾਵੇਂ ਉਹਨਾਂ ਦਾ ਦੇਸ ਇਸਰਾਏਲ ਦੇ ਪਵਿੱਤਰ ਪੁਰਖ ਦੇ ਅੱਗੇ ਦੋਸ਼ ਨਾਲ ਭਰਿਆ ਹੋਇਆ ਹੈ। 6 ਬਾਬਲ ਦੇ ਵਿਚਕਾਰੋਂ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਇਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ। 7 ਬਾਬਲ ਯਹੋਵਾਹ ਦੇ ਹੱਥ ਵਿੱਚ ਇੱਕ ਸੋਨੇ ਦਾ ਕਟੋਰਾ ਸੀ, ਜਿਸ ਸਾਰੀ ਧਰਤੀ ਨੂੰ ਨਸ਼ਈ ਕੀਤਾ, ਕੌਮਾਂ ਨੇ ਉਸ ਦੀ ਮਧ ਪੀਤੀ ਇਸ ਲਈ ਕੌਮਾਂ ਖੀਵੀਆਂ ਹੋ ਗਈਆਂ। 8 ਬਾਬਲ ਮਲਕੜੇ ਡਿੱਗ ਪਿਆ ਅਤੇ ਭੰਨਿਆ ਤੋੜਿਆ ਗਿਆ, ਉਸ ਦੇ ਉੱਤੇ ਰੋਵੋ! ਉਸ ਦੇ ਦੁੱਖ ਲਈ ਬਲਸਾਨ ਲਓ, ਸ਼ਾਇਦ ਉਹ ਚੰਗਾ ਹੋ ਜਾਵੇ। 9 ਅਸੀਂ ਤਾਂ ਬਾਬਲ ਨੂੰ ਚੰਗਾ ਕਰਨਾ ਚਾਹੁੰਦੇ ਸੀ, ਪਰ ਉਹ ਚੰਗਾ ਨਾ ਹੋਇਆ। ਤੁਸੀਂ ਉਸ ਨੂੰ ਛੱਡੋ, ਆਓ, ਅਸੀਂ ਹਰੇਕ ਆਪਣੇ ਦੇਸ ਨੂੰ ਤੁਰ ਚੱਲੀਏ, ਕਿਉਂ ਜੋ ਉਸ ਦਾ ਨਿਆਂ ਅਕਾਸ਼ ਦੇ ਨੇੜੇ ਪਹੁੰਚਿਆ, ਅਤੇ ਬੱਦਲਾਂ ਤੱਕ ਉੱਠ ਗਿਆ ਹੈ। 10 ਯਹੋਵਾਹ ਨੇ ਸਾਡੇ ਧਰਮ ਨੂੰ ਪਰਗਟ ਕੀਤਾ ਹੈ, ਆਓ, ਸੀਯੋਨ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੰਮ ਦਾ ਵਰਣਨ ਕਰੀਏ। 11 ਤੀਰਾਂ ਨੂੰ ਤਿੱਖਾ ਕਰੋ, ਢਾਲਾਂ ਨੂੰ ਤਕੜਾਈ ਨਾਲ ਫੜੋ! ਯਹੋਵਾਹ ਨੇ ਮਾਦੀ ਰਾਜਿਆਂ ਦੀ ਰੂਹ ਨੂੰ ਪਰੇਰਿਆ ਹੈ, ਕਿਉਂ ਜੋ ਉਸ ਦਾ ਪਰੋਜਨ ਬਾਬਲ ਦੇ ਉਜਾੜ ਦੇਣ ਦਾ ਹੈ, ਇਹ ਯਹੋਵਾਹ ਦਾ ਬਦਲਾ, ਹਾਂ, ਉਹ ਦੀ ਹੈਕਲ ਦਾ ਬਦਲਾ ਹੈ! 12 ਬਾਬਲ ਦੀ ਸ਼ਹਿਰਪਨਾਹ ਦੇ ਵਿਰੁੱਧ ਝੰਡਾ ਖੜਾ ਕਰੋ, ਪਹਿਰੇ ਨੂੰ ਤਕੜਾ ਕਰੋ, ਪਹਿਰੇਦਾਰ ਨੂੰ ਕਾਇਮ ਕਰੋ, ਘਾਤ ਦੇ ਥਾਂ ਤਿਆਰ ਕਰੋ, ਕਿਉਂ ਜੋ ਯਹੋਵਾਹ ਨੇ ਮਤਾ ਪਕਾਇਆ ਸੋ ਕੀਤਾ ਵੀ, ਜਿਹੜਾ ਉਹ ਬਾਬਲ ਦੇ ਵਾਸੀਆਂ ਦੇ ਬਾਰੇ ਬੋਲਿਆ ਸੀ। 13 ਬਹੁਤਿਆਂ ਖ਼ਜ਼ਾਨਿਆਂ ਵਾਲੀਏ, ਤੂੰ ਜਿਹੜੀ ਬਹੁਤਿਆਂ ਪਾਣੀਆਂ ਉੱਤੇ ਵੱਸਦੀ ਹੈਂ, ਤੇਰਾ ਅੰਤ ਆ ਗਿਆ, ਤੇਰੀ ਮਾਰ-ਧਾੜ ਦਾ ਹਾੜਾ ਭਰ ਗਿਆ। 