Matthew 14 (IRVP)
1 ਉਸ ਸਮੇਂ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ। 2 ਅਤੇ ਆਪਣੇ ਨੌਕਰਾਂ ਨੂੰ ਆਖਿਆ, ਇਹ ਯੂਹੰਨਾ ਬਪਤਿਸਮਾ ਦੇਣ ਵਾਲਾ ਹੈ। ਉਹ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ ਅਤੇ ਇਸੇ ਲਈ ਉਹ ਦੇ ਵਿੱਚ ਇਹ ਸ਼ਕਤੀਆਂ ਕੰਮ ਕਰਦੀਆਂ ਹਨ! 3 ਹੇਰੋਦੇਸ ਨੇ ਆਪਣੇ ਭਰਾ ਫ਼ਿਲਿਪੁੱਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ। 4 ਇਸ ਲਈ ਜੋ ਯੂਹੰਨਾ ਨੇ ਉਸ ਨੂੰ ਆਖਿਆ ਸੀ ਕਿ ਉਹ ਦਾ ਰੱਖਣਾ ਤੁਹਾਨੂੰ ਯੋਗ ਨਹੀਂ। 5 ਉਹ ਉਸ ਨੂੰ ਮਾਰ ਸੁੱਟਣਾ ਚਾਹੁੰਦਾ ਸੀ ਪਰ ਲੋਕਾਂ ਤੋਂ ਡਰਿਆ ਕਿਉਂ ਜੋ ਉਹ ਉਸ ਨੂੰ ਨਬੀ ਮੰਨਦੇ ਸਨ। 6 ਪਰ ਜਦੋਂ ਹੇਰੋਦੇਸ ਦਾ ਜਨਮ ਦਿਨ ਆਇਆ ਤਦ ਹੇਰੋਦਿਯਾਸ ਦੀ ਧੀ ਨੇ ਨੱਚ ਕੇ ਹੇਰੋਦੇਸ ਨੂੰ ਖੁਸ਼ ਕੀਤਾ। 7 ਤਾਂ ਹੇਰੋਦੇਸ ਨੇ ਸਹੁੰ ਖਾਧੀ ਕਿ ਜੋ ਕੁਝ ਉਹ ਮੰਗੇ, ਮੈਂ ਉਸ ਨੂੰ ਦੇਵਾਂਗਾ। 8 ਤਾਂ ਉਸ ਨੇ ਆਪਣੀ ਮਾਂ ਦੁਆਰਾ ਉਕਸਾਏ ਜਾਣ ਕਰਕੇ ਕਿਹਾ ਕਿ, “ਹੁਣੇ ਇੱਥੇ, ਮੈਨੂੰ ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਸਿਰ ਥਾਲ ਵਿੱਚ ਰੱਖ ਕੇ ਦਿਓ”। 9 ਤਦ ਰਾਜਾ ਬਹੁਤ ਉਦਾਸ ਹੋਇਆ, ਪਰ ਆਪਣੀ ਸਹੁੰ ਅਤੇ ਉਨ੍ਹਾਂ ਲੋਕਾਂ ਦੇ ਕਾਰਨ ਜਿਹੜੇ ਉਹ ਦੇ ਨਾਲ ਬੈਠੇ ਸਨ, ਉਸ ਨੇ ਇਸ ਦਾ ਹੁਕਮ ਕਰ ਦਿੱਤਾ। 10 ਅਤੇ ਮਨੁੱਖ ਭੇਜ ਕੇ ਕੈਦਖ਼ਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁੱਟਿਆ। 11 ਅਤੇ ਉਹ ਦਾ ਸਿਰ ਥਾਲ ਵਿੱਚ ਲਿਆਂਦਾ ਅਤੇ ਕੁੜੀ ਨੂੰ ਦਿੱਤਾ ਗਿਆ ਅਤੇ ਉਹ ਆਪਣੀ ਮਾਂ ਦੇ ਕੋਲ ਲੈ ਗਈ। 12 ਅਤੇ ਉਹ ਦੇ ਚੇਲਿਆਂ ਨੇ ਉੱਥੇ ਜਾ ਕੇ ਲਾਸ਼ ਚੁੱਕੀ, ਉਸ ਨੂੰ ਦਫ਼ਨਾਇਆ ਅਤੇ ਆਣ ਕੇ ਯਿਸੂ ਨੂੰ ਖ਼ਬਰ ਦਿੱਤੀ। 13 ਜਦੋਂ ਯਿਸੂ ਨੇ ਇਹ ਸੁਣਿਆ, ਉਹ ਉੱਥੋਂ ਬੇੜੀ ਉੱਤੇ ਚੜ੍ਹ ਕੇ ਇੱਕ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ। 14 ਜਦੋਂ ਉਹ ਬੇੜੀ ਵਿੱਚੋਂ ਉਤਰਿਆ ਤਾਂ ਉਸ ਨੇ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ। 15 ਅਤੇ ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਹੁਣ ਦਿਨ ਬਹੁਤ ਢਲ ਗਿਆ ਹੈ। ਲੋਕਾਂ ਨੂੰ ਵਿਦਾ ਕਰ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ। 16 ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਨ੍ਹਾਂ ਨੂੰ ਜਾਣ ਦੀ ਜ਼ਰੂਰਤ ਨਹੀਂ। ਤੁਸੀਂ ਉਨ੍ਹਾਂ ਦੇ ਲਈ ਭੋਜਨ ਦਾ ਪ੍ਰਬੰਧ ਕਰੋ। 17 ਪਰ ਉਨ੍ਹਾਂ ਉਸ ਨੂੰ ਕਿਹਾ, ਇੱਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ। 18 ਤਾਂ ਉਹ ਬੋਲਿਆ, ਉਨ੍ਹਾਂ ਨੂੰ ਇੱਥੇ ਮੇਰੇ ਕੋਲ ਲਿਆਓ। 19 ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ। 