Psalms 100 (IRVP)
undefined ਧੰਨਵਾਦ ਦਾ ਭਜਨ 1 ਹੇ ਸਾਰੀ ਧਰਤੀ ਦੇ ਵਾਸੀਓ,ਯਹੋਵਾਹ ਲਈ ਲਲਕਾਰੋ, 2 ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ,ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ। 3 ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ,ਉਸ ਨੇ ਸਾਨੂੰ ਸਾਜਿਆਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ। 4 ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ,ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ,ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ। 5 ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ,ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।