14 ਸੈਨਾਂ ਦੇ ਯਹੋਵਾਹ ਨੇ ਆਪਣੀ ਜਾਨ ਦੀ ਸਹੁੰ ਖਾਧੀ ਹੈ, ਮੈਂ ਜ਼ਰੂਰ ਤੈਨੂੰ ਆਦਮੀਆਂ ਨਾਲ ਸਲਾ ਵਾਂਗੂੰ ਭਰ ਦਿਆਂਗਾ, ਉਹ ਤੇਰੇ ਉੱਤੇ ਫਤਹ ਦਾ ਨਾਰਾ ਮਾਰਨਗੇ! 15 ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ। 16 ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ਼ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਬਣਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ। 17 ਹਰੇਕ ਆਦਮੀ ਪਸ਼ੂ ਜਿਹਾ ਵਹਿਸ਼ੀ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਤੋਂ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਉਸ ਦੇ ਵਿੱਚ ਸਾਹ ਨਹੀਂ। 18 ਉਹ ਫੋਕੇ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ। 19 ਯਾਕੂਬ ਦਾ ਹਿੱਸਾ ਉਹਨਾਂ ਵਰਗਾ ਨਹੀਂ, ਕਿਉਂ ਜੋ ਉਹ ਉਹਨਾਂ ਸਭਨਾਂ ਦਾ ਸਿਰਜਣਹਾਰ ਹੈ, ਉਹ ਉਸ ਦੀ ਮਿਲਖ਼ ਦਾ ਗੋਤ ਹੈ, - ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ। 20 ਤੂੰ ਮੇਰੇ ਲਈ ਹਥੌੜਾ ਅਤੇ ਲੜਾਈ ਦਾ ਹਥਿਆਰ ਹੈਂ, ਤੇਰੇ ਨਾਲ ਮੈਂ ਕੌਮਾਂ ਨੂੰ ਭੰਨਾਂਗਾ, ਤੇਰੇ ਨਾਲ ਪਾਤਸ਼ਾਹੀਆਂ ਦਾ ਨਾਸ ਕਰਾਂਗਾ। 21 ਮੈਂ ਤੇਰੇ ਨਾਲ ਘੋੜੇ ਅਤੇ ਉਸ ਦੇ ਸਵਾਰ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਰਥ ਅਤੇ ਸਾਰਥੀ ਨੂੰ ਭੰਨ ਸੁੱਟਾਂਗਾ। 22 ਮੈਂ ਤੇਰੇ ਨਾਲ ਮਨੁੱਖ ਅਤੇ ਔਰਤ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਬੁੱਢੇ ਅਤੇ ਜੁਆਨ ਨੂੰ ਭੰਨ ਸੁੱਟਾਂਗਾ ਮੈਂ ਤੇਰੇ ਨਾਲ ਗੱਭਰੂ ਅਤੇ ਕੁਆਰੀ ਨੂੰ ਭੰਨ ਸੁੱਟਾਂਗਾ। 