Matthew 10 (IRVP)

1 ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ। 2 ਬਾਰਾਂ ਰਸੂਲਾਂ ਦੇ ਇਹ ਨਾਮ ਹਨ, ਪਹਿਲਾ ਸ਼ਮਊਨ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸ ਦਾ ਭਰਾ ਯੂਹੰਨਾ, 3 ਫ਼ਿਲਿਪੁੱਸ, ਬਰਥੁਲਮਈ, ਥੋਮਾ ਅਤੇ ਮੱਤੀ ਚੂੰਗੀ ਲੈਣ ਵਾਲਾ, ਹਲਫ਼ਈ ਦਾ ਪੁੱਤਰ ਯਾਕੂਬ ਅਤੇ ਥੱਦਈ, 4 ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਹ ਨੂੰ ਫੜਵਾ ਵੀ ਦਿੱਤਾ। 5 ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: “ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ”। 6 ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ। 7 ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ। 8 ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ। 9 ਸੋਨਾ, ਚਾਂਦੀ ਅਤੇ ਤਾਂਬਾ ਆਪਣੇ ਕਮਰ ਕੱਸੇ ਵਿੱਚ ਨਾ ਲਓ। 10 ਅਤੇ ਨਾ ਰਾਹ ਦੇ ਲਈ ਝੋਲਾ ਨਾ ਦੋ ਕੁੜਤੇ ਨਾ ਜੁੱਤੀ ਅਤੇ ਨਾ ਲਾਠੀ ਲਓ ਕਿਉਂ ਜੋ ਮਜ਼ਦੂਰ ਆਪਣੇ ਭੋਜਨ ਦਾ ਹੱਕਦਾਰ ਹੈ। 11 ਅਤੇ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਵੜੋ ਪੁੱਛੋ ਕਿ ਇੱਥੇ ਕੌਣ ਯੋਗ ਹੈ, ਜਿੰਨਾਂ ਚਿਰ ਉੱਥੋਂ ਨਾ ਤੁਰੋ, ਉੱਥੇ ਹੀ ਠਹਿਰੇ ਰਹੋ l 12 ਅਤੇ ਘਰ ਵਿੱਚ ਵੜਦਿਆਂ ਉਹ ਦੀ ਸੁੱਖ ਮੰਗੋ। 13 ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ। 14 ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਨਾ ਤੁਹਾਡੀਆਂ ਗੱਲਾਂ ਸੁਣੇ, ਤਾਂ ਤੁਸੀਂ ਉਸ ਘਰ ਜਾਂ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ। 15 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ। 16 ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ। 17 ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ। 18 ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ। 19 ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ। 20 ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ। 21 ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ। 22 ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ। 23 ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ। 24 ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਨਾ ਨੌਕਰ ਆਪਣੇ ਮਾਲਕ ਨਾਲੋਂ। 25 ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ (ਮੂਲ ਭਾਸ਼ਾ ਵਿੱਚ ਬਾਲਜਬੂਲ) ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ। 26 ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ ਜਿਹੜੀ ਪ੍ਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ। 27 ਜੋ ਕੁਝ ਵੀ ਮੈਂ ਤੁਹਾਨੂੰ ਹਨ੍ਹੇਰੇ ਵਿੱਚ ਆਖਦਾ ਹਾਂ ਤੁਸੀਂ ਉਹ ਨੂੰ ਚਾਨਣ ਵਿੱਚ ਆਖੋ, ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋ ਕੋਠਿਆਂ ਉੱਤੇ ਉਹ ਦਾ ਪ੍ਰਚਾਰ ਕਰੋ। 28 ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ। 29 ਕੀ, ਇੱਕ ਪੈਸੇ ਨੂੰ ਦੋ ਚਿੜੀਆਂ ਨਹੀਂ ਵਿਕਦੀਆਂ? ਫਿਰ ਵੀ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ। 30 ਪਰ ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। 31 ਇਸ ਲਈ ਨਾ ਡਰੋ। ਤੁਸੀਂ ਚਿੜੀਆਂ ਨਾਲੋਂ ਉੱਤਮ ਹੋ। 32 ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ। 33 ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ। 34 ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ। 35 ਕਿਉਂਕਿ ਮੈਂ ਪੁੱਤਰ ਨੂੰ ਉਹ ਦੇ ਪਿਤਾ ਤੋਂ, ਧੀ ਨੂੰ ਉਹ ਦੀ ਮਾਂ ਤੋਂ ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅਲੱਗ ਕਰਨ ਆਇਆ ਹਾਂ। 36 ਅਤੇ ਮਨੁੱਖ ਦੇ ਵੈਰੀ ਉਹ ਦੇ ਘਰ ਵਾਲੇ ਹੀ ਹੋਣਗੇ। 37 ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ। 38 ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ। 39 ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ। 40 ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ। 41 ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ। 42 ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ।

