Luke 19 (IRVP)

1 ਯਿਸੂ ਯਰੀਹੋ ਦੇ ਵਿੱਚੋਂ ਦੀ ਨਿੱਕਲ ਰਿਹਾ ਸੀ। 2 ਵੇਖੋ ਜ਼ੱਕੀ ਨਾਮ ਦਾ ਇੱਕ ਆਦਮੀ ਸੀ, ਜਿਹੜਾ ਚੁੰਗੀ ਲੈਣ ਵਾਲਿਆਂ ਦਾ ਸਰਦਾਰ ਅਤੇ ਧਨਵਾਨ ਸੀ। 3 ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਯਤਨ ਕੀਤਾ ਜੋ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸਕਿਆ ਕਿਉਂ ਜੋ ਉਸ ਦਾ ਕੱਦ ਮਧਰਾ ਸੀ। 4 ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਰੁੱਖ ਉੱਤੇ ਚੜ੍ਹ ਗਿਆ ਜੋ ਯਿਸੂ ਨੂੰ ਵੇਖ ਸਕੇ ਕਿਉਂ ਜੋ ਉਸ ਨੇ ਉਸੇ ਰਸਤੇ ਲੰਘਣਾ ਸੀ। 5 ਜਦ ਯਿਸੂ ਉਸ ਜਗਾ ਆਇਆ ਤਾਂ ਉੱਪਰ ਨਜ਼ਰ ਮਾਰ ਕੇ ਉਸ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਠਹਿਰਣਾ ਹੈ। 6 ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਨੂੰ ਆਦਰ-ਸਤਿਕਾਰ ਨਾਲ ਘਰ ਲੈ ਗਿਆ। 7 ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਆਦਮੀ ਦੇ ਘਰ ਜਾ ਠਹਿਰਿਆ ਹੈ। 8 ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ। 9 ਯਿਸੂ ਨੇ ਉਸ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ। 10 ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ। 11 ਜਦ ਉਹ ਇਹ ਗੱਲਾਂ ਨੂੰ ਸੁਣਦੇ ਸਨ ਤਾਂ ਯਿਸੂ ਨੇ ਹੋਰ ਇੱਕ ਦ੍ਰਿਸ਼ਟਾਂਤ ਦਿੱਤਾ, ਇਸ ਲਈ ਜੋ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਉਹ ਸਮਝੇ ਸਨ ਕਿ ਪਰਮੇਸ਼ੁਰ ਦਾ ਰਾਜ ਹੁਣੇ ਪਰਗਟ ਹੋਣ ਵਾਲਾ ਹੈ। 12 ਉਸ ਨੇ ਆਖਿਆ ਕਿ ਇੱਕ ਅਮੀਰ ਦੂਰ ਦੇਸ ਨੂੰ ਗਿਆ, ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ। 13 ਅਤੇ ਉਸ ਨੇ ਆਪਣੇ ਦਸ ਨੌਕਰਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੱਕ ਮੈਂ ਨਾ ਆਵਾਂ ਤੁਸੀਂ ਇਨ੍ਹਾਂ ਰੁਪਿਆਂ ਨਾਲ ਵਪਾਰ ਕਰੋ। 14 ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ। 15 ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ। 16 ਤਦ ਪਹਿਲੇ ਨੇ ਆਣ ਕੇ ਕਿਹਾ, ਸੁਆਮੀ ਜੀ, ਮੈਂ ਤੁਹਾਡੀ ਅਸ਼ਰਫ਼ੀ ਦੇ ਨਾਲ ਦਸ ਅਸ਼ਰਫ਼ੀਆਂ ਹੋਰ ਕਮਾਈਆਂ ਹਨ। 17 ਤਾਂ ਉਸ ਨੇ ਦਾਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੋ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ। 