23 ਮੈਂ ਤੇਰੇ ਨਾਲ ਅਯਾਲੀ ਅਤੇ ਉਸ ਦੇ ਇੱਜੜ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਹਾਲ੍ਹੀ ਅਤੇ ਉਸ ਦੀ ਜੋਗ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਸੂਬੇਦਾਰ ਅਤੇ ਰਈਸਾਂ ਨੂੰ ਭੰਨ ਸੁੱਟਾਂਗਾ। 24 ਮੈਂ ਬਾਬਲ ਅਤੇ ਕਸਦੀਆਂ ਦੇ ਸਾਰੇ ਵਾਸੀਆਂ ਨੂੰ ਉਸ ਸਾਰੀ ਬੁਰਿਆਈ ਦਾ ਜਿਹੜੀ ਉਹਨਾਂ ਸੀਯੋਨ ਵਿੱਚ ਤੁਹਾਡੇ ਵੇਖਦਿਆਂ ਕੀਤੀ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ। 25 ਵੇਖ, ਹੇ ਨਾਸ ਕਰਨ ਵਾਲੇ ਪਰਬਤ, ਮੈਂ ਤੇਰੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਸ ਨੇ ਸਾਰੀ ਧਰਤੀ ਨੂੰ ਨਾਸ ਕਰ ਦਿੱਤਾ ਹੈ, ਮੈਂ ਤੇਰੇ ਵਿਰੁੱਧ ਆਪਣੇ ਹੱਥ ਪਸਾਰਾਂਗਾ, ਅਤੇ ਤੈਨੂੰ ਚਟਾਨਾਂ ਵਿੱਚੋਂ ਰੇੜ੍ਹ ਦਿਆਂਗਾ, ਤੈਨੂੰ ਬਲਿਆ ਹੋਇਆ ਪਰਬਤ ਬਣਾ ਦਿਆਂਗਾ। 26 ਉਹ ਤੇਰੇ ਵਿੱਚੋਂ ਨਾ ਕੋਈ ਪੱਥਰ ਖੂੰਜੇ ਲਈ, ਨਾ ਕੋਈ ਪੱਥਰ ਨੀਹਾਂ ਲਈ ਲੈਣਗੇ, ਪਰ ਤੂੰ ਸਦਾ ਲਈ ਵਿਰਾਨ ਰਹੇਂਗਾ, ਯਹੋਵਾਹ ਦਾ ਵਾਕ ਹੈ। 27 ਤੁਸੀਂ ਦੇਸ ਵਿੱਚ ਝੰਡਾ ਖੜਾ ਕਰੋ, ਕੌਮਾਂ ਵਿੱਚ ਤੁਰ੍ਹੀ ਫੂਕੋ, ਕੌਮਾਂ ਨੂੰ ਉਸ ਦੇ ਵਿਰੁੱਧ ਤਿਆਰ ਕਰੋ, ਪਾਤਸ਼ਾਹੀਆਂ ਨੂੰ ਉਸ ਦੇ ਵਿਰੁੱਧ ਬੁਲਾਓ, ਅਰਥਾਤ ਅਰਾਰਾਤ, ਮਿੰਨੀ ਅਤੇ ਅਸ਼ਕਨਜ਼ ਨੂੰ, ਉਸ ਦੇ ਵਿਰੁੱਧ ਸੈਨਾਪਤੀ ਠਹਿਰਾਓ, ਵਾਲਾਂ ਵਾਲੀਆਂ ਸਲਾ ਵਾਂਗੂੰ ਘੋੜਿਆਂ ਨੂੰ ਚੜ੍ਹਾ ਲਿਆਓ! 28 ਉਸ ਦੇ ਵਿਰੁੱਧ ਕੌਮਾਂ ਨੂੰ ਤਿਆਰ ਕਰੋ, ਮਾਦੀ ਰਾਜਿਆਂ ਨੂੰ, ਉਸ ਦੇ ਸੂਬੇਦਾਰਾਂ ਨੂੰ, ਅਤੇ ਉਸ ਦੇ ਸਾਰੇ ਰਈਸਾਂ ਨੂੰ, ਉਹਨਾਂ ਦੀ ਹਕੂਮਤ ਦੇ ਹਰੇਕ ਦੇਸ ਨੂੰ! 29 ਉਹ ਦੇਸ ਕੰਬਦਾ ਹੈ ਅਤੇ ਪੀੜਾਂ ਲੱਗੀਆਂ ਹੋਈਆਂ ਹਨ, ਕਿਉਂ ਜੋ ਯਹੋਵਾਹ ਦੇ ਪਰੋਜਨ ਬਾਬਲ ਦੇ ਵਿਰੁੱਧ ਕਾਇਮ ਹਨ, ਭਈ ਬਾਬਲ ਦੇ ਦੇਸ ਨੂੰ ਵਿਰਾਨ ਕਰੇ, ਜਿਸ ਦੇ ਵਿੱਚ ਕੋਈ ਨਾ ਵੱਸੇ। 