Psalms 125 (IRVP)
undefined ਦਾਊਦ ਦਾ ਯਾਤਰਾ ਦਾ ਗੀਤ 1 ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ,ਉਹ ਸੀਯੋਨ ਦੇ ਪਰਬਤ ਵਰਗੇ ਹਨ,ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ! 2 ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ,ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ,ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ। 3 ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ,ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ। 4 ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ,ਅਤੇ ਸਿੱਧੇ ਮਨ ਵਾਲਿਆਂ ਨਾਲ ਵੀ। 5 ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ,ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ!ਇਸਰਾਏਲ ਉੱਤੇ ਸਲਾਮਤੀ ਹੋਵੇ।