20 ਅਤੇ ਸਭ ਲੋਕਾਂ ਦੇ ਰੱਜ ਕੇ ਖਾਣ ਤੋਂ ਬਾਅਦ, ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ। 21 ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਬਿਨ੍ਹਾਂ ਪੰਜ ਹਜ਼ਾਰ ਮਰਦ ਸਨ। 22 ਉਹ ਨੇ ਉਸੇ ਵੇਲੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਾ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਨਾਲੋਂ ਪਹਿਲਾਂ ਪਾਰ ਲੰਘ ਜਾਓ। 23 ਅਤੇ ਉਹ ਭੀੜ ਨੂੰ ਵਿਦਾ ਕਰ ਕੇ ਪ੍ਰਾਰਥਨਾ ਕਰਨ ਲਈ ਬਿਲਕੁਲ ਇਕੱਲਾ ਪਹਾੜ ਤੇ ਚੜ੍ਹ ਗਿਆ ਅਤੇ ਜਦੋਂ ਸ਼ਾਮ ਹੋਈ ਤਾਂ ਉਹ ਉੱਥੇ ਇਕੱਲਾ ਹੀ ਸੀ। 24 ਪਰ ਉਸ ਵੇਲੇ ਬੇੜੀ ਝੀਲ ਵਿੱਚ ਲਹਿਰਾਂ ਦੀ ਮਾਰੀ ਡੋਲਦੀ ਸੀ ਕਿਉਂਕਿ ਹਵਾ ਉਲਟੀ ਦਿਸ਼ਾ ਤੋਂ ਚੱਲ ਰਹੀ ਸੀ। 25 ਅਤੇ ਰਾਤ ਦੇ ਚੌਥੇ ਪਹਿਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ, ਉਨ੍ਹਾਂ ਵੱਲ ਆਇਆ। 26 ਅਤੇ ਜਦੋਂ ਚੇਲਿਆਂ ਨੇ ਉਹ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਘਬਰਾ ਕੇ ਆਖਣ ਲੱਗੇ, ਇਹ ਭੂਤ ਹੈ! ਅਤੇ ਡਰ ਨਾਲ ਚੀਕਾਂ ਮਾਰਨ ਲੱਗੇ। 27 ਪਰ ਯਿਸੂ ਨੇ ਤੁਰੰਤ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ। 28 ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੂ ਜੀ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦੇ। 29 ਉਸ ਨੇ ਆਖਿਆ, ਆ, ਅਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ। 30 ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ! 31 ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ? 32 ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹ ਗਏ ਤਾਂ ਹਵਾ ਰੁਕ ਗਈ। 33 ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ। 34 ਉਹ ਪਾਰ ਲੰਘ ਕੇ ਗੰਨੇਸਰਤ ਦੀ ਧਰਤੀ ਉੱਤੇ ਉੱਤਰੇ। 35 ਅਤੇ ਜਦੋਂ ਉੱਥੋਂ ਦੇ ਲੋਕਾਂ ਨੇ ਉਹ ਨੂੰ ਪਛਾਣਿਆ, ਤਾਂ ਉਸ ਸਾਰੇ ਇਲਾਕੇ ਵਿੱਚ ਖ਼ਬਰ ਭੇਜ ਕੇ ਸਾਰਿਆਂ ਰੋਗੀਆਂ ਨੂੰ ਉਸ ਦੇ ਕੋਲ ਲਿਆਏ। 36 ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਸਿਰਫ਼ ਆਪਣੇ ਕੱਪੜੇ ਦਾ ਪੱਲਾ ਛੂਹਣ ਦੇ ਅਤੇ ਜਿੰਨਿਆਂ ਨੇ ਛੂਹਿਆ ਉਹ ਚੰਗੇ ਹੋ ਗਏ।
In Other Versions
Matthew 14 in the ANGEFD
Matthew 14 in the ANTPNG2D
Matthew 14 in the AS21
Matthew 14 in the BAGH
Matthew 14 in the BBPNG
Matthew 14 in the BBT1E
Matthew 14 in the BDS
Matthew 14 in the BEV