30 ਬਾਬਲ ਦੇ ਸੂਰਮਿਆਂ ਨੇ ਲੜਨਾ ਛੱਡ ਦਿੱਤਾ ਹੈ, ਉਹ ਆਪਣੇ ਗੜ੍ਹਾਂ ਵਿੱਚ ਰਹਿੰਦੇ ਹਨ, ਉਹਨਾਂ ਦੀ ਸੂਰਮਤਾਈ ਘੱਟ ਗਈ ਹੈ, ਉਹ ਔਰਤਾਂ ਵਾਂਗੂੰ ਹੋ ਗਏ, ਉਸ ਦੇ ਵਾਸ ਸੜ ਗਏ, ਉਸ ਦੇ ਅਰਲ ਤੋੜੇ ਗਏ। 31 ਇੱਕ ਨੱਠਣ ਵਾਲਾ ਦੂਜੇ ਨੱਠਣ ਵਾਲੇ ਨੂੰ ਮਿਲਣ ਲਈ, ਅਤੇ ਇੱਕ ਦੱਸਣ ਵਾਲਾ ਦੂਜੇ ਦੱਸਣ ਵਾਲੇ ਨੂੰ ਮਿਲਣ ਲਈ ਨੱਠੇਗਾ, ਬਾਬਲ ਦੇ ਰਾਜਾ ਨੂੰ ਦੱਸਣ ਲਈ, ਭਈ ਉਹ ਦਾ ਸ਼ਹਿਰ ਹਰ ਪਾਸਿਓਂ ਲੈ ਲਿਆ ਗਿਆ। 32 ਪੱਤਣ ਵੀ ਖੋਹ ਲਏ ਗਏ, ਕਾਨੇ ਅੱਗ ਨਾਲ ਸਾੜੇ ਗਏ, ਅਤੇ ਯੋਧੇ ਘਬਰਾ ਗਏ! 33 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਕਹਿੰਦਾ ਹੈ, ਕਿ ਬਾਬਲ ਦੀ ਧੀ ਪਿੜ ਵਾਂਗੂੰ ਹੈ, ਉਸ ਵੇਲੇ ਜਦ ਗਾਹੁੰਦੇ ਹਨ, ਥੋੜਾ ਚਿਰ ਬਾਕੀ ਹੈ, ਕਿ ਉਸ ਦੀ ਫਸਲ ਦਾ ਵੇਲਾ ਆ ਜਾਵੇਗਾ। 34 ਬਾਬਲ ਦੇ ਰਾਜਾ ਨਬੂਕਦਨੱਸਰ ਨੇ ਮੈਨੂੰ ਭੱਖ ਲਿਆ, ਉਸ ਨੇ ਮੈਨੂੰ ਭੰਨ ਸੁੱਟਿਆ ਹੈ, ਉਸ ਨੇ ਮੈਨੂੰ ਇੱਕ ਸੱਖਣਾ ਭਾਂਡਾ ਕਰ ਦਿੱਤਾ ਹੈ, ਉਸ ਨੇ ਸਰਾਲ ਵਾਂਗੂੰ ਮੈਨੂੰ ਹੜੱਪ ਲਿਆ, ਉਸ ਨੇ ਆਪਣੇ ਢਿੱਡ ਨੂੰ ਮੇਰਿਆਂ ਪਦਾਰਥਾਂ ਨਾਲ ਭਰ ਲਿਆ, ਉਸ ਨੇ ਮੈਨੂੰ ਕੱਢ ਦਿੱਤਾ! 35 ਸੀਯੋਨ ਦੇ ਵੱਸਣ ਵਾਲੀ ਆਖੇਗੀ, ਮੇਰਾ ਅਤੇ ਮੇਰੇ ਸਾਕਾਂ ਦਾ ਜ਼ੁਲਮ ਬਾਬਲ ਉੱਤੇ ਹੋਵੇ! ਯਰੂਸ਼ਲਮ ਆਖੇਗੀ, ਮੇਰਾ ਲਹੂ ਕਸਦੀਆਂ ਵਾਲਿਆ ਵਾਸੀਆਂ ਉੱਤੇ ਹੋਵੇ! 36 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੇਰਾ ਮੁਕੱਦਮਾ ਆਪ ਲੜਾਂਗਾ, ਤੇਰਾ ਬਦਲਾ ਮੈਂ ਲਵਾਂਗਾ, ਮੈਂ ਉਸ ਦੇ ਸਮੁੰਦਰ ਨੂੰ ਮੁਕਾ ਦਿਆਂਗਾ, ਉਸ ਦੇ ਸੋਤੇ ਨੂੰ ਮੈਂ ਸੁਕਾ ਦਿਆਂਗਾ। 37 ਬਾਬਲ ਥੇਹ ਹੋ ਜਾਵੇਗਾ, ਉਹ ਗਿੱਦੜਾਂ ਦੀ ਖੋਹ ਹੋਵੇਗਾ, ਉਹ ਹੈਰਾਨੀ ਅਤੇ ਸੂੰ-ਸੂੰ ਦਾ ਕਾਰਨ ਹੋਵੇਗਾ, ਉੱਥੇ ਕੋਈ ਨਾ ਵੱਸੇਗਾ। 38 ਉਹ ਇਕੱਠੇ ਜੁਆਨ ਬੱਬਰ ਸ਼ੇਰਾਂ ਵਾਂਗੂੰ ਬੁੱਕਣਗੇ, ਉਹ ਸ਼ੇਰਨੀ ਦੇ ਬੱਚਿਆਂ ਵਾਂਗੂੰ ਗੁਰ ਗੁਰ ਕਰਨਗੇ। 