John 12 (IRVP)

1 ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ l 2 ਉੱਥੇ ਉਨ੍ਹਾਂ ਨੇ ਯਿਸੂ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ। 3 ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ। 4 ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸ ਨੇ ਯਿਸੂ ਨੂੰ ਫੜਵਾਉਣਾ ਸੀ) ਯਹੂਦਾ ਨੇ ਆਖਿਆ 5 “ਉਹ ਅਤਰ ਚਾਂਦੀ ਦੇ ਤਿੰਨ ਸੌ ਸਿੱਕਿਆਂ ਦੇ ਮੁੱਲ ਦਾ ਸੀ। ਇਸ ਨੂੰ ਯਿਸੂ ਤੇ ਮਲਣ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚ ਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ।” 6 ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਾ ਕਰਦਾ ਸੀ, ਪਰ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲੀ ਥੈਲੀ ਉਸ ਕੋਲ ਹੁੰਦੀ ਸੀ, ਜਿਸ ਵਿੱਚੋਂ ਜਦੋਂ ਉਹ ਚਾਹੇ ਚੋਰੀ ਕਰ ਲੈਂਦਾ ਸੀ। 7 ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਦਫ਼ਨਾਉਣ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ। 8 ਕੰਗਾਲ ਲੋਕ ਸਦਾ ਤੁਹਾਡੇ ਨਾਲ ਹੋਣਗੇ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹੋਵਾਂਗਾ।” 9 ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਅਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਇਆ ਸੀ। 10 ਤਦ ਮੁੱਖ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਸੋਚ ਬਣਾਈ। 11 ਲਾਜ਼ਰ ਦੇ ਕਾਰਨ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਤੇ ਵਿਸ਼ਵਾਸ ਕਰਨ ਲੱਗ ਪਏ ਸਨ ਇਸ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ। 12 ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆਉਂਦਾ ਹੈ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ। 13 ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!” 14 ਯਿਸੂ ਨੇ ਇੱਕ ਗਧੀ ਦਾ ਬੱਚਾ ਲਿਆ ਅਤੇ ਉਸ ਉੱਤੇ ਬੈਠ ਗਿਆ। ਇਸ ਨੇ ਜੋ ਪੋਥੀ ਵਿੱਚ ਲਿਖਿਆ ਪੂਰਾ ਕਰ ਦਿੱਤਾ 15 “ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ।” 16 ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ। 17 ਜਦੋਂ ਯਿਸੂ ਨੇ ਲਾਜ਼ਰ ਨੂੰ ਜਿਉਂਦਾ ਕੀਤਾ ਉਸ ਸਮੇਂ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿੱਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆਂ ਨੂੰ ਦੱਸ ਰਹੇ ਸਨ। 18 ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂਕਿ ਉਨ੍ਹਾਂ ਨੇ ਉਸ ਦੇ ਕੀਤੇ ਇਸ ਚਮਤਕਾਰ ਬਾਰੇ ਸੁਣਿਆ ਸੀ। 19 ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਆਖਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸ ਦੇ ਮਗਰ ਲੱਗ ਰਹੇ ਹਨ।” 20 ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ। 21 ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।” 22 ਫ਼ਿਲਿਪੁੱਸ ਨੇ ਆ ਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆ ਕੇ ਯਿਸੂ ਨੂੰ ਦੱਸਿਆ। 23 ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ। 24 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫਲ ਦਿੰਦਾ ਹੈ। 25 ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ। 26 ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।” 27 ਹੁਣ ਮੇਰਾ ਦਿਲ ਘਬਰਾਉਂਦਾ ਹੈ। ਮੈਨੂੰ ਕੀ ਆਖਣਾ ਚਾਹੀਦਾ ਹੈ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?” ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ। 28 ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।” 29 ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਇਹ ਬੱਦਲ ਗਰਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।” 30 ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੇ ਕਰਕੇ ਨਹੀਂ ਆਈ, ਸਗੋਂ ਤੁਹਾਡੀ ਲਈ ਆਈ ਹੈ। 31 ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ। 32 ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।” 33 ਇਹ ਆਖ ਕੇ, ਯਿਸੂ ਦੱਸ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ। 34 ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?” 35 ਤਦ ਯਿਸੂ ਨੇ ਕਿਹਾ “ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ। 36 ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।”ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ। 37 ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ। 38 ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ?” 39 ਇਸੇ ਕਾਰਨ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਫਿਰ ਆਖਦਾ ਹੈ, 40 “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।” 41 ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ। 42 ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ। 43 ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਵਡਿਆਈ ਨਾਲੋਂ ਵਧ ਲੋਕਾਂ ਦੀ ਵਡਿਆਈ ਨੂੰ ਪਿਆਰ ਕੀਤਾ। 44 ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ। 45 ਜੋ ਵਿਅਕਤੀ ਮੈਨੂੰ ਵੇਖਦਾ ਹੈ ਉਹ ਉਸ ਨੂੰ ਵੇਖਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ। 46 ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ। 47 ਜੋ ਮੇਰੀਆਂ ਸਿਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ। ਮੈਂ ਉਹਨਾਂ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ। 48 ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ। 49 ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ। 50 ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਬਚਨ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਬਚਨ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।”