Matthew 14 in the BHAD
Matthew 14 in the BIB
Matthew 14 in the BLPT
Matthew 14 in the BNT
Matthew 14 in the BNTABOOT
Matthew 14 in the BNTLV
Matthew 14 in the BOATCB
Matthew 14 in the BOATCB2
Matthew 14 in the BOBCV
Matthew 14 in the BOCNT
Matthew 14 in the BOECS
Matthew 14 in the BOGWICC
Matthew 14 in the BOHCB
Matthew 14 in the BOHCV
Matthew 14 in the BOHLNT
Matthew 14 in the BOHNTLTAL
Matthew 14 in the BOICB
Matthew 14 in the BOILNTAP
Matthew 14 in the BOITCV
Matthew 14 in the BOKCV
Matthew 14 in the BOKCV2
Matthew 14 in the BOKHWOG
Matthew 14 in the BOKSSV
Matthew 14 in the BOLCB
Matthew 14 in the BOLCB2
Matthew 14 in the BOMCV
Matthew 14 in the BONAV
Matthew 14 in the BONCB
Matthew 14 in the BONLT
Matthew 14 in the BONUT2
Matthew 14 in the BOPLNT
Matthew 14 in the BOSCB
Matthew 14 in the BOSNC
Matthew 14 in the BOTLNT
Matthew 14 in the BOVCB
Matthew 14 in the BOYCB
Matthew 14 in the BPBB
Matthew 14 in the BPH
Matthew 14 in the BSB
Matthew 14 in the CCB
Matthew 14 in the CUV
Matthew 14 in the CUVS
Matthew 14 in the DBT
Matthew 14 in the DGDNT
Matthew 14 in the DHNT
Matthew 14 in the DNT
Matthew 14 in the ELBE
Matthew 14 in the EMTV
Matthew 14 in the ESV
Matthew 14 in the FBV
Matthew 14 in the FEB
Matthew 14 in the GGMNT
Matthew 14 in the GNT
Matthew 14 in the HARY
Matthew 14 in the HNT
Matthew 14 in the IRVA
Matthew 14 in the IRVB
Matthew 14 in the IRVG
Matthew 14 in the IRVH
Matthew 14 in the IRVK
Matthew 14 in the IRVM
Matthew 14 in the IRVM2
Matthew 14 in the IRVO
Matthew 14 in the IRVT
Matthew 14 in the IRVT2
Matthew 14 in the IRVU
Matthew 14 in the ISVN
Matthew 14 in the JSNT
Matthew 14 in the KAPI
Matthew 14 in the KBT1ETNIK
Matthew 14 in the KBV
Matthew 14 in the KJV
Matthew 14 in the KNFD
Matthew 14 in the LBA
Matthew 14 in the LBLA
Matthew 14 in the LNT
Matthew 14 in the LSV