39 ਉਹਨਾਂ ਦੀ ਮਸਤੀ ਵਿੱਚ ਮੈਂ ਉਹਨਾਂ ਦੀ ਦਾਵਤ ਕਰਾਂਗਾ, ਭਈ ਉਹ ਖੀਵੇ ਹੋ ਜਾਣ ਅਤੇ ਖੁਸ਼ ਹੋਣ, ਸਦਾ ਦੀ ਨੀਂਦ ਸੌਂ ਜਾਣ, ਅਤੇ ਨਾ ਜਾਗਣ, ਯਹੋਵਾਹ ਦਾ ਵਾਕ ਹੈ। 40 ਮੈਂ ਉਹਨਾਂ ਨੂੰ ਲੇਲਿਆਂ ਵਾਂਗੂੰ ਮੇਂਢਿਆਂ ਅਤੇ ਬੱਕਰਿਆਂ ਵਾਂਗੂੰ ਘਾਤ ਹੋਣ ਲਈ ਹੇਠਾਂ ਲਾਹ ਲਿਆਵਾਂਗਾ। 41 ਸ਼ੇਸ਼ਕ ਕਿਵੇਂ ਲੈ ਲਿਆ ਗਿਆ, ਸਾਰੀ ਧਰਤੀ ਦੀ ਵਡਿਆਈ ਫੜੀ ਗਈ! ਬਾਬਲ ਕਿਵੇਂ ਕੌਮਾਂ ਵਿੱਚ ਵਿਰਾਨ ਹੋ ਗਿਆ। 42 ਬਾਬਲ ਉੱਤੇ ਸਮੁੰਦਰ ਚੜ੍ਹ ਗਿਆ, ਉਹ ਉਸ ਦੀਆਂ ਠਾਠਾਂ ਦੀ ਵਾਫ਼ਰੀ ਨਾਲ ਕੱਜਿਆ ਗਿਆ। 43 ਉਸ ਦੇ ਸ਼ਹਿਰ ਵਿਰਾਨ ਹੋ ਗਏ, ਉਹ ਧਰਤੀ ਸੁੱਕੀ ਅਤੇ ਥਲ ਹੋ ਗਈ, ਉਹ ਧਰਤੀ ਜਿਸ ਵਿੱਚ ਕੋਈ ਨਹੀਂ ਵੱਸਦਾ, ਜਿਹ ਦੇ ਵਿੱਚੋਂ ਦੀ ਆਦਮ ਵੰਸ਼ ਨਹੀਂ ਲੰਘਦਾ। 44 ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਾਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫਿਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ! 45 ਹੇ ਮੇਰੀ ਪਰਜਾ, ਉਸ ਦੇ ਵਿਚਕਾਰੋਂ ਨਿੱਕਲ ਜਾ, ਹਰ ਮਨੁੱਖ ਯਹੋਵਾਹ ਦੇ ਤੇਜ ਕ੍ਰੋਧ ਤੋਂ ਆਪਣੀ ਜਾਨ ਬਚਾਵੇ! 46 ਨਾ ਤਾਂ ਤੁਹਾਡਾ ਦਿਲ ਘਬਰਾਏ ਅਤੇ ਨਾ ਤੁਸੀਂ ਡਰੋ, ਦੇਸ ਦੇ ਅਵਾਈਆਂ ਦੇ ਸੁਣਨ ਕਰਕੇ, - ਇੱਕ ਸਾਲ ਇੱਕ ਅਫ਼ਵਾਹ ਆਉਂਦੀ ਹੈ, ਉਹ ਦੇ ਪਿੱਛੋਂ ਦੂਜੇ ਸਾਲ ਹੋਰ ਅਫ਼ਵਾਹ, ਦੇਸ ਵਿੱਚ ਧੱਕਾ ਧੋੜਾ ਅਤੇ ਹਾਕਮ, ਹਾਕਮ ਦੇ ਵਿਰੁੱਧ ਹੋਵੇਗਾ। 47 ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਜਦ ਮੈਂ ਬਾਬਲ ਦੀਆਂ ਘੜ੍ਹੀਆਂ ਹੋਈਆਂ ਮੂਰਤਾਂ ਉੱਤੇ ਸਜ਼ਾ ਲਿਆਵਾਂਗਾ, ਉਹ ਦਾ ਸਾਰਾ ਦੇਸ ਸ਼ਰਮਿੰਦਾ ਹੋ ਜਾਵੇਗਾ, ਉਸ ਦੇ ਸਾਰੇ ਵੱਢੇ ਹੋਏ ਉਸ ਦੇ ਵਿਚਕਾਰ ਡਿੱਗ ਪੈਣਗੇ। 