Leviticus 26 (IRVP)

1 ਤੁਸੀਂ ਆਪਣੇ ਲਈ ਕੋਈ ਮੂਰਤ ਨਾ ਬਣਾਉਣਾ, ਨਾ ਹੀ ਆਪਣੇ ਲਈ ਕੋਈ ਉੱਕਰੀ ਹੋਈ ਮੂਰਤ ਜਾਂ ਥੰਮ੍ਹ ਖੜ੍ਹਾ ਕਰਨਾ, ਅਤੇ ਨਾ ਹੀ ਮੱਥਾ ਟੇਕਣ ਲਈ ਆਪਣੇ ਦੇਸ਼ ਵਿੱਚ ਕੋਈ ਪੱਥਰ ਦੀ ਮੂਰਤ ਸਥਾਪਿਤ ਕਰਨਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। 2 ਤੁਸੀਂ ਮੇਰੇ ਸਬਤਾਂ ਨੂੰ ਮੰਨਣਾ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ। ਮੈਂ ਯਹੋਵਾਹ ਹਾਂ। 3 ਜੇਕਰ ਤੁਸੀਂ ਮੇਰੀਆਂ ਬਿਧੀਆਂ ਅਨੁਸਾਰ ਚੱਲੋ ਅਤੇ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਨੂੰ ਪੂਰਾ ਕਰੋ, 4 ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ। 5 ਅਤੇ ਤੁਸੀਂ ਦਾਖਾਂ ਤੋੜਨ ਦੇ ਸਮੇਂ ਤੱਕ ਗਾਹੁੰਦੇ ਰਹੋਗੇ ਅਤੇ ਬੀਜਣ ਦੇ ਸਮੇਂ ਵੀ ਦਾਖਾਂ ਤੋੜੋਗੇ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ਼ ਵਿੱਚ ਸੁੱਖ ਨਾਲ ਰਹੋਗੇ। 6 ਮੈਂ ਉਸ ਦੇਸ਼ ਵਿੱਚ ਸੁੱਖ ਬਖ਼ਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਪਰ ਤੁਹਾਨੂੰ ਕੋਈ ਨਾ ਡਰਾਵੇਗਾ ਅਤੇ ਮੈਂ ਖ਼ਤਰਨਾਕ ਜਾਨਵਰਾਂ ਨੂੰ ਦੇਸ਼ ਵਿੱਚੋਂ ਕੱਢ ਦਿਆਂਗਾ ਅਤੇ ਤਲਵਾਰ ਤੁਹਾਡੇ ਦੇਸ਼ ਵਿੱਚ ਨਾ ਚੱਲੇਗੀ। 7 ਤੁਸੀਂ ਆਪਣੇ ਵੈਰੀਆਂ ਨੂੰ ਭਜਾਓਗੇ ਅਤੇ ਉਹ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ। 8 ਤੁਹਾਡੇ ਵਿੱਚੋਂ ਪੰਜ ਮਨੁੱਖ ਸੌ ਨੂੰ ਅਤੇ ਸੌ ਮਨੁੱਖ ਦਸ ਹਜ਼ਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ। 9 ਮੈਂ ਤੁਹਾਡੇ ਵੱਲ ਧਿਆਨ ਕਰਾਂਗਾ ਅਤੇ ਤੁਹਾਨੂੰ ਫਲਾਵਾਂਗਾ ਅਤੇ ਵਧਾਵਾਂਗਾ ਅਤੇ ਤੁਹਾਡੇ ਨਾਲ ਆਪਣਾ ਨੇਮ ਕਾਇਮ ਰੱਖਾਂਗਾ। 10 ਤੁਸੀਂ ਪੁਰਾਣੇ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣੇ ਪਦਾਰਥਾਂ ਨੂੰ ਕੱਢ ਸੁੱਟੋਗੇ। 11 ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ। 