In Other Versions

John 12 in the ANGEFD

John 12 in the ANTPNG2D

John 12 in the AS21

John 12 in the BAGH

John 12 in the BBPNG

John 12 in the BBT1E

John 12 in the BDS

John 12 in the BEV

John 12 in the BHAD

John 12 in the BIB

John 12 in the BLPT

John 12 in the BNT

John 12 in the BNTABOOT

John 12 in the BNTLV

John 12 in the BOATCB

John 12 in the BOATCB2

John 12 in the BOBCV

John 12 in the BOCNT

John 12 in the BOECS

John 12 in the BOGWICC

John 12 in the BOHCB

John 12 in the BOHCV

John 12 in the BOHLNT

John 12 in the BOHNTLTAL

John 12 in the BOICB

John 12 in the BOILNTAP

John 12 in the BOITCV

John 12 in the BOKCV

John 12 in the BOKCV2

John 12 in the BOKHWOG

John 12 in the BOKSSV

John 12 in the BOLCB

John 12 in the BOLCB2

John 12 in the BOMCV

John 12 in the BONAV

John 12 in the BONCB

John 12 in the BONLT

John 12 in the BONUT2

John 12 in the BOPLNT

John 12 in the BOSCB

John 12 in the BOSNC

John 12 in the BOTLNT

John 12 in the BOVCB

John 12 in the BOYCB

John 12 in the BPBB

John 12 in the BPH

John 12 in the BSB

John 12 in the CCB

John 12 in the CUV

John 12 in the CUVS

John 12 in the DBT

John 12 in the DGDNT

John 12 in the DHNT

John 12 in the DNT

John 12 in the ELBE

John 12 in the EMTV

John 12 in the ESV

John 12 in the FBV

John 12 in the FEB

John 12 in the GGMNT

John 12 in the GNT

John 12 in the HARY

John 12 in the HNT

John 12 in the IRVA

John 12 in the IRVB

John 12 in the IRVG

John 12 in the IRVH

John 12 in the IRVK

John 12 in the IRVM

John 12 in the IRVM2

John 12 in the IRVO

John 12 in the IRVT

John 12 in the IRVT2

John 12 in the IRVU

John 12 in the ISVN

John 12 in the JSNT

John 12 in the KAPI

John 12 in the KBT1ETNIK

John 12 in the KBV

John 12 in the KJV

John 12 in the KNFD

John 12 in the LBA

John 12 in the LBLA

John 12 in the LNT

John 12 in the LSV

John 12 in the MAAL

John 12 in the MBV

John 12 in the MBV2

John 12 in the MHNT

John 12 in the MKNFD

John 12 in the MNG

John 12 in the MNT

John 12 in the MNT2

John 12 in the MRS1T

John 12 in the NAA

John 12 in the NASB

John 12 in the NBLA

John 12 in the NBS

John 12 in the NBVTP

John 12 in the NET2

John 12 in the NIV11

John 12 in the NNT

John 12 in the NNT2

John 12 in the NNT3

John 12 in the PDDPT

John 12 in the PFNT

John 12 in the RMNT

John 12 in the SBIAS

John 12 in the SBIBS

John 12 in the SBIBS2

John 12 in the SBICS

John 12 in the SBIDS

John 12 in the SBIGS

John 12 in the SBIHS

John 12 in the SBIIS

John 12 in the SBIIS2

John 12 in the SBIIS3

John 12 in the SBIKS

John 12 in the SBIKS2

John 12 in the SBIMS

John 12 in the SBIOS

John 12 in the SBIPS

John 12 in the SBISS

John 12 in the SBITS

John 12 in the SBITS2

John 12 in the SBITS3

John 12 in the SBITS4

John 12 in the SBIUS

John 12 in the SBIVS

John 12 in the SBT

John 12 in the SBT1E

John 12 in the SCHL

John 12 in the SNT

John 12 in the SUSU

John 12 in the SUSU2

John 12 in the SYNO

John 12 in the TBIAOTANT

John 12 in the TBT1E

John 12 in the TBT1E2

John 12 in the TFTIP

John 12 in the TFTU

John 12 in the TGNTATF3T

John 12 in the THAI

John 12 in the TNFD

John 12 in the TNT

John 12 in the TNTIK

John 12 in the TNTIL

John 12 in the TNTIN

John 12 in the TNTIP

John 12 in the TNTIZ

John 12 in the TOMA

John 12 in the TTENT

John 12 in the UBG

John 12 in the UGV

John 12 in the UGV2

John 12 in the UGV3

John 12 in the VBL

John 12 in the VDCC

John 12 in the YALU

John 12 in the YAPE

John 12 in the YBVTP

John 12 in the ZBP