48 ਤਦ ਅਕਾਸ਼ ਅਤੇ ਧਰਤੀ, ਅਤੇ ਸਭ ਜੋ ਉਹ ਦੇ ਵਿੱਚ ਹੈ, ਬਾਬਲ ਉੱਤੇ ਜੈਕਾਰਾ ਗਜਾਉਣਗੇ, ਕਿਉਂ ਜੋ ਲੁੱਟਣ ਵਾਲਾ ਉੱਤਰ ਵੱਲੋਂ ਉਸ ਦੇ ਵਿਰੁੱਧ ਆਵੇਗਾ, ਯਹੋਵਾਹ ਦਾ ਵਾਕ ਹੈ। 49 ਜਿਵੇਂ ਬਾਬਲ ਨੇ ਇਸਰਾਏਲ ਦੇ ਵੱਢੇ ਹੋਏ ਡੇਗੇ, ਤਿਵੇਂ ਸਾਰੇ ਦੇਸ ਦੇ ਵੱਢੇ ਹੋਏ ਬਾਬਲ ਲਈ ਡਿੱਗਣਗੇ! 50 ਤੁਸੀਂ ਜਿਹੜੇ ਤਲਵਾਰ ਤੋਂ ਬਚ ਗਏ ਹੋ, ਤੁਸੀਂ ਜਾਓ ਅਤੇ ਨਾ ਖਲੋਵੋ! ਯਹੋਵਾਹ ਨੂੰ ਦੂਰੋਂ ਯਾਦ ਕਰੋ, ਯਰੂਸ਼ਲਮ ਤੁਹਾਡੇ ਦਿਲਾਂ ਉੱਤੇ ਆਵੇ। 51 ਅਸੀਂ ਸ਼ਰਮਿੰਦੇ ਹਾਂ ਕਿਉਂ ਜੋ ਅਸੀਂ ਤਾਹਨੇ ਸੁਣੇ ਹਨ, ਨਮੋਸ਼ੀ ਨੇ ਸਾਡੇ ਮੂੰਹਾਂ ਨੂੰ ਕੱਜ ਦਿੱਤਾ ਹੈ, ਕਿਉਂ ਜੋ ਯਹੋਵਾਹ ਦੇ ਭਵਨ ਦੇ ਪਵਿੱਤਰ ਸਥਾਨਾਂ ਉੱਤੇ ਪਰਾਏ ਆ ਗਏ ਹਨ! 52 ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਜਦ ਮੈਂ ਉਸ ਦੀਆਂ ਘੜ੍ਹੀਆਂ ਹੋਈਆਂ ਮੂਰਤਾਂ ਦੀ ਖ਼ਬਰ ਲਵਾਂਗਾ, ਉਸ ਦੇ ਸਾਰੇ ਦੇਸ ਵਿੱਚ ਵੱਢੇ ਹੋਏ ਹੂੰਗਣਗੇ! 53 ਭਾਵੇਂ ਬਾਬਲ ਅਕਾਸ਼ ਉੱਤੇ ਚੜ੍ਹ ਜਾਵੇ, ਭਾਵੇਂ ਉਹ ਆਪਣੇ ਬਲਵੰਤ ਉਚਿਆਈ ਨੂੰ ਪੱਕਾ ਕਰੇ, ਤਦ ਵੀ ਮੇਰੀ ਵੱਲੋਂ ਬਰਬਾਦ ਕਰਨ ਵਾਲੇ ਉਸ ਦੇ ਉੱਤੇ ਆਉਣਗੇ, ਯਹੋਵਾਹ ਦਾ ਵਾਕ ਹੈ। 54 ਬਾਬਲ ਵਿੱਚ ਚਿੱਲਾਉਣ ਦੀ, ਕਸਦੀਆਂ ਦੇ ਦੇਸ ਵਿੱਚੋਂ ਵੱਡੇ ਭੰਨ ਤੋੜ ਦੀ ਅਵਾਜ਼ ਆਉਂਦੀ ਹੈ! 55 ਯਹੋਵਾਹ ਤਾਂ ਬਾਬਲ ਨੂੰ ਵਿਰਾਨ ਕਰ ਰਿਹਾ ਹੈ, ਉਸ ਦੇ ਵਿੱਚੋਂ ਵੱਡੀ ਆਵਾਜ਼ ਨੂੰ ਮਿਟਾਉਂਦਾ ਹੈ, ਉਸ ਦੀਆਂ ਠਿੱਲਾਂ ਬਹੁਤਿਆਂ ਪਾਣੀਆਂ ਵਾਂਗੂੰ ਗੱਜਦੀਆਂ ਹਨ, ਉਹਨਾਂ ਦੀ ਅਵਾਜ਼ ਦਾ ਸ਼ੋਰ ਉਠਾਇਆ ਗਿਆ ਹੈ। 56 ਬਰਬਾਦ ਕਰਨ ਵਾਲਾ ਉਸ ਦੇ ਉੱਤੇ, ਬਾਬਲ ਦੇ ਉੱਤੇ, ਆ ਗਿਆ ਹੈ, ਉਸ ਦੇ ਸੂਰਮੇ ਫੜੇ ਗਏ, ਉਹਨਾਂ ਦੇ ਧਣੁੱਖ ਤੋੜੇ ਜਾਂਦੇ ਹਨ, ਯਹੋਵਾਹ ਤਾਂ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਉਹ ਜ਼ਰੂਰ ਬਦਲਾ ਲਵੇਗਾ! 