12 ਮੈਂ ਤੁਹਾਡੇ ਵਿਚਕਾਰ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਬਣਾਂਗਾ ਅਤੇ ਤੁਸੀਂ ਮੇਰੀ ਪਰਜਾ ਹੋਵੋਗੇ। 13 ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਤੁਸੀਂ ਉਨ੍ਹਾਂ ਦੇ ਦਾਸ ਨਾ ਰਹੋ ਅਤੇ ਮੈਂ ਤੁਹਾਡੇ ਧੌਣ ਦੇ ਜੂਲੇ ਨੂੰ ਤੋੜ ਸੁੱਟਿਆ ਅਤੇ ਤੁਹਾਨੂੰ ਸਿੱਧੇ ਕਰਕੇ ਚਲਾਇਆ ਹੈ। 14 ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ, 15 ਅਤੇ ਜੇਕਰ ਤੁਸੀਂ ਮੇਰੀਆਂ ਬਿਧੀਆਂ ਨੂੰ ਤਿਆਗ ਦਿਓ ਅਤੇ ਮੇਰੇ ਨਿਆਂ ਤੁਹਾਡੇ ਜੀਅ ਨੂੰ ਮਾੜੇ ਲੱਗਣ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਾ ਮੰਨੋ ਸਗੋਂ ਮੇਰੇ ਨੇਮ ਨੂੰ ਤੋੜ ਦਿਓ, 16 ਤਾਂ ਮੈਂ ਤੁਹਾਡੇ ਨਾਲ ਇਹ ਕਰਾਂਗਾ ਅਰਥਾਤ ਮੈਂ ਤੁਹਾਡੇ ਉੱਤੇ ਡਰ, ਲਾ-ਇਲਾਜ਼ ਰੋਗ ਅਤੇ ਤਾਪ ਪਾਵਾਂਗਾ ਜੋ ਤੁਹਾਡੀਆਂ ਅੱਖਾਂ ਦਾ ਨਾਸ ਕਰਨਗੇ ਅਤੇ ਤੁਹਾਡੇ ਮਨਾਂ ਨੂੰ ਉਦਾਸ ਕਰਨਗੇ ਅਤੇ ਤੁਸੀਂ ਵਿਅਰਥ ਹੀ ਆਪਣੇ ਬੀਜ ਬੀਜੋਗੇ ਕਿਉਂ ਜੋ ਤੁਹਾਡੇ ਵੈਰੀ ਉਸ ਨੂੰ ਖਾ ਜਾਣਗੇ। 17 ਮੈਂ ਵੀ ਤੁਹਾਡੇ ਵਿਰੁੱਧ ਹੋਵਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ, ਉਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡਾ ਪਿੱਛਾ ਨਾ ਕਰੇ ਤਾਂ ਵੀ ਤੁਸੀਂ ਭੱਜੋਗੇ। 18 ਅਤੇ ਜੇਕਰ ਤੁਸੀਂ ਇਹ ਸਭ ਕਰਕੇ ਵੀ ਤੁਸੀਂ ਮੇਰੇ ਵੱਲ ਧਿਆਨ ਨਾ ਕਰੋ, ਤਾਂ ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ। 19 ਅਤੇ ਮੈਂ ਤੁਹਾਡੀ ਜੋਰਾਵਰੀ ਦਾ ਹੰਕਾਰ ਤੋੜ ਦਿਆਂਗਾ ਅਤੇ ਤੁਹਾਡੇ ਲਈ ਅਕਾਸ਼ ਨੂੰ ਲੋਹੇ ਵਰਗਾ ਅਤੇ ਧਰਤੀ ਨੂੰ ਪਿੱਤਲ ਵਰਗੀ ਬਣਾਵਾਂਗਾ। 20 ਅਤੇ ਤੁਹਾਡਾ ਜ਼ੋਰ ਵਿਅਰਥ ਹੋ ਜਾਵੇਗਾ ਕਿਉਂ ਜੋ ਤੁਹਾਡੀ ਧਰਤੀ ਆਪਣੀ ਉਪਜ ਨਾ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਵੀ ਆਪਣੇ ਫਲ ਨਾ ਉਗਾਉਣਗੇ। 21 ਜੇਕਰ ਤੁਸੀਂ ਮੇਰੇ ਵਿਰੁੱਧ ਚਲਦੇ ਰਹੋ ਅਤੇ ਮੇਰੀ ਗੱਲ ਵੱਲ ਧਿਆਨ ਨਾ ਕਰੋ ਤਾਂ ਮੈਂ ਤੁਹਾਡੇ ਪਾਪਾਂ ਦੇ ਅਨੁਸਾਰ ਤੁਹਾਡੇ ਉੱਤੇ ਸੱਤ ਗੁਣਾ ਹੋਰ ਬਵਾ ਪਾਵਾਂਗਾ। 