Psalms 127 (IRVP)
undefined ਸੁਲੇਮਾਨ ਦਾ ਯਾਤਰਾ ਦਾ ਗੀਤ 1 ਜੇਕਰ ਯਹੋਵਾਹ ਹੀ ਘਰ ਨਾ ਬਣਾਵੇ,ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ।ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ,ਤਾਂ ਰਾਖੇ ਦਾ ਜਾਗਣਾ ਵਿਅਰਥ ਹੈ। 2 ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ,ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ,ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ। 3 ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ,ਗਰਭ ਦਾ ਫਲ ਇੱਕ ਅਸੀਸ ਹੈ, 4 ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ,ਤਿਵੇਂ ਜਵਾਨੀ ਦੇ ਪੁੱਤਰ ਹਨ, 5 ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ!ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!