57 ਮੈਂ ਉਸ ਦੇ ਸਰਦਾਰਾਂ ਅਤੇ ਬੁੱਧਵਾਨਾਂ ਨੂੰ ਉਸ ਦੇ ਸੂਬੇਦਾਰਾਂ, ਉਸ ਦੇ ਰਈਸਾਂ, ਉਸ ਦੇ ਸੂਰਮਿਆਂ ਨੂੰ ਖੀਵੇ ਕਰਾਂਗਾ, ਉਹ ਸਦਾ ਦੀ ਨੀਂਦ ਸੌਂ ਜਾਣਗੇ ਅਤੇ ਨਾ ਜਾਗਣਗੇ! ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ। 58 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬਾਬਲ ਦੀ ਚੌੜੀ ਸ਼ਹਿਰਪਨਾਹ ਮੁੱਢੋਂ ਢਾਹੀ ਜਾਵੇਗੀ, ਉਸ ਦੇ ਉੱਚੇ ਫਾਟਕ ਅੱਗ ਨਾਲ ਸਾੜੇ ਜਾਣਗੇ, ਲੋਕ ਫੋਕੀਆਂ ਗੱਲਾਂ ਲਈ ਮਿਹਨਤ ਕਰਨਗੇ, ਅਤੇ ਉੱਮਤਾਂ ਕੇਵਲ ਅੱਗ ਲਈ ਥੱਕ ਜਾਣਗੀਆਂ। 59 ਇਹ ਉਹ ਬਚਨ ਹੈ ਜਿਹ ਦਾ ਯਿਰਮਿਯਾਹ ਨਬੀ ਨੇ ਮਹਸੇਯਾਹ ਦੇ ਪੋਤੇ ਨੇਰੀਯਾਹ ਦੇ ਪੁੱਤਰ ਸਰਾਯਾਹ ਨੂੰ ਹੁਕਮ ਦਿੱਤਾ ਜਦ ਉਹ ਯਹੂਦਾਹ ਦੇ ਰਾਜਾ ਸਿਦਕੀਯਾਹ ਨਾਲ ਉਹ ਦੀ ਪਾਤਸ਼ਾਹੀ ਦੇ ਚੌਥੇ ਸਾਲ ਬਾਬਲ ਨੂੰ ਗਿਆ। ਸਰਾਯਾਹ ਵੱਡਾ ਮੋਦੀ ਸੀ 60 ਯਿਰਮਿਯਾਹ ਨੇ ਉਹ ਸਾਰੀ ਬੁਰਿਆਈ ਜਿਹੜੀ ਬਾਬਲ ਉੱਤੇ ਆਉਣ ਵਾਲੀ ਸੀ ਲਿਖੀ ਅਰਥਾਤ ਇਹ ਸਾਰੀਆਂ ਗੱਲਾਂ ਜਿਹੜੀਆਂ ਬਾਬਲ ਦੇ ਬਾਰੇ ਲਿਖੀਆਂ ਗਈਆਂ ਸਨ 61 ਯਿਰਮਿਯਾਹ ਨੇ ਸਰਾਯਾਹ ਨੂੰ ਆਖਿਆ, ਜਦ ਤੂੰ ਬਾਬਲ ਵਿੱਚ ਆਵੇਂਗਾ ਤਾਂ ਵੇਖੀਂ ਕਿ ਤੂੰ ਇਹਨਾਂ ਸਾਰੀਆਂ ਗੱਲਾਂ ਨੂੰ ਪੜ੍ਹੇਂ 62 ਤਾਂ ਤੂੰ ਆਖੀਂ, ਹੇ ਯਹੋਵਾਹ, ਤੂੰ ਇਸ ਸਥਾਨ ਦੀ ਬਰਬਾਦੀ ਲਈ ਗੱਲ ਕੀਤੀ ਸੀ ਭਈ ਇਹ ਦੇ ਵਿੱਚ ਕੋਈ ਨਾ ਵੱਸੇਗਾ ਆਦਮੀ ਤੋਂ ਡੰਗਰ ਤੱਕ, ਕਿਉਂ ਜੋ ਇਹ ਸਦਾ ਲਈ ਵਿਰਾਨ ਹੋਵੇਗਾ 63 ਜਦ ਤੂੰ ਇਸ ਪੋਥੀ ਨੂੰ ਪੜ੍ਹ ਲਵੇਂ ਤਾਂ ਤੂੰ ਇਹ ਦੇ ਨਾਲ ਇੱਕ ਪੱਥਰ ਬੰਨ੍ਹੀਂ ਅਤੇ ਫ਼ਰਾਤ ਵਿੱਚ ਸੁੱਟ ਦੇਵੀਂ 64 ਤਾਂ ਤੂੰ ਆਖੀਂ, ਬਾਬਲ ਉਸ ਬੁਰਿਆਈ ਦੇ ਕਾਰਨ ਜਿਹੜੀ ਮੈਂ ਉਸ ਦੇ ਉੱਤੇ ਲਿਆਵਾਂਗਾ ਇਸੇ ਤਰ੍ਹਾਂ ਡੁੱਬ ਜਾਵੇਗਾ ਅਤੇ ਫਿਰ ਨਾ ਉੱਠੇਗਾ ਅਤੇ ਉਹ ਥੱਕ ਜਾਣਗੇ। ਯਿਰਮਿਯਾਹ ਦੀਆਂ ਗੱਲਾਂ ਇਥੋਂ ਤੱਕ ਹਨ।