22 ਮੈਂ ਜੰਗਲੀ ਜਾਨਵਰਾਂ ਨੂੰ ਤੁਹਾਡੇ ਵਿਚਕਾਰ ਘੱਲਾਂਗਾ ਜੋ ਤੁਹਾਡੇ ਬੱਚਿਆਂ ਨੂੰ ਖੋਹ ਲੈਣਗੇ ਅਤੇ ਤੁਹਾਡੇ ਪਸ਼ੂਆਂ ਦਾ ਨਾਸ ਕਰਨਗੇ ਅਤੇ ਤੁਹਾਡੀ ਗਿਣਤੀ ਘਟਾ ਦੇਣਗੇ ਅਤੇ ਤੁਹਾਡੀਆਂ ਪੱਕੀਆਂ ਸੜਕਾਂ ਵਿਰਾਨ ਹੋ ਜਾਣਗੀਆਂ। 23 ਫੇਰ ਜੇਕਰ ਤੁਸੀਂ ਇਨ੍ਹਾਂ ਗੱਲਾਂ ਵਿੱਚ ਵੀ ਮੇਰੀ ਤਾੜਨਾ ਨਾਲ ਨਾ ਸੁਧਰੋ ਪਰ ਮੇਰੇ ਵਿਰੁੱਧ ਹੀ ਚਲਦੇ ਰਹੋ, 24 ਤਾਂ ਮੈਂ ਵੀ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਤੁਹਾਡੇ ਪਾਪਾਂ ਦੇ ਕਾਰਨ ਮੈਂ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ। 25 ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇਕੱਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾਂ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ। 26 ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਜ਼ਰੀਆ ਢਾਹ ਸੁੱਟਾਂਗਾ ਤਾਂ ਦਸ ਇਸਤਰੀਆਂ ਤੁਹਾਡੀਆਂ ਰੋਟੀਆਂ ਇੱਕੋ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਲ ਕੇ ਦੇਣਗੀਆਂ, ਤਦ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ। 27 ਪਰ ਜੇਕਰ ਤੁਸੀਂ ਇਸ ਸਭ ਦੇ ਬਾਅਦ ਵੀ ਮੇਰੇ ਵੱਲ ਧਿਆਨ ਨਾ ਕਰੋ ਪਰ ਮੇਰੇ ਵਿਰੁੱਧ ਹੀ ਚੱਲੋ, 28 ਤਦ ਮੈਂ ਵੀ ਡਾਢੇ ਕ੍ਰੋਧ ਨਾਲ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦਿਆਂਗਾ। 29 ਤੁਸੀਂ ਆਪਣੇ ਪੁੱਤਰਾਂ ਦਾ ਅਤੇ ਆਪਣੀਆਂ ਧੀਆਂ ਦਾ ਮਾਸ ਖਾਓਗੇ। 30 ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਢਾਹ ਦਿਆਂਗਾ ਅਤੇ ਤੁਹਾਡੇ ਸੂਰਜ ਦੇ ਥੰਮ੍ਹਾਂ ਨੂੰ ਵੱਢਾਂਗਾ ਅਤੇ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੀਆਂ ਟੁੱਟੀਆਂ ਹੋਈਆਂ ਮੂਰਤਾਂ ਦੇ ਉੱਤੇ ਸੁੱਟਾਂਗਾ ਅਤੇ ਮੇਰਾ ਜੀਅ ਤੁਹਾਡੇ ਤੋਂ ਘਿਣ ਕਰੇਗਾ। 