Matthew 14 in the MAAL
Matthew 14 in the MBV
Matthew 14 in the MBV2
Matthew 14 in the MHNT
Matthew 14 in the MKNFD
Matthew 14 in the MNG
Matthew 14 in the MNT
Matthew 14 in the MNT2
Matthew 14 in the MRS1T
Matthew 14 in the NAA
Matthew 14 in the NASB
Matthew 14 in the NBLA
Matthew 14 in the NBS
Matthew 14 in the NBVTP
Matthew 14 in the NET2
Matthew 14 in the NIV11
Matthew 14 in the NNT
Matthew 14 in the NNT2
Matthew 14 in the NNT3
Matthew 14 in the PDDPT
Matthew 14 in the PFNT
Matthew 14 in the RMNT
Matthew 14 in the SBIAS
Matthew 14 in the SBIBS
Matthew 14 in the SBIBS2
Matthew 14 in the SBICS
Matthew 14 in the SBIDS
Matthew 14 in the SBIGS
Matthew 14 in the SBIHS
Matthew 14 in the SBIIS
Matthew 14 in the SBIIS2
Matthew 14 in the SBIIS3
Matthew 14 in the SBIKS
Matthew 14 in the SBIKS2
Matthew 14 in the SBIMS
Matthew 14 in the SBIOS
Matthew 14 in the SBIPS
Matthew 14 in the SBISS
Matthew 14 in the SBITS
Matthew 14 in the SBITS2
Matthew 14 in the SBITS3
Matthew 14 in the SBITS4
Matthew 14 in the SBIUS
Matthew 14 in the SBIVS
Matthew 14 in the SBT
Matthew 14 in the SBT1E
Matthew 14 in the SCHL
Matthew 14 in the SNT
Matthew 14 in the SUSU
Matthew 14 in the SUSU2
Matthew 14 in the SYNO
Matthew 14 in the TBIAOTANT
Matthew 14 in the TBT1E
Matthew 14 in the TBT1E2
Matthew 14 in the TFTIP
Matthew 14 in the TFTU
Matthew 14 in the TGNTATF3T
Matthew 14 in the THAI
Matthew 14 in the TNFD
Matthew 14 in the TNT
Matthew 14 in the TNTIK
Matthew 14 in the TNTIL
Matthew 14 in the TNTIN
Matthew 14 in the TNTIP
Matthew 14 in the TNTIZ
Matthew 14 in the TOMA
Matthew 14 in the TTENT
Matthew 14 in the UBG
Matthew 14 in the UGV
Matthew 14 in the UGV2
Matthew 14 in the UGV3
Matthew 14 in the VBL
Matthew 14 in the VDCC
Matthew 14 in the YALU
Matthew 14 in the YAPE
Matthew 14 in the YBVTP
Matthew 14 in the ZBP