18 ਅਤੇ ਦੂਜੇ ਨੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨਾਲ ਮੈਂ ਪੰਜ ਅਸ਼ਰਫ਼ੀਆਂ ਹੋਰ ਕਮਾਈਆਂ ਹਨ। 19 ਤਾਂ ਉਸ ਨੇ ਦੂਜੇ ਦਾਸ ਨੂੰ ਵੀ ਆਖਿਆ ਕਿ ਤੂੰ ਵੀ ਪੰਜਾਂ ਨਗਰਾਂ ਉੱਤੇ ਅਧਿਕਾਰ ਰੱਖ। 20 ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਇਹ ਤੁਹਾਡੀ ਅਸ਼ਰਫ਼ੀ ਹੈ ਜਿਸ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ। 21 ਇਸ ਲਈ ਜੋ ਮੈਂ ਤੁਹਾਡੇ ਕੋਲੋਂ ਡਰਿਆ ਕਿਉਂ ਜੋ ਤੁਸੀਂ ਸਖ਼ਤ ਸੁਭਾਅ ਵਾਲੇ ਆਦਮੀ ਹੋ। ਜੋ ਤੁਸੀਂ ਨਹੀਂ ਰੱਖਿਆ ਉੱਥੋਂ ਚੁੱਕਦੇ ਹੋ ਅਤੇ ਜਿੱਥੇ ਨਹੀਂ ਬੀਜਿਆ ਉੱਥੋਂ ਵੱਢਦੇ ਹੋ। 22 ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ। 23 ਫੇਰ ਤੂੰ ਮੇਰੇ ਰੁਪਏ ਸ਼ਾਹੂਕਾਰ ਦੇ ਕੋਲ ਕਿਉਂ ਨਾ ਰੱਖੇ, ਜੋ ਮੈਂ ਆਣ ਕੇ ਉਨ੍ਹਾਂ ਨੂੰ ਵਿਆਜ ਸਮੇਤ ਵਸੂਲ ਕਰ ਲੈਂਦਾ? 24 ਅਤੇ ਉਸ ਨੇ ਉਨ੍ਹਾਂ ਨੌਕਰਾਂ ਨੂੰ ਜਿਹੜੇ ਕੋਲ ਖੜ੍ਹੇ ਸਨ ਆਖਿਆ, ਅਸ਼ਰਫ਼ੀ ਉਸ ਦੁਸ਼ਟ ਦਾਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਅਸ਼ਰਫ਼ੀਆਂ ਹਨ, ਉਸ ਨੂੰ ਦਿਉ। 25 ਤਾਂ ਉਨ੍ਹਾਂ ਨੇ ਉਸ ਨੂੰ ਕਿਹਾ, ਸੁਆਮੀ ਜੀ ਉਸ ਦੇ ਕੋਲ ਦਸ ਅਸ਼ਰਫ਼ੀਆਂ ਹਨ। 26 ਮੈਂ ਤੁਹਾਨੂੰ ਆਖਦਾ ਹਾਂ ਕਿ ਜਿਸ ਕਿਸੇ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਦੇ ਕੋਲ ਨਹੀਂ ਹੈ ਉਸ ਕੋਲੋਂ ਜੋ ਹੈ ਉਹ ਵੀ ਲੈ ਲਿਆ ਜਾਵੇਗਾ। 27 ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ! 28 ਇਹ ਗੱਲਾਂ ਕਰ ਕੇ ਯਿਸੂ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ-ਅੱਗੇ ਤੁਰਿਆ ਜਾਂਦਾ ਸੀ। 29 ਅਤੇ ਇਹ ਹੋਇਆ ਕਿ ਜਦ ਉਹ ਉਸ ਪਹਾੜ ਕੋਲ ਜਿਹੜਾ ਜ਼ੈਤੂਨ ਅਖਵਾਉਂਦਾ ਹੈ, ਬੈਤਫ਼ਗਾ ਅਤੇ ਬੈਤਅਨੀਆ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ 30 ਕਿ ਸਾਹਮਣੇ ਪਿੰਡ ਨੂੰ ਜਾਓ ਅਤੇ ਉੱਥੇ ਪਹੁੰਚ ਕੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਸ ਨੂੰ ਖੋਲ੍ਹ ਲਿਆਓ। 31 ਅਤੇ ਜੇ ਕੋਈ ਤੁਹਾਨੂੰ ਪੁੱਛੇ ਕਿ ਤੁਸੀਂ ਇਸ ਨੂੰ ਕਿਉਂ ਖੋਲ੍ਹਦੇ ਹੋ? ਤਾਂ ਇਹ ਆਖਣਾ ਜੋ ਪ੍ਰਭੂ ਨੂੰ ਇਸ ਦੀ ਲੋੜ ਹੈ। 