31 ਮੈਂ ਤੁਹਾਡੇ ਸ਼ਹਿਰਾਂ ਨੂੰ ਉਜਾੜ ਦਿਆਂਗਾ ਅਤੇ ਤੁਹਾਡੇ ਪਵਿੱਤਰ ਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਭੇਟਾਂ ਦੀ ਸੁਗੰਧਤਾ ਨੂੰ ਸਵੀਕਾਰ ਨਾ ਕਰਾਂਗਾ। 32 ਮੈਂ ਉਸ ਦੇਸ਼ ਦਾ ਨਾਸ ਕਰਵਾ ਦਿਆਂਗਾ ਅਤੇ ਤੁਹਾਡੇ ਵੈਰੀ ਜੋ ਉਸ ਦੇ ਵਿੱਚ ਰਹਿੰਦੇ ਹਨ, ਉਹ ਇਹ ਵੇਖ ਕੇ ਹੱਕੇ-ਬੱਕੇ ਰਹਿ ਜਾਣਗੇ। 33 ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ। 34 ਫੇਰ ਜਦ ਤੱਕ ਉਹ ਦੇਸ਼ ਉਜਾੜ ਰਹੇਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਦੇਸ਼ ਵਿੱਚ ਰਹੋਗੇ, ਤਦ ਤੱਕ ਉਹ ਆਪਣੇ ਸਬਤ ਦਾ ਅਨੰਦ ਮਾਣੇਗਾ, ਹਾਂ, ਉਸ ਵੇਲੇ ਦੇਸ਼ ਵਿਸ਼ਰਾਮ ਕਰੇਗਾ ਅਤੇ ਆਪਣੇ ਸਬਤਾਂ ਦਾ ਅਨੰਦ ਮਾਣੇਗਾ। 35 ਜਦ ਤੱਕ ਉਹ ਵਿਰਾਨ ਰਹੇ, ਤਦ ਤੱਕ ਉਹ ਵਿਸ਼ਰਾਮ ਕਰੇਗਾ, ਕਿਉਂਕਿ ਜਦ ਤੁਸੀਂ ਉਸ ਦੇਸ਼ ਵਿੱਚ ਵੱਸਦੇ ਸੀ, ਤਦ ਤੁਹਾਡੇ ਸਬਤਾਂ ਵਿੱਚ ਉਸ ਨੂੰ ਵਿਸ਼ਰਾਮ ਨਹੀਂ ਮਿਲਿਆ। 36 ਤੁਹਾਡੇ ਵਿੱਚੋਂ ਜੋ ਜੀਉਂਦੇ ਅਤੇ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਮੈਂ ਉੱਥੇ ਉਨ੍ਹਾਂ ਦੇ ਮਨਾਂ ਨੂੰ ਢਿੱਲੇ ਕਰਾਂਗਾ ਅਤੇ ਉਹ ਪੱਤਿਆਂ ਦੀ ਖੜਕਾਰ ਸੁਣਦਿਆਂ ਹੀ ਭੱਜ ਜਾਣਗੇ। ਉਹ ਇਸ ਤਰ੍ਹਾਂ ਭੱਜਣਗੇ, ਜਿਵੇਂ ਕੋਈ ਤਲਵਾਰ ਤੋਂ ਭੱਜਦਾ ਹੈ ਅਤੇ ਭਾਵੇਂ ਕੋਈ ਪਿੱਛਾ ਨਾ ਕਰੇ ਤਾਂ ਵੀ ਉਹ ਡਿੱਗ ਪੈਣਗੇ। 37 ਭਾਵੇਂ ਕੋਈ ਪਿੱਛਾ ਨਾ ਕਰੇ, ਤਾਂ ਵੀ ਉਹ ਤਲਵਾਰ ਦੇ ਭੈਅ ਤੋਂ ਇੱਕ ਦੂਜੇ ਉੱਤੇ ਡਿੱਗਣਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਹੋਣ ਲਈ ਤੁਹਾਡੇ ਵਿੱਚ ਕੁਝ ਜ਼ੋਰ ਨਾ ਰਹੇਗਾ। 38 ਤੁਸੀਂ ਵੱਖ-ਵੱਖ ਕੌਮਾਂ ਦੇ ਵਿੱਚ ਮਰ ਜਾਓਗੇ ਅਤੇ ਤੁਹਾਡੇ ਵੈਰੀਆਂ ਦਾ ਦੇਸ਼ ਤੁਹਾਨੂੰ ਨਿਗਲ ਜਾਵੇਗਾ, 39 ਅਤੇ ਤੁਹਾਡੇ ਵਿੱਚੋਂ ਜੋ ਬਚ ਜਾਣਗੇ ਉਹ ਤੁਹਾਡੇ ਵੈਰੀਆਂ ਦੇ ਦੇਸਾਂ ਵਿੱਚ ਆਪਣੀਆਂ ਬਦੀਆਂ ਦੇ ਕਾਰਨ ਕਮਜ਼ੋਰ ਹੋ ਜਾਣਗੇ, ਅਤੇ ਆਪਣੇ ਪੁਰਖਿਆਂ ਦੀਆਂ ਬਦੀਆਂ ਦੇ ਕਾਰਨ ਉਨ੍ਹਾਂ ਦੀ ਤਰ੍ਹਾਂ ਹੀ ਕਮਜ਼ੋਰ ਹੋ ਜਾਣਗੇ। 