In Other Versions

Matthew 10 in the ANGEFD

Matthew 10 in the ANTPNG2D

Matthew 10 in the AS21

Matthew 10 in the BAGH

Matthew 10 in the BBPNG

Matthew 10 in the BBT1E

Matthew 10 in the BDS

Matthew 10 in the BEV

Matthew 10 in the BHAD

Matthew 10 in the BIB

Matthew 10 in the BLPT

Matthew 10 in the BNT

Matthew 10 in the BNTABOOT

Matthew 10 in the BNTLV

Matthew 10 in the BOATCB

Matthew 10 in the BOATCB2

Matthew 10 in the BOBCV

Matthew 10 in the BOCNT

Matthew 10 in the BOECS

Matthew 10 in the BOGWICC

Matthew 10 in the BOHCB

Matthew 10 in the BOHCV

Matthew 10 in the BOHLNT

Matthew 10 in the BOHNTLTAL

Matthew 10 in the BOICB

Matthew 10 in the BOILNTAP

Matthew 10 in the BOITCV

Matthew 10 in the BOKCV

Matthew 10 in the BOKCV2

Matthew 10 in the BOKHWOG

Matthew 10 in the BOKSSV

Matthew 10 in the BOLCB

Matthew 10 in the BOLCB2

Matthew 10 in the BOMCV

Matthew 10 in the BONAV

Matthew 10 in the BONCB

Matthew 10 in the BONLT

Matthew 10 in the BONUT2

Matthew 10 in the BOPLNT

Matthew 10 in the BOSCB

Matthew 10 in the BOSNC

Matthew 10 in the BOTLNT

Matthew 10 in the BOVCB

Matthew 10 in the BOYCB

Matthew 10 in the BPBB

Matthew 10 in the BPH

Matthew 10 in the BSB

Matthew 10 in the CCB

Matthew 10 in the CUV

Matthew 10 in the CUVS

Matthew 10 in the DBT

Matthew 10 in the DGDNT

Matthew 10 in the DHNT

Matthew 10 in the DNT

Matthew 10 in the ELBE

Matthew 10 in the EMTV

Matthew 10 in the ESV

Matthew 10 in the FBV

Matthew 10 in the FEB

Matthew 10 in the GGMNT

Matthew 10 in the GNT

Matthew 10 in the HARY

Matthew 10 in the HNT

Matthew 10 in the IRVA

Matthew 10 in the IRVB

Matthew 10 in the IRVG

Matthew 10 in the IRVH

Matthew 10 in the IRVK

Matthew 10 in the IRVM

Matthew 10 in the IRVM2

Matthew 10 in the IRVO

Matthew 10 in the IRVT

Matthew 10 in the IRVT2

Matthew 10 in the IRVU

Matthew 10 in the ISVN

Matthew 10 in the JSNT

Matthew 10 in the KAPI

Matthew 10 in the KBT1ETNIK

Matthew 10 in the KBV

Matthew 10 in the KJV

Matthew 10 in the KNFD

Matthew 10 in the LBA

Matthew 10 in the LBLA

Matthew 10 in the LNT

Matthew 10 in the LSV

Matthew 10 in the MAAL

Matthew 10 in the MBV

Matthew 10 in the MBV2

Matthew 10 in the MHNT

Matthew 10 in the MKNFD

Matthew 10 in the MNG

Matthew 10 in the MNT

Matthew 10 in the MNT2

Matthew 10 in the MRS1T

Matthew 10 in the NAA

Matthew 10 in the NASB

Matthew 10 in the NBLA

Matthew 10 in the NBS

Matthew 10 in the NBVTP

Matthew 10 in the NET2

Matthew 10 in the NIV11

Matthew 10 in the NNT

Matthew 10 in the NNT2

Matthew 10 in the NNT3

Matthew 10 in the PDDPT

Matthew 10 in the PFNT

Matthew 10 in the RMNT

Matthew 10 in the SBIAS

Matthew 10 in the SBIBS

Matthew 10 in the SBIBS2

Matthew 10 in the SBICS

Matthew 10 in the SBIDS

Matthew 10 in the SBIGS

Matthew 10 in the SBIHS

Matthew 10 in the SBIIS

Matthew 10 in the SBIIS2

Matthew 10 in the SBIIS3

Matthew 10 in the SBIKS

Matthew 10 in the SBIKS2

Matthew 10 in the SBIMS

Matthew 10 in the SBIOS

Matthew 10 in the SBIPS

Matthew 10 in the SBISS

Matthew 10 in the SBITS

Matthew 10 in the SBITS2

Matthew 10 in the SBITS3

Matthew 10 in the SBITS4

Matthew 10 in the SBIUS

Matthew 10 in the SBIVS

Matthew 10 in the SBT

Matthew 10 in the SBT1E

Matthew 10 in the SCHL

Matthew 10 in the SNT

Matthew 10 in the SUSU

Matthew 10 in the SUSU2

Matthew 10 in the SYNO

Matthew 10 in the TBIAOTANT

Matthew 10 in the TBT1E

Matthew 10 in the TBT1E2

Matthew 10 in the TFTIP

Matthew 10 in the TFTU

Matthew 10 in the TGNTATF3T

Matthew 10 in the THAI

Matthew 10 in the TNFD

Matthew 10 in the TNT

Matthew 10 in the TNTIK

Matthew 10 in the TNTIL

Matthew 10 in the TNTIN

Matthew 10 in the TNTIP

Matthew 10 in the TNTIZ

Matthew 10 in the TOMA

Matthew 10 in the TTENT

Matthew 10 in the UBG

Matthew 10 in the UGV

Matthew 10 in the UGV2

Matthew 10 in the UGV3

Matthew 10 in the VBL

Matthew 10 in the VDCC

Matthew 10 in the YALU

Matthew 10 in the YAPE

Matthew 10 in the YBVTP

Matthew 10 in the ZBP