32 ਸੋ ਜਿਹੜੇ ਭੇਜੇ ਗਏ ਸਨ ਉਨ੍ਹਾਂ ਨੇ ਉਸ ਪਿੰਡ ਵਿੱਚ ਜਾ ਕੇ ਜਿਸ ਤਰ੍ਹਾਂ ਉਨ੍ਹਾਂ ਨੂੰ ਕਿਹਾ ਸੀ ਉਸੇ ਤਰ੍ਹਾਂ ਵੇਖਿਆ। 33 ਅਤੇ ਜਦ ਉਸ ਗਧੀ ਦੇ ਬੱਚੇ ਨੂੰ ਖੋਲ੍ਹਦੇ ਸਨ, ਤਾਂ ਉਸ ਦੇ ਮਾਲਕਾਂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਬੱਚੇ ਨੂੰ ਕਿਉਂ ਖੋਲ੍ਹਦੇ ਹੋ? 34 ਫੇਰ ਉਨ੍ਹਾਂ ਨੇ ਉੱਤਰ ਦਿੱਤਾ ਕਿ ਪ੍ਰਭੂ ਨੂੰ ਇਸ ਦੀ ਲੋੜ ਹੈ। 35 ਉਹ ਉਸ ਨੂੰ ਯਿਸੂ ਦੇ ਕੋਲ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਤੇ ਪਾ ਕੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ। 36 ਜਿਸ ਸਮੇਂ ਉਹ ਅੱਗੇ ਵਧਿਆ ਜਾਂਦਾ ਸੀ ਤਾਂ ਲੋਕੀ ਆਪਣੇ ਕੱਪੜੇ ਉਸ ਦੀ ਰਾਹ ਵਿੱਚ ਵਿਛਾਉਂਦੇ ਸਨ। 37 ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ 38 ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ! 39 ਤਦ ਭੀੜ ਵਿੱਚ ਕਿੰਨਿਆਂ ਫ਼ਰੀਸੀਆਂ ਨੇ ਉਸ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਚੁੱਪ ਕਰਾ! 40 ਯਿਸੂ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਇਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ! 41 ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ 42 ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ। 43 ਕਿਉਂਕਿ ਉਹ ਦਿਨ ਤੇਰੇ ਉੱਤੇ ਆਉਣਗੇ ਜਦ ਤੇਰੇ ਵੈਰੀ ਤੇਰੇ ਵਿਰੁੱਧ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚਾਰੋਂ ਪਾਸੋਂ ਤੈਨੂੰ ਦੱਬਣਗੇ, 44 ਅਤੇ ਤੇਰੇ ਬੱਚਿਆਂ ਸਮੇਤ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਤੇ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ, ਕਿਉਂ ਜੋ ਤੂੰ ਆਪਣੀ ਭਲਾਈ ਦੇ ਮੌਕੇ ਨੂੰ ਨਾ ਜਾਣਿਆ। 45 ਫਿਰ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਵੇਚਦੇ ਸਨ ਬਾਹਰ ਕੱਢਣ ਲੱਗਾ। 46 ਉਨ੍ਹਾਂ ਨੂੰ ਆਖਿਆ ਕਿ ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਸ ਨੂੰ ਡਾਕੂਆਂ ਦਾ ਅੱਡਾ ਬਣਾ ਦਿੱਤਾ ਹੈ। 47 ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ। 48 ਪਰ ਇਹ ਕਰਨ ਦਾ ਕੋਈ ਤਰੀਕਾ ਨਾ ਲੱਭਿਆ ਕਿਉਂ ਜੋ ਸਭ ਲੋਕ ਉਸ ਦੀ ਸੁਣਨ ਵਿੱਚ ਲੀਨ ਸਨ।

In Other Versions

Luke 19 in the ANGEFD

Luke 19 in the ANTPNG2D

Luke 19 in the AS21

Luke 19 in the BAGH

Luke 19 in the BBPNG

Luke 19 in the BBT1E

Luke 19 in the BDS

Luke 19 in the BEV

Luke 19 in the BHAD

Luke 19 in the BIB

Luke 19 in the BLPT

Luke 19 in the BNT

Luke 19 in the BNTABOOT

Luke 19 in the BNTLV

Luke 19 in the BOATCB

Luke 19 in the BOATCB2

Luke 19 in the BOBCV

Luke 19 in the BOCNT

Luke 19 in the BOECS

Luke 19 in the BOGWICC

Luke 19 in the BOHCB

Luke 19 in the BOHCV

Luke 19 in the BOHLNT

Luke 19 in the BOHNTLTAL

Luke 19 in the BOICB

Luke 19 in the BOILNTAP

Luke 19 in the BOITCV

Luke 19 in the BOKCV

Luke 19 in the BOKCV2

Luke 19 in the BOKHWOG

Luke 19 in the BOKSSV

Luke 19 in the BOLCB

Luke 19 in the BOLCB2

Luke 19 in the BOMCV

Luke 19 in the BONAV

Luke 19 in the BONCB

Luke 19 in the BONLT

Luke 19 in the BONUT2

Luke 19 in the BOPLNT

Luke 19 in the BOSCB

Luke 19 in the BOSNC

Luke 19 in the BOTLNT

Luke 19 in the BOVCB

Luke 19 in the BOYCB

Luke 19 in the BPBB

Luke 19 in the BPH

Luke 19 in the BSB

Luke 19 in the CCB

Luke 19 in the CUV

Luke 19 in the CUVS

Luke 19 in the DBT

Luke 19 in the DGDNT

Luke 19 in the DHNT

Luke 19 in the DNT

Luke 19 in the ELBE

Luke 19 in the EMTV

Luke 19 in the ESV

Luke 19 in the FBV

Luke 19 in the FEB

Luke 19 in the GGMNT

Luke 19 in the GNT

Luke 19 in the HARY

Luke 19 in the HNT

Luke 19 in the IRVA

Luke 19 in the IRVB

Luke 19 in the IRVG

Luke 19 in the IRVH

Luke 19 in the IRVK

Luke 19 in the IRVM

Luke 19 in the IRVM2

Luke 19 in the IRVO

Luke 19 in the IRVT

Luke 19 in the IRVT2

Luke 19 in the IRVU

Luke 19 in the ISVN

Luke 19 in the JSNT

Luke 19 in the KAPI

Luke 19 in the KBT1ETNIK

Luke 19 in the KBV

Luke 19 in the KJV

Luke 19 in the KNFD

Luke 19 in the LBA

Luke 19 in the LBLA

Luke 19 in the LNT

Luke 19 in the LSV

Luke 19 in the MAAL

Luke 19 in the MBV

Luke 19 in the MBV2

Luke 19 in the MHNT

Luke 19 in the MKNFD

Luke 19 in the MNG

Luke 19 in the MNT

Luke 19 in the MNT2

Luke 19 in the MRS1T

Luke 19 in the NAA

Luke 19 in the NASB

Luke 19 in the NBLA

Luke 19 in the NBS

Luke 19 in the NBVTP

Luke 19 in the NET2

Luke 19 in the NIV11

Luke 19 in the NNT

Luke 19 in the NNT2

Luke 19 in the NNT3

Luke 19 in the PDDPT

Luke 19 in the PFNT

Luke 19 in the RMNT

Luke 19 in the SBIAS

Luke 19 in the SBIBS

Luke 19 in the SBIBS2

Luke 19 in the SBICS

Luke 19 in the SBIDS

Luke 19 in the SBIGS

Luke 19 in the SBIHS

Luke 19 in the SBIIS

Luke 19 in the SBIIS2

Luke 19 in the SBIIS3

Luke 19 in the SBIKS

Luke 19 in the SBIKS2

Luke 19 in the SBIMS

Luke 19 in the SBIOS

Luke 19 in the SBIPS

Luke 19 in the SBISS

Luke 19 in the SBITS

Luke 19 in the SBITS2

Luke 19 in the SBITS3

Luke 19 in the SBITS4

Luke 19 in the SBIUS

Luke 19 in the SBIVS

Luke 19 in the SBT

Luke 19 in the SBT1E

Luke 19 in the SCHL

Luke 19 in the SNT

Luke 19 in the SUSU

Luke 19 in the SUSU2

Luke 19 in the SYNO

Luke 19 in the TBIAOTANT

Luke 19 in the TBT1E

Luke 19 in the TBT1E2

Luke 19 in the TFTIP

Luke 19 in the TFTU

Luke 19 in the TGNTATF3T

Luke 19 in the THAI

Luke 19 in the TNFD

Luke 19 in the TNT

Luke 19 in the TNTIK

Luke 19 in the TNTIL

Luke 19 in the TNTIN

Luke 19 in the TNTIP

Luke 19 in the TNTIZ

Luke 19 in the TOMA

Luke 19 in the TTENT

Luke 19 in the UBG

Luke 19 in the UGV

Luke 19 in the UGV2

Luke 19 in the UGV3

Luke 19 in the VBL

Luke 19 in the VDCC

Luke 19 in the YALU

Luke 19 in the YAPE

Luke 19 in the YBVTP

Luke 19 in the ZBP