40 ਪਰ ਜੇਕਰ ਉਹ ਆਪਣੀ ਅਤੇ ਪੁਰਖਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ 41 ਅਤੇ ਇਸ ਕਾਰਨ ਹੀ ਮੈਂ ਵੀ ਉਨ੍ਹਾਂ ਦੇ ਵਿਰੁੱਧ ਚੱਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਦੇਸ਼ ਵਿੱਚ ਲਿਆਇਆ, ਤਾਂ ਜੇਕਰ ਉਸ ਵੇਲੇ ਉਨ੍ਹਾਂ ਦੇ ਅਸੁੰਨਤੀ ਦਿਲ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਸਜ਼ਾ ਨੂੰ ਮੰਨ ਲੈਣ, 42 ਤਦ ਜਿਹੜਾ ਨੇਮ ਮੈਂ ਯਾਕੂਬ ਦੇ ਨਾਲ ਅਤੇ ਜਿਹੜਾ ਨੇਮ ਮੈਂ ਇਸਹਾਕ ਦੇ ਨਾਲ ਅਤੇ ਅਬਰਾਹਾਮ ਦੇ ਨਾਲ ਬੰਨ੍ਹਿਆ ਸੀ, ਉਸ ਨੂੰ ਯਾਦ ਕਰਾਂਗਾ ਅਤੇ ਉਸ ਦੇਸ਼ ਨੂੰ ਵੀ ਮੈਂ ਯਾਦ ਕਰਾਂਗਾ। 43 ਉਹ ਦੇਸ਼ ਵੀ ਉਨ੍ਹਾਂ ਕੋਲੋਂ ਛੱਡਿਆ ਜਾ ਕੇ ਵਿਰਾਨ ਰਹੇਗਾ ਅਤੇ ਉਨ੍ਹਾਂ ਤੋਂ ਵਿਰਾਨ ਹੋ ਕੇ ਵੀ ਆਪਣੇ ਸਬਤਾਂ ਦਾ ਅਨੰਦ ਮਾਣੇਗਾ, ਅਤੇ ਉਹ ਆਪਣੀਆਂ ਬਦੀਆਂ ਦੀ ਸਜ਼ਾ ਮੰਨ ਲੈਣਗੇ, ਕਿਉਂ ਜੋ ਉਨ੍ਹਾਂ ਨੇ ਮੇਰੇ ਨਿਯਮਾਂ ਨੂੰ ਤਿਆਗ ਦਿੱਤਾ ਅਤੇ ਮੇਰੀਆਂ ਬਿਧੀਆਂ ਉਨ੍ਹਾਂ ਦੇ ਜੀਆਂ ਨੂੰ ਮਾੜੀਆਂ ਲੱਗੀਆਂ। 44 ਇਸ ਸਭ ਤੋਂ ਬਾਅਦ ਵੀ ਜਦ ਉਹ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਤਾਂ ਵੀ ਮੈਂ ਉਨ੍ਹਾਂ ਨੂੰ ਨਾ ਤਿਆਗਾਂਗਾ ਅਤੇ ਨਾ ਉਨ੍ਹਾਂ ਤੋਂ ਅਜਿਹੀ ਨਫ਼ਰਤ ਕਰਾਂਗਾ ਕਿ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਆਂ ਅਤੇ ਆਪਣੇ ਉਸ ਨੇਮ ਨੂੰ ਤੋੜ ਦਿਆਂ ਜੋ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ। 45 ਪਰ ਮੈਂ ਉਨ੍ਹਾਂ ਦੀ ਖਾਤਰ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੇ ਹੋਏ ਨੇਮ ਨੂੰ ਯਾਦ ਕਰਾਂਗਾ, ਜਿਨ੍ਹਾਂ ਨੂੰ ਮੈਂ ਕੌਮਾਂ ਦੇ ਵੇਖਦਿਆਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਉਨ੍ਹਾਂ ਦਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਹਾਂ। 46 ਜੋ ਬਿਧੀਆਂ, ਨਿਯਮ ਅਤੇ ਬਿਵਸਥਾ ਯਹੋਵਾਹ ਨੇ ਆਪਣੇ ਅਤੇ ਇਸਰਾਏਲੀਆਂ ਦੇ ਵਿਚਕਾਰ ਸੀਨਈ ਪਰਬਤ ਉੱਤੇ ਮੂਸਾ ਦੇ ਦੁਆਰਾ ਠਹਿਰਾਈਆਂ ਸਨ, ਉਹ ਇਹ ਹੀ ਹਨ।