In Other Versions

Jeremiah 51 in the ANGEFD

Jeremiah 51 in the ANTPNG2D

Jeremiah 51 in the AS21

Jeremiah 51 in the BAGH

Jeremiah 51 in the BBPNG

Jeremiah 51 in the BBT1E

Jeremiah 51 in the BDS

Jeremiah 51 in the BEV

Jeremiah 51 in the BHAD

Jeremiah 51 in the BIB

Jeremiah 51 in the BLPT

Jeremiah 51 in the BNT

Jeremiah 51 in the BNTABOOT

Jeremiah 51 in the BNTLV

Jeremiah 51 in the BOATCB

Jeremiah 51 in the BOATCB2

Jeremiah 51 in the BOBCV

Jeremiah 51 in the BOCNT

Jeremiah 51 in the BOECS

Jeremiah 51 in the BOGWICC

Jeremiah 51 in the BOHCB

Jeremiah 51 in the BOHCV

Jeremiah 51 in the BOHLNT

Jeremiah 51 in the BOHNTLTAL

Jeremiah 51 in the BOICB

Jeremiah 51 in the BOILNTAP

Jeremiah 51 in the BOITCV

Jeremiah 51 in the BOKCV

Jeremiah 51 in the BOKCV2

Jeremiah 51 in the BOKHWOG

Jeremiah 51 in the BOKSSV

Jeremiah 51 in the BOLCB

Jeremiah 51 in the BOLCB2

Jeremiah 51 in the BOMCV

Jeremiah 51 in the BONAV

Jeremiah 51 in the BONCB

Jeremiah 51 in the BONLT

Jeremiah 51 in the BONUT2

Jeremiah 51 in the BOPLNT

Jeremiah 51 in the BOSCB

Jeremiah 51 in the BOSNC

Jeremiah 51 in the BOTLNT

Jeremiah 51 in the BOVCB

Jeremiah 51 in the BOYCB

Jeremiah 51 in the BPBB

Jeremiah 51 in the BPH

Jeremiah 51 in the BSB

Jeremiah 51 in the CCB

Jeremiah 51 in the CUV

Jeremiah 51 in the CUVS

Jeremiah 51 in the DBT

Jeremiah 51 in the DGDNT

Jeremiah 51 in the DHNT

Jeremiah 51 in the DNT

Jeremiah 51 in the ELBE

Jeremiah 51 in the EMTV

Jeremiah 51 in the ESV

Jeremiah 51 in the FBV

Jeremiah 51 in the FEB

Jeremiah 51 in the GGMNT

Jeremiah 51 in the GNT

Jeremiah 51 in the HARY

Jeremiah 51 in the HNT

Jeremiah 51 in the IRVA

Jeremiah 51 in the IRVB

Jeremiah 51 in the IRVG

Jeremiah 51 in the IRVH

Jeremiah 51 in the IRVK

Jeremiah 51 in the IRVM

Jeremiah 51 in the IRVM2

Jeremiah 51 in the IRVO

Jeremiah 51 in the IRVT

Jeremiah 51 in the IRVT2

Jeremiah 51 in the IRVU

Jeremiah 51 in the ISVN

Jeremiah 51 in the JSNT

Jeremiah 51 in the KAPI

Jeremiah 51 in the KBT1ETNIK

Jeremiah 51 in the KBV

Jeremiah 51 in the KJV

Jeremiah 51 in the KNFD

Jeremiah 51 in the LBA

Jeremiah 51 in the LBLA

Jeremiah 51 in the LNT

Jeremiah 51 in the LSV

Jeremiah 51 in the MAAL

Jeremiah 51 in the MBV

Jeremiah 51 in the MBV2

Jeremiah 51 in the MHNT

Jeremiah 51 in the MKNFD

Jeremiah 51 in the MNG

Jeremiah 51 in the MNT

Jeremiah 51 in the MNT2

Jeremiah 51 in the MRS1T

Jeremiah 51 in the NAA

Jeremiah 51 in the NASB

Jeremiah 51 in the NBLA

Jeremiah 51 in the NBS

Jeremiah 51 in the NBVTP

Jeremiah 51 in the NET2

Jeremiah 51 in the NIV11

Jeremiah 51 in the NNT

Jeremiah 51 in the NNT2

Jeremiah 51 in the NNT3

Jeremiah 51 in the PDDPT

Jeremiah 51 in the PFNT

Jeremiah 51 in the RMNT

Jeremiah 51 in the SBIAS

Jeremiah 51 in the SBIBS

Jeremiah 51 in the SBIBS2

Jeremiah 51 in the SBICS

Jeremiah 51 in the SBIDS

Jeremiah 51 in the SBIGS

Jeremiah 51 in the SBIHS

Jeremiah 51 in the SBIIS

Jeremiah 51 in the SBIIS2

Jeremiah 51 in the SBIIS3

Jeremiah 51 in the SBIKS

Jeremiah 51 in the SBIKS2

Jeremiah 51 in the SBIMS

Jeremiah 51 in the SBIOS

Jeremiah 51 in the SBIPS

Jeremiah 51 in the SBISS

Jeremiah 51 in the SBITS

Jeremiah 51 in the SBITS2

Jeremiah 51 in the SBITS3

Jeremiah 51 in the SBITS4

Jeremiah 51 in the SBIUS

Jeremiah 51 in the SBIVS

Jeremiah 51 in the SBT

Jeremiah 51 in the SBT1E

Jeremiah 51 in the SCHL

Jeremiah 51 in the SNT

Jeremiah 51 in the SUSU

Jeremiah 51 in the SUSU2

Jeremiah 51 in the SYNO

Jeremiah 51 in the TBIAOTANT

Jeremiah 51 in the TBT1E

Jeremiah 51 in the TBT1E2

Jeremiah 51 in the TFTIP

Jeremiah 51 in the TFTU

Jeremiah 51 in the TGNTATF3T

Jeremiah 51 in the THAI

Jeremiah 51 in the TNFD

Jeremiah 51 in the TNT

Jeremiah 51 in the TNTIK

Jeremiah 51 in the TNTIL

Jeremiah 51 in the TNTIN

Jeremiah 51 in the TNTIP

Jeremiah 51 in the TNTIZ

Jeremiah 51 in the TOMA

Jeremiah 51 in the TTENT

Jeremiah 51 in the UBG

Jeremiah 51 in the UGV

Jeremiah 51 in the UGV2

Jeremiah 51 in the UGV3

Jeremiah 51 in the VBL

Jeremiah 51 in the VDCC

Jeremiah 51 in the YALU

Jeremiah 51 in the YAPE

Jeremiah 51 in the YBVTP

Jeremiah 51 in the ZBP