In Other Versions

Leviticus 26 in the ANGEFD

Leviticus 26 in the ANTPNG2D

Leviticus 26 in the AS21

Leviticus 26 in the BAGH

Leviticus 26 in the BBPNG

Leviticus 26 in the BBT1E

Leviticus 26 in the BDS

Leviticus 26 in the BEV

Leviticus 26 in the BHAD

Leviticus 26 in the BIB

Leviticus 26 in the BLPT

Leviticus 26 in the BNT

Leviticus 26 in the BNTABOOT

Leviticus 26 in the BNTLV

Leviticus 26 in the BOATCB

Leviticus 26 in the BOATCB2

Leviticus 26 in the BOBCV

Leviticus 26 in the BOCNT

Leviticus 26 in the BOECS

Leviticus 26 in the BOGWICC

Leviticus 26 in the BOHCB

Leviticus 26 in the BOHCV

Leviticus 26 in the BOHLNT

Leviticus 26 in the BOHNTLTAL

Leviticus 26 in the BOICB

Leviticus 26 in the BOILNTAP

Leviticus 26 in the BOITCV

Leviticus 26 in the BOKCV

Leviticus 26 in the BOKCV2

Leviticus 26 in the BOKHWOG

Leviticus 26 in the BOKSSV

Leviticus 26 in the BOLCB

Leviticus 26 in the BOLCB2

Leviticus 26 in the BOMCV

Leviticus 26 in the BONAV

Leviticus 26 in the BONCB

Leviticus 26 in the BONLT

Leviticus 26 in the BONUT2

Leviticus 26 in the BOPLNT

Leviticus 26 in the BOSCB

Leviticus 26 in the BOSNC

Leviticus 26 in the BOTLNT

Leviticus 26 in the BOVCB

Leviticus 26 in the BOYCB

Leviticus 26 in the BPBB

Leviticus 26 in the BPH

Leviticus 26 in the BSB

Leviticus 26 in the CCB

Leviticus 26 in the CUV

Leviticus 26 in the CUVS

Leviticus 26 in the DBT

Leviticus 26 in the DGDNT

Leviticus 26 in the DHNT

Leviticus 26 in the DNT

Leviticus 26 in the ELBE

Leviticus 26 in the EMTV

Leviticus 26 in the ESV

Leviticus 26 in the FBV

Leviticus 26 in the FEB

Leviticus 26 in the GGMNT

Leviticus 26 in the GNT

Leviticus 26 in the HARY

Leviticus 26 in the HNT

Leviticus 26 in the IRVA

Leviticus 26 in the IRVB

Leviticus 26 in the IRVG

Leviticus 26 in the IRVH

Leviticus 26 in the IRVK

Leviticus 26 in the IRVM

Leviticus 26 in the IRVM2

Leviticus 26 in the IRVO

Leviticus 26 in the IRVT

Leviticus 26 in the IRVT2

Leviticus 26 in the IRVU

Leviticus 26 in the ISVN

Leviticus 26 in the JSNT

Leviticus 26 in the KAPI

Leviticus 26 in the KBT1ETNIK

Leviticus 26 in the KBV

Leviticus 26 in the KJV

Leviticus 26 in the KNFD

Leviticus 26 in the LBA

Leviticus 26 in the LBLA

Leviticus 26 in the LNT

Leviticus 26 in the LSV

Leviticus 26 in the MAAL

Leviticus 26 in the MBV

Leviticus 26 in the MBV2

Leviticus 26 in the MHNT

Leviticus 26 in the MKNFD

Leviticus 26 in the MNG

Leviticus 26 in the MNT

Leviticus 26 in the MNT2

Leviticus 26 in the MRS1T

Leviticus 26 in the NAA

Leviticus 26 in the NASB

Leviticus 26 in the NBLA

Leviticus 26 in the NBS

Leviticus 26 in the NBVTP

Leviticus 26 in the NET2

Leviticus 26 in the NIV11

Leviticus 26 in the NNT

Leviticus 26 in the NNT2

Leviticus 26 in the NNT3

Leviticus 26 in the PDDPT

Leviticus 26 in the PFNT

Leviticus 26 in the RMNT

Leviticus 26 in the SBIAS

Leviticus 26 in the SBIBS

Leviticus 26 in the SBIBS2

Leviticus 26 in the SBICS

Leviticus 26 in the SBIDS

Leviticus 26 in the SBIGS

Leviticus 26 in the SBIHS

Leviticus 26 in the SBIIS

Leviticus 26 in the SBIIS2

Leviticus 26 in the SBIIS3

Leviticus 26 in the SBIKS

Leviticus 26 in the SBIKS2

Leviticus 26 in the SBIMS

Leviticus 26 in the SBIOS

Leviticus 26 in the SBIPS

Leviticus 26 in the SBISS

Leviticus 26 in the SBITS

Leviticus 26 in the SBITS2

Leviticus 26 in the SBITS3

Leviticus 26 in the SBITS4

Leviticus 26 in the SBIUS

Leviticus 26 in the SBIVS

Leviticus 26 in the SBT

Leviticus 26 in the SBT1E

Leviticus 26 in the SCHL

Leviticus 26 in the SNT

Leviticus 26 in the SUSU

Leviticus 26 in the SUSU2

Leviticus 26 in the SYNO

Leviticus 26 in the TBIAOTANT

Leviticus 26 in the TBT1E

Leviticus 26 in the TBT1E2

Leviticus 26 in the TFTIP

Leviticus 26 in the TFTU

Leviticus 26 in the TGNTATF3T

Leviticus 26 in the THAI

Leviticus 26 in the TNFD

Leviticus 26 in the TNT

Leviticus 26 in the TNTIK

Leviticus 26 in the TNTIL

Leviticus 26 in the TNTIN

Leviticus 26 in the TNTIP

Leviticus 26 in the TNTIZ

Leviticus 26 in the TOMA

Leviticus 26 in the TTENT

Leviticus 26 in the UBG

Leviticus 26 in the UGV

Leviticus 26 in the UGV2

Leviticus 26 in the UGV3

Leviticus 26 in the VBL

Leviticus 26 in the VDCC

Leviticus 26 in the YALU

Leviticus 26 in the YAPE

Leviticus 26 in the YBVTP

